Wednesday, November 25, 2026

Monthly Archives: October 2015

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵੱਜੋਂ ਗੋਲਡੀ ਵਲੋਂ ਦੁਸਹਿਰਾ ਮੇਲਾ ਰੱਦ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਕਾਰਨ ਸਮੁੱਚੇ ਪੰਜਾਬ ਵਾਸੀਆਂ ਦੇ ਹਿਰਦੇ ਬੁਰੀ ਤਰਾਂ ਵਲੂੰਧਰੇ ਗਏ ਹਨ ਅਤੇ ਪੰਜਾਬ ਦੇ ਲੋਕ ਬੇਹੱਦ ਪੀੜਾਦਾਇਕ ਸਥਿਤੀ ਵਿੱਚੋਂ ਗੁਜਰ ਰਹੇ ਹਨ, ਸੋ ਅਜਿਹੇ ਸਮੇਂ ਹਲਕਾ ਦੱਖਣੀ ਵਿੱਚ ਮਨਾਏ ਜਾ ਰਹੇ ਦੁਸਹਿਰਾ ਮੇਲੇ ਨੂੰ ਸੰਗਤਾਂ ਦੇ ਮਨ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆ ਰੱਦ ਕਰਨ ਦਾ ਫੈਸਲਾ …

Read More »

ਜ਼ਿਲ੍ਹੇ ਵਿਚ ਅਮਨ-ਸ਼ਾਤੀ ਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ – ਡੀ.ਸੀ

ਫਾਜ਼ਿਲਕਾ 19 ਅਕਤੂਬਰ (ਵਿਨੀਤ ਅਰੋੜਾ) – ਬੀਤੇ ਦਿਨੀਂ ਪੰਜਾਬ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਅਣਸੁਖਾਵੀਂਆਂ ਘਟਨਾਵਾਂ ਉਪਰੰਤ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਅਮਨ ਸ਼ਾਂਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੀਆਂ ਧਾਰਮਿਕ, ਸਮਾਜਿਕ ਸੰਸਥਾਵਾਂ, ਸਭਾਵਾਂ, ਸੰਗਠਨਾਂ ਆਦਿ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ …

Read More »

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪਿੰਡਾਂ ਦੇ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਸ਼ਾਂਤੀ ਲਈ ਮੀਟਿੰਗ

ਫਾਜ਼ਿਲਕਾ 19 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹੇ ਦੇ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਅਮਨ ਸ਼ਾਂਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਦੇ ਧਾਰਮਿਕ ਸਥਾਨਾਂ ਦੇ ਗ੍ਰੰਥੀ ਸਿੰਘਾਂ, ਪੁਜਾਰੀਆਂ ਅਤੇ ਹੋਰਨਾਂ ਸੰਗਠਨਾਂ ਦੇ ਨਮੁਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਸੰਜੀਵ ਪੈਲੇਸ ਵਿਚ ਕੀਤਾ ਗਿਆ, ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਅਤੇ ਜ਼ਿਲ੍ਹਾ …

Read More »

ਸਮੂਹ ਧਰਮਾਂ ਦੇ ਪ੍ਰਤੀਨਿਧਾਂ ਵਲੋਂ ਪੰਜਾਬ ਦੇ ਅਮਨ-ਚੈਨ ਦੀ ਰੱਖਿਆ ਦਾ ਅਹਿਦ

ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਸਮੂਹ ਧਰਮਾਂ, ਸਿੱਖ-ਹਿੰਦੂ-ਮੁਸਲਿਮ ਅਤੇ ਇਸਾਈ, ਵਲੋਂ ਅੱਜ ਸੂਬੇ ਵਿਚ ਕਰੜੀ ਘਾਲਣਾ ਘਾਲ ਕੇ ਸਥਾਪਿਤ ਕੀਤੇ ਅਮਨ-ਚੈਨ ਦੀ ਰਾਖੀ ਕਰਨ ਅਤੇ ਵੰਡ ਪਾਊ ਤਾਕਤਾਂ ਦੇ ਕੋਝੇ ਮਨਸੂਬਿਆਂ ਨੂੰ ਸਫਲ ਨਾ ਹੋਣ ਦੇਣ ਦਾ ਅਹਿਦ ਕੀਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕਰੜੀ ਨਿੰਦਾ ਕਰਦੇ ਹੋਏ ਵਖੋ -ਵੱਖ ਧਾਰਮਿਕ ਸੰਗਠਨਾਂ ਦੇ ਮੈਂਬਰਾਂ ਨੇ …

Read More »

Deputy Commissioner appeals people not to be misguided by wild Rumors

Amritsar, Oct. 19 (Punjab Post Bureau) – The representative of all religions including Sikh, Hindu, Muslim and Christian today vowed to maintain hard earn peace in the district and foil nefarious designs of inimical forces. Strongly condemning the incident of desecrations of Guru Granth Sahib, the Members of different religious organization also asserted to take the message of peace and …

Read More »

ਡੇਂਗੂ ਨਾਲ ਪਿੰਡ ਸੁਲਤਾਨਵਿੰਡ ‘ਚ ਹੋਈ ਦੂਜੀ ਮੌਤ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) ਡੇਂਗੂ ਤੋਂ ਬਚਾਅ ਲਈ ਕਈ ਉਪਰਾਲਿਆਂ ਦੇ ਪ੍ਰਸਾਸ਼ਨ ਤੇ ਸਿਹਤ ਵਿਭਾਗ ਵਲੋਂ ਦਾਅਵੇ ਕੀਤੇ ਜਾਂਦੇ ਹਨ, ਲੇਕਿਨ ਇਹ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਇਸ ਦੀ ਜ਼ਿੰਦਾ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦ ਡੇਂਗੂ ਤੋਂ ਪੀੜ੍ਹਤ ਸੁਲਤਾਨਵਿੰਡ ਵਾਸੀ ਇੱਕ ਵਿਅਕਤੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁਲਾਤਨਵਿੰਡ ਲਿੰਕ ਰੋਡ ਸਥਿਤ ਪੱਤੀ ਬਹਿਣੀਵਾਲ …

Read More »

ਬਿਗ-ਬਾਸ ਪ੍ਰੋਗਰਾਮ ਵਿੱਚ ਗੁਰਬਾਣੀ ਦੀ ਦੁਰਵਰਤੋਂ ‘ਤੇ ਦਿੱਲੀ ਕਮੇਟੀ ਨੇ ਦਿੱਤਾ 100 ਕਰੋੜ ਹਰਜਾਨੇ ਦਾ ਨੋਟਿਸ

ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਲਰ ਟੀ.ਵੀ. ਚੈਨਲ ਤੇ ਚਲਦੇ ਬਿਗ-ਬਾਸ ਪ੍ਰੋਗਰਾਮ ਵਿੱਚ ਗੁਰਬਾਣੀ ਦੀ ਦੁਰਵਰਤੋਂ ਤੇ 100 ਕਰੋੜ ਹਰਜਾਨੇ ਦਾ ਕਾਨੂੰਨੀ ਨੋਟਿਸ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਆਪਣੇ ਵਕੀਲ ਰਾਹੀਂ ਇਹ ਨੋਟਿਸ ਵਾਈਕਾਮ 18 ਮੀਡੀਆ ਅਤੇ ਇੰਡੇਮੋਲ ਇੰਡੀਆ ਪ੍ਰਾਈਵੇਟ ਲਿਮਿਟੇਡ ਕੰਪਨੀਆਂ ਦੇ ਮੈਨੇਜਿੰਗ ਡਾਈਰੈਕਟਰ ਨੂੰ ਭੇਜਿਆ ਗਿਆ …

Read More »

ਧਾਰਮਿਕ ਗ੍ਰੰਥ ਤੇ ਅਸਥਾਨ ਦੀ ਬੇਅਦਬੀ ਦੇ ਗੁਨਾਹਗਾਰ ਨੂੰ ਸਜ਼ਾ ਦੇਣ ਲਈ ਸੰਵਿਧਾਨ ‘ਚ ਸੋਧ ਦੀ ਲੋੜ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸੀ ਨੇਤਾਵਾਂ ਨੂੰ ਖ਼ਾਲਸਾ ਪੰਥ ਦੀਆਂ ਉਤੇਜਿਤ ਤੇ ਜ਼ਖ਼ਮੀ ਹੋਈਆਂ ਭਾਵਨਾਵਾਂ ਨੂੰ ਭੜਕਾ ਕੇ ਵਕਤੀ ਰਾਜਸੀ ਲਾਹਾ ਲੈਣ ਲਈ ਸਿਆਸੀ ਰੋਟੀਆਂ ਸੇਕਦਿਆਂ ਬੇਤੁਕੀ ਬਿਆਨਬਾਜ਼ੀ ਬੰਦ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸੀ ਨੇਤਾਵਾਂ ਨੂੰ ਲੰਮੇ ਹੱਥੀਂ …

Read More »

ਸਕੂਲੀ ਸਟੇਟ ਖੇਡਾਂ ਵਿੱਚ ਸਰਕਾਰੀ ਸਪੋਰਟਸ ਸਕੂਲ ਘੁੱਦਾ, ਬਠਿੰਡਾ ਦੀ ਚੜ੍ਹਤ ਬਰਕਰਾਰ

ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – 61 ਵੀਆਂ ਪੰਜਾਬ ਸਕੂਲੀ ਸਟੇਟ ਖੇਡਾਂ 2015 ਵਿੱਚ ਅੰਡਰ-19 ਲੜਕੀਆਂ ਦੀ ਕੁਸ਼ਤੀ ਦੇ ਫਰੀਦਕੋਟ ਵਿੱਚ ਹੋਏ ਮੁਕਾਬਲਿਆਂ ਵਿੱਚ ਸਪੋਰਟਸ ਸਕੂਲ, ਘੁੱਦਾ ਦੀਆਂ ਲੜਕੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਅਤੇ ਓਵਰਾਲ ਚੈਂਪਿਅਨਸ਼ਿਪ ਆਪਣੇ ਨਾਮ ਕੀਤੀ।ਇਨ੍ਹਾਂ ਮੁਕਾਬਲਿਆਂ ਵਿੱਚ ਰਮਨਦੀਪ ਕੌਰ ਨੇ 72 ਕਿਲੋ ਵਰਗ ਵਿੱਚ ਗੋਲਡ ਮੈਡਲ, ਰਣਦੀਪ ਕੌਰ ਨੇ 67 …

Read More »

ਮਾਨਯੋਗ ਗਵਰਨਰ ਸਾਹਿਬ ਪੰਜਾਬ ਨੂੰ ਜ਼ਿਲਾ ਬਾਰ ਐੋਸੋਸੀਏਸ਼ਨ ਮੈਮੋਰੰਡਮ

ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਅਣਸੁਖਾਵੀਆਂ ਘਟਨਾਵਾਂ ਵਾਪਰਣ ਅਤੇ ਜ਼ਿਲਾ ਫਰੀਦਕੋਟ ਦੇ ਪਿੰਡ ਬਰਗਾੜੀ ਅਤੇ ਹੋਰ ਕਈ ਥਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਦੇਹ ਦੇ ਅੰਗਾਂ ਦੀ ਬੇਅਦਬੀ ਹੋਣ ਦੀ ਅਤਿ ਨਿੰਦਨਯੋਗ ਘਟਨਾ ਨਾਲ ਪੂਰੇ ਸੰਸਾਰ ਵਿਚ ਸਮੁੱਚੀ ਮਾਨਵਤਾ ਦਾ ਹਿਰਦਾ ਵਲੂੰਧਰਿਆ ਗਿਆ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »