Daily Archives: November 22, 2015
ਜਥੇ. ਰਣੀਕੇ ਨੇ ਪਰਿਵਾਰ ਤੇ ਹਲਕੇ ਦੀਆਂ ਸੰਗਤਾਂ ਸਮੇਤ ਗੁਰੂ ਰਾਮਦਾਸ ਲੰਗਰ ਵਿੱਚ ਕੀਤੀ ਸੇਵਾ
ਅੰਮ੍ਰਿਤਸਰ, 21 ਨਵੰਬਰ (ਗੁਰਪ੍ਰੀਤ ਸਿੰਘ) – ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਆਪਣੇ ਪ੍ਰੀਵਾਰ ਤੇ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਸੰਗਤਾਂ ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ। ਇਹ ਸੇਵਾ ਲਗਾਤਾਰ ਦੋ ਦਿਨ ਚੱਲੀ।ਸ. ਰਣੀਕੇ ਨੇ ਕਿਹਾ ਕਿ ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਚਿਰਾਂ ਤੋਂ ਸ਼ੁਰੂ ਕਰਵਾਈ ਗਈ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਸੇਵਾ ਨੂੰ ਅੱਗੇ ਤੋਰਦਿਆਂ ਹਲਕਾ …
Read More »ਪੱਟੀ ਦੇ ਪਿੰਡ ਕੋਟ ਬੁੱਢਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 21 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਟੀ ਦੇ ਪਿੰਡ ਕੋਟ ਬੁੱਢਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਕੋਟ ਬੁੱਢਾ ਵਿਖੇ ਜਿਸ ਵੀ ਕਿਸੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜਨ ਦੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ 25 ਨਵੰਬਰ ਨੂੰ ਮਨਾਵੇਗੀ ਸ਼੍ਰੋਮਣੀ ਕਮੇਟੀ- ਬੇਦੀ
ਅੰਮ੍ਰਿਤਸਰ, 21 ਨਵੰਬਰ (ਗੁਰਪ੍ਰੀਤ ਸਿੰਘ)- ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਨਵੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ …
Read More »ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮਹਿਲਾ ਵਰਗ ਅਹਿਮ ਭੂਮਿਕਾ ਨਿਭਾਵੇਗਾ- ਦੁਗੇਸ਼ ਪਾਠਕ
ਅੰਮ੍ਰਿਤਸਰ, 21 ਨਵੰਬਰ (ਗੁਰਚਰਨ ਸਿੰਘ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਮਹਿਲਾ ਵਰਗ ਅਹਿਮ ਭੂਮਿਕਾ ਨਿਭਾਵੇਗਾ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪ ਦੇ ਜਥੇਬੰਦਕ ਢਾਂਚੇ ਦੇ ਕੌਮੀ ਮੁੱਖੀ ਦੁਰਗੇਸ਼ ਪਾਠਕ ਨੇ ਕਿਹਾ ਹੈ ਕਿ ਪੰਜਾਬ ਵਿਚ ਪੂਰਾ ਜਥੇਬੰਦਕ ਢਾਂਚਾ ਤਿਆਰ ਕੀਤਾ ਗਿਆ ਹੈ, ਉਹ ਇਸ ਸਾਲ ਦੇ ਅੰਤ ਤੱਕ ਬੂਥ ਪੱਧਰ ‘ਤੇ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਭਾਜਪਾ ਹਲਕਾ ਇੰਚਾਰਜ ਨੇ ਦਿੱਤਾ ਅਸਤੀਫਾ
ਪੱਟੀ, 21 ਨਵੰਬਰ (ਅਵਤਾਰ ਸਿੰਘ)- ਆਏ ਦਿਨ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀਆਂ ਘਟਨਾਵਾਂ ਕਾਰਨ ਭਾਜਪਾ ਹਲਕਾ ਪੱਟੀ ਦੇ ਇੰਚਾਰਜ਼ ਗੁਰਮਹਾਂਬੀਰ ਸਿੰਘ ਸੰਧੂ ਨੇ ਭਾਜਪਾ ਤੋ ਅਸਤੀਫਾ ਦੇ ਦਿਤਾ। ਉਨਾਂ ਰੋਸ਼ ਪ੍ਰਗਟਾਇਆ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਰਹੀ ਹੈ ਤੇ ਕੇਂਦਰ ਦੀ ਮੋਦੀ …
Read More »ਬੀ.ਐਸ.ਐਫ ਤੇ ਕਾਊਂਟਰ ਇੰਨਟੈਲੀਜੈਂਸ ਵਿਭਾਗ ਵੱਲੋਂ 1 ਅਰਬ 5 ਕਰੋੜ ਦੀ ਹੈਰੋਇਨ ਬਰਾਮਦ
ਪੱਟੀ, 21 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਭਾਰਤ ਪਕਿਸਤਾਨ ਸਰਹੱਦ ਸੈਕਟਰ ਖੇਮਕਰਨ ਵਿਖੈ ਤੈਨਾਤ ਬੀ ਐਸ ਐਫ ਦੀ 191 ਬਟਾਲੀਅਨ ਖੇਮਕਰਨ ਅਤੇ ਕਾਉਂਟਰ ਇੰਟੈਲੀਜੈਂਸ ਵਿਭਾਗ ਦੇ ਸਾਝੇਂ ਅਪਰੇਸ਼ਨ ਦੋਰਾਣ ਬੀਤੀ ਰਾਤ ਤਸਕਰਾਂ ਨਾਲ ਹੋਈ ਮੁਠਭੇੜ ਪਿੱਛੌ 1ਅਰਬ 5 ਕਰੋੜ ਕੀਮਤ ਦੀ 21 ਪੈਕੇਟ ਹੈਰੋਇਨ ,1 ਪਿਸਟਲ ਚਾਇਨਾ ਮੇਡ,ਇੱਕ ਮੈਗਜੀਨ 5 ਰਾਉਂਡ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। …
Read More »ਪੱਟੀ ਨੇੜੇ ਪਿੰਡ ਕੋਟ ਬੁੱਢਾ ਦੇ ਗੁਰਦੁਅਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ
ਪੱਟੀ, 20 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਲੋਕਾ ਵਿਚ ਭਾਰੀ ਰੋਸ,ਮੌਕੇ ‘ਤੇ ਪੁੱਜੀ ਪੁਲਸ,ਅਣਪਛਾਤੇ ਵਿਅਕਤੀਆ ਖਿਲਾਫ ਮਾਮਲਾ ਦਰਜ। ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀ ਲੈ ਰਹੀਆਂ।ਸ਼ੁੱਕਰਵਾਰ ਨੂੰ ਪੱਟੀ ਦੇ ਨੇੜਲੇ ਪਿੰਡ ਕੋਟ ਬੁੱਢਾ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਅਤੇ ਦਸ਼ਮ ਗ੍ਰੰਥ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਹੈ ਪੁਲਸ ਨੇ ਇਸ ਸੰਬਧੀ ਅਣਪਛਾਤੇ …
Read More »ਗਰੀਬ ਲੋਕ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀ ਕਰਵਾਉਣ- ਮੈਡਮ ਗਿਰੀਸ਼ ਬਾਂਸਲ
ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ)- ‘ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਾ ਨਹੀ ਕੀਤਾ ਜਾ ਸਕਦਾ।’ ਇਹ ਵਿਚਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਪ੍ਰੀਤ ਵਿਹਾਰ ਬਲਾਕ ਵੇਰਕਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ …
Read More »ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਿੱਲੀ ਕਮੇਟੀ ਵੱਲੋਂ ਲਗਾਈ ਗਈ
ਨਵੀਂ ਦਿੱਲੀ, 21 ਨਵੰਬਰ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸ ਦਿਨਾਂ ਤਕ ਚਲਣ ਵਾਲੀ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਅੱਜ ਉਦਘਾਟਨ ਕੀਤਾ ਗਿਆ। ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਡੇ 30 ਨਵੰਬਰ ਤਕ ਚਲਣ ਵਾਲੀ ਉਕਤ ਪ੍ਰਦਰਸ਼ਨੀ ਦੇ ਸ਼ੁਰੂਆਤ ਮੌਕੇ ਗ੍ਰੰਥੀ ਸਿੰਘ ਵੱਲੋਂ ਅਰਦਾਸ …
Read More »
Punjab Post Daily Online Newspaper & Print Media