Wednesday, November 25, 2026

Monthly Archives: November 2015

ਗੁਰਦੁਆਰਾ ਸਿੰਘ ਸਭਾ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ

ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਵੱਲੋਂ ਅੱਜ ਸਵੇਰੇ ਵੇਲੇ 11 ਵਜੇ ਤੋਂ …

Read More »

ਪ੍ਰਭਾਤ ਫੇਰੀਆਂ ਵੱਲੋਂ ਸ਼ਬਦ ਕੀਰਤਨ ਨਾਲ ਗੁਰਦੁਆਰਾ ਸਾਹਿਬ ‘ਚ ਬਣਿਆ ਰੂਹਾਨੀ ਵਾਤਾਵਰਨ

ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਗਤ-ਤਾਰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਖਾਲਸਾ ਦੀਵਾਨ ਵਿਖੇ ਅੱਜ ਅੰਮ੍ਰਿਤ ਵੇਲੇ ਸ਼ਹਿਰ ਦੀਆਂ ਸਮੂਹ ਗੁਰੂ ਘਰਾਂ ਦੀਆਂ ੨੫ ਤੋਂ ਲੈ ਕੇ ੩੦ ਪ੍ਰਭਾਤ ਫੇਰੀਆਂ ਦੀ ਇਕੱਤਰਤਾ ਨਾਲ ਗੁਰਦੁਆਰਾ ਸਾਹਿਬ ਵਿਖੇ ਸੰਗ਼ਤਾਂ ਵਲੋਂ ਸ਼ਬਦ ਕੀਰਤਨ ਗਾਇਣ ਦੀਆਂ ਧੁੰਨਾਂ ਨਾਲ ਮਾਹੌਲ ਰੂਹਾਨੀ …

Read More »

 ਬਟਾਲਾ ਵਿੱਚ ਰੋਡਵੇਜ ਕਰਮਚਾਰੀਆਂ ਨੇ ਰੋਡਵੇਜ਼ ਜੀ. ਐਮ ਦਾ ਪੁੱਤਲਾ ਫੂਕਿਆ

ਬਟਾਲਾ, 24 ਨਵੰਬਰ (ਨਰਿੰਦਰ ਬਰਨਾਲ)- ਅੱਜ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾਂ ਕਰਨ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਗੇਟ ਰੈਲੀਆਂ ਕੀਤੀਆਂ ਗਈਆ। ਇਸੇ ਤਰਾਂ ਅੱਜ ਬਟਾਲਾ ਦੇ ਸਾਰੇ ਡਿਪੂਆਂ ਵਲੋਂ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬਟਾਲਾ ਡਿਪੂ ਵਿਖੇ ਧਰਨਾ ਦਿੱਤਾ ਗਿਆ ਅਤੇ ਰੋਡਵੇਜ ਜੀ. ਐਮ. …

Read More »

ਇੰਪਲਾਈਜ ਫੈਡਰੇਸ਼ਨ ਵਲੋਂ ਨਜਾਇਜ਼ ਬਦਲੀ ਦੇ ਵਿਰੋਧ ਵਿੱਚ ਰੋਸ ਰੈਲੀ

ਬਟਾਲਾ, 24 ਨਵੰਬਰ (ਨਰਿੰਦਰ ਬਰਨਾਲ)- ਇੰਪਲਾਈਜ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਹਿਰੀ ਸੀਡ ਵਲੋਂ ਮਿਥੇ ਪ੍ਰੋਗਰਾਮ ਅਨੁਸਾਰ ਸ੍ਰੀ ਰਵੀ ਕੁਮਾਰ ਲਾਈਨਮੈਨ ਦੀ ਕੀਤੀ ਨਜ਼ਾਇਜ ਬਦਲੀ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ ਜਿਸਦੀ ਪ੍ਰਧਾਨਗੀ ਸz.ਬਲਦੇਵ ਸਿੰਘ ਸੰਧੂ ਪ੍ਰਧਾਨ ਮੰਡਲ ਬਟਾਲਾ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆ ਬਲਦੇਵ ਸਿੰਘ ਸੰਧੂ ਨੇ ਪਾਵਰ ਕਾਮ ਦੀ ਮੈਨੇਜਮੈਂਟ ਕੋਲੋਂ ਜੋਰਦਾਰ ਮੰਗ ਕੀਤੀ ਕਿ ਮੁਲਾਜਮਾ …

Read More »

ਨਗਰ ਕੀਰਤਨ ‘ਤੇ ਡਾਂਸਰਾਂ ਵਾਲੀ ਕਾਰ ਚੜੀ – ਚਾਰ ਵਿਦਿਆਰਥੀ ਜਖਮੀ

ਬਟਾਲਾ, 23 ਨਵੰਬਰ (ਨਰਿੰਦਰ ਬਰਨਾਲ)- ਨਗਰ ਕੀਰਤਨ ‘ਤੇ ਚੜੀ ਇਕ ਕਾਰ ਵਲੋਂ ਚਾਰ ਬੱਚਿਆਂ ਨੂੰ ਜਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੱਜ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ‘ਤੇ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ, ਜਦ ਉਹ ਨਗਰ ਕੀਰਤਨ ਗੁਰਦਾਸਪੁਰ ਰੋਡ ਨਜਦੀਕ ਗੁਰੂ ਨਾਨਕ ਸਕੂਲ ਕੋਲ ਪਹੁੰਚਾ ਤਾਂ ਅੰਮ੍ਰਿਤਸਰ ਵੱਲੋਂ ਇਕ ਤੇਜ਼ …

Read More »

ਆਈ.ਟੀ.ਆਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ‘ਲਲਕਾਰ ਰੈਲੀ’ 28 ਨੂੰ

ਬਟਾਲਾ, 23 ਨਵੰਬਰ (ਨਰਿੰਦਰ ਬਰਨਾਲ)- ਆਈ.ਟੀ. ਆਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ‘ਲਲਕਾਰ ਰੈਲੀ’ 28 ਨਵੰਬਰ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ ਪ੍ਰਭਨੀਤ ਕੌਰ, ਦਿਲਆਰਾ ਔਲਖ, ਹਰਜੀਤ ਕੌਰ, ਨੀਰੂ, ਗੁਰਜੀਤ ਸਿੰਘ, ਜੀਵਨ ਸਿੰਘ, ਅਮਨਦੀਪ, ਮੋਨਿਕਾ, ਸੁਨੀਤਾ, ਸੰਦੀਪ, ਵਿਜੇ ਕੁਮਾਰ, ਸਰਬਜੀਤ ਸਿੰਘ ਅਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਿਛਲੇ …

Read More »

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਪਸ਼ਚਾਤਾਪ ਕਰਨ ਦੀ ਥਾਂ ਬਾਦਲਾਂ ਨੇ ਆਪਣੇ ਰਾਜਸੀ ਵਿਰੋਧੀਆਂ ਨੂੰ ਕੋਸਿਆ-ਔਜਲਾ

ਅੰਮ੍ਰਿਤਸਰ, 24 ਨਵੰਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਖਰਾਬ ਕਰਨ ਬਾਅਦ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦੀ ਅਗਵਾਈ ਹੇਠ ਕੀਤੀ ਗਈ ਸਦਭਾਵਨਾ ਰੈਲੀ ਨਿਰੋਲ ਸਿਆਸੀ ਇਕੱਠ ਸੀ ।ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ …

Read More »

 ਗਿਆਨੀ ਗੁਰਬਚਨ ਸਿੰਘ ਵਲੋਂ ਸਮੂੰਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ

ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂੰਹ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਕ੍ਰਿਪਾ ਕਰਕੇ ਗੁਰੂ-ਪੰਥ ਵਿਚ ਏਕਤਾ, ਇਤਫਾਕ ਦੀ ਦਾਤ ਬਖ਼ਸ਼ਣ। ਉਨਾਂ ਕਿਹਾ …

Read More »

ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਸਾਂਝ ਕੇਂਦਰ ਵਲੋਂ ਜਾਗਰੂਕਤਾ ਮੀਟਿੰਗ – ਸਵੱਛਤਾ ਰੈਲੀ ਵੀ ਕੱਢੀ

ਅੰਮ੍ਰਿਤਸਰ, 23 ਨਵੰਬਰ (ਗੁਰਚਰਨ ਸਿੰਘ)- ਸਾਂਝ ਕੇਂਦਰ ਦੱਖਣੀ ਵਲੋਂ ਲੋਕਾਂ ਨੂੰ ਸਾਂਝ ਕੇਂਦਰਾਂ ਵਲੋਂ ਏ.ਐਸ.ਆਈ ਸੁਸ਼ੀਲ ਕੁਮਾਰ ਅਤੇ ਥਾਣਾ ਸਾਂਝ ਕੇਂਦਰ ਸੁਲਤਾਨਵਿੰਡ ਦੇ ਐਚ.ਸੀ ਦਿਲਬਾਗ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਜਾਗਰੂਕਤਾ ਮੀਟਿੰਗ ਕੀਤੀ ਗਈ।ਇਸ ਮੌਕੇ ਏ.ਐਸ.ਆਈ ਸੁਸ਼ੀਲ ਕੁਮਾਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ …

Read More »