Wednesday, November 25, 2026

Monthly Archives: November 2015

ਪੰਥ ਨੂੰ ਦੋਫਾੜ ਕਰਨ ਦੀਆਂ ਸਾਜਿਸ਼ਾਂ ਘੜਨ ਵਾਲਿਆਂ ਨੂੰ ਦਿੱਲੀ ਦੀ ਸੰਗਤ ਨੇ ਸਿੱਧਾ ਰਾਹ ਦਿਖਾਇਆ – ਦਿੱਲੀ ਕਮੇਟੀ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) ਕੁੱਝ ਸਿਆਸੀ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਖੇ ਸਰਬੱਤ ਖਾਲਸਾ ਦੇ ਨਾਂ ਤੇ ਬੁਲਾਈ ਗਈ ਪੰਥਕ ਇਕੱਤ੍ਰਤਾ ਤੋਂ ਦਿੱਲੀ ਦੀਆਂ ਸੰਗਤਾਂ ਨੇ ਦੂਰੀ ਬਣਾ ਕੇ ਸ੍ਰੀ ਅਕਾਲ ਤਖਤ ਸਾਹਿਬ ਪ੍ਰਤੀ ਆਪਣੀ ਵਫਾਦਾਰੀ ਤੇ ਵਿਸਵਾਸ਼ ਨੂੰ ਇਕ ਵਾਰ ਫਿਰ ਤੋਂ ਜਨਤਕ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸਲਾਹਕਾਰ …

Read More »

ਸਿੱਖ ਵਿਰੋਧੀ ਚੁੱਟਕੁਲਿਆਂ ‘ਤੇ ਰੋਕ ਲਗਾਉਣ ਵਾਸਤੇ ਦਿੱਲੀ ਕਮੇਟੀ ਨੇ ਸ਼ੁਰੂ ਕੀਤੀ ਆਨਲਾਈਨ ਪਟੀਸ਼ਨ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਢਾਹ ਲਾਉਣ ਵਾਲੇ ਸਿੱਖ ਵਿਰੋਧੀ ਚੁੱਟਕੁਲਿਆਂ ਤੇ ਰੋਕ ਲਗਾਉਣ ਵਾਸਤੇ ਸ਼ੁਰੂ ਕੀਤੀ ਗਈ ਆੱਨਲਾਈਨ ਪਟੀਸ਼ਨ ਤੇ ਪੂਰੇ ਸਿੱਖ ਭਾਈਚਾਰੇ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮਸਲੇ ਤੇ ਬੋਲਦੇ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸੋਸ਼ਲ ਮੀਡੀਆ …

Read More »

ਫਤਿਹ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 14 ਨਵੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ …

Read More »

ਆਰ ਕੇ ਪੁਰਮ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ ਨੂੰ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਐਤਵਾਰ, 15 ਨਵੰਬਰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ …

Read More »

ਗੁ. ਬੰਗਲਾ ਸਾਹਿਬ ਦੇ ਦਰਵਾਜ਼ੇ ਦੀ ਸੋਨੇ ਦੀ ਸੇਵਾ ਦੀ ਸੰਪੂਰਨਤਾ ‘ਤੇ ਕੀਰਤਨ ਸਮਾਗਮ

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੇ ਮੁੱਖ ਦਰਵਾਜ਼ੇ ਦੀ ਸੋਨੇ ਦੀ, ਜੋ ਸੇਵਾ ਦਮਦਮੀ ਟਕਸਾਲ (ਜੱਥਾ ਭਿੰਡਰਾਂ, ਮਹਿਤਾ) ਵਲੋਂ ਕਰਵਾਈ ਜਾ ਰਹੀ ਸੀ, ਉਸਦੀ ਸੰਪੂਰਨਤਾ ਹੋਣ ‘ਤੇ ਸ਼ੁਕਰਵਾਰ 13, ਨਵੰਬਰ ਨੂੰ ਸਵੇਰੇ 5 ਵਜੇ ਤੋਂ 10.30 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ …

Read More »

ਸਰਵਜਨਕ ਸਥਾਨਾਂ ਤੇ ਸ਼ਰੇਆਮ ਵੇਚੇ ਗਏ ਪਟਾਕੇ ਤੇ ਆਤਿਸ਼ਬਾਜ਼ੀ

ਸੰਦੌੜ, 12 ਨਵੰਬਰ (ਹਰਮਿੰਦਰ ਸਿੰਘ ਭੱਟ) – ਦੀਵਾਲੀ ਦੇ ਤਿਉਹਾਰ ਦੌਰਾਨ ਸਰਕਾਰ ਦੁਆਰਾ ਜਾਰੀ ਕੀਤੇ ਗਏ ਸਖ਼ਤ ਨਿਰਦੇਸ਼ਾਂ ਨੂੰ ਅਣਗੌਲਿਆ ਕਰਕੇ ਦੁਕਾਨਦਾਰਾਂ ਵੱਲੋਂ ਪਟਾਕੇ ਨੂੰ ਬਾਜ਼ਾਰਾਂ ਦੇ ਵਿਚਕਾਰ, ਬੱਸ ਅੱਡਿਆਂ ਅਤੇ ਸਰਵਜਨਕ ਤੇ ਚਹਿਲ ਪਹਿਲ ਵਾਲੀਆਂ ਥਾਵਾਂ ਤੇ ਸ਼ਰੇਆਮ ਵੇਚੇ ਗਏ, ਜੋ ਕਿ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਹੇ ।ਇਥੇ ਵਰਨਣਯੋਗ ਹੈ ਕਿ ਜਿਲ੍ਹਾ ਅਧਿਕਾਰੀਆਂ ਵੱਲੋਂ ਦੀਵਾਲੀ ਦੇ ਤਿਉਹਾਰ ਤੋਂ …

Read More »

ਦੀਵਿਆਂ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਵਜੋਂ ਮਨਾਇਆ

ਸੰਦੌੜ, 12 ਨਵੰਬਰ (ਹਰਮਿੰਦਰ ਸਿੰਘ ਭੱਟ) – ਸ਼ਬਦ ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਨਿਰੰਤਰ ਬੇਅਦਬੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੌਮ ਨੂੰ ਇਨਸਾਫ਼ ਦਿਵਾਉਣ ਦੀ ਥਾਂ ਕੀਤੀ ਜਾ ਰਹੀ ਤਸ਼ੱਦਦ ਤੇ ਸਿਆਸਤ ਦੇ ਰੋਸ-ਵਿਰੋਧ ਵਿਚ ਦੇਸ਼ਾਂ ਵਿਦੇਸ਼ਾਂ ਦੇ ਸਮੂਹ ਧਰਮਾਂ ਦੇ ਲੋਕਾਂ ਵੱਲੋਂ ਦੀਵਿਆਂ ਦੀ ਰੌਸ਼ਨੀ ਵਿੱਚ ਮਨਾਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਅਤੇ ਕਾਲੇ ਝੰਡੇ ਲਗਾ …

Read More »

ਸਿੱਖ ਏਕਤਾ ਲਹਿਰ ਦੇ ਸਿੰਘਾਂ ਨੇ ਸਰਕਾਰ ਖ਼ਿਲਾਫ਼ ਕੱਢੀ ਰੋਸ ਰੈਲੀ

ਸੰਦੌੜ, 12 ਨਵੰਬਰ (ਹਰਮਿੰਦਰ ਸਿੰਘ ਭੱਟ) – ਸਿੱਖ ਏਕਤਾ ਲਹਿਰ ਦੇ ਮੁਖੀ ਭਾਈ ਜਗਜੀਤ ਸਿੰਘ ਹੇੜੀਕੇ ਅਤੇ ਭਾਈ ਕੁਲਵੰਤ ਸਿੰਘ ਕਾਂਝਲਾ ਦੀ ਅਗਵਾਈ ਹੇਠ ਨੌਜੁਆਨ ਸਿੰਘਾਂ ਦਾ ਵੱਡਾ ਕਾਫ਼ਲਾ ਇਲਾਕਾ ਨਿਵਾਸੀਆਂ ਸਰਕਾਰ ਦੁਆਰਾ ਵਰਤੀਆਂ ਜਾ ਰਹੀਆਂ ਮਾਰੂ ਨੀਤੀਆਂ ਪ੍ਰਤੀ ਜਾਗਰੂਕ ਕਰਨ ਲਈ ਜਥਿਆਂ ਦੇ ਰੂਪ ਵਿਚ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਤੋਂ ਆਰੰਭ ਹੋ ਕੇ ਬੜੀ, ਟਿੱਬਾ, ਮਨਾਲ, ਪੰਜਗਰਾਈਆਂ ਤੋਂ …

Read More »

ਸਾਬਕਾ ਜਥੇਦਾਰ ਭਾਈ ਨੰਦਗੜ੍ਹ ਦੀ ਅਗਵਾਈ ਵਿੱਚ ਮਾਲ ਰੋਡ ‘ਤੇ ਧਰਨਾ

ਬਠਿੰਡਾ, 12 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਚ ਅੱਜ ਫਿਰ ਇਕ ਵਾਰ ਮਾਹੌਲ ਕਾਫ਼ੀ ਗਰਮਾ ਗਿਆ ਜਦ ਕਿ ਗੁਰਦੀਪ ਸਿੰਘ ਬਰਾੜ ਯੂਨਾਇਟਡ ਅਕਾਲੀ ਦਲ ਦੇ ਸਕੱਤਰ ਨੂੰ ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਵਿਚੋਂ ਭਾਰੀ ਪੁਲਿਸ ਫੋਰਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਸ਼ਹਿਰ ਦੀਆਂ ਸਿਰਮੌਰ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ …

Read More »

ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਵਾਲੀਆ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 50,000 ਦਾ ਦਾਨ

ਬਟਾਲਾ, 12 ਨਵੰਬਰ (ਨਰਿੰਦਰ ਬਰਨਾਲ) -ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਕਲੌਨੀ ਬਟਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਵਾਲੀਆ ਨੇ ਸਕੂਲ ਦੇ ਵਿਕਾਸ ਕਾਰਜਾਂ ਵਾਸਤੇ 50,000 ਰੂਪੈ ਦੀ ਰਾਸ਼ੀ ਦਾਨ ਦਿਤੀ।ਚੈਕ ਦੇਣ ਮੌਕੇ ਸ੍ਰੀ ਹਰਪ੍ਰੀਤ ਸਿੰਘ, ਜੀਵਨ ਸਿੰਘ, ਚਰਨਜੀਤ ਸਿੰਘ, ਹਰੀ ਕ੍ਰਿਸ਼ਨ, ਅਮਨਦੀਪ, ਅਸੋਕ ਕੁਮਾਰ, ਸੁਖਵਿੰਦਰ ਸਿੰਘ, ਤੇ ਹੋਰ ਸਮੂਹ ਸਟਾਫ ਮੈਬਰ।

Read More »