Wednesday, November 25, 2026

Daily Archives: December 15, 2015

 ਸ੍ਰੀ ਗੋਇੰਦਵਾਲ ਦੀ ਸਦਭਾਵਨਾ ਰੈਲੀ ਲਈ ਵੱਡਾ ਜੱਥਾ ਹੋਇਆ ਰਵਾਨਾ

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ) ਸ਼੍ਰੋਮਣੀ ਅਕਾਲੀ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਕਰਵਾਈ ਜਾ ਰਹੀ ਸਦਭਾਵਨਾ ਰੈਲੀ ਵਿੱਚ ਭਾਗ ਲੈਣ ਲਈ ਸੀਨੀਅਰ ਅਕਾਲੀ ਆਗੂ ਸ੍ਰ. ਨਵਦੀਪ ਸਿੰਘ ਗੋਲਡੀ …

Read More »

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੇ ਨਵੇਂ ਕਾਊਂਟਰਾਂ ਦਾ ਜਥੇ: ਅਵਤਾਰ ਸਿੰਘ ਵਲੋਂ ਉਦਘਾਟਨ

ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰਦਾਸ ਉਪਰੰਤ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੇ ਕਾਊਂਟਰਾਂ ਦਾ ਉਦਘਾਟਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੰਗਤਾਂ ਦੀ ਵਧ ਰਹੀ ਆਮਦ ਅਤੇ ਸੁੱਖ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਨਵੇਂ …

Read More »

ਸਿੱਖ ਧਰਮ ਦੇ ਇਤਿਹਾਸ ਤੇ ਪੁਰਾਤਨ ਇਮਾਰਤਾਂ ਦੀ ਸਾਂਭ ਸੰਭਾਲ ਦਾ ਕੰਮ ਮੁਕੰਮਲ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ)- ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ 5-6 ਫਰਵਰੀ 2016 ਨੂੰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਦੱਸਿਆ ਕਿ ਸ਼ੋ੍ਮਣੀ ਕਮੇਟੀ ਵੱਲੋਂ ਇਹ ਸੰਮੇਲਨ ਪਹਿਲਾਂ 23-24 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਊਰਜਾ ਦਿਵਸ ਮਨਾਇਆ

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਰੈਡਜ ਐਵੀਨਿਊ, ਏਅਰਪੋਰਟ ਵਿਖੇ ਊਰਜਾ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦਿਵਸ ਹਰ ਸਾਲ 14 ਦਸੰਬਰ ਨੂੰ ਰਾਸ਼ਟਰੀ ਪੱਧਰ ਤੇ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਊਰਜਾ ਬਚਾਉਣ ਸਬੰਧੀ ਜਾਗਰੁਕ ਰੱਖਿਆ ਜਾ ਸਕੇ। ਏਸੇ ਮਕਸੱਦ ਦੀ ਪੂਰਤੀ …

Read More »

ਕਾਂਗਰਸ ਪੰਜਾਬ ਤੇ ਸਿੱਖਾਂ ਦੀ ਇਕ ਨੰਬਰ ਦੁਸ਼ਮਣ ਜਮਾਤ, ‘ਆਪ’ ਨੇ ਦਿੱਲੀ ਵਿੱਚ ਸਰਕਾਰੀ ਖਜ਼ਾਨਾ ਲੁੱਟਿਆ-ਬਾਦਲ

ਸ੍ਰੀ ਗੋਇੰਦਵਾਲ ਸਾਹਿਬ, 14 ਦਸੰਬਰ (ਕੁਲਵਿੰਦਰ ਕੰਬੋਕੇ, ਹਰਦਿਆਲ ਸਿੰਘ ਭੈਣੀ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਸੂਬੇ ਦੇ ਲੋਕਾਂ ਦੀ ਹਿੱਤਾਂ ਦੀ ਰਾਖੀ ਲਈ ਵੱਡੇ ਦਾਅਵੇ ਕਰਨ ਤੋਂ …

Read More »

1 ਜਨਵਰੀ 2016 ਤੋਂ ਜ਼ਿਲ੍ਹੇ ਵਿੱਚ ਕੇਬਲ ਟੀ.ਵੀ. ਨੈਟਵਰਕ 100 ਫੀਸਦੀ ਡਿਜ਼ੀਟਲ ਕਰ ਦਿੱਤਾ ਜਾਵੇਗਾ

ਪਠਾਨਕੋਟ, 14 ਦਸੰਬਰ (ਪ.ਪ)- ਕੇਬਲ ਟੈਲੀਵਿਜ਼ਨ ਨੈਟਵਰਕ ਰੈਗੂਲੇਸ਼ਨ ਐਕਟ 1995 ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅੱਜ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਵਾ ਸ਼੍ਰੀ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਕਮੇਟੀ ਦੇ ਮੈਂਬਰ ਸਰਵਸ਼੍ਰੀ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਨੋਜ …

Read More »

ਮਾਲ ਰੋਡ ਸਕੁਲ (ਲੜਕੀਆਂ) ਵਿਖੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਦਿਨੋਂ ਦਿਨ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੁੂੰ ਰੋਕਣ ਅਤੇ ਵਿਦਿਆਰਥੀਆਂ ਵਿਚ ਟਰੈਫਿਕ ਨਿਯਮਾਂ ਸਬੰਧੀ ਸੂਝ-ਬੂਝ ਪੈਦਾ ਕਰਨ ਦੇ ਮਕਸਦ ਤਹਿਤ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੈਮੀਨਾਰ ਆਯੋਜਨ ਕੀਤਾ ਗਿਆ।ਇਸ ਮੋਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਏ.ਡੀ.ਸੀ.ਪੀ. ਟਰੈਫਿਕ ਸ੍ਰੀ ਧਰੂਮਨ ਨਿੰਬਲੇ (ਆਈ.ਪੀ.ਐੱਸ)ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ …

Read More »

ਅੰਮ੍ਰਿਤਸਰ ਤੋਂ ਲੰਡਨ ਤੇ ਬਰਮਿੰਘਮ ਲਈ ਸਿੱਧੀਆਂ ਉਡਾਣਾਂ ਮੁੜ ਬਹਾਲ ਕੀਤੀਆਂ ਜਾਣ – ਗੁਮਟਾਲਾ

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 15 ਦਸੰਬਰ ਤੋਂ ਏਅਰ ਇਡੀਆਂ ਦੀ ਅਹਿਮਦਾਬਾਦ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਕਰਨ ਦਾ ਸੁਆਗਤ ਕਰਦੇ ਹੋਏ, ਮੰਗ ਕੀਤੀ ਹੈ ਅੰਮ੍ਰਿਤਸਰ ਤੋਂ ਵੀ ਬਰਮਿੰਘਮ ਤੇ ਲੰਡਨ ਲਈ ਸਿਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸ਼ਹਿਰੀ ਹਵਾਬਾਜੀ …

Read More »

ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ

ਅੰਮ੍ਰਿਤਸਰ, 14 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦੇ ਚੱਲ ਰਹੇ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਦੇ ਤੀਜੇ ਦਿਨ ਸੰਗੀਤ ਵਿਭਾਗ ਦੇ ਮੁਖੀ, ਡੀਨ ਫਾਈਨ ਆਰਟਸ ਅਤੇ ਕੋਰਸ ਕੋਆਰਡੀਨੇਟਰ, ਡਾ. ਗੁਰਪ੍ਰੀਤ ਕੌਰ ਨੇ ਕੋਰਸ ਵਿਚ ਆਏ ਪ੍ਰਤੀਭਾਗੀਆਂ ਦੇ ਨਾਲ ਪਹਿਲੇ ਸੈਸ਼ਨ ਵਿਚ ਉਨ੍ਹਾਂ ਦੀਆਂ ਲੁਕੀਆਂ ਖੂਬੀਆਂ ਨੂੰ ਤਲਾਸ਼ਣ ਤੇ ਤਰਾਸ਼ਣ ਦੀ …

Read More »