ਸੰਦੌੜ, 10 ਦਸੰਬਰ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਕਲਿਆਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮੈਡਮ ਸੁਖਵੀਰ ਕੌਰ ਦੀ ਅਗਵਾਈ ਹੇਠ ਸਮਾਜਸੇਵੀ ਸ. ਸੁਖਵਿੰਦਰ ਸਿੰਘ ਆੜ੍ਹਤੀਆ ਮਾਣਕੀ ਵਾਲਿਆਂ ਦੇ ਸਹਿਯੋਗ ਨਾਲ 160 ਦੇ ਕਰੀਬ ਬਚਿਆਂ ਨੂੰ ਬੂਟ ਜੁਰਾਬਾਂ ਵੰਡੀਆਂ ਗਈਆਂ। ਇਸ ਮੌਕੇ ਮੈਡਮ ਸੁਖਵੀਰ ਕੌਰ ਅਤੇ ਸਮੁੱਚੇ ਸਟਾਫ਼ ਵੱਲੋਂ ਸ. ਸੁਖਵਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਡਮ ਰੁਪਿੰਦਰ …
Read More »Monthly Archives: December 2015
ਗੁਰੂ ਕਾਸ਼ੀ ਯੂਨੀਵਰਸਿਟੀ ਦੀ ਵਿਦਿਆਰਥਣ ਦਾ ਨੈਸ਼ਨਲ ਬੌਕਸਿੰਗ ਵਿਚ ਕਾਂਸੀ ਤਮਗਾ ਲੈਣ ‘ਤੇ ਸਨਮਾਨ
ਬਠਿੰਡਾ, 10 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਬੀ.ਏ. ਦੀ ਵਿਦਿਆਰਥਣ ਗਗਨਦੀਪ ਕੌਰ ਨੇ ਕੁਰਕਸ਼ੇਤਰ ਵਿਖੇ ਆਯੋਜਿਤ ਆਲ ਇੰਡੀਆ ਇੰਟਰ-ਵਰਸਿਟੀ ਬੌਕਸਿੰਗ ਚੈਂਪੀਅਨਸ਼ਿਪ ਵਿਚ ਭਿੜਦਿਆਂ ਕਾਂਸੀ ਦਾ ਤਮਗਾ ਹਾਸਲ ਕੀਤਾ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਵਿਦਿਆਰਥਣ ਨੇ ਬੁਲਗਾਰੀਆ ਵਿਖੇ 2013 ਵਿਚ ਕਰਵਾਏ ਗਏ ਸਬ-ਜੂਨੀਅਰ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਡੀ.ਸੀ ਰਾਹੀਂ ਭੇਜਿਆ ਮੰਗ ਪੱਤਰ
ਬਠਿੰਡਾ, 10 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਬਠਿੰਡਾ ਵਲੋਂ ਪੰਜਾਬ ਦੇ ਸੱਦੇ ਉੱਪਰ ਮੀਟਿੰਗ ‘ਚ ਕਿਸਾਨੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸੋਪਿਆ ਗਿਆ। ਇਸ ਸਬੰਧ ਵਿਚ ਅੱਜ ਸੈਕੜੇ ਕਿਸਾਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਮੀਤ ਪ੍ਰਧਾਨ ਬੋਹੜ ਸਿੰਘ ਝੁੰਬਾ ਦੀ ਅਗਵਾਈ ਵਿਚ ਇੱਕਠੇ ਹੋਏ …
Read More »’ਆਪ’ ਵਲੋਂ 15 ਦਸੰਬਰ ਨੂੰ ਪੰਜਾਬ ਦੇ ਲੋਕ ਸਭਾ ਹੈਡ ਕੁਆਰਟਰਾਂ ‘ਤੇੇ ਹੋਣਗੇ ਧਰਨਾ ਪ੍ਰਦਰਸ਼ਨ
ਬਠਿੰਡਾ, 10 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਹੋਏ ਫੈਸਲੇ ਮੁਤਾਬਿਕ 15 ਦਸੰਬਰ ਨੂੰ ਪੰਜਾਬ ਦੇ ਸਾਰੇ ਲੋਕ ਸਭਾ ਹੈੱਡ ਕੁਆਰਟਰਾਂ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਬਾਰੇ ਪੰਜਾਬ ਮਹਿਲਾਂ ਵਿੰਗ ਦੀ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ 6 ਦਸੰਬਰ ਨੂੰ ਪਾਰਟੀ ਦੇ ਯੂਥ …
Read More »ਜਨਤਕ ਜਥੇਬੰਦੀਆਂ ਨੇ ਧਰਨੇ ਤੋਂ ਬਾਅਦ ਥਰਮਲ ਨਹਿਰ ‘ਤੇ ਸਾੜੀ ਪੰਜਾਬ ਸਰਕਾਰ ਦੀ ਅਰਥੀ
ਬਠਿੰਡਾ, 10 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਨਿੱਜੀ ਅਤੇ ਸਰਕਾਰੀ ਜਾਇਦਾਦ ਨੁਕਸਾਨ ਰੋਕੂ ਬਿੱਲ 2014 ਨੂੰ ਪਾਸ ਕਰਨ ਵਿਰੁੱਧ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ ਦਿੱਤੇ ਸੱਦੇ ਮੁਤਾਬਿਕ ਸਥਾਨਕ ਸ਼ਹਿਰ ਦੀਆਂ ਜਨਤਕ ਜਥੇਬੰਦੀਆਂ ਵਲੋਂ ਇੱਕਠੇ ਹੋ ਕੇ ਪਹਿਲਾਂ ਰੋਜ਼ ਗਾਰਡਨ ਵਿਖੇ ਧਰਨਾ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਮਾਰਚ ਕਰਕੇ ਥਰਮਲ ਨਹਿਰ ‘ਤੇ ਪੰਜਾਬ ਸਰਕਾਰ ਦੀ …
Read More »ਗੰਨੇ ਦੀ ਸੀ.ਜੇ-238 ਕਿਸਮ ਨੂੰ ਅਗੇਤੀ ਕਿਸਮ ਵਜੋਂ ਮਾਨਤਾ ਦੇਣ ਦੇ ਸ. ਬਾਦਲ ਵਲੋਂ ਨਿਰਦੇਸ਼- ਸੇਖਵਾਂ
ਬਟਾਲਾ, 10 ਦਸੰਬਰ (ਨਰਿੰਦਰ ਸਿੰਘ ਬਰਨਾਲ)- ਚੇਅਰਮੈਨ ਸੇਵਾ ਸਿੰਘ ਸੇਖਵਾਂ ਦੇ ਯਤਨਾ ਸਦਕਾ ਸੂਬੇ ਭਰ ਦੇ ਗੰਨਾ ਉਤਪਾਦਕਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਖੇਤੀਬਾੜੀ ਵਿਭਾਗ ਨੂੰ ਗੰਨੇ ਦੀ ਸੀ.ਜੇ-238 ਕਿਸਮ ਨੂੰ ਦਰਮਿਆਨੀ ਕਿਸਮ ਦੀ ਬਜਾਏ ਤੁਰੰਤ ਅਗੇਤੀ ਕਿਸਮ ਵਜੋਂ ਬਿਜਾਈ ਕਰਨ ਦੀ ਮਾਨਤਾ ਦੇਣ ਵਾਸਤੇ ਆਖਿਆ ਹੈ। …
Read More »ਕਾਹਲੋਂ ਦੀ ਨਿਯੁੱਕਤੀ ਨਾਲ ਮਾਝੇ ਅੰਦਰ ਯੂਥ ਦਲ ਹੋਵੇਗਾ ਹੋਰ ਮਜ਼ਬੂਤ- ਹਰਮਿੰਦਰ ਸੰਧੂ
ਬਟਾਲਾ, 10 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਨੌਂਜਵਾਨ ਵਰਗ ਦੇ ਦਿਲਾਂ ਦੀ ਧੜਕਣ ਅਤੇ ਪਾਰਟੀ ਦੀ ਚੜਦੀ ਕਲਾ ਅਤੇ ਤਰੱਕੀ ਲਈ ਹਮੇਸ਼ਾਂ ਤਤਪਰ ਰਹਿਣ ਵਾਲੇ ਨੌਂਜਵਾਨ ਅਕਾਲੀ ਆਗੂ ਸ: ਰਵੀਕਰਨ ਸਿੰਘ ਕਾਹਲੋਂ ਚੇਅਰਮੈਨ ਟਿਊਬਵੈਲ ਕਾਰਪੋਰੇਸ਼ਨ ਪੰਜਾਬ ਨੂੰ ਜੋ ਯੂਥ ਅਕਾਲੀ ਦਲ ਦੀ ਮਾਝਾ ਜੋਨ ਦੀ ਪ੍ਰਧਾਨਗੀ ਸੌਂਪੀ ਗਈ ਹੈ, …
Read More »ਅੱਜ ਦੀਆਂ ਸੁਰਖੀਆਂ….
ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗੁਰਮਤਿ ਸਮਾਗਮਾਂ ਵਿੱਚ 2532 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ – ਮਨਜੀਤ ਸਿੰਘ
ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ)- ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਸ੍ਰੀ ਬਾਰਠ ਸਾਹਿਬ (ਪਠਾਨਕੋਟ), ਗੁਰਦੁਆਰਾ ਸਿੰਘ ਸਭਾ ਗੋਲ ਮਾਰਕੀਟ, ਰੁਦਰਪੁਰ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ), ਗੁਰਦੁਆਰਾ ਸਾਹਿਬ …
Read More »13 ਦਸੰਬਰ 2015 ਨੂੰ ਹੋ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2015 ਲਈ ਪ੍ਰਬੰਧ ਮੁਕੰਮਲ
ਪਠਾਨਕੋਟ, 9 ਦਸੰਬਰ (ਪ.ਪ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 13 ਦਸੰਬਰ 2015 ਨੂੰ ਲਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2015 ਨੂੰ ਜ਼ਿਲ੍ਹੇ ਅੰਦਰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸੀਨੀਅਰ ਪੁਲਿਸ ਕਪਤਾਨ, ਤਹਿਸੀਲਦਾਰ ਪਠਾਨਕੋਟ ਅਤੇ ਤਹਿਸੀਲਦਾਰ ਧਾਰਕਲਾਂ ਦੀ ਡਿਊਟੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਫ਼ਤਰ …
Read More »
Punjab Post Daily Online Newspaper & Print Media