Wednesday, November 25, 2026

Daily Archives: January 11, 2016

 ਕੇਂਦਰ ਸਰਕਾਰ ਪੰਜਾਬ ਵਿਚ ਜੰਮੂ ਕਸ਼ਮੀਰ ਵਾਂਗ ਸਰਹੱਦ ‘ਤੇ ਚੌਕਸੀ ਵਧਾਵੇ – ਬਾਦਲ

ਅੰਮ੍ਰਿਤਸਰ, 10 ਜਨਵਰੀ (ਗੁਰਚਰਨ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸਰਹੱਦ ‘ਤੇ ਜੰਮੂ ਕਸ਼ਮੀਰ ਦੀ ਤਰਜ਼ ‘ਤੇ ਵਧੇਰੇ ਚੌਕਸੀ ਵਧਾਵੇ ਤਾਂ ਜੋ ਸਰਹੱਦ ਪਾਰ ਤੋਂ ਹੋਣ ਵਾਲੀ ਘੁਸਪੈਠ ਨੂੰ ਰੋਕਿਆ ਜਾ ਸਕੇ। ਅੱਜ ਇੱਥੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਮਜੀਠੀਆ ਨੇ ਸੜਕ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਦਿੱਤੀ 25 ਲੱਖ ਦੀ ਮਾਲੀ ਮਦਦ

ਕੱਥੂਨੰਗਲ / ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਪਣੇ ਕੀਤੇ ਵਾਅਦੇ ਮੁਤਾਬਿਕ ਬੀਤੇ ਦਿਨੀਂ ਅੰਮ੍ਰਿਤਸਰ-ਮਹਿਤਾ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਦੇ ਸ਼ਿਕਾਰ ਹੋਏ ਮ੍ਰਿਤਕਾਂ ਦੇ ਵਾਰਸਾਂ ਅਤੇ ਜ਼ਖਮੀਆਂ ਨੂੰ ਕਰੀਬ ੨੫ ਲੱਖ ਦੀ ਵਿੱਤੀ ਮਦਦ ਦੇ ਚੈੱਕ ਤਕਸੀਮ ਕੀਤੇ। ਸ: ਮਜੀਠੀਆ ਅੱਜ ਪਿੰਡ ਕੋਟਲੀ ਢੋਲੇਸ਼ਾਹ ਵਿਖੇ ਉਕਤ ਮ੍ਰਿਤਕਾਂ …

Read More »

ਦਿੱਲੀ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ

ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਅੱਜ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਕੇ ਦਿੱਲੀ ਦੇ ਅਨੇਕਾਂ ਬਜ਼ਾਰਾਂ ਤਾਲਕਟੋਰਾ ਰੋਡ, …

Read More »

ਸੂਬਾ ਸਰਕਾਰ ਚਾਈਨਿਜ਼ ਡੋਰ ‘ਤੇ ਪਾਬੰਧੀ ਲਗਾਉਣ ਸੰਬੰਧੀ ਵਿਚਾਰ ਕਰੇਗੀ – ਬਾਦਲ

ਸ਼੍ਰੋਮਣੀ ਕਮੇਟੀ ਦੇ ਕੰਮ-ਕਾਜ ਵਿਚ ਦਖਲ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਅੰਮ੍ਰਿਤਸਰ 10 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਵਿਚ ਚਾਈਨਿਜ਼ ਡੋਰ ‘ਤੇ ਪਾਬੰਧੀ ਲਗਾਉਣ ਸੰਬੰਧੀ ਵਿਚਾਰ ਕਰੇਗੀ।  ਅੱਜ ਇੱਥੇ ਚੀਫ ਖਾਲਸਾ ਦੀਵਾਨ ਵੱਲੋਂ ਕਰਵਾਏ ਗਏ ਇਕ ਸੱਭਿਆਚਾਰਕ ਸਮਾਗਮ ਦੇ …

Read More »

ਮੁੱਖ ਮੰਤਰੀ ਬਾਦਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਭਿਆਚਾਰਕ ਪਰੋਗਰਾਮ ਦਾ ਆਨੰਦ ਮਾਣਿਆ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸਿੱਖ ਪੰਥ ਦੀ ਪ੍ਰਾਚੀਨ ਅਤੇ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲੋਹੜੀ ਦੇ ਸੰਬੰਧ ਵਿੱਚ ਆਯੋਜਿਤ ਸਭਿਆਚਾਰਕ ਪ੍ਰੋਗਰਾਮ ਦਾ ਆਨੰਦ ਮਾਣਿਆ।ਸ. ਪ੍ਰਕਾਸ਼ …

Read More »

ਬੀਬੀ ਕੁਲਵੰਤ ਕੌਰ ਨੂੰ ਦਿੱਤੀ ਗਈ ਭਾਵਭਿਨੀ ਸ਼ਰਧਾਂਜਲੀ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਦਫ਼ਤਰ ਸੁਪਰਡੈਂਟ ਸ: ਜਸਵੰਤ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਿੰਘ ਸਭਾ, ਜੋਸ਼ੀ ਪੁਰਾ ਸਾਹਮਣੇ ਖ਼ਾਲਸਾ ਕਾਲਜ ਫਾਰ ਵੋਮੈਨ ਵਿਖੇ ਕਰਾਇਆ ਗਿਆ। ਜਿੱਥੇ ਵੱਡੀ ਗਿਣਤੀ ਵਿੱਚ …

Read More »

ਸਿਖਿਆ, ਸਮਾਜਿਕ ਸੁਰੱਖਿਆ, ਸਿਹਤ ਸੇਵਾਵਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇ -ਅਜ਼ਾਦ ਫਾਉਂਡੇਸ਼ਨ

ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਮਾਲੇਰਕੋਟਲਾ ਦੀ ਸਿਰਮੌਰ ਸਵੈ-ਸੇਵੀ ਸੰਗਠਨ ਅਜ਼ਾਦ ਫਾਉਂਡੇਸ਼ਨ ਟਰੱਸਟ (ਰਜਿ.) ਦੇ ਸਥਾਨਕ ਮੁੱਖ ਦਫਤਰ ਵਿਖੇ ਡਾਇਰੈਕਟਰ, ਸਮਾਜਿਕ ਸੁਰੱਖਿਆ ਪੰਜਾਬ ਦੇ ਹੁਕਮਾਂ ਤਹਿਤ ਅੱਜ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਜਿਲਾ ਸੰਗਰੂਰ ਵਲੋਂ ਵਿਭਾਗੀ ਦੌਰਾ ਕੀਤਾ ਗਿਆ। ਜਿਸ ਵਿੱਚ ਜਿਲ੍ਹਾ ਅਫਸਰ ਮੈਡਮ ਸ਼ੇਰਗਿੱਲ ਵਲੋਂ ਸੰਗਠਨ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਮਾਜ ਭਲਾਈ ਦੇ ਪ੍ਰੋਜੈਕਟਾਂ ਦੀ ਪੜਤਾਲ ਕੀਤੀ ਗਈ। …

Read More »

ਟ੍ਰੈਫਿਕ ਸਮੱਸਿਆ ਸਬੰਧੀ ਫਰੈਂਡਜ਼ ਵੈਲਫੇਅਰ ਐਂਡ ਸਪੋਰਟਸ ਕਲੱਬ (ਰਜਿ.) ਨੇ ਐਸ.ਡੀ.ਐਮ. ਨੂੰ ਦਿਤਾ ਮੰਗ ਪੱਤਰ

ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਜ਼ਿਲ੍ਹਾ ਸੰਗਰੂਰ ਦੇ ਸੱਭ ਤੋਂ ਵੱਧ ਅਬਾਦੀ ਵਾਲੇ ਸ਼ਹਿਰ ਮਾਲੇਰਕੋਟਲਾ ਅੰਦਰਲੇ ਬਜ਼ਾਰਾਂ ‘ਤੇ ਚੌਂਕਾ ‘ਚ ਦੁਕਾਨਦਾਰਾਂ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲੇ ਰੇਹੜੀਆਂ ਵਾਲਿਆਂ ਵੱਲੋਂ ਸੜਕਾਂ ਤੱਕ ਕੀਤੇ ਗਏ ਨਜ਼ਾਇਜ ਕਬਜ਼ਿਆਂ ਕਾਰਨ ਜਿਥੇ ਸ਼ਹਿਰ ਮਾਲੇਰਕੋਟਲਾ ਭਾਰੀ ਟ੍ਰੈਫਿਕ ਸਮੱਸਿਆ ਨਾਲ ਦੋ-ਚਾਰ ਹੋ ਰਿਹਾ ਹੈ ਉਥੇ ਸ਼ਹਿਰ ਅੰਦਰਲੇ …

Read More »

ਬਾਬਾ ਗੱਜਣ ਸ਼ਾਹ (ਲਾਲ ਸਿੰਘ) ਜੀ ਦੀ ਯਾਦ ‘ਚ 64ਵਾਂ ਪੇਂਡੂ ਖੇਡ ਮੇਲਾ 14 ਤੋਂ 17 ਤੱਕ

ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਬਾਬਾ ਗੱਜਣਸ਼ਾਹ ਜੀ ਯੂਥ ਸਪੋਰਟਸ ਕਲੱਬ (ਰਜਿ:) ਨਗਰ ਪੰਚਾਇਤ ਅਤੇ ਨਗਰ ਨਿਵਾਸੀ ਪਿੰਡ ਫਲੌਂਡ ਕਲਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਸ਼੍ਰੀ ਮਾਨ ਕਰਵਾਇਆ ਜਾ ਰਿਹਾ ਹੈ। ਕਲੱਬ ਪ੍ਰਧਾਨ ਚਿੱਤਰਕਾਰ ਜਗਦੀਸ਼ ਸਿੰਘ ਮਾਛੀਵਾੜਾ, ਜਨਰਲ ਸਕੱਤਰ ਬਹਾਦਰ ਸਿੰਘ ਗਿੱਲ ਅਤੇ ਖਜ਼ਾਨਚੀ ਗੁਰਜੀਤ ਸਿੰਘ ਬਰਾੜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਡ ਮੇਲੇ ਵਿਚ ਕਬੱਡੀ …

Read More »

ਗੁਰਦੁਆਰਾ ਸਾਹਿਬ ਮਨਾਲ ਵਿਖੇ 52 ਧੀਆਂ ਦੀ ਲੋਹੜੀ ਮਨਾਈ

ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਨੇੜਲੇ ਪਿੰਡ ਮਨਾਲ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਬਾਬਾ ਰਛਪਾਲ ਸਿੰਘ ਦੇ ਉੱਦਮ ਸਦਕਾ ਇਲਾਕੇ ਦੀਆਂ 52 ਧੀਆਂ ਦੀ ਲੋਹੜੀ ਅਤੇ ਗੁਰਸਿੱਖ ਬਚਿਆਂ ਦਾ ਸਨਮਾਨ ਸਮਾਗਮ ਬੜੇ ਉਤਸ਼ਾਹ ਨਾਲ ਆਯੋਜਿਤ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਪੰਥ ਪ੍ਰਸਿੱਧ ਪ੍ਰਚਾਰਕ, ਸਮਾਜਿਕ ਸੰਸਥਾਵਾਂ ਦੇ ਮੁੱਖ ਸੇਵਾਦਾਰਾਂ ਨੇ ਹਾਜ਼ਰੀ ਭਰ ਧੀਆਂ …

Read More »