Wednesday, November 25, 2026

Daily Archives: February 23, 2016

 ਇਨਰਵ੍ਹੀਲ ਕਲੱਬ ਪੱਟੀ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ

ਪੱਟੀ, 22 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) -ਪਲਸ ਪੋਲੀਓ ਮੁਹਿੰਮ ਤਹਿਤ ਇਨਰਵ੍ਹੀਲ ਕਲੱਬ ਪੱਟੀ ਵੱਲੋਂ ਪ੍ਰਧਾਨ ਮਨਜੀਤ ਕੌਰ ਬੁਰਜ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਦੇ 5 ਬੱਚਿਆਂ ਨੂੰ ਗੁਰੂ ਨਾਨਕ ਕਾਲੌਨੀ ਪੱਟੀ ਦੇ ਜੰਝ ਘਰ ਵਿਖੇ ਪੋਲੀਓ ਦੀਆਂ ਬੂੰਦਾ ਪਿਲਾਈਆਂ ਗਈਆਂ। ਇਸ ਮੌਕੇ ਆਮ ਜਨਤਾ ਨੂੰ ਅਪੀਲ ਕਰਦਿਆਂ ਬੁਰਜ ਨੇ ਕਿਹਾ ਕਿ …

Read More »

ਵਿਦਿਆਰਥੀਆਂ ਨੂੰ ਪੋਥੀ ਸਾਹਿਬ ਵੰਡ ਕੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ

ਪੱਟੀ, 22 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਨੈਸ਼ਨਲ ਪਬਲਿਕ ਸਕੂਲ ਵਿਖੇ ‘ਸ੍ਰੀ ਸਹਿਜ ਪਾਠ ਸੇਵਾ ਸੰਸਥਾ’ ਵੱਲੋਂ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਪੋਥੀ ਸਾਹਿਬ ਵੰਡੇ ਗਏ। ਇਸ ਮੌਕੇ ਸੰਸਥਾ ਦੇ ਗੁਲਜ਼ਾਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੋਥੀ ਸਾਹਿਬ ਵੰਡਣ ਦਾ ਮੁੱਖ ਉਦੇਸ਼ ਇਹ …

Read More »

’ਖੇਡਾਂ ਉਦੋਨੰਗਲ ਦੀਆਂ’ 25 ਤੋਂ 28 ਫਰਵਰੀ ਤੱਕ ਤਿਆਰੀਆਂ ਸਬੰਧੀ ਮੀਟਿੰਗ

ਚੌਂਕ ਮਹਿਤਾ, 22 ਫਰਵਰੀ (ਜੋਗਿੰਦਰ ਸਿੰਘ ਮਾਣਾ)- ਐਨ. ਆਰ. ਆਈ ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੇ ਸਦਕਾ ਰੰਧਾਵਾ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਕਰਾਇਆ ਜਾਦਾਂ ਸਲਾਨਾ ਮਾਝੇ ਦਾ ਸਿਰਮੌਰ ਖੇਡਾਂ ਉਦੋਨੰਗਲ ਦੀਆਂ ਦੀ ਜੋ ਕਿ ਇਸ ਵਾਰ 25 ਤੋ 28 ਫਰਵਰੀ ਤੱਕ ਬਰੇਵ ਕੈ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਸ਼ੁਰੂ ਹੋ ਰਹੀਆ ਹਨ ਇਸ ਸਬੰਧੀ ਹਲਕਾ ਵਿਧਾਇਕ ਬਲਜੀਤ ਸਿੰਘ …

Read More »

ਡਾ. ਹਰਜੋਤ ਸਿੰਘ ਮੱਕੜ ਦਾ ‘ਪ੍ਰਾਈਡ ਆਫ ਅੰਮ੍ਰਿਤਸਰ’ ਐਵਾਰਡ ਨਾਲ ਸਨਮਾਨ

ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ ਸੱਗੂ)- ਮੈਡੀਕਲ ਖੇਤਰ ਦੀ ਪ੍ਰਮੁਖ ਸਖਸ਼ੀਅਤ ਡਾ. ਹਰਜੋਤ ਸਿੰਘ ਮੱਕੜ ਨੂੰ ਉਨਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅਤੇ ਨਸ਼ਿਆਂ ਵਿਰੁੱਧ ਉਨਾਂ ਵਲੋੀ ਸ਼ੁਰੂ ਕੀਤੀ ਗਈ ਜਾਗਰੂਕਤਾ ਮੁੰਹਿਮ ਦੇ ਕਾਰਨ ਅਜ ਮੈਡੀਕਲ ਮਾਰਕੀਟਿੰਗ ਐਗਜੈਕਟਿਵ ਐਸੋਸੀਏਸ਼ਨ ਵਲੋਂ ਸਥਾਨਕ ਹੋਟਲ ਵਿਖੇ ਇਕ ਸਮਾਗਮ ਦੌਰਾਨ ਉਨਾਂ ਨੂੰ ਪ੍ਰਾਈਡ ਆਫ ਅੰਮ੍ਰਿਤਸਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅਜ ਪ੍ਰਧਾਨ …

Read More »

ਗੁਰੂ ਨਗਰੀ ਦੇ ਲੋਕਾਂ ਨੂੰ ਮਿਲਣਗੀਆਂ ਵਿਕਸਤ ਮੁਲਕਾਂ ਵਾਲੀਆਂ ਸਹੂਲਤਾਂ – ਅਨਿਲ ਜੋਸ਼ੀ

ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਥੋਂ ਦੇ ਲੋਕਾਂ ਨੂੰ ਅਮਰੀਕਾ, ਕੈਨੇਡਾ, ਇੰਗਲੈਂਡ ਅਤੇ ਸਿੰਗਾਪੁਰ ਵਰਗੇ ਵਿਕਸਤ ਮੁਲਕਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰ:8 ਵਿਚ ਸਾਈਕਲਿੰਗ ਟਰੈਕ …

Read More »

ਇੰਪਲਾਈਜ ਫੈਡਰੇਸ਼ਨ ਆਗੂਆਂ ਦੀ ਹੋਈ ਅਹਿਮ ਮੀਟਿੰਗ

ਜੰਡਿਆਲਾ ਗੁਰੂ, 22 ਫਰਵਰੀ (ਹਰਿੰਦਰ ਪਾਲ ਸਿੰਘ)-  ਇੰਪਲਾਈਜ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਇੱਕ ਹੰਗਾਮੀ ਮੀਟਿੰਗ ਮੰਡਲ ਪ੍ਰਧਾਨ ਸੁੱਖਦੇਵ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਉਚੇਚੇ ਤੌਰ ਤੇ ਬਾਡਰ ਜੋਨ ਆਗੂ ਪ੍ਰਤਾਪ ਸਿੰਘ ਸੁੱਖੇਵਾਲ ਤੇ ਬਲਜਿੰਦਰ ਸਿੰਘ ਵਰਪਾਲ ਸ਼ਾਮਲ ਹੋਏ।ਮੀਟਿੰਗ ਨੁੰ ਸੰਬੋਧਨ ਕਰਦਿਆਂ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਜੋ ਕਿ ਪਿਛਲੇ ਦਿਨੀ ਗੈਰ ਕਨੂੰਨੀ ਮੰਡਲ ਜੰਡਿਆਲਾ ਗੁਰੂ …

Read More »

ਡੋਮੀਨੀਕਾ ਦੇ ਪ੍ਰਧਾਨ ਮੰਤਰੀ ਰੂਜਵੈਲਟ ਸਕੈਰਿਟ ਸ੍ਰੀ ਹਰਿਮੰਦਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਫਰਵਰੀ (ਗੁਰਪ੍ਰੀਤ ਸਿੰਘ)- ਡੋਮੀਨੀਕਾ ਦੇ ਪ੍ਰਧਾਨ ਮੰਤਰੀ ਰੂਜਵੈਲਟ ਸਕੈਰਿਟ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੁੰਦਰ ਤੇ ਪਵਿੱਤਰ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਬੇਹੱਦ ਸਕੂਨ ਪ੍ਰਾਪਤ ਹੋਇਆ ਹੈ। ਤਿੰਨ ਦਿਨਾ ਭਾਰਤ ਦੌਰੇ ‘ਤੇ 43 ਸਾਲ ਦੇ ਸ੍ਰੀ ਸਕੈਰਿਟ ਨੇ ਕਿਹਾ ਕਿ ਡੋਮੀਨੀਕਾ ਵਿੱਚ 15 ਹਜ਼ਾਰ ਦੇ ਕਰੀਬ ਸਿੱਖ …

Read More »

ਕੇਜਰੀਵਾਲ ਅਤੇ ਟਾਈਟਲਰ ਦਾ ਸਿੱਖ ਭਾਈਚਾਰੇ ਨੇ ਫੂਕਿਆ ਪੁਤਲਾ

ਨਵੀਂ ਦਿੱਲੀ, 22 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਅੱਜ ਸਿੱਖ ਭਾਈਚਾਰੇ ਵੱਲੋਂ ਜੰਤਰਂਮੰਤਰ ‘ਤੇ ਪੁਤਲਾ ਸਾੜਿਆ ਗਿਆ। ਦਰਅਸਲ ਬੀਤੇ ਦਿਨੀਂ ਕੇਜਰੀਵਾਲ ਅਤੇ ਟਾਈਟਲਰ ਦੀ ਕਥਿਤ ਮੁਲਾਕਾਤ ਦਿੱਲੀ ਸਰਕਾਰ ਦੇ ਮੰਤਰੀ ਇਮਰਾਨ ਹੁਸੈਨ ਵੱਲੋਂ ਕਰਵਾਉਣ ਦਾ ਫੋਟੋ ਸ਼ੋਸਲ ਮੀਡੀਆ ‘ਤੇ ਵਾਇਰਲ ਹੋਣ ਦੇ ਬਾਅਦ ਦਿੱਲੀ ਦਾ ਸਿੱਖ ਭਾਈਚਾਰਾ ਗੁੱਸੇ ਵਿਚ ਹੈ। …

Read More »

ਭਲਾਈ ਕੇਂਦਰ ਵਿਖੇ ਕਰਵਾਇਆ ਗਿਆ 11ਵਾਂ ਅਰਦਾਸ ਸਮਾਗਮ

ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਜੀ ਦੀ ਅਸੀਸ ਨਾਲ ਪੰਜਵੀਂ ਲਹਿਰ ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’ ਨੂੰ ਸਮਰਪਿਤ 11ਵਾਂ ਜਪ-ਤਪ ਅਰਦਾਸ ਸਮਾਗਮ ਭਲਾਈ ਕੇਂਦਰ ਵਿਖੇ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸੌ ਦਰੁ ਰਹਿਰਾਸ ਸਾਹਿਬ ਜੀ ਦੇ ਪਾਠ …

Read More »