Wednesday, November 25, 2026

Daily Archives: February 27, 2016

ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਇਕ ਅੰਤਰ-ਭਾਸ਼ਾਈ ਕਵੀ ਦਰਬਾਰ ਦਾ ਆਯੋਜਨ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਖੁਰਮਨੀਆ) – ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਇਕ ਅੰਤਰ-ਭਾਸ਼ਾਈ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ ਪੰਜਾਬੀ ਤੋਂ ਇਲਾਵਾ, ਹਿੰਦੀ, ਸੰਸਕ੍ਰਿਤ, ਊਰਦੂ ਅਤੇ ਫਾਰਸੀ ਵਿਭਾਗਾਂ ਦੇ ਖੋਜ ਵਿਦਿਆਰਥੀਆਂ ਨੇ ਹਿੱਸਾ ਲਿਆ। ਆਰੰਭ ਵਿਚ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਗੁਰਮੀਤ ਸਿੰਘ ਨੇ ਮਾਤ-ਭਾਸ਼ਾ ਦੇ ਮਹੱਤਵ ਬਾਰੇ ਚਾਨਣਾ …

Read More »

ਵੱਖ ਵੱਖ ਪੈਂਨਸ਼ਨ ਸਕੀਮਾਂ ਤਹਿਤ 36696 ਲਾਭਪਾਤਰੀਆਂ ਨੂੰ ਜਨਵਰੀ ਤੱਕ ਪੈਂਨਸ਼ਨ ਰਾਸ਼ੀ ਵੰਡੀ- ਡੀ.ਸੀ

ਪਠਾਨਕੋਟ, 26 ਫਰਵਰੀ (ਪ.ਪ) – ਜਿਲ੍ਹਾ ਪਠਾਨਕੋਟ ਵਿੱਚ ਬਣਾਏ ਜਾ ਰਹੇ ਸਰਕਾਰੀ ਕਾਲਜ, ਆਧੁਨਿਕ ਖੇਡ ਸਟੇਡੀਅਮ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚਲ ਰਿਹਾ ਹੈ ਅਤੇ ਜਲਦੀ ਹੀ ਇਨ੍ਹਾਂ ਪ੍ਰੋਜੈਕਟਾਂ ਦੀ ਉਸਾਰੀ ਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ …

Read More »

ਏਅਰਫੋਰਸ ਸਟੇਸ਼ਨ ਪਠਾਨਕੋਟ ਨੇੜੇ ਸਰਵਿਸ ਰੋਡ ‘ਤੇ ਸਥਿਤ ਦੁਕਾਨਾਂ ਦਾ ਮਸਲਾ ਹੱਲ

ਪਠਾਨਕੋਟ, 26 ਫਰਵਰੀ (ਪ.ਪ) – ਏਅਰਫੋਰਸ ਸਟੇਸ਼ਨ ਨੇੜੇ ਨੈਸ਼ਨਲ ਹਾਈਵੇ ਦੇ ਸਰਵਿਸ ਰੋਡ ‘ਤੇ ਸਥਿਤ ਦੁਕਾਨਾਂ ਦਾ ਮਸਲਾ ਹੱਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਕਮ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਮਸਲੇ ਨੂੰ ਹੱਲ ਕਰਨ ਲਈ ਅੱਜ ਇੱਕ ਵਿਸ਼ੇਸ਼ ਮੀਟਿੰਗ ਏਅਰਫੋਰਸ ਸਟੇਸ਼ਨ ਅੰਦਰ ਏਅਰਫੋਰਸ ਕਮਾਂਡਰ ਸ਼੍ਰੀ ਜਤਿੰਦਰ ਮਿਸ਼ਰਾ, ਮੁੱਖ ਪ੍ਰਬੰਧਕੀ ਅਧਿਕਾਰੀ ਸ਼੍ਰੀ …

Read More »

ਪੰਜਾਬੀ ਸੂਬਾ ਮੋਰਚਾ ਤੇ ਐਮਰਜੈਂਸੀ ਦੇ ਸੰਘਰਸ਼ੀ ਯੋਧਿਆਂ ਨੂੰ ਸਰਕਾਰ ਦੇਵੇਗੀ ਸਹੂਲਤਾਂ- ਸੰਧੂ

ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ (1955 ਤੋਂ 1965 ਤੱਕ) ਅਤੇ ਐਮਰਜੈਂਸੀ ਦੌਰਾਨ (26 ਜੂਨ 1975 ਤੋਂ 21 ਮਾਰਚ 1977 ਤੱਕ) ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਸਹੂਲਤਾਂ ਦੇਣ ਦੇ ਲਏ ਫ਼ੈਸਲੇ ਤਹਿਤ ਜ਼ਿਲ੍ਹੇ ਵਿਚ ਪ੍ਰਾਪਤ ਹੋਈਆਂ ਦਰਖ਼ਾਸਤਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ ਦਫ਼ਤਰ …

Read More »

ਡਾਕ ਵਿਭਾਗ ਨੇ ਸਕੀਮਾਂ ਪ੍ਰਤੀ ਜਾਗਰੂਕਤਾ ਲਈ ਕੱਢਿਆ ਰੋਡ ਸ਼ੋਅ

ਲੋਕ ਭਲਾਈ ਦਾ ਕੰਮ ਕਰ ਰਹੀਆਂ ਹਨ ਡਾਕ ਵਿਭਾਗ ਦੀਆਂ ਸਕੀਮਾਂ-ਆਂਗਰਾ ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ ਸੱਗੂ) – ਡਾਕ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਥੇ ਅਸਲ ਮਾਅਨਿਆਂ ਵਿੱਚ ਲੋਕ ਭਲਾਈ ਦਾ ਕੰਮ ਕਰ ਰਹੀਆਂ ਹਨ ਉਥੇ ਇਹ ਸੂਬੇ ਅਤੇ ਦੇਸ਼ ਦੇ ਵਿਕਾਸ ਵਿਚ ਵੀ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਨੇ ਅੱਜ …

Read More »

DAV International School students bring laurels to alma mater

Amritsar, Feb 26 (Punjab Post Bureau) –  Three students of DAV International School, namely Anmol Singh, Jaipreet Wadhavan and Sehajpreet Singh brought laurels to the school by securing 7 medals and cash reward of 1 lakh rupees in the Shaheed Bhagat Singh Sports competition organised by Punjab Government. Talking to the media persons, Principal Anjana Gupta said that in the …

Read More »

ਦਸਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਸੰਦੌੜ, 26 ਫਰਵਰੀ (ਹਰਮਿੰਦਰ ਸਿੰਘ ਭੱਟ)- ਗੁਰੂ ਹਰਿ ਰਾਇ ਮਾਡਲ ਸਕੂਲ ਝਨੇਰ ਵਿਖੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ।ਇਸ ਦੌਰਾਨ ਦਸਵੀਂ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਭਾਵੂਕਤਾ ਭਰਿਆ ਭਾਸ਼ਣ ਦਿੱਤਾ ਤੇ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਤਾਜਾ ਕੀਤਾ।ਬੱਚਿਆਂ ਨੇ ਖੁਸ਼ੀ ਅਤੇ ਗਮੀ ਸੁਮੇਲ ਦੇ ਪ੍ਰੋਗਰਾਮ ਪੇਸ਼ ਕੀਤੇ । ਸਕੂਲ ਪ੍ਰਿੰਸੀਪਲ ਮੈਡਮ …

Read More »

ਮਹੇਰਨਾ ਖੁਰਦ ਵਿਖੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਸੈਮੀਨਾਰ

ਸੰਦੌੜ, 26 ਫਰਵਰੀ (ਹਰਮਿੰਦਰ ਸਿੰਘ ਭੱਟ)- ਜਿਲਾ ਪ੍ਰਸਾਸਨ ਅਤੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਜਗਤਾਰ ਸਿੰਘ ਬਰਾੜ ਦੇ ਦਿਸਾ ਨਿਰਦੇਸਾਂ ਤੇ ਪਿੰਡ ਮਹੇਰਨਾ ਖੁਰਦ ਬਲਾਕ ਅਹਿਮਦਗੜ੍ਹ ਵਿਖੇ ਫਸਲਾਂ ਦੀ ਰਹਿੰਦ -ਖੂੰਹਦ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੁਕਤਾ ਸੈਮੀਨਾਰ ਲਗਾਇਆ ਗਿਆ ।ਇਸ ਸੈਮੀਨਾਰ ਵਿੱਚ ਜਿਲਾ ਸਿਖਲਾਈ ਅਫਸਰ ਅਪਰ ਅਪਾਰ ਸਿੰਘ ਵਿਰਕ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ -ਖੂੰਹਦ ਨੂੰ ਮਿੱਟੀ ਵਿੱਚ …

Read More »

ਬੀ. ਬੀ. ਕੇ. ਡੀ. ਏ. ਵੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੰਜਾਬ ਖੇਡਾਂ ਵਿੱਚ 4,50,000/- ਇਨਾਮੀ ਰਾਸ਼ੀ ਜਿੱਤੀ

ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁੁਮੇੈਨ ਦੀਆਂ 23 ਖਿਡਾਰਨਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੰਜਾਬ ਖੇਡਾਂ 2016 ਵਿੱਚ ਹਿੱਸਾ ਲਿਆ ਤੇ ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ 4,50,000/- ਦੀ ਇਨਾਮ ਰਾਸ਼ੀ ਜਿੱਤੀ।ਇਹਨਾਂ ਖਿਡਾਰਨਾਂ ਨੇ ਬਾਸਕਟਬਾਲ, ਸਾਈਕਲਿੰਗ, ਜੂਡੋ, ਰੈਸਲਿੰਗ, ਆਰਚਰੀ, ਕਬੱਡੀ, ਵੇਟ-ਲਿਫਟਿੰਗ ਅਤੇ ਜਿਮਨਾਸਟਿਕ ਆਦਿ ਵਿਭਿੰਨ ਖੇਡਾਂ ਵਿੱਚ ਹਿੱਸਾ ਲੈ ਕੇ ਕਾਲਜ ਦੀ ਪ੍ਰਤੀਨਿਧਤਾ ਕੀਤੀ।ਸੰਦੀਪ …

Read More »