Wednesday, November 25, 2026

Monthly Archives: February 2016

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਨਵੇਂ ਬਣੇ ਸ਼ੈਡ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਪੁਤਲੀਘਰ ਸਥਿਤ ਸੈਂਟਰਲ ਖ਼ਾਲਸਾ ਯਤੀਮਖ਼ਾਨੇ ਦੇ ਕੰਪਲੈਕਸ ਵਿਚ ਬਣੇ ਨਵੇਂ ਸ਼ੈਡ ਦੇ ਉਦਘਾਟਨ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਦੁਆਰਾ ਹਾਜਰੀ ਭਰੀ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚੱਢਾ ਨੇ ਦੱਸਿਆ ਕਿ ਸਵ. ਬ੍ਰਿਗੇਡੀਅਰ ਸz. ਮਨੋਹਰ ਸਿੰਘ ਦੇ ਪਰਿਵਾਰ ਦੇ ਸਾਰੇ ਮੈਂਬਰਾਂ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪੇ੍ਰਰਨਾ ਸਦਕਾ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਜਸਲੀਨ ਕੌਰ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਵਲੋਂ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ ਨੇ ਕੀਰਤਨ ਦੀ …

Read More »

ਸੀ.ਬੀ.ਆਈ ਨੇ ਰਿਸ਼ਵਤ ਦੇ ਦੋਸ਼ ‘ਚ ਕਮਿਸ਼ਨਰ ਤੇ ਸੇਵਾਦਾਰ ਨੂੰ ਕੀਤਾ ਗ੍ਰਿਫਤਾਰ

ਬਠਿੰਡਾ, 7 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੀ.ਬੀ.ਆਈ ਵੱਲੋਂ ਹਰਿਆਣਾ ਦੇ ਸਿਰਸਾ ਵਿਖੇ ਇਨਕਮ ਟੈਕਸ ਡਿਪਟੀ ਕਮਿਸ਼ਨਰ ਨੂੰ ਸੇਵਾਦਾਰ ਰਾਹੀ ਰਿਸ਼ਵਤ ਲੈਣ ਦੇ ਕਥਿਤ ਦੋਸ਼ਾਂ ਤਹਿਤ ਹਿਰਾਸਤ ਵਿਚ ਲੈ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ । ਬੀਤੇ ਦਿਨੀ ਹਰਿਆਣਾ ਦੇ ਕਾਰੋਬਾਰੀ ਦੀ ਸ਼ਿਕਾਇਤ ‘ਤੇ ਸੀ.ਬੀ.ਆਈ ਅਤੇ ਹਰਿਆਣਾ ਵਿਜਿਲੈਂਸ ਟੀਮ ਨੇ ਸਿਰਸਾ ਦੇ ਇਨਕਮ ਟੈਕਸ ਕਮਿਸ਼ਨਰ ਨਿਤਿਨ ਗਰਗ …

Read More »

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਤੇ ਲੋਕ ਲਿਖਾਰੀ ਮੰਚ ਬਟਾਲਾ ਵੱਲੋ ਕਵਿਤਰੀ ਸਤਿੰਦਰ ਕੌਰ ਕਾਹਲੋਂ ਦਾ ਸਨਮਾਨ

ਬਟਾਲਾ, 7 ਫਰਵਰੀ (ਨਰਿੰਦਰ ਸਿੰਘ ਬਰਨਾਲ)- ਬੀਤੇ ਦਿਨ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਪੰਜ ਸਾਹਿਤਕ ਪੱਤ੍ਰਿਕਾਵਾਂ ਦਾ ਸਨਮਾਨ ‘ਤੇ ਇੱਕ ਸੂਬਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਸਮੁੱਚੇ ਸਮਾਗਮ ਦੀ ਪ੍ਰਧਾਨਗੀ ਡਾ;ਜੋਗਿੰਦਰ ਸਿੰਘ ਕੈਰੋਂ, ਡਾ:ਰਵਿੰਦਰ ,ਡਾ:ਅਨੁੂਪ ਸਿੰਘ, ਅਜਾਇਜ ਸਿੰਘ ਸੰਘਾ, ਅਰਤਿੰਦਰ ਕੌਰ ਸੰਧੂ, ਦੇਵਿੰਦਰ ਦੀਦਾਰ, ਕੰਵਰਜੀਤ ਸਿੰਘ ਭੱਠਲ, ਬਲਜਿੰਦਰ ਮਾਨ ‘ਤੇ ਪ੍ਰੋ: ਤਰਸੇਮ …

Read More »

ਮਾੜੀ ਕੰਬੋਕੇ ਵਿਖੇ ਨਗਰ ਕੀਰਤਨ ਸਜਾਇਆ ਗਿਆ

ਭਿੱਖੀਵਿੰਡ, 7 ਫਰਵਰੀ (ਕੁਲਵਿੰਦਰ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਇਹ ਨਗਰ ਕੀਰਤਨ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਗੁਰਦੁਆਰਾ ਜਨਮ ਅਸਥਾਨ ਤੋਂ ਬਾਬਾ ਚਤਰ …

Read More »

ਜਥੇਦਾਰ ਅਵਤਾਰ ਸਿੰਘ ਨੇ ਅਮਰੀਕੀ ਵੈਬਸਾਈਟ ਵੱਲੋਂ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਨ ਦੀ ਨਿਖੇਧੀ ਕੀਤੀ

ਮਾਮਲਾ ਜੁਰਾਬਾਂ ਤੇ ਜੁੱਤੀਆਂ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਅੰਮ੍ਰਿਤਸਰ, 7 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਇਕ ਵੈਬਸਾਈਟ ਵੱਲੋਂ ਜੁਰਾਬਾਂ ਤੇ ਜੁੱਤੀਆਂ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ‘ਤੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ …

Read More »

ਡਿਜ਼ੀਟਲ ਆਨ ਲਾਈਨ ਮੁਕਾਬਲਿਆਂ ਵਿਚ ਪੰਜਾਬ ਦੇ ਚਾਰ ਬੱਚੇ ਛਾਏ

ਬਠਿੰਡਾ, 7 ਫਰਵਰੀ (ਅਵਤਾਰ ਸਿੰਘ ਕੈਂਥ)- ਡਿਜ਼ੀਟਲ ਇੰਡੀਆ ਵੀਕ ਆਨ ਲਾਈਨ ਸਕੂਲ ਕੰਪੀਟੀਸ਼ਨ ਵਿਚ ਪੰਜਾਬ ਦੇ ਚਾਰ ਬੱਚਿਆਂ ਨੇ ਬਾਜ਼ੀ ਮਾਰੀ ਹੈ। ਇਨ੍ਹਾਂ ਜੇਤੂ ਬੱਚਿਆਂ ਨੂੰ ਦਿੱਲੀ ਵਿਖੇ ਸ੍ਰੀ ਰਵੀ ਸ਼ੰਕਰ ਪ੍ਰਸ਼ਾਦ, ਸੂਚਨਾ ਤੇ ਪ੍ਰਸਾਰਣ ਮੰਤਰੀ ਕੇਂਦਰ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਆਈ. ਸੀ. ਟੀ. ਐਜੂਕੇਸ਼ਨ ਸੁਸਾਇਟੀ ਮੋਹਾਲੀ ਦੀ ਤਰਫ਼ੋਂ ਲਗਾਏ ਸਰਕਾਰੀ …

Read More »

ਨੌਜਵਾਨਾਂ ਨੂੰ ਜਾਤੀ ਅਧਾਰਿਤ ਕਲੱਬਾਂ ਵਿਚ ਵੰਡਣ ਦੀ ਨਿਖੇਧੀ

ਬਠਿੰਡਾ, 7 ਫਰਵਰੀ (ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋ ਪੇਡੂਂ ਖੇਤਰ ਵਿਚ ਨੌਜਵਾਨਾਂ ਨੂੰ ਜਾਤ ਦੇ ਅਧਾਰ ਤੇ ਵੰਡ ਕੇ ਕਲੱਬ ਗਠਿਤ ਕਰਨ ਦੀ ਕੋਸ਼ਿਸ਼ ਨੂੰ ਸ਼ਾਜਿਸ਼ ਕਰਾਰ ਦਿੰਦਿਆਂ ਸਿਦਕ ਮੈਮੋਰੀਅਲ ,ਰਾਇਟਸ ਅਵੇਅਰਨੈਸ ਐਂਡ ਇਰੈਡੀਕੇਸ਼ਨ ਆਫ ਸ਼ੋਸ਼ਲ ਈਵਲਜ਼ ਫੌਰਮ ਬਠਿੰਡਾ ਦੀ ਹੰਗਾਮੀ ਮੀਟਿੰਗ ਵਿਚ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਪੰਜਾਬ ਸਰਕਾਰ ਦਾ ਇਹ ਫੈਸਲਾ ਮੰਦਭਾਗਾ,ਭਾਰਤੀ ਸੰਵਿਧਾਨ, ਸਿਖੀ …

Read More »