Wednesday, November 25, 2026

Daily Archives: March 4, 2016

22 ਵਾਂ ਪਿੰਡ ਭੋਏਵਾਲ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਯਾਦਗਾਰੀ ਟੂਰਨਮੈਂਟ ਸ਼ੁਰੂ

ਚੌਂਕ ਮਹਿਤਾ, 3 ਮਾਰਚ (ਜੋਗਿੰਦਰ ਸਿੰਘ ਮਾਣਾ) – ਪਿੰਡ ਭੋਏਵਾਲ ਵਿਖੇ ਯੰਗ ਫਾਰਮਜ ਕਲੱਬ ਭੋਏਵਾਲ ਵੱਲੋਂ ਪ੍ਰਧਾਨ ਸਰਬਜੀਤ ਸਿੰਘ ਛੱਬਾ ਦੀ ਅਗਵਾਈ ਵਿੱਚ ਸਮੂਹ ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 22 ਵਾਂ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਯਾਦਗਿਰੀ ਫੁੱਟਬਾਲ ਟੂਰਨਾਮੈਂਟ ਪਿੰਡ ਭੋਏਵਾਲ ਦੇ ਖੇਡ ਮੈਦਾਨ ਵਿੱਚ ਪੂਰੀ ਸ਼ਾਨੋ ਸੌਕਤ ਨਾਲ ਸ਼ੁਰੂ ਹੋਇਆ।ਇਸ ਟੂਰਨਾਮੈਂਟ ਦਾ ਉਦਘਾਟਨ ਸਰਕਲ ਇੰਚਾਰਜ ਸ੍ਰ. …

Read More »

ਅਕਾਲੀ ਆਗੂ ਗੋਲਡੀ ਦੀ ਦਾਦੀ ਦੇ ਦਿਹਾਂਤ ‘ਤੇ ਬਾਦਲ, ਸੁਖਬੀਰ ਤੇ ਮਜੀਠੀਆ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ)- ਯੂਥ ਅਕਾਲੀ ਦਲ ਬਾਦਲ ਦੇ ਬੁਲਾਰੇ ਨਵਦੀਪ ਸਿੰਘ ਗੋਲਡੀ ਦੀ ਦਾਦੀ ਸ੍ਰੀਮਤੀ ਚਰਨ ਕੌਰ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਰੈਵੀਨਿਊ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵਦੀਪ ਗੋਲਡੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ …

Read More »

ਆਧੁਨਿਕ ਰਸਾਇਣ ਵਿਗਿਆਨ ਅਤੇ ਇਸ ਦੀ ਵਰਤੋਂ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ ਆਰੰਭ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਆਧੁਨਿਕ ਰਸਾਇਣ ਵਿਗਿਆਨ ਅਤੇ ਇਸ ਦੀ ਵਰਤੋਂ ਵਿਸ਼ੇ ‘ਤੇ ਤਿੰਨ ਦਿਨਾਂ ਸਾਇੰਸ ਅਕਾਦਮਿਕ ਵਰਕਸ਼ਾਪ ਦਾ ਆਰੰਭ ਹੋਇਆ। ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਹ ਵਰਕਸ਼ਾਪ 5 ਮਾਰਚ ਨੂੰ ਸੰਪੰਨ ਹੋਵੇਗੀ। ਇੰਡੀਅਨ ਅਕਾਦਮੀ ਆਫ ਸਾਇੰਸਜ਼, ਬੰਗਲੌਰ, ਇੰਡੀਅਨ ਨੈਸ਼ਨਲ ਸਾਇੰਸ਼ ਅਕਾਦਮੀ, ਨਵੀਂ ਦਿੱਲੀ, ਅਤੇ ਦ ਨੈਸ਼ਨਲ ਅਕਾਦਮੀ ਆਫ …

Read More »

ਪੀਣ ਵਾਲਾ ਸ਼ੁੱਧ ਪਾਣੀ ਨਾ ਮਿਲਣ ‘ਤੇ ਨਿਗਮ ਕਮਿਸ਼ਨਰ ਡਾ. ਤ੍ਰਿਖਾ ਨਾਲ ਮੀਟਿੰਗ 7 ਮਾਰਚ ਨੂੰ – ਕੰਵਰਬੀਰ ਸਿੰਘ

ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਪਿਛਲੇ ਲੰਮੇ ਸਮੇਂ ਤੋਂ ਹਲਕਾ ਪੂਰਬੀ ਦੀ ਵਾਰਡ ਨੰ. 28 ਵਿੱਚ ਨਗਰ ਨਿਗਮ ਵਲੋਂ ਸਪਲਾਈ ਹੁੰਦਾ ਪੀਣ ਵਾਲਾ ਪਾਣੀ ਸਾਫ ਤੇ ਸ਼ੁੱਧ ਨਾ ਮਿਲਣ ਕਾਰਨ ਲੋਕਾਂ ਨੂੰ ਆ ਰਹੀ ਮੁਸ਼ਕਿਲ ਨੂੰ ਹੁਣ ਬੂਰ ਪੈਂਦਾ ਨਜ਼ਰ ਆ ਰਿਹਾ ਹੈ।ਇਸ ਸਬੰਧੀ ਲੋਕਾਂ ਦੀ ਅਵਾਜ਼ ਬਣੇ ਜਿਲ੍ਹਾ ਅਕਾਲੀ ਜਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ …

Read More »

ਜੋਸ਼ੀ ਭਲਕੇ ਸ਼ਹਿਰੀਆਂ ਨੂੰ ਸਮਰਪਿਤ ਕਰਨਗੇ ਪਹਿਲਾ ਵਿਸ਼ਵ ਪੱਧਰੀ ਸੰਗੀਤਕ ਫੁਆਰਾ

ਸ਼ਾਮ 6 ਵਜੇ ਤੋਂ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ’ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਿਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਕਿਹਾ ਕਿ ਅੰਮ੍ਰਿਤਸਰ ਦੇ ਕੰਪਨੀ ਬਾਗ ਨੂੰ ਵਿਸ਼ਵ ਪੱਧਰੀ ਪਾਰਕਾਂ ਵਾਂਗ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਤਹਿਤ 5 ਮਾਰਚ ਨੂੰ ਸ਼ਾਮ 6 ਵਜੇ ਸ਼ਹਿਰ ਵਾਸੀਆਂ ਨੂੰ …

Read More »

ਮਹਾਂਕਵੀ ਭਾਈ ਸੰਤੋਖ ਸਿੰਘ ਦੀ ਯਾਦ ਵਿੱਚ ਸੈਮੀਨਾਰ ਸ਼ਨੀਵਾਰ

ਨਵੀਂ ਦਿੱਲੀ, 3, ਮਾਰਚ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਅੱਜ ਦੀ ਪਨੀਰੀ ਦੀ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਨਾਲ ਜਾਣ-ਪਛਾਣ ਕਰਵਾ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਸਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰਾਂ ਦਾ ਜੋ ਆਯੋਜਨ ਕੀਤਾ ਜਾਂਦਾ ਚਲਿਆ ਆ ਰਿਹਾ ਹੈ, ਉਸ ਲੜੀ ਨੂੰ ਅਗੇ ਵਧਾਉਂਦਿਆਂ ਸਿੱਖ ਪੰਥ ਦੇ …

Read More »

ਸ਼ਿਵ ਨਗਰ, ਜੇਲ੍ਹ ਰੋਡ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 3, ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 05, ਮਾਰਚ ਸ਼ਾਮ ਰਹਰਾਸਿ ਦੇ ਪਾਠ ਉਪਰੰਤ ਸ੍ਰੀ ਗੁਰੂ ਸਿੰਘ ਸਭਾ, ਸ਼ਿਵ ਨਗਰ (ਜੇਲ੍ਹ ਰੋਡ) ਵਿਖੇ ਵਿਸ਼ੇਸ਼ …

Read More »

ਪਾਣੀਆਂ ਦੇ ਮੁੱਦੇ ‘ਤੇ ਨਿਰਪੱਖ ਸਟੈਂਡ ਲਵੇ ਕੇਂਦਰ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 3 ਮਾਰਚ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਐਮਰਜੈਂਸੀ ਦੇ ਸਮੇਂ ਤੋਂ ਹੁੰਦੇ ਆ ਰਹੇ ਧੱਕੇ ਦੇ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਾਰੇ ਨਿਰਪੱਖ ਸਟੈਂਡ …

Read More »

ਯੂਥ ਸਵਰਨਕਾਰ ਯੂਨੀਅਨ ਵਲੋਂ ਟਾਹਲੀ ਵਾਲਾ ਚੌਕ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ)- ਕੇਂਦਰੀ ਬਜਟ ਵਿੱਚ ਸਵਰਨਕਾਰਾਂ ਤੇ ਸੋਨੇ ਦੇ ਕਾਰੀਗਰਾਂ ਉਪਰ ਭਾਰੀ ਟੈਕਸ ਲਗਾਏ ਜਾਣ ਦੇ ਰੋਸ ਵਜੋਂ ਯੂਥ ਸਵਰਨਕਾਰ ਯੂਨੀਅਨ ਵਲੋਂ ਟਾਹਲੀ ਵਾਲਾ ਚੌਕ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।ਯੂਥ ਸਵਰਨਕਾਰ ਯੂਨੀਅਨ ਦੇ ਸਰਪ੍ਰਸਤ ਵਿੱਕੀ, ਪ੍ਰਧਾਨ ਹਰਪ੍ਰੀਤ ਸਿੰਘ ਗੋਲਡੀ ਦੁਆਰਾ ਅਯੋਜਿਤ ਰੋਸ ਪਰਦਰਸ਼ਨ ਵਿੱਚ ਜਿਲ੍ਹਾ ਕਾਂਗਰਸ ਦਿਹਾਤੀ ਦੇ …

Read More »