Wednesday, November 25, 2026

Daily Archives: March 7, 2016

ਗੁਮਟਾਲਾ ਬਾਈਪਾਸ ਇਲਾਕੇ ‘ਚ ਸ਼ਮਸ਼ਾਨ ਘਾਟ ਉਸਾਰਨ ਦਾ ਮਨਸੂਬਾ ਤਿਆਗਿਆ ਜਾਵੇ -ਔਜਲਾ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਗੁਮਟਾਲਾ ਬਾਈਪਾਸ ਨੇੜਲੇ ਇਲਾਕੇ ਵਿੱਚ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਹੁਕਮਾਂ ਤੇ ਸਮਸ਼ਾਨ ਘਾਟ ਬਣਾਏ ਜਾਣ ‘ਤੇ ਸਖਤ ਇਤਰਾਜ਼ ਜਿਤਾਉਂਦਿਆਂ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਸ੍ਰ. ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਇਸ ਤੋਂ ਸਿੱਧ ਹੋ ਗਿਆ ਹੈ ਕਿ ਅਕਾਲੀ-ਭਾਜਪਾ ਆਗੂਆਂ ਦੀ ਸੋਚ ਦਾ ਦਿਵਾਲਾ ਨਿਕਲ ਚੁੱਕਾ ਹੈ, ਉਨ੍ਹਾਂ ਦਾ ਮਕਸਦ …

Read More »

ਹਲਕਾ ੳੱਤਰੀ ਤੋਂ ‘ਜਾਗੋ ਪੰਜਾਬ ਮੁਹਿਮ’ ਦੀ ਸ਼ੁਰੂਆਤ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈ. ਅਮਰਿੰਦਰ ਸਿੰਘ ਵੱਲੋਂ ‘ਜਾਗੋ ਪੰਜਾਬ’ ਮੁਹਿਮ ਦਾ ਆਗਾਜ ਅੱਜ ਹਲਕਾ ਉੱਤਰੀ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਵਿੱਚ ਹੋਇਆ। ਸੈਂਕੜਿਆਂ ਦੀ ਸੰਖਿਆ ਵਿੱਚ ਇੱਕਠੇ ਹੋਏ ਕਾਂਗਰਸ ਵਰਕਰਾਂ ਦੀ ਜਾਗੋ ਪੰਜਾਬ ਟੀਮ ਦੀ ਘੋਸ਼ਣਾ ਤੋਂ ਬਾਅਦ ਉਨਾਂ ਨੂੰ ਕਾਂਗਰਸ ਕੀ ਨੀਤੀਆਂ ਦੇ ਨਾਲ ਹਲਕੇ …

Read More »

ਸ਼ੋ੍ਮਣੀ ਕਮੇਟੀ ਮੁਲਾਜ਼ਮ ਨੇ ਡਾ: ਰੂਪ ਸਿੰਘ ਨੂੰ ਸੌਂਪਿਆ ਕਿਸੇ ਯਾਤਰੀ ਦਾ ਲੱਭਾ ਬੈਗ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਮਤਿ ਲਿਟਰੇਚਰ ਹਾਊਸ ਘੰਟਾ ਘਰ ਦੀ ਮੁਲਾਜ਼ਿਮ ਬੀਬੀ ਰਾਜਵਿੰਦਰ ਕੌਰ ਹੈਲਪਰ ਨੇ ਕਿਸੇ ਯਾਤਰੀ ਦਾ ਲੱਭਾ ਬੈਗ ਡਾ: ਰੂਪ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕ’ਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ। ਡਾ: ਰੂਪ ਸਿੰਘ ਸਕ’ਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕ’ਤਰ ਨੇ ਸਾਂਝੇ ਤੌਰ ਤੇ ਪ੍ਰੈੱਸ …

Read More »

ਦੋ ਵਾਰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕਿਸ਼ੋਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)ੁ ਦੋ ਵਾਰ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ. ਕਿਸ਼ੌਰ ਸਿੰਘ ਪ੍ਰੀਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਬੀਬੀ ਕਮਲੇਸ਼ ਕੌਰ, ਬੇਟਾ ਅਮਰਜੀਤ ਸਿੰਘ, ਨੂੰਹ ਅਮਰਜੀਤ ਕੌਰ ਤੇ ਬੇਟੀ ਚੰਚਲ ਕੌਰ ਨੇ ਵੀ ਮ’ਥਾ ਟੇਕਿਆ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ …

Read More »

ਸ. ਅਮਰਜੀਤ ਸਿੰਘ ਭਾਟੀਆ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਅਮਰਜੀਤ ਸਿੰਘ ਭਾਟੀਆ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਲੁਧਿਆਣਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।  ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਅਮਰਜੀਤ ਸਿੰਘ ਭਾਟੀਆ ਨੇ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਅਕਾਲੀ ਦਲ ਦੇ …

Read More »

ਜਥੇ: ਅਵਤਾਰ ਸਿੰਘ ਵਲੋਂ ਅਮਰੀਕੀ ਗੁਰਦੁਆਰੇ ਵਿੱਚ ਭੰਨਤੋੜ ਦੀ ਨਿਖੇਧੀ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਸੂਬੇ ਵਾਸ਼ਿੰਗਟਨ ਦੇ ਸ਼ਹਿਰ ਸਪੋਕੇਨ ਵਿੱਚ ਇਕ ਨਿਰਵਸਤਰ ਵਿਅਕਤੀ ਵੱਲੋਂ ਗੁਰਦੁਆਰੇ ਅੰਦਰ ਦਾਖਲ ਹੋ ਕੇ ਭੰਨਤੋੜ ਤੇ ਪਵਿੱਤਰ ਨਿਸ਼ਾਨੀਆਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।  ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜੈਫਰੀ ਸੀ ਪਿਟਮੈਨ ਨਾਮਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ …

Read More »

ਸਤਿਕਾਰ ਕਮੇਟੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਕੋਈ ਹੱਕ ਨਹੀਂ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੁਧਿਆਣਾ ਦੇ ਡੇਹਲੋਂ ਅਧੀਨ ਪੈਂਦੇ ਪਿੰਡ ਉਮੈਦਪੁਰ ਵਿਖੇ ਬੀਤੇ ਦਿਨ ਰਾਗੀ ਸਿੰਘਾਂ ਅਤੇ ਇਕ 60 ਸਾਲਾ ਬਜ਼ੁਰਗ ਨੂੰ ਅਖੌਤੀ ਸਤਿਕਾਰ ਕਮੇਟੀ ਦੇ ਆਗੂਆਂ ਵੱਲੋਂ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਤਿਕਾਰ ਕਮੇਟੀ ਨੂੰ ਕੋਈ ਹੱਕ ਨਹੀਂ ਹੈ ਕਿ …

Read More »

ਰੰਧਾਵਾ ਸਪੋਰਟਸ ਕਲੱਬ ਉਦੋਨੰਗਲ ਦੀ ਹਾਕੀ ਟੀਮ ਨੇ ਜਿੱਤ ਦੇ ਝੰਡੇ ਗੱਡੇ

ਮਹਿਤਾ ਚੌਂਕ, 6 ਮਾਰਚ (ਜੋਗਿੰਦਰ ਸਿੰਘ ਮਾਣਾ)- ਰੰਧਾਵਾ ਸਪੋਰਟਸ ਕਲੱਬ ਉਦੋਨੰਗਲ ਦੀ ਹਾਕੀ ਟੀਮ ਨੇ ਲਗਾਤਾਰ ਜਿੱਤਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਪਹਿਲਾਂ ਲਹਿਰਕਾ ਵਿਖੇ ਕਰਵਾਏ ਗਏ ਹਾਕੀ ਟੂਰਨਾਮੈਂਟ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਕੋਟਲੀ ਮੱਲੀਆਂ ਵਿਖੇ ਕੀਰਤ ਦੀ ਅਗਵਾਈ ਵਿੱਚ ਖੇਡੀ ਹਾਕੀ ਟੀਮ ਨੇ ਦੁਬਾਰਾ ਫਿਰ ਦੂਸਰਾ ਸਥਾਨ ਹਾਸਲ ਕਰਕੇ ਆਪਣੀ ਦਮਦਾਰ ਹਾਕੀ ਤਕਨੀਕ ਦਾ ਪ੍ਰਦਸ਼ਰਨ ਕੀਤਾ।ਇਸ ਮੌਕੇ ਕਲੱਬ …

Read More »