Wednesday, November 25, 2026

Monthly Archives: March 2016

ਤਾਕਤਵਾਰ ਕੌਮ ਲਈ ਖੇਡ ਸਾਹਿਤ ਦਾ ਪ੍ਰਫੁੱਲਿਤ ਹੋਣਾ ਬਹੁਤ ਜ਼ਰੂਰੀ- ਪ੍ਰਿੰ. ਸਰਵਣ ਸਿੰਘ

ਬਠਿੰਡਾ, ਤਲਵੰਡੀ ਸਾਬੋ, 18 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿੱਚ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਪੰਜਾਬੀ ਵਿਭਾਗ ਅਤੇ ਸਰੀਰਕ ਸਿੱਖਿਆ ਕਾਲਜ ਵੱਲੋਂ ਪੰਜਾਬੀ ਖੇਡ ਸਾਹਿਤ ਸੰਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਪੰਜਾਬੀ ਖੇਡ ਸਾਹਿਤ ਦੇ ਪ੍ਰਮੁੱਖ ਉਸਰੱਈਏ ਪ੍ਰਿੰ. ਸਰਵਣ ਸਿੰਘ, ਖੇਡ ਲੇਖਕ ਲਾਭ ਸਿੰਘ ਸੰਧੂ ਤੋਂ ਬਿਨਾਂ ਭਾਰਤ ਦੇ ਮੁੱਖ ਬਾਕਸਿੰਗ …

Read More »

ਮਹਾਰਾਸ਼ਟਰ ਤੇ ਅੰਮ੍ਰਿਤਸਰ ਦੀ ਤਰਕਸ਼ੀਲ ਸੰਸਥਾ ਨੇ ਲਹਿਰ ਸਬੰਧੀ ਆਪਣੇ ਤਜਰਬੇ ਕੀਤੇ ਸਾਂਝੇ

ਅੰਮ੍ਰਿਤਸਰ, 18 ਮਾਰਚ (ਦੀਪ ਦਵਿੰਦਰ ਸਿੰਘ) – ਮਹਾਰਾਸ਼ਟਰ ਦੀ ਤਰਕਸ਼ੀਲ ਸੰਸਥਾ ਅੰਧ ਸ਼ਰਧਾ ਨਿਰਮੂਲਨ ਸੰਮਤੀ ਦੇ ਆਗੂ ਅਤੇ ਮਰਹੂਮ ਤਰਕਸ਼ੀਲ ਆਗੂ ਡਾ. ਨਰਿੰਦਰ ਦਾਬੋਲਕਰ ਦੇ ਕਰੀਬੀ ਸਾਥੀ ਪ੍ਰਿੰਸੀਪਲ ਡਾ. ਰਾਜਿੰਦਰ ਕੰਕਰੀਆ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਆਗੂਆਂ ਤੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਤਰਕਸ਼ੀਲ ਲਹਿਰ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਡਾ. ਕੰਕਰੀਆ ਨੇ ਦਸਿਆ …

Read More »

‘ਆਓ ਗੁਰ-ਇਤਿਹਾਸ ਜਾਣੀਏ’ ਟੈ੍ਰਕਟ ਕੀਤਾ ਲੋਕ ਅਰਪਣ

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਟ੍ਰੈਕਟ ‘ਆਓ ਗੁਰ ਇਤਿਹਾਸ ਜਾਣੀਏ’ (ਸੰਖੇਪ ਸਵਾਲ-ਜਵਾਬ) ਸ਼ੋ੍ਰਮਣੀ ਕਮੇਟੀ ਦੇ ਦਫ਼ਤਰ ਵਿਖੇ ਲੋਕ ਅਰਪਣ ਕੀਤਾ। ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਚਿਰੋਕਣੀ ਜਗਿਆਸਾ ਸੀ ਕਿ ਗੁਰ-ਇਤਿਹਾਸ ਅਤੇ ਗੁਰਮਤਿ ਸਬੰਧੀ ਸੰਖੇਪ ਜਾਣਕਾਰੀ ਮਿਲੇ।ਉਨ੍ਹਾਂ ਕਿਹਾ ਕਿ ਇਸ ਕਾਰਜ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸੇ ਵੀ ਉਦਯੋਗਿਕ ਫ਼ਿਲਮ ਦੀ ਸ਼ੂਟਿੰਗ ਨਹੀਂਹੋਵੇਗੀ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਕੇਂਦਰ ਸਰਕਾਰ ਵੱਲੋਂ ਰਾਜ ਸਭਾ ਵਿੱਚ ਗੁਰਦੁਆਰਾ ਐਕਟ ਸੋਧ ਬਿੱਲ ਨੂੰ ਪ੍ਰਵਾਨਗੀ ਦੇਣੀ ਸ਼ਲਾਘਾਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਸ ਫੈਸਲੇ ਨਾਲ ਸਿੱਖਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਕਾਰਜ ਸ਼ੋ੍ਰਮਣੀ ਅਕਾਲੀ ਦਲ …

Read More »

ਪਾਵਨ ਬਿਰਧ ਸਰੂਪ, ਗੁਟਕੇ ਤੇ ਪੋਥੀਆਂ ਅਗਨ ਭੇਟ ਨਹੀਂ ਕੀਤੇ ਜਾਂਦੇ – ਬਾਬਾ ਨਰਿੰਦਰ ਸਿੰਘ

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਪਾਵਨ ਬਿਰਧ ਸਰੂਪ, ਗੁਟਕੇ ਤੇ ਪੋਥੀਆਂ ਅਗਨ ਭੇਟ ਨਹੀਂ ਕੀਤੇ ਜਾਂਦੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਨਰਿੰਦਰ ਸਿੰਘ ਪ੍ਰਭੂ ਸਿਮਰਨ ਕੇਂਦਰ, ਛੋਟੀ ਜਵੱਦੀ ਲੁਧਿਆਣਾ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸ੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਰਾਮਗੜ੍ਹ ਭੁੱਲਰ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ …

Read More »

ਬੀਬੀ ਮਹਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਪ੍ਰਧਾਨ ਸਿ’ਖ ਸਟੂਡੈਂਟਸ ਫੈਡਰੇਸ਼ਨ ਦੀ ਸਤਿਕਾਰ ਯੋਗ ਮਾਤਾ ਬੀਬੀ ਮਹਿੰਦਰ ਕੌਰ ਗਰੇਵਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁ’ਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਬੀਬੀ ਜੀ …

Read More »

ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਆਪ- ਬਲਜਿੰਦਰ ਕੈਰੋ

ਪੱਟੀ, 18 ਮਾਰਚ (ਰਣਜੀਤ ਸ਼ਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਦਮੀ ਪਾਰਟੀ ਦਿੱਲੀ ਦੀ ਤਰਜ ਤੇ ਪੰਜਾਬ ਵਿੱਚੋ ਵੀ ਹੁਝਾਂ ਫੇਰ ਜਿੱਤ ਪ੍ਰਾਪਤ ਕਰੇਗੀ ਇਹਨਾ ਸਬਦਾ ਦਾ ਪ੍ਰਗਟਾਵਾ ਆਪ ਦੇ ਹਲਕਾ ਪੱਟੀ ਦੇ ਸ਼ਹਿਰੀ ਸਰਕਲ ਇੰਨਚਾਰਜ ਬਲਜਿੰਦਰ ਸਿੰਘ ਕੈਰੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਅਕਾਲੀ ਭਾਜਪਾ ਨੇ ਆਪਣੀ ਨਿੱਜੀ ਜਾਇਦਾਦਾਂ ਤੋ ਇਲਾਵਾ …

Read More »

ਦਸ਼ਮੇਸ਼ ਕਾਲਜ ਦੀ ਸਲਾਨਾ ਕਨਵੋਕੇਸ਼ਨ

ਚੌਂਕ ਮਹਿਤਾ, 18 ਮਾਰਚ (ਜੋਗਿੰਦਰ ਸਿੰਘ ਮਾਣਾ)ੁ ਦਸ਼ਮੇਸ਼ ਕਾਲਜ ਦੀ ਸਲਾਨਾ ਕਨਵੋਕੇਸ਼ਨ ਦਾ ਆਯੋਜਨ ਕਾਲਜ ਕੈਂਪਸ ਵਿਖੇ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਸ: ਨਿਰਮਲ ਸਿੰਘ ਕਾਹਲੋਂ, ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਸਾਬਕਾ ਕੈਬਿਨਟ ਮੰਤਰੀ ਪੰਜਾਬ ਨੇ ੧੩੧ ਵਿਦਿਆਰਥਣਾਂ ਨੂੰ ਬੀ.ਏ., ਬੀ.ਐੱਸ.ਸੀ. ਅਤੇ ਬੀ.ਸੀ.ਏ. ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਮੈਡਲ ਵਿਨਰ ਵਿਦਿਆਰਥਣਾਂ ਨੂੰ ਮੈਡਲ ਵੀ ਪ੍ਰਦਾਨ ਕੀਤੇ। ਕਨਵੋਕੇਸ਼ਨ ਦੀ ਪ੍ਰਧਾਨਗੀ …

Read More »

ਉਰਦੂ ਅਤੇ ਪਰਸ਼ੀਅਨ ਵਿਭਾਗ ਵਲੋਂ ਰਜਿੰਦਰ ਸਿੰਘ ਬੇਦੀ ਯਾਦਗਾਰੀ ਭਾਸ਼ਣ ਆਯੋਜ਼ਤ

ਅੰਮ੍ਰਿਤਸਰ 18 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਰਦੂ ਅਤੇ ਪਰਸ਼ੀਅਨ ਵਿਭਾਗ ਨੇ ਕੌਮੀ ਕੌਂਸਿਲ ਬਰਾਏ ਫ਼ਰੋਗੇ ਉਰਦੂ ਜ਼ਬਾਨ, ਨਵੀਂ ਦਿੱਲੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਭਵਨ ਵਿੱਚ ਰਾਜਿੰਦਰ ਸਿੰਘ ਬੇਦੀ ਯਾਦਗਾਰੀ ਭਾਸ਼ਣ ਆਯੋਜਤ ਕੀਤਾ।ਭਾਸ਼ਣ ਦੇਣ ਲਈ ਪ੍ਰਸਿੱਧ ਵਿਦਵਾਨ ਡਾ: ਆਜ਼ਰਮੀ ਦੁਖਤ ਸਫ਼ਵੀ, ਡਾਇਰੈਕਟਰ ਇੰਸਟੀਚਿਊਟ ਆਫ ਪਰਸ਼ੀਅਨ ਰੀਸਰਚ, ਅਲੀਗੜ ਮੁਸਲਿਮ ਯੂਨੀਵਰਸਿਟੀ ਅਲੀਗੜ੍ਹ ਉਚੇਚੇ ਤੌਰ ਤੇ ਪਹੁੰਚੇ। ਪ੍ਰਧਾਨਗੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਲਿਉਮਿਨੀ ਮਿਲਣੀ ਆਯੋਜਿਤ

ਅੰਮ੍ਰਿਤਸਰ 18 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਲਿਉਮਿਨੀ ਐਸੋਸਇਏਸ਼ਨ ਵੱਲੋਂ ਦੂਜੀ ਐਲਿਉਮਿਨੀ ਮਿਲਣੀ ਅੱਜ ਗੁਰੂ ਨਾਨਕ ਭਵਨ ਵਿਖੇ ਕਰਵਾਈ ਗਈ। ਇਸ ਐਲਿਉਮਿਨੀ ਮਿਲਣੀ ਵਿੱਚ ਯੂਨੀਵਰਸਿਟੀ ਦੇ ਬਹੁਤ ਸਾਰੇ ਸਾਬਕਾ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਜਾਇਬ ਸਿੰਘ ਬਰਾੜ ਵੱਲੋ ਕੀਤੀ ਗਈ, ਉਹਨਾਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ …

Read More »