Wednesday, November 25, 2026

Monthly Archives: March 2016

ਸ਼ੋ੍ਮਣੀ ਕਮੇਟੀ ਮੁਲਾਜ਼ਮ ਨੇ ਡਾ: ਰੂਪ ਸਿੰਘ ਨੂੰ ਸੌਂਪਿਆ ਕਿਸੇ ਯਾਤਰੀ ਦਾ ਲੱਭਾ ਬੈਗ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਮਤਿ ਲਿਟਰੇਚਰ ਹਾਊਸ ਘੰਟਾ ਘਰ ਦੀ ਮੁਲਾਜ਼ਿਮ ਬੀਬੀ ਰਾਜਵਿੰਦਰ ਕੌਰ ਹੈਲਪਰ ਨੇ ਕਿਸੇ ਯਾਤਰੀ ਦਾ ਲੱਭਾ ਬੈਗ ਡਾ: ਰੂਪ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕ’ਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ। ਡਾ: ਰੂਪ ਸਿੰਘ ਸਕ’ਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕ’ਤਰ ਨੇ ਸਾਂਝੇ ਤੌਰ ਤੇ ਪ੍ਰੈੱਸ …

Read More »

ਦੋ ਵਾਰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕਿਸ਼ੋਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)ੁ ਦੋ ਵਾਰ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ. ਕਿਸ਼ੌਰ ਸਿੰਘ ਪ੍ਰੀਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਬੀਬੀ ਕਮਲੇਸ਼ ਕੌਰ, ਬੇਟਾ ਅਮਰਜੀਤ ਸਿੰਘ, ਨੂੰਹ ਅਮਰਜੀਤ ਕੌਰ ਤੇ ਬੇਟੀ ਚੰਚਲ ਕੌਰ ਨੇ ਵੀ ਮ’ਥਾ ਟੇਕਿਆ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ …

Read More »

ਸ. ਅਮਰਜੀਤ ਸਿੰਘ ਭਾਟੀਆ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਅਮਰਜੀਤ ਸਿੰਘ ਭਾਟੀਆ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਲੁਧਿਆਣਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।  ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਅਮਰਜੀਤ ਸਿੰਘ ਭਾਟੀਆ ਨੇ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਅਕਾਲੀ ਦਲ ਦੇ …

Read More »

ਜਥੇ: ਅਵਤਾਰ ਸਿੰਘ ਵਲੋਂ ਅਮਰੀਕੀ ਗੁਰਦੁਆਰੇ ਵਿੱਚ ਭੰਨਤੋੜ ਦੀ ਨਿਖੇਧੀ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਸੂਬੇ ਵਾਸ਼ਿੰਗਟਨ ਦੇ ਸ਼ਹਿਰ ਸਪੋਕੇਨ ਵਿੱਚ ਇਕ ਨਿਰਵਸਤਰ ਵਿਅਕਤੀ ਵੱਲੋਂ ਗੁਰਦੁਆਰੇ ਅੰਦਰ ਦਾਖਲ ਹੋ ਕੇ ਭੰਨਤੋੜ ਤੇ ਪਵਿੱਤਰ ਨਿਸ਼ਾਨੀਆਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।  ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜੈਫਰੀ ਸੀ ਪਿਟਮੈਨ ਨਾਮਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ …

Read More »

ਸਤਿਕਾਰ ਕਮੇਟੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਕੋਈ ਹੱਕ ਨਹੀਂ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੁਧਿਆਣਾ ਦੇ ਡੇਹਲੋਂ ਅਧੀਨ ਪੈਂਦੇ ਪਿੰਡ ਉਮੈਦਪੁਰ ਵਿਖੇ ਬੀਤੇ ਦਿਨ ਰਾਗੀ ਸਿੰਘਾਂ ਅਤੇ ਇਕ 60 ਸਾਲਾ ਬਜ਼ੁਰਗ ਨੂੰ ਅਖੌਤੀ ਸਤਿਕਾਰ ਕਮੇਟੀ ਦੇ ਆਗੂਆਂ ਵੱਲੋਂ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਤਿਕਾਰ ਕਮੇਟੀ ਨੂੰ ਕੋਈ ਹੱਕ ਨਹੀਂ ਹੈ ਕਿ …

Read More »

ਰੰਧਾਵਾ ਸਪੋਰਟਸ ਕਲੱਬ ਉਦੋਨੰਗਲ ਦੀ ਹਾਕੀ ਟੀਮ ਨੇ ਜਿੱਤ ਦੇ ਝੰਡੇ ਗੱਡੇ

ਮਹਿਤਾ ਚੌਂਕ, 6 ਮਾਰਚ (ਜੋਗਿੰਦਰ ਸਿੰਘ ਮਾਣਾ)- ਰੰਧਾਵਾ ਸਪੋਰਟਸ ਕਲੱਬ ਉਦੋਨੰਗਲ ਦੀ ਹਾਕੀ ਟੀਮ ਨੇ ਲਗਾਤਾਰ ਜਿੱਤਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਪਹਿਲਾਂ ਲਹਿਰਕਾ ਵਿਖੇ ਕਰਵਾਏ ਗਏ ਹਾਕੀ ਟੂਰਨਾਮੈਂਟ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਕੋਟਲੀ ਮੱਲੀਆਂ ਵਿਖੇ ਕੀਰਤ ਦੀ ਅਗਵਾਈ ਵਿੱਚ ਖੇਡੀ ਹਾਕੀ ਟੀਮ ਨੇ ਦੁਬਾਰਾ ਫਿਰ ਦੂਸਰਾ ਸਥਾਨ ਹਾਸਲ ਕਰਕੇ ਆਪਣੀ ਦਮਦਾਰ ਹਾਕੀ ਤਕਨੀਕ ਦਾ ਪ੍ਰਦਸ਼ਰਨ ਕੀਤਾ।ਇਸ ਮੌਕੇ ਕਲੱਬ …

Read More »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਵੱਲੋਂ “ਤੈਨੂੰ ਸਲਾਮ ਮਲਾਲਾ ਯੂਸਫਜ਼ਈ” ਲੋਕ ਅਰਪਿਤ

ਮਹਿਤਾ ਚੌਂਕ, 6 ਮਾਰਚ (ਜੋਗਿੰਦਰ ਸਿੰਘ ਮਾਣਾ)- ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਿਰੰਤਰ ਸਾਹਿਤਕ ਸਰਗਰਮੀਆਂ ਕਰਨ ਵਾਲੀ ਸਾਹਿਤਕ ਸਰਗਰਮੀਆਂ ਵਿੱਢਣ ਵਾਲੀ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਅਨੈਕਸੀ ਹਾਲ, ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਡਾ: ਦਰਿਆ ਪ੍ਰੌਫੈਸਰ ਪੰਜਾਬੀ ਵਿਭਾਗ ਗੁਰੂ ਨਾਨਕ …

Read More »

ਸ਼ਗਨ ਤੋ ਪਰਤ ਰਹੇ ਦੋ ਜੋੜਿਆਂ ਕੋਲੋ ਪਸਤੌਲ ਵਿਖਾ ਕੇ ਲੁੱਟੀ15 ਤੋਲੇ ਸੋਨਾ ਤੇ ਸਵਾ ਲੱਖ ਦੀ ਨਕਦੀ

ਜੰਡਿਆਲਾ ਗੁਰੂ, 6 ਮਾਰਚ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਲੁੱਟਾਂ ਖੋਹਾਂ ਕਰਨ ਵਾਲਿਆਂ ਦਾ ਰਾਜ ਚੱਲਦਾ ਹੈ। ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇਗਾ, ਜਿਸ ਦਿਨ ਇਹ ਲੁਟੇਰੇ ਕਿਸੇ ਘਟਨਾ ਨੂੰ ਅੰਜ਼ਾਮ ਨਾ ਦਿੰਦੇ ਹੋਣ।ਅਜਿਹੀ ਹੀ ਇੱਕ ਵੱਡੀ ਘਟਨਾ ਨੂੰ ਬੀਤੀ ਰਾਤ ਲੁਟੇਰਿਆ ਵੱਲੋਂ ਅੰਜਾਮ ਦਿੱਤਾ ਗਿਆ ਹੈ ਜਿਸ ਵਿੱਚ ਜੰਡਿਆਲਾ ਗੁਰੂ ਨਿਵਾਸੀ …

Read More »

ਪਸੂਆਂ, ਮੱਛੀਆਂ ਦਾ ਸੀਮਣ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਸੀਮਣ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਹੈ।  ਵਿੱਤੀ ਕਮਿਸ਼ਨਰ ਪੰਜਾਬ ਸਰਕਾਰ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਵਿਭਾਗ ਚੰਡੀਗੜ ਵੱਲੋ ਵੱਖ-ਵੱਖ ਥਾਵਾਂ ਤੇ …

Read More »

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਹੁਕਮਾਂ ਵਿਚ …

Read More »