Wednesday, November 25, 2026

Daily Archives: April 15, 2016

ਬਿਆਸ ਦਰਿਆ ਵਿਚ ਨਹਾਉਣ ਗਏ ਨੌਜਵਾਨਾਂ ਦੀ ਮੌਤ ‘ਤੇ ਜਥੇ: ਅਵਤਾਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 14 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਿਆਸ ਦਰਿਆ ਵਿਚ ਨਹਾਉਣ ਗਏ ਨੌਜਵਾਨਾਂ ਦੇ ਡੁੱਬ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਡੁੱਬ ਜਾਣ ਨਾਲ ਇਹ ਖੁਸ਼ੀਆਂ ਦਾ ਦਿਨ ਮਾਤਮ ਵਿਚ ਬਦਲ ਗਿਆ ਹੈ। ਹਰ ਕੋਈ ਆਪਣੇ ਬੱਚਿਆਂ ਨੂੰ ਜਾਨ ਤੋਂ ਵੀ ਜ਼ਿਆਦਾ ਪਿਆਰ ਕਰਦਾ ਹੈ ਤੇ …

Read More »

ਅਵਾਰਾ/ਬੇਸਹਾਰਾ ਪਸ਼ੂਆਂ ਨੂੰ ਰੱਖਣ ਲਈ ਕੈਟਲ ਪਾਉਂਡ ਬਣਾਇਆ-ਡੀ.ਸੀ

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸzzੀ ਅਮਿਤ ਕੁਮਾਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਪਿੰਡ ਡੇਹਰੀਵਾਲ ਵਿਖੇ ਜਿਲ੍ਹਾ ਪਠਾਨਕੋਟ ਦੇ ਅਵਾਰਾ/ਬੇਸਹਾਰਾ ਪਸ਼ੂਆਂ ਨੂੰ ਰਖੱਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਕੈਟਲ ਪਾਉਂਡ (ਗਊਸ਼ਾਲਾ) ਬਣਾਇਆ ਗਿਆ ਹੈ। ਜਿਸ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਕੈਟਲ ਪਾਊਂਡ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਣ ਨਾਲ …

Read More »

ਡਾ.ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ

ਚੌਂਕ ਮਹਿਤਾ, 14 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਪਿੰਡ ਉਦੋਨੰਗਲ ਵਿਖੇ ਬਾਬਾ ਸਾਹਿਬ ਡਾ.ਬੀ ਆਰ. ਅੰਬੇਦਕਰ ਜੀ ਦਾ ਜਨਮ ਦਿਹਾੜਾ ਬੜੀ ਹੀ ਸਰਧਾ ਦੇ ਨਾਲ ਮਨਾਇਆ ਗਿਆ ਇਸ ਮੌਕੇ ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਗੁਰਮੁੱਖ ਸਿੰਘ ਸਾਬਾ ਡਾਇਰੈਕਟਰ ਮਾਰਕੀਟ ਕਮੇਟੀ ਮਹਿਤਾ, ਚੇਅਰਮੈਨ ਜਗਦੇਵ ਸਿੰਘ, ਗਿਆਨੀ ਸੁਰਜੀਤ ਸਿੰਘ, ਸਰਬਜੀਤ ਸਿੰਘ ਠੇਕੇਦਾਰ, ਹਰਿੰਦਰ ਸਿੰਘ, ਰਛਪਾਲ ਸਿੰਘ ਆਦਿ ਨੇ ਆਪਣੀ ਸਰਧਾਂ ਦੇ ਫੁੱਲ ਭੇਟ …

Read More »

ਅਮਰੀਕ ਬਿੱਟਾ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਚੌਂਕ ਮਹਿਤਾ, 14 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀ ਕਸਬਾ ਚੌਂਕ ਮਹਿਤਾ ਵਿਖੇ ਪੱਤਰਕਾਰ ਵਰਿੰਦਰ ਬਾਊ ਦੇ ਪਿਤਾ ਅਚਾਨਕ ਹਾਰਟ ਅਟੈਕ ਆਉਣ ਕਾਰਨ ਅਕਾਲ ਚਲਾਣਾ ਕਰ ਗਏ, ਉਨਾ੍ਹਂ ਦੀ ਆਤਮਿਕ ਸ਼ਾਤੀ ਲਈ ਰੱਖੇ ਪਾਠ ਦੇ ਭੋਗ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਆਗੂ ਜਥੇ ਅਮਰੀਕ ਸਿੰਘ ਬਿੱਟਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਚੇਚੇ ਤੌਰ ਤੇ ਪੁੱਜੇ, ਇਸ ਸਮੇ …

Read More »

ਵਿਧਾਇਕ ਦੇ ਜੱਦੀ ਪਿੰਡ ਜਲਾਲ ਉਸਮਾਂ ਤੋ ਕਰੀਬ 20 ਪਰਿਵਾਰ ਆਪ ‘ਚ ਸ਼ਾਮਲ

ਚੌਂਕ ਮਹਿਤਾ, 14 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਹਲਕਾ ਵਿਧਾਇਕ ਦੇ ਜੱਦੀ ਪਿੰਡ ਜਲਾਲ ਉਸਮਾਂ ਤੋ ਉਸ ਸਮੇ ਅਕਾਲੀ ਦਲ ਨੂੰ ਜੋਰਦਾਰ ਝਟਕਾ ਲੱਗਾ ਜਦ “ਆਪ” ਦੇ ਸਰਗਰਮ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿਚ ਆਪ ਵਲੰਟੀਅਰਾਂ ਦੀ ਹੋਈ ਭਰਵੀਂ ਮੀਟਿੰਗ ਦੌਰਾਨ ਸਰਵਣ ਸਿੰਘ, ਗੁਰਵੇਲ ਸਿੰਘ ਲਾਲੀ, ਹਰਪ੍ਰੀਤ ਸਿੰਘ, ਜਥੇ ਕਰਨੈਲ ਸਿੰਘ, ਪ੍ਰਤਾਪ ਸਿੰਘ, ਲਖਵਿੰਦਰ ਸਿੰਘ, ਗੁਰਸੇਵਕ ਸਿੰਘ, ਕੈਪਟਨ ਸਿੰਘ, ਦਿਆਲ ਸਿੰਘ, …

Read More »

Seminar on New Developments in Chemistry at Khalsa College

Amritsar, April 14 (Dharmender Singh Rataul)- A seminar on the new developments in the field of applied Chemistry was today organized at the department of Chemistry Khalsa College here today. Dr. Tejwant Singh, from Department of Chemistry, GNDU addressed the students and apprised them of the latest developments and research in the field of ionic liquids. He gave an account of …

Read More »

ਖਾਲਸਾ ਕਾਲਜ ਵਿਖੇ ਰਸਾਇਣਕ ਵਿਗਿਆਨ ‘ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਖੁਰਮਣੀਆ)- ਖ਼ਾਲਸਾ ਕਾਲਜ ਵਿਖੇ ਰਸਾਇਣਕ ਵਿਗਿਆਨ ਅਤੇ ਇਸਦੇ ਇਸਤੇਮਾਲ ਵਿਸ਼ੇ ‘ਤੇ ਇਕ ਅਹਿਮ ਸੈਮੀਨਾਰ ਕਮਿਸਟਰੀ ਵਿਭਾਗ ਵੱਲੋਂ ਆਯੋਜਨ ਕੀਤਾ ਗਿਆ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਮਿਸਟਰੀ ਵਿਭਾਗ ਤੋਂ ਡਾ. ਤੇਜਵੰਤ ਸਿੰਘ ਨੇ ਵਿਸ਼ੇ ‘ਤੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਹੋਰ ਰਹੀਆਂ ਉਪਲਬੱਧੀਆਂ ਅਤੇ ਖੋਜਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਉਨ੍ਹਾਂ ਨੇ ‘ਆਯੋਇਨ ਲਿਕਵਿਡ’ ਦੀ …

Read More »

ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਵਪਾਰੀਆਂ ਨੂੰ ਬੀਮਾ ਸਮਾਰਟ ਕਾਰਡ ਬਣ ਰਹੇ ਹਨ- ਅਸ਼ਵਨੀ ਸ਼ਰਮਾ

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਵੱਲੋਂ ਸਮਾਜ ਭਲਾਈ ਸਕੀਮਾਂ ਬਣਾ ਕੇ ਸਮਾਜ ਦੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੇ ਅਧੀਨ ਵਪਾਰੀ ਵਰਗ ਨੂੰ ਲਿਆਉਦਾ ਗਿਆ ਹੈ ਅਤੇ ਵਪਾਰੀਆਂ ਨੂੰ ਬੀਮਾ ਸਮਾਰਟ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਅਸ਼ਵਨੀ ਸਰਮਾ ਵਿਧਾਇਕ …

Read More »

ਪੁਲਿਸ ਕਮਿਸ਼ਨਰ ਵੱਲੋਂ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਅੱਜ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਲੰਮੀ ਮੀਟਿੰਗ ਕੀਤੀ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ। ਸ੍ਰੋਮਣੀ ਅਕਾਲੀ ਦਲ ਵਪਾਰ ਸੈਲ ਮਾਝਾ ਜ਼ੋਨ ਦੇ ਪ੍ਰਧਾਨ ਸ. ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਇਕੱਠੇ ਹੋਏ ਵੱਖ-ਵੱਖ ਖੇਤਰ ਦੇ ਵਪਾਰੀਆਂ ਨੇ ਆਪਣੇ ਮਸਲੇ ਪੁਲਿਸ ਮੁਖੀ ਨਾਲ ਸਾਂਝੇ ਕੀਤੇ। ਸ. ਚਾਹਲ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਸਕੂਲ ਪੰਜਾਬੀ ਵਿਰਸੇ ਤੇ ਸਭਿਆਚਾਰ ਦੇ ਰੰਗ ਵਿਚ ਰੰਗਿਆ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸਾਖੀ ਦੇ ਮੌਕੇ ‘ਤੇ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਜਾਬੀ ਵਿਰਸੇ ਅਤੇ ਸਭਿਆਚਾਰ ਦੇ ਰੰਗ ਵਿਚ ਰੰਗਿਆ ਹੋਇਆ ਸੀ।ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ …

Read More »