ਅੰਮ੍ਰਿਤਸਰ ਵਾਸੀ ਕੈਪਟਨ ਵਿਜੇ (ਜੋਨਲ ਇੰਚਾਰਜ ਐਕਸ ਸਰਵਿਸ ਸੈਲ ਆਪ) ਤੇ ਰਵੀ ਬਾਲਾ ਨੂੰ ਵਿਆਹ ਦੀ 25ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Daily Archives: April 27, 2016
‘ਅੰਮ੍ਰਿਤ ਸੰਚਾਰ’ ਦੀ ਮਰਿਯਾਦਾ ਨੂੰ ਵਰਜੀਨੀਆ ‘ਚ ਚੁਣੌਤੀ ਦੀ ਪੜਤਾਲ ਹਿੱਤ ਸਤਪਾਲ ਸਿੰਘ ਖ਼ਾਲਸਾ ਦੀ ਡਿਊਟੀ ਲਗਾਈ- ਜਥੇਦਾਰ
ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਵਰਜੀਨੀਆ (ਅਮਰੀਕਾ) ਦੀਆਂ ਸੰਗਤਾਂ ਵੱਲੋਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਟੈਲੀਫੋਨ ਅਤੇ ਈ-ਮੇਲ ਰਾਹੀਂ ਸੂਚਨਾ ਦਿੱਤੀ ਗਈ ਹੈ ਕਿ ਗੁਰਦੁਆਰਾ ਸਿੱਖ ਸੰਗਤ ਆਫ ਵਰਜੀਨੀਆ ਵੱਲੋਂ ਸਦੀਆਂ ਤੋਂ ਚਲਦੀ ਆ ਰਹੀ ਪੰਥ ਪ੍ਰਵਾਨਿਤ ‘ਅੰਮ੍ਰਿਤ ਸੰਚਾਰ’ ਕਰਨ ਦੀ ਮਰਿਯਾਦਾ ਨੂੰ ਚੁਣੌਤੀ ਦੇ …
Read More »ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ
ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਅਹਿਮ ਇਕੱਤਰਤਾ
ਬਟਾਲਾ, 26 ਅਪ੍ਰੈਲ (ਨਰਿੰਦਰ ਬਰਨਾਲ) – ਮਹਾਨ ਯੋਧੇ, ਨਿਧੜਕ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਥੇਦਾਰ ਸੁੱਚਾ ਸਿੰਘ …
Read More »ਵਿਦਵਾਨ, ਸੰਪ੍ਰਦਾਵਾਂ ਤੇ ਸੰਸਥਾਵਾਂ ਡਾਇਰੈਕਟਰੀ ਲਈ ਵੇਰਵੇ ਭੇਜਣ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪੀਲ ਕੀਤੀ ਹੈ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਵਾਨਾਂ, ਸਿੱਖ ਸੰਪ੍ਰਦਾਵਾਂ, ਨਿਹੰਗ ਸਿੰਘ ਦਲਾਂ ਤੇ ਸਿੱਖ ਸੰਸਥਾਵਾਂ ਨਾਲ ਸੰਪਰਕ ਕਾਇਮ ਰੱਖਣ ਲਈ ਡਾਇਰੈਕਟਰੀ ਛਾਪਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਲਈ ਮੁਕੰਮਲ ਪੋਸਟਲ ਐਡਰੈਸ ਸਮੇਤ ਈ-ਮੇਲ ਤੇ ਮੋਬਾਈਲ ਨੰਬਰ ਆਦਿ ਦੀ ਮੰਗ ਕੀਤੀ ਜਾ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਰੈਡ ਕਰਾਸ ਪੰਘੂੜੇ ਵਿੱਚ ਪ੍ਰਾਪਤ ਕੀਤੀ 109ਵੀਂ ਬੱਚੀ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 128 ਹੋ ਗਈ ਹੈ।23 ਅਪ੍ਰੈਲ ਨੂੰ ਰਾਤ ਦੇ 2 ਵਜੇ ਦੇ ਕਰੀਬ ਸੀ. ਟੀ/ਆਰ. ਪੀ ਐਫ ਅੰਮ੍ਰਿਤਸਰ ਸ੍ਰੀ ਮਨਿੰਦਰ ਸਿੰਘ ਵੱਲੋਂ ਲਗਭਗ 3 ਮਹੀਨੇ ਦੀ ਬੱਚੀ ਨੂੰ ਪੰਘੂੜੇ ਵਿਚ …
Read More »ਸਾਬਕਾ ਵਿਧਾਇਕ ਰਾਮ ਲਾਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਰਾਮ ਲਾਲ ਸਾਬਕਾ ਵਿਧਾਇਕ ਨਰੋਟ ਮਹਿਰਾ (ਭੋਆ) ਜੋ ਬੀਤੇ ਦਿਨ ਸਵਰਗਵਾਸ ਹੋ ਗਏ ਸਨ ਦਾ ਅੱਜ ਪਠਾਨਕੋਟ ਸ਼ਮਸਾਨਘਾਟ ਵਿਖੇ ਸਰਕਾਰੀ ਸਨਮਾਨਾਂ ਅਤੇ ਧਾਰਮਿਕ ਰਸਮਾਂ ਨਾਲ ਅੰਤਿਮ ਸੰਸਕਾਰ ਦਿੱਤਾ ਗਿਆ। ਸ. ਪ੍ਰਕਾਸ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਅਤੇ ਸ. ਬਿਕਰਮ ਸਿੰਘ ਮਜੀਠੀਆ ਸੂਚਨਾ ਤੇ ਲੋਕ …
Read More »ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਖਰੀਦ ਕੇਂਦਰਾਂ ‘ਤੇ 27184 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ
ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਵੱਖ ਵੱਖ ਖਰੀਦ ਕੇਂਦਰਾਂ ਵਿੱਚ 25 ਅਪ੍ਰੈਲ ਤੱਕ 27184 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਉਨ੍ਹਾਂ (ਡਿਪਟੀ ਕਮਿਸ਼ਨਰ) ਦੇ ਦਫ਼ਤਰ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਖਰੀਦ …
Read More »ਗੁਰਲੀਨ ਕੌਰ ਨੇ ਨੈਸ਼ਨਲ ਲੈਵਲ ਦੇ ਇਨੋਵੇਸ਼ਨ ਫੈਸਟੀਵਲ 2016 ‘ਚ ਕੀਤੀ ਪੰਜਾਬ ਦੀ ਪ੍ਰਤੀਨਿਧਤਾ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਅੰਮ੍ਰਿਤਸਰ ਦੀ 10+2 ਦੀ ਵਿਦਿਆਰਥਣ ਗੁਰਲੀਨ ਕੌਰ ਨੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਬੰਗਲੌਰ ਵਿਖੇ ਹੋਏ ਨੈਸ਼ਨਲ ਲੇਵਲ ਦੇ ਇਨੋਵੇਸ਼ਨ ਫੇਸਟੀਵਲ 2016 ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕੀਤੀ। ਇਹ ਇਨੋਵੇਸ਼ਨ ਫੈਸਟੀਵਲ ਕੰਪਿਊਟਰ ਜਗਤ ਦੀ ਮਸ਼ਹੂਰ ਕੰਪਨੀ ਇੰਟੈਲ ਦੇ ਸਹਿਯੋਗ ਨਾਲ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਬੰਗਲੌਰ ਵੱਲੋਂ ਜੇ. …
Read More »ਸਿਹਤ ਮੰਤਰੀ ਜਿਆਣੀ ਨੇ ਚਾਰ ਜ਼ਿਲ੍ਹਿਆਂ ਲਈ ਜਾਗਰੂਕਤਾ ਵੈਨਾਂ ਕੀਤੀਆਂ ਰਵਾਨਾ
ਫਾਜ਼ਿਲਕਾ, 21 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਪਿੰਡ ਕਟੈਹੜਾ ਤੋਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਸਹਿਯੋਗ ਨਾਲ ‘ਸੇਵ ਦਾ ਚਿਲਡਰਨ’ ਸੰਸਥਾ ਅਤੇ ‘ਸੁਸਾਇਟੀ ਫਾਰ ਆਲ ਰਾਉਂਡ ਡਿਵੈਲਪਮੈਂਟ’ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ ਬਾਲ ਅਧਿਕਾਰਾਂ ਪ੍ਰਤੀ ਚੇਤਨਾ ਪੈਦਾ ਕਰਨ ਲਈ ਆਰੰਭੀ ਜਾਣ ਵਾਲੀ ਮੁਹਿੰਮ ਲਈ ਜਾਗਰੂਕਤਾਂ ਵੈਨਾਂ …
Read More »
Punjab Post Daily Online Newspaper & Print Media