Wednesday, November 25, 2026

Monthly Archives: April 2016

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 1030 ਲੋਕਾਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸਹਾਇਤਾ -ਜ਼ਿਲ੍ਹਾ ਤੇ ਸੈਸ਼ਨ ਜੱਜ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ 1030 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਦਿੱਤਾ ਗਿਆ। ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਨੇ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾਵਾਂ …

Read More »

ਜ਼ਿਲ੍ਹੇ ਵਿੱਚ ਕਣਕ ਦੀ ਅਦਾਇਗੀ ਲਈ ਹੁਣ ਤੱਕ 211.64 ਕਰੋੜ ਜਾਰੀ- ਡੀ.ਸੀ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਦੀਆਂ ਸਾਰੀਆਂ 56 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 392743 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ …

Read More »

ਦਿੱਲੀ ਦੇ ਸਰਕਾਰੀ ਸਕੂਲਾਂ ‘ਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਦਿੱਲੀ ਕਮੇਟੀ ਵੱਲੋਂ ਸਰਵੇ ਸ਼ੁਰੂ

ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਕੌਮੀ ਵਿੱਦਿਅਕ ਅਦਾਰੇ ਘਟ ਗਿਣਤੀ ਕਮਿਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਲੀ ਦੇ ਸਮੂਹ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਦਾ ਪਤਾ ਕਰਨ ਵਾਸਤੇ ਸਰਵੇ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਬਾਰੇ ਜਾਨਕਾਰੀ ਦਿੰਦੇ ਹੋਏ ਕਮੇਟੀ ਦੇ ਕਾਨੂੰਨੀ ਵਿਭਾਗ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ …

Read More »

ਜੀ.ਕੇ ਨੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਦੀ ਉਸਾਰੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਅਤੇ ਇਤਿਹਾਸ ਦੀ ਇੱਕ ਛੱਤ ਹੇਠਾਂ ਜਾਣਕਾਰੀ ਦੇਣ ਲਈ ਉਸਾਰਿਆ ਜਾ ਰਿਹਾ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਆਪਣੀ ਵੱਖਰੀ ਦਿੱਖ ਕਰਕੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣੇਗਾ। ਇਹ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਉਕਤ ਸਭਿਆਚਾਰਕ ਕੇਂਦਰ ਦੇ …

Read More »

ਅਸ਼ੀਸ਼ ਖੇਤਾਨ ਦੇ ਖਿਲਾਫ਼ ਜੀ.ਕੇ ਦੀ ਸ਼ਿਕਾਇਤ ਨੂੰ ਉਪ ਰਾਜਪਾਲ ਨੇ ਲੋਕਾਯੁਕਤ ਕੋਲ ਭੇਜਿਆ

ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਡਾਇਲਾੱਗ ਕਮਿਸ਼ਨ ਦੇ ਵਾਇਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਸ਼ੀਸ਼ ਖੇਤਾਨ ਦੀ ਕੁਰਸੀ ਖੱਤਰੇ ਵਿਚ ਪੈ ਗਈ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਬੀਤੇ ਦਿਨੀਂ ਖੇਤਾਨ ਨੂੰ ਹਟਾਉਣ ਦੀ ਉਪਰਾਜਪਾਲ ਨੂੰ ਸ਼ਿਕਾਇਤੀ ਪੱਤਰ ਭੇਜ ਕੇ ਮੰਗ ਕੀਤੀ ਗਈ ਸੀ। ਉਪਰਾਜਪਾਲ ਨਜ਼ੀਬ ਜੰਗ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 27 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ 28 ਅਪ੍ਰੈਲ ਨੂੰ ਅਹੁੱਦੇ ਦੀ ਸਹੁੰ ਚੁੱਕਣਗੇ ਪੰਜਾਬ ਵਿੱਚ ਬਣਾਏ ਗਏ 7 ਸੰਸਦੀ ਸਕੱਤਰ। ▶ ਪੰਜਾਬ ਸਰਕਾਰ ਵਲੋਂ ਬਣਾਏ ਗਏ 7 ਸੰਸਦੀ ਸਕੱਤਰਾਂ ‘ਤੇ ਸਿਆਸਤ ਭਖੀ- ਕਾਂਗਰਸ ਤੇ ਆਪ ਨੇ ਉਠਾਏ ਸਵਾਲ। ▶ ਕਾਂਗਰਸ ਦੇ ਸ਼ਕੀਲ ਅਹਿਮਦ ਨੇ ਨਿਯੁੱਕਤੀਆਂ ਨੂੰ ਗੈਰ ਵਾਜ਼ਬ ਦੱਸਿਆ …

Read More »

ਗੁ: ਸ਼ਹੀਦ ਬਾਬਾ ਸੁੱਖਾ ਸਿੰਘ ਦੇ ਲੰਗਰ ਹਾਲ ਦੀ ਇਮਾਰਤ ਦੇੇ ਲੈਂਟਰ ਪਾਏ ਗਏ

ਭਿੱਖੀਵਿੰਡ, 26 ਮਾਰਚ (ਕੁਲਵਿੰਦਰ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਜਨਮ ਅਸਥਾਨ ਵਿਖੇ ਲੰਗਰ ਹਾਲ ਦੀ ਇਮਾਰਤ ਦਾ ਲੈਂਟਰ ਬਾਬਾ ਚਤਰ ਸਿੰਘ ਜੀ ਢਾਬ ਸਾਹਿਬ ਵਾਲਿਆਂ ਦੀ ਰਹਿਣਮਾਈ ਹੇਠ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਾਇਆ ਗਿਆ। ਜਿਸ ਵਿੱਚ ਸਭ ਤੋਂ ਵੱਧ ਯੋਗਦਾਨ ਬਾਬਾ ਸੁਰਜੀਤ ਸਿੰਘ ਕੈਰੋਂ …

Read More »

ਬੀਬੀ ਕੁਲਵੰਤ ਕੌਰ ਨੂੰ ਪ੍ਰਮੁੱਖ ਸਖ਼ਸ਼ੀਅਤਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਅਜੈਬ ਸਿੰਘ ਦੀ ਧਰਮ ਪਤਨੀ ਬੀਬੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਦੇ ਭੋਗ ਸੰਤ ਬਾਬਾ ਸੇਵਾ ਸਿੰਘ ਹਾਲ ਵਿਖੇ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਧਰਮਵੀਰ ਸਿੰਘ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਪ੍ਰਮੁੱਖ ਸਖਸ਼ੀਅਤਾਂ ਵਿੱਚ …

Read More »

ਸੰਸਦ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋਣਾ ਜਥੇ. ਅਵਤਾਰ ਸਿੰਘ ਵਲੋਂ ਇਤਿਹਾਸਕ ਕਰਾਰ

ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਸਦ ਵਿੱਚ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ ਪੇਸ਼ ਕਰਨ ਤੇ ਬਹੁਸੰਮਤੀ ਨਾਲ ਪਾਸ ਕਰਵਾਉਣ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ।  ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੇ …

Read More »

ਕੇਂਦਰ ਸਰਕਾਰ ਆਪ੍ਰੇਸ਼ਨ ਬਲਿਊ ਸਟਾਰ ਦੀਆਂ ਫਾਈਲਾਂ ਜਨਤਕ ਕਰੇ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਦੀ ਸਰਕਾਰ ਨੂੰ ਅਪੀਲ ਕਰਦਿਆ ਕਿਹਾ ਹੈ ਕਿ ਉਹ 1984 ਦੇ ਆਪ੍ਰੇਸ਼ਨ ਬਲਿਊ ਸਟਾਰ ਸਮੇਂ ਸਿੱਖਾਂ ਦੇ ਮੁਕੱਦਸ ਅਸਥਾਨ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਦੀਆਂ ਫਾਇਲਾਂ ਤੁਰੰਤ ਜਨਤਕ ਕਰੇ।ਉਨ੍ਹਾਂ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਸ੍ਰੀ ਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਉਸ ਬਿਆਨ ਦੀ …

Read More »