ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਸਿਹਤ ਬੀਮਾ ਯੋਜਨਾ ਦੇ ਲਗਭਗ 50 ਹਜਾਰ ਲਾਭਪਾਤਰੀਆਂ ਨੂੰ ਜਿਨ੍ਹਾਂ ਵਿੱਚ ਨੀਲਾ ਕਾਰਡ ਧਾਰਕ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ, ਕਿਸਾਨ ਸਿਹਤ ਬੀਮਾ ਯੋਜਨਾ, ਵਪਾਰੀ ਸਿਹਤ ਬੀਮਾ ਯੋਜਨਾ ਅਤੇ ਉਸਾਰੀ ਕਿਰਤੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ …
Read More »Monthly Archives: April 2016
ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਹੋਇਆ ਉਦਘਾਟਨ
ਪੱਟੀ, 12 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਧੰਨ-ਧੰਨ ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਰਜਿ: ਪੱਟੀ ਵੱਲੋਂ ਲੋਕ ਸੇਵਾ ਦੇ ਮੰਤਵ ਨੂੰ ਮੁੱਖ ਰੱਖਦਿਆਂ ਖੋਲੇ ਗਏ ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਸ਼ੁਭਆਰੰਭ ਕੀਤਾ ਗਿਆ। ਜਿਸ ਦਾ ਉਦਘਾਟਨ ਗਿਆਨੀ ਸਰੂਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭੱਠ ਸਾਹਿਬ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰ੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ …
Read More »ਖਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਬਿਖੇਰੀ ‘ਵਿਸਾਖੀ ਦੀ ਖ਼ੁਸ਼ਬੂ’
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਵਿੱਚ ਅੱਜ ਵਿਸਾਖੀ ਦਾ ਮੇਲਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਤਿਹਾਸਕ ਖਾਲਸਾ ਕਾਲਜ ਵਿਖੇ ਪੰਜਾਬ ਦੀ ਸੱਭਿਆਚਾਰ ਦੇ ਰੀਤੀ-ਰਿਵਾਜਾਂ ਦੀ ਖ਼ੁਸ਼ਬੂ ਨੂੰ ਬਿਖੇਰਦਿਆ ਤੇ ਉਨ੍ਹਾਂ ਸੁਨਿਹਰੀ ਪਲਾਂ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਂਦਿਆ ਕਾਲਜ ਦੇ ਖੁੱਲ੍ਹੇ ਮੈਦਾਨ ਵਿੱਚ ਵਿਸਾਖੀ ਦੇ ਤਿਉਹਾਰ ਸਬੰਧੀ ‘ਵਿਸਾਖੀ ਮੇਲਾ-2016’ …
Read More »ਮਦਦ ਦਾ ਹੈਲਪਿੰਗ ਸੁਸਾਇਟੀ ਨੇ ਪ੍ਰਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਤੇ ਹੋਰ ਸਮਾਨ ਵੰਡਿਆ
ਜੰਡਿਆਲਾ ਗੁਰੂ, 12 ਅਪ੍ਰੈਲ (ਹਰਿੰਦਰ ਪਾਲ ਸਿੰਘ)- ਮਦਦ ਦਾ ਹੈਲਪਿੰਗ ਹੈਂਡਸ ਸੁਸਾਇਟੀ (ਰਜਿ:) ਵੱਲੋਂ ਚੇਅਰਮੈਨ ਡਾ: ਹਰਜਿੰਦਰ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਪੰਜ ਐਲੀਮੈਂਟਰੀ ਸਕੂਲਾਂ ਦੇ ਲੱਗਭੱਗ 500 ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਲਾਂ, ਰਬੜਾਂ, ਸ਼ਾਪਨਰ ਅਤੇ ਸਕੂਲ ਬੈਗ ਵੰਡੇ ਗਏ।ਇਸ ਤੋ ਇਲਾਵਾ ਪਹਿਲੀ, ਦੂਸਰੀ, ਤੀਸਰੀ ਅਤੇ ਚੌਥੀ ਜਮਾਤ ਦੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ …
Read More »ਵਿਜੈ ਸਾਂਪਲਾ ਦਾ ਜੰਡਿਆਲਾ ਗੁਰੂ ਪਹੁੰਚਣ ‘ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ – ਗਿੱਲ, ਜੋਸਨ
ਜੰਡਿਆਲਾ ਗੁਰੂ, 12 ਅਪ੍ਰੈਲ (ਹਰਿੰਦਰ ਪਾਲ ਸਿੰਘ)- ਸ਼ਹਿਰ ਜੰਡਿਆਲਾ ਗੁਰੂ ਵਿੱਚ ਭਾਰਤੀ ਜਨਤਾ ਪਾਰਟੀ ਮੰਡਲ ਜੰਡਿਆਲਾ ਗੁਰੂ ਦੀ ਮੀਟਿੰਗ ਸ਼ਹਿਰੀ ਮੰਡਲ ਪ੍ਰਧਾਨ ਤੇਜਪਾਲ ਸਿੰਘ ਸੋਨੂੰ ਹੁੰਦਲ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਭਾਜਪਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਮੀਟਿੰਗ ਵਿੱਚ ਬਲਵਿੰਦਰ ਸਿੰਘ ਗਿੱਲ ਵਾਈਸ ਪ੍ਰਧਾਨ ਪੰਜਾਬ ਐਸੀ.ਸੀ.ਮੋਰਚਾ ਅਤੇ ਦਵਿੰਦਰ ਸਿੰਘ ਜੋਸਨ ਐਨ.ਆਰ.ਆਈ ਸੈਲ ਜਿਲ੍ਹਾ ਪ੍ਰਧਾਨ …
Read More »ਨਗਰ ਨਿਗਮ ਨੇ ਜੀ. ਟੀ ਰੋਡ ਤੋਂ ਹਟਾਏ ਨਜਾਇਜ ਕਬਜ਼ੇ
ਜੰਡਿਆਲਾ ਗੁਰੂ, 12 ਅਪ੍ਰੈਲ (ਹਰਿੰਦਰ ਪਾਲ ਸਿੰਘ)- ਇੱਕ ਪਾਸੇ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਦਾ ਵਾਧਾ ਮੁੱਖ ਮੁੱਦਾ ਬਣਿਆ ਹੈ ਦੂਸਰਾ ਇਹਨਾਂ ਪ੍ਰਾਈਵੇਟ ਸਕੂਲਾਂ ਵਲੋਂੱ ਸਰਕਾਰੀ ਅਦਾਰਿਆਂ ਦੀ ਮਲਕੀਅਤ ਉੱਪਰ ਵੀ ਫਲੈਕਸ ਬੋਰਡ ਲਗਾ ਕੇ ਆਪਣਾ ਧੂੰਆਧਾਰ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸ ਸਬੰਧੀ ਬੀਤੇ ਦਿਨੀ ਮੀਡੀਆ ਵਿੱਚ ਖਬਰਾਂ ਪ੍ਰਕਾਸ਼ਿਤ ਕਰਕੇ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ …
Read More »29 ਲਾਭਪਾਤਰੀਆਂ ਨੂੰ ਵੰਡੇ ਸ਼ਗਨ ਸਕੀਮ ਦੇ ਚੈੱਕ
ਫਾਜ਼ਿਲਕਾ, 12 ਅਪ੍ਰੈਲ (ਵਨੀਤ ਅਰੋੜਾ) – ਫਾਜ਼ਿਲਕਾ ਵਿਖੇ ਨਗਰ ਕੌਂਸਲ ਦਫ਼ਤਰ ਵਿਖੇ ਨਗਰ ਕੌਂਸਲ ਪ੍ਰਧਾਨ ਸ਼੍ਰੀ ਰਾਕੇਸ਼ ਧੂੜੀਆ ਅਤੇ ਤਹਿਸੀਲ ਭਲਾਈ ਅਫ਼ਸਰ ਸ. ਬਰਿੰਦਰ ਸਿੰਘ ਵੱਲੋਂ ਲਾਭਪਾਤਰੀਆਂ ਨੂੰ ਸ਼ਗਨ ਸਕੀਮ ਦੇ ਚੈਕ ਵੰਡੇ। ਇਸ ਮੌਕੇ 29 ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਸ਼੍ਰੀ ਧੂੜੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਰੂਰਤਮੰਦ ਲੋਕਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ 15 …
Read More »ਐਸ.ਡੀ.ਐਮ ਸੁਭਾਸ਼ ਖੱਟਕ ਵੱਲੋਂ ਹੁਨਰ ਵਿਕਾਸ ਕੇਂਦਰ ਦਾ ਦੌਰਾ
ਫਾਜ਼ਿਲਕਾ, 12 ਅਪ੍ਰੈਲ (ਵਨੀਤ ਅਰੋੜਾ)- ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਵੱਲੋਂ ਨਿਟਕੋਨ ਵੱਲੋਂ ਚਲਾਏ ਜਾ ਰਹੇ ਦੇ ਹੁਨਰ ਵਿਕਾਸ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਾਰੇ ਸਿੱਖਿਆਰਥੀਆਂ ਤੋਂ ਚੱਲ ਰਹੇ ਪ੍ਰੋਗਰਾਮ ਬਾਰੇ ਫੀਡ ਬੈਕ ਲਈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਹੁਨਰ ਵਿਕਾਸ ਕੇਂਦਰਾਂ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। …
Read More »108ਵੀਂ ਬੱਚੀ ਦੇ ਆਉਣ ਨਾਲ ਪੰਘੂੜੇ ਵਿੱਚ ਬੱਚਿਆਂ ਦੀ ਕੁੱਲ ਗਿਣਤੀ 127 ਹੋਈ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 127 ਹੋ ਗਈ ਹੈ। ਡੇਢ ਕੁ ਮਹੀਨਾ ਪਹਿਲਾਂ ਕਿਸੇ ਵੱਲੋਂ ਇਸ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ ਜਿਸ ਦਾ ਭਾਰ ਘੱਟ ਹੋਣ ਕਾਰਨ ਉਸ ਨੂੰ ਪਾਰਵਤੀ ਦੇਵੀ ਹਸਪਤਾਲ, ਰਣਜੀਤ …
Read More »ਵਰਦਾਨ ਸਿੱਧ ਹੋ ਰਿਹੈ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਤੇ ਇਲਾਜ ਕੇਂਦਰ – ਡੀ. ਸੀ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਸਥਾਪਿਤ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਤੇ ਇਲਾਜ ਕੇਂਦਰ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜਿਸ ਵਿਚੋਂ ਹਜ਼ਾਰਾਂ ਨੌਜਵਾਨ ਨਸ਼ਿਆਂ ਤੋਂ ਛੁਟਕਾਰਾ ਪਾ ਕੇ ਸੁਖੀ ਜ਼ਿੰਦਗੀ ਬਸਰ ਕਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਪਿਛਲੇ ਤਿੰਨ ਸਾਲਾਂ ਦੌਰਾਨ ਇਥੇ 45,000 …
Read More »
Punjab Post Daily Online Newspaper & Print Media