ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਦੀ ਇਮਾਰਤ ਵਿਚ ਚੱਲ ਰਹੇ ਅੰਮ੍ਰਿਤਸਰ ਕਚਹਿਰੀ ਡਾਕਘਰ ਨੂੰ ਬੀਤੇ ਵਰ੍ਹੇ ਡੀ. ਸੀ ਦਫ਼ਤਰ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ ਅਸਥਾਈ ਤੌਰ ‘ਤੇ ਮੁੱਖ ਡਾਕਘਰ ਅੰਮ੍ਰਿਤਸਰ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ। ਹੁਣ ਇਸ ਡਾਕਘਰ ਨੂੰ ਜੁਡੀਸ਼ੀਅਲ ਕੰਪਲੈਕਸ ਵਿਖੇ ਲਿਆਂਦਾ ਗਿਆ ਹੈ, ਜਿਸ ਦਾ ਉਦਘਾਟਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ …
Read More »Daily Archives: May 20, 2016
ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਅਰਬਨ ਹਾਟ ਵਿਖੇ ਚੱਲ ਰਹੇ ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਭਰੂਣ ਹੱਤਿਆ ਖਿਲਾਫ਼ ਡਟਣ ਅਤੇ ਝਗੜੇ ਮੁਕਾ ਕੇ ਪਿਆਰ ਵਧਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਲੋਕ ਅਦਾਲਤਾਂ …
Read More »ਡੇਂਗੂ ਨਾਲ ਨਿਪਟਣ ਲਈ ਸਾਰੇ ਵਿਭਾਗਾਂ ਦੇ ਸਹਿਯੋਗ ਦੀ ਲੋੜ- ਡਾ. ਦੇਸ ਰਾਜ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਆਮ ਲੋਕਾਂ ਨੂੰ ਡੇਂਗੂ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਅਤੇ ਇਸ ਸਬੰਧੀ ਜਾਗਰੂਕਤਾ ਲਈ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਡੇਂਗੂ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਦੇਸ ਰਾਜ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਦਾ …
Read More »ਆਟੋ ਰਿਕਸ਼ਿਆਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ …
Read More »ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਅਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜੁਲਾਈ 2016 ਤੱਕ ਲਾਗੂ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹੀਨਾਵਾਰ ਲੋਕ ਅਦਾਲਤ 21 ਨੂੰ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 21 ਮਈ ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਮਹੀਨਾਵਾਰ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ …
Read More »ਪ੍ਰਧਾਨ ਮੰਤਰੀ ਮੱਕਾ ਯਾਤਰਾ ਦੌਰਾਨ ਗੁਰੂ ਨਾਨਕ ਸਾਹਿਬ ਨਾਲ ਜੁੜੇ ਅਸਥਾਨਾਂ ਦੀ ਭਾਲ ਲਈ ਸਹਿਯੋਗ ਦੇਣ -ਦਿੱਲੀ ਕਮੇਟੀ
ਨਵੀਂ ਦਿੱਲੀ, 19 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਜ਼ਵੀਜ ਇਰਾਨ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਨੂੰ ਵਿਸਤ੍ਰਿਤ ਪੱਤਰ ਭੇਜਿਆ ਹੈ। ਜਿਸ ਵਿਚ ਜੀ.ਕੇ. ਨੇ ਇਰਾਨ ਵਿਚ ਵੱਸਦੇ ਸਿੱਖਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਉਣ ਦੇ ਨਾਲ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਪ੍ਰਸਿੱਧ ਸਾਇਕਲਿੰਗ ਖਿਡਾਰਣ ਜੀ ਮਨੀਸ਼ਾ ਯੂਨੀਵਰਸਿਟੀ ਵਲੋਂ ਸਨਮਾਨਿਤ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਦੀ ਸਾਇਕਲਿੰਗ ਖਿਡਾਰਣ ਜੀ ਮਨੀਸ਼ਾ ਨੂੰ ਉਸਦੀਆਂ ਨੈਸ਼ਨਲ ਅਤੇ ਇੰਟਰਨੈਸ਼ਨਲ ਉਪਲਬੱਧੀਆਂ ਲਈ ਗੁਰੂ ਨਾਨਕਵ ਦੇਵ ਯੂਨੀਵਰਸਿਟੀ ਵਲੋਂ 2,14,000ਫ਼- ਰੁਪਏ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਵਲੋਂ ਵੀ ਇਸ ਖਿਡਾਰਣ ਨੂੰ 25,000ਫ਼- ਰੁਪਏ, ਇਕ ਗੋਲਡ ਮੈਡਲ ਅਤੇ ਇਕ ਟਰਾਫੀ ਦਿੱਤੀ ਗਈ।ਜੀ ਮਨੀਸ਼ਾ ਨੇ ਗੁਹਾਟੀ ਵਿੱਚ ਹੋਈ 12ਵੀਂ ਸਾਊਥ ਏਸ਼ੀਆ ਗੇਮਸ ਵਿੱਚ …
Read More »ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਦੌਰਾ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋ ਸਿਵਲ ਹਸਪਤਾਲ, ਬਠਿੰਡਾ ਵਿਖੇ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਸੈਂਟਰ ਵਿੱਚ ਮਰੀਜ਼ਾਂ ਦੇ ਇਲਾਜ ਦੀ ਵਿਵਸਥਾ ਦਾ ਮੁਆਇਨਾ ਕੀਤਾ। ਸੈਂਟਰ ਦੇ ਇੰਚਾਰਜ ਡਾ.ਅਮਨਦੀਪ ਸਿੰਘ ਅਤੇ ਡਾ.ਪ੍ਰਗਤੀ ਕਾਲੜਾ ਨੇ ਦੱਸਿਆ ਕਿ ਸੈਂਟਰ ਵਿੱਚ ਲਗਭਗ 58 ਮਰੀਜ਼ ਨਸ਼ਾ …
Read More »
Punjab Post Daily Online Newspaper & Print Media