Wednesday, November 25, 2026

Monthly Archives: May 2016

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ, ਫ਼ਰਦ ਤੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਤਹਿਸੀਲ, ਫ਼ਰਦ ਕੇਂਦਰ, ਲੈਂਡ ਰਿਕਾਰਡ ਸੁਸਾਇਟੀ ਅਤੇ ਸੁਵਿਧਾ ਕੇਂਦਰ ਦਾ ਅਚਨਚੇਤ ਦੌਰਾ ਕਰਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲਿਆ।ਸ੍ਰੀ ਰੂਜਮ ਪਹਿਲਾਂ ਸਬ-ਰਜਿਸਟਰਾਰ-1 ਅਤੇ ਸਬ-ਰਜਿਸਟਰਾਰ-2 ਦੇ ਦਫ਼ਤਰ ਪੁੱਜੇ ਅਤੇ ਉਥੇ ਉਨ੍ਹਾਂ …

Read More »

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ- ਸਿਆਲਕਾ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਹ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਜਥੇ: ਤਰਸੇਮ ਸਿੰਘ ਸਿਆਲਕਾ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਸ. ਜੈਲ ਸਿੰਘ ਗੋਪਾਲਪੁਰਾ ਦੀ ਹਾਜ਼ਰੀ ਵਿਚ …

Read More »

ਸ਼ਹਿਰ ਦੇ ਵਾਤਾਵਰਨ ਨੂੰ ਸਾਫ ਤੇ ਸ਼ੁੱਧ ਰੱਖਣ ਲਈ ਬਣੇਗੀ ਢੁਕਵੀਂ ਯੋਜਨਾ – ਵਰੁਣ ਰੂਜਮ

ਸਮਾਜ ਸੇਵੀ ਸੰਸਥਾਵਾਂ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਸ਼ਹਿਰ ਦੇ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਰੱਖਣ ਲਈ ਜਲਦ ਹੀ ਇਕ ਢੁਕਵੀਂ ਯੋਜਨਾ ਤਿਆਰ ਕਰਕੇ ਉਸ ਉੱਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਸ਼ਹਿਰ ਦੀਆਂ ਵਾਤਾਵਰਣ ਨਾਲ ਜੁੜੀਆਂ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ …

Read More »

ਪੀ. ਆਈ. ਡੀ. ਬੀ ਟੀਮ ਨੇ ਬੀ. ਆਰ. ਟੀ. ਐਸ ਪ੍ਰਾਜੈਕਟ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਪੀ. ਆਈ. ਡੀ. ਬੀ ਦੀ ਟੀਮ ਨੇ ਅੱਜ ਸ਼ਹਿਰ ਦੇ ਬੀ. ਆਰ. ਟੀ. ਐਸ ਪ੍ਰਾਜੈਕਟ ਦਾ ਜਾਇਜ਼ਾ ਲਿਆ। ਇਸ ਟੀਮ ਨੇ ਮੌਕੇ ‘ਤੇ ਵੱਖ-ਵੱਖ ਪੁਆਇੰਟਾਂ ‘ਤੇ ਜਾ ਕੇ ਇਸ ਪ੍ਰਾਜੈਕਟ ਦੇ ਇਕ-ਇਕ ਪਹਿਲੂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।

Read More »

ਸਿੱਖ ਕੌਮ ਪ੍ਰੋ: ਦਰਸ਼ਨ ਸਿੰਘ ਦਾ ਸਮਾਜਿਕ ਬਾਈਕਾਟ ਕਰੇ – ਫੈਡਰੇਸ਼ਨ ਮਹਿਤਾ

ਪੰਥ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਸੇਖੋਂ, ਢੋਟ ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟ ਫੈਡਰੇਸ਼ਲ ਮਹਿਤਾ ਦੀ ਇੱਕ ਜਰੂਰੀ ਇਕੱਤਰਤਾ ਰਣਜੀਤ ਗਾਰਡ, ਅੰਮ੍ਰਿਤਸਰ ਵਿਖੇ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਤੇ ਕੌਂਸਲਰ ਅਮਰਬੀਰ ਸਿੰਘ ਢੋਟ ਅਤੇ ਗਗਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਉਚੇਚੇ ਤੌਰ ਤੇ ਫੈਡਰੇਸ਼ਨ ਦੇ ਨਵ-ਨਿਯੁੱਕਤ ਕਾਰਜਕਾਰੀ ਪ੍ਰਧਾਨ ਭਾਈ ਲਖਬੀਰ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 11 ਖਿਡਾਰੀ ਕੌਮਾਂਤਰੀ ਪੱਧਰ ‘ਤੇ ਟੀ-20 ਮੈਚ ਖੇਡਣ ਲਈ ਗਏ ਨੇਪਾਲ

ਨਵੀਂ ਦਿੱਲੀ, 10 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਸਕੂਲਾਂ ਦੇ ਬੱਚਿਆਂ ਨੂੰ ਖੇਡਾਂ ਵਿਚ ਉਤਸਾਹਿਤ ਕਰਨ ਦੇ ਨਤੀਜੇ ਹੁਣ ਕੌਮਾਂਤਰੀ ਪੱਧਰ ‘ਤੇ ਵੀ ਨਜ਼ਰ ਆਉਣ ਲੱਗ ਪਏ ਹਨ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਵਿਹਾਰ ਸਕੂਲ ਦੇ 11 ਖਿਡਾਰੀਆਂ ਦੀ ਚੋਣ ਭਾਰਤੀ ਟੈਨਿਸ ਬਾੱਲ ਕ੍ਰਿਕਟ ਫੈਡਰੇਸ਼ਨ ਵੱਲੋਂ ਨੇਪਾਲ ਵਿਖੇ ਹੋ ਰਹੇ ਏਸ਼ੀਅਨ ਟੈਨਿਸ ਬਾੱਲ ਕ੍ਰਿਕਟ …

Read More »

ਦਿੱਲੀ ਕਮੇਟੀ ਨੇ ਸਰਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਨੀਂਵਾ ਵਿਖਾਉਣ ਦੀ ਨੀਤੀ ਤੇ ਚੱਲਣ ਦਾ ਲਗਾਇਆ ਦੋਸ਼

ਨਵੀਂ ਦਿੱਲੀ, 10 ਮਈ (ਅੰਮ੍ਰਿਤ ਲਾਲ ਮੰਨਣ)- ਸ਼੍ਰੀ ਅਕਾਲ ਤਖਤ ਸਾਹਿਬ ਨੂੰ ਚੁਨੌਤੀ ਦੇ ਕੇ ਬੀਤੇ ਵਰ੍ਹੇ ਬੁਲਾਏ ਗਏ ਸਰਬਤ ਖਾਲਸਾ ਵਿੱਚ ਚੁਣੇ ਗਏ ਜਥੇਦਾਰਾਂ ਦੀ ਦਿੱਲੀ ਫੇਰੀ ਵਿਵਾਦਾਂ ਵਿਚ ਆ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਆਮ ਆਦਮੀ ਪਾਰਟੀ ਦੇ ਸਮਰਥਕ ਪੰਥਕ ਸੇਵਾ ਦਲ ਦੇ ਆਗੂਆਂ ਵੱਲੋਂ ਜਥੇਦਾਰਾਂ ਦਾ ਕੀਤਾ ਗਿਆ …

Read More »

Young Chef of DAV Public Makes  a Mark

Amritsar, May 10 (Punjab Post Bureau)- The prestigious event Young Chef , Bankok was organised recently at IIHM, Delhi (International Institute of Hotel Management). Young Chefs from all over India participated in this one of its kind  competition held for upcoming chefs from schools. Shashwat Vohra of Std XII of DAV Public School, Lawrence Road , Amritsar representing North Zone , …

Read More »

ਅਲਟਰਾ ਮਾਡਰਨ ਸੁਵਿਧਾਵਾਂ, ਉੱਚ ਪੱਧਰੀ ਤਕਨੀਕਾਂ ਨਾਲ ਲੈਸ ਹੈ ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ-ਚੱਢਾ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਅਲਟਰਾ ਮਾਡਰਨ ਸੁਵਿਧਾਵਾਂ, ਉੱਚ ਪੱਧਰੀ ਤਕਨੀਕਾਂ ਅਤੇ ਪੂਰੀ ਤਰ੍ਹਾਂ ਨਾਲ ਏ.ਸੀ ਸੁਵਿਧਾਵਾਂ ਨਾਲ ਲੈਸ ਨਵੇਂ ਬਣੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਿੱਚ ਪ੍ਰੈਸ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰਧਾਨ ਚੀਫ ਖਾਲਸਾ ਦੀਵਾਨ ਸ: ਚਰਨਜੀਤ ਸਿੰਘ ਚੱਢਾ ਨੇ ਦਸਿਆ ਕਿ ਨਵੇਂ ਬਣੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਿਚ ਹਾਈ ਟੈਕ ਡੈਂਟਲ ਵਿੰਗ, ਫਿਜੀਓਥੈਰਿਪੀ ਵਿੰਗ, …

Read More »

ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਦਾ ਸਨਮਾਨ ਸਮਾਰੋਹ 15 ਮਈ ਨੂੰ

ਬਠਿੰਡਾ, 10 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਾਹਿਤ ਜਾਗਰਤੀ ਸਭਾ, ਬਠਿੰਡਾ ਵਲੋਂ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਨੂੰ ਉਨ੍ਹਾਂ ਵੱਲੋੋਂ ਸਿੱਖਿਆ, ਸਾਹਿਤ ਅਤੇ ‘ਸਮਾਜਿਕ ਖੇਤਰਾਂ ਵਿੱਚ ਦਿੱਤੇ ਗਏੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਕਨਵੀਨਰ ਤਰਸੇਮ ਬਸ਼ਰ, ਹਰਦਰਸ਼ਨ ਸੋਹਲ ਅਤੇ ਸਾਹਿਤ ਜਾਗ੍ਰਤੀ ਸਭਾ ਦੇ ਪ੍ਰਧਾਨ ਅਮਰਜੀਤ ਜੀਤ, ਸਕੱਤਰ ਚਮਨ ਦਰਵੇਸ਼ ਅਤੇ ਉੱਘੇ ਕਵੀ ਜਨਕ ਸ਼ਰਮੀਲਾ, ਸੁਰੇਸ਼ ਗੋਇਲ, ਤਰਸੇਮ ਬੁਟਰ, ਨੱਛਤਰ …

Read More »