Wednesday, November 25, 2026

Monthly Archives: May 2016

ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਐਮ.ਪੀ ਤੇ ਗੁਰਪ੍ਰੀਤ ਘੁੱਗੀ ਦੀ ਅੰਮ੍ਰਿਤਸਰ ਫੇਰੀ 12 ਨੂੰ -ਬਾਜਵਾ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਜ਼ੋਨਲ ਦਫ਼ਤਰ ਵਿਖੇ ਅੰਮ੍ਰਿਤਸਰ ਜੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਵਲੰਟੀਅਰਾਂ ਦੀ ਬੈਠਕ ਕੀਤੀ ਗਈ। ਜਿਸ ਵਿਚ ਬਾਜਵਾ ਨੇ ਪਾਰਟੀ ਦੇ ਵਰਕਰਾਂ ਨੂੰ 12/05/2016 ਨੂੰ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਐਮ.ਪੀ. ਅਤੇ ਗੁਰਪ੍ਰੀਤ ਘੁੱਗੀ ਦੀ ਅੰਮ੍ਰਿਤਸਰ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 11 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਉਤਰਾਖੰਡ ਵਿਧਾਨ ਸਭਾ ‘ਚ ਸ਼ਕਤੀ ਪ੍ਰੀਖਿਆ ਦੌਰਾਨ ਕਾਂਗਰਸ ਦੀ ਜਿੱਤ – ਹਰੀਸ਼ ਰਾਵਤ ਬਣੇ ਰਹਿਣਗੇ ਮੁੱਖ ਮੰਤਰੀ, ਸਭ ਦਾ ਕੀਤਾ ਧੰਨਵਾਦ। ▶ ਕਾਂਗਰਸ ਦੇ ਹੱਕ ਵਿੱਚ 33 ਅਤੇ ਭਾਜਪਾ ਦੇ ਹੱਕ ‘ਚ 28 ਵਿਧਾਇਕ ਭੁਗਤੇ – ਫੈਸਲਾ ਲਿਫਾਫੇ ਵਿੱਚ ਬੰਦ, ਅੱਜ ਸੁਪਰੀਮ ਕੋਰਟ …

Read More »

ਸਤਿਗੁਰੂ ਭਗਤ ਕਬੀਰ ਦਾ ਪ੍ਰਗਟ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ – ਰਾਕੇਸ਼ ਪ੍ਰਧਾਨ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ ਸੱਗੂ)- ਸਤਿਗੁਰੂ ਭਗਤ ਕਬੀਰ ਪ੍ਰਬੰਧਕ ਕਮੇਟੀ ਨੇ ਕਬੀਰ ਮੰਦਰ ਢਪੱਈ ਰੋਡ ਵਿਖੇ ਮੀਟਿੰਗ ਕਰਕੇ ਪ੍ਰਗਟ ਦਿਵਸ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ।ਇਸ ਦੀ ਜਾਣਕਾਰੀ ਟਰੱਸਟ ਦੇ ਪ੍ਰਧਾਨ ਰਾਕੇਸ਼ ਭਾਰਦਵਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਉਨ੍ਹਾਂ ਕਿਹਾ ਕਿ ਇਹ ਮੇਲਾ 20 ਜੂਨ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਪ੍ਰਭਾਤ ਫੇਰੀਆਂ 12 ਜੂਨ …

Read More »

ਗੁ: ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਨੌਵੀਂ ਦੋਰਾਹਾ ਵਿਖੇ ਕੇਸਾਂ ਦੀ ਮਹੱਤਤਾ ਤੇ ਸਾਂਭ-ਸੰਭਾਲ ‘ਤੇ ਇਕ ਰੋਜ਼ਾ ਸੈਮੀਨਾਰ

ਅੰਮ੍ਰਿਤਸਰ, 9 ਮਈ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ:ਪ੍ਰ:ਕਮੇਟੀ) ਵੱਲੋਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੇਸਾਂ ਦੀ ਮਹੱਤਤਾ ਤੇ ਸਾਂਭ ਸੰਭਾਲ ਸਬੰਧੀ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਤੋਂ ਪਹਿਲਾਂ ਜਥੇਦਾਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਮਾਂ ਦਿਵਸ” ਮਨਾਇਆ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਮਾਂ ਦਿਵਸ” ਮਨਾਇਆ ਗਿਆ। ਸ੍ਰੀਮਤੀ ਅਮਰਪਾਲੀ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਪਬਲਿਕ ਸਕੂਲ ਗੈਸਟ ਆਫ ਆਨਰ ਵਜੋਂ ਅਤੇ ਸ੍ਰੀਮਤੀ ਸੁਰਜੀਤ ਕੌਰ ਖੰਨਾ ਹੈਡ ਅੰਗਰੇਜੀ ਵਿਭਾਗ ਖਾਲਸਾ ਕਾਲਜ ਮੁੱਖ ਮਹਿਮਾਨ ਅਤੇ ਡਾ. ਧਰਮਵੀਰ ਸਿੰਘ, ਡਾਇਰੈਕਟਰ ਐਜੂਕੇਸ਼ਨ, ਮੈਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਵਾਲ …

Read More »

ਆਲ ਕਲਾਥ ਮਾਰਕੀਟ ਐਸੋਸੀਏਸ਼ਨ ਤੇ ਐਂਟੀ ਕ੍ਰਾਇਮ ਬਿਉਰੋਂ ਵੱਲੋਂ ਏ.ਡੀ.ਸੀ.ਪੀ ਟ੍ਰੈਫਿਕ ਹਰਜੀਤ ਸਿੰਘ ਸਨਮਾਨਿਤ

ਅਮ੍ਰਿਤਸਰ, 9 ਮਈ (ਜਗਦੀਪ ਸਿੰਘ ਸੱਗੂ) – ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ਵਿਚ ਪਹਿਲਾਂ ਵੀ ਸ਼ਹਿਰ ਦੇ ਲੌਕਾਂ ਦੀ ਸੇਵਾਂ ਕਰ ਚੁੱਕੇ ਹਰਜੀਤ ਸਿੰਘ ਧਾਲੀਵਾਲ ਦਾ ਅੰਮ੍ਰਿਤਸਰ ਵਿਚ ਏ.ਡੀ.ਸੀ.ਪੀ ਟ੍ਰੈਫਿਕ ਬਨਣ ‘ਤੇ ਆਲ ਕਲਾਥ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗਿਨੀ ਭਾਟੀਆ ਤੇ ਸਪੈਸ਼ਲ ਐਂਟੀ ਕ੍ਰਾਇਮ ਬਿਉਰੋਂ ਦੇ ਚੀਫ ਡਾ. ਚਰਨਜੀਤ ਸਿੰਘ ਚੇਤਨਪੁਰਾ ਵੱਲੋਂ ਸਾਂਝੇ ਤੋਰ ਤੇ ਸਨਮਾਨਿਤ ਕੀਤਾ ਗਿਆ।ਪ੍ਰਧਾਨ ਗਿਨੀ ਭਾਟੀਆਂ …

Read More »

ਔਰਤਾਂ ਨੂੰ ਕਾਨੂੰਨੀ ਸੇਵਾਵਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਲੀ ਕੁੱਲੀਆਂ ‘ਚ ਜਾਗਰੂਕਤਾ ਕੈਂਪ

ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਕਾਨੂੰਨੀ ਅਥਾਰਟੀ ਪਠਾਨਕੋਟ ਵੱਲੋਂ ਔਰਤਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਲੀ ਕੁੱਲੀਆਂ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸੀ.ਜੇ.ਐਮ. ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਅਥਾਰਟੀ ਪਠਾਨਕੋਟ /ਸਿਵਲ ਜੱਜ (ਸੀਨੀਅਰ ਡਵੀਜਨ) ਅਮਨਦੀਪ ਕੌਰ ਚਾਹਲ ਨੇ ਕੀਤੀ। ਇਸ ਕੈਂਪ ਵਿੱਚ 70 ਤੋਂ ਵੱਧ ਔਰਤਾਂ ਨੇ ਹਿੱਸਾ …

Read More »

ਦਾਲਾਂ ਹੇਠ ਰਕਬਾ ਵਧਾਉਣ ਲਈ ਮੂੰਗੀ ਦੇ ਕਲੱਸਟਰ ਪ੍ਰਦਰਸ਼ਨੀ ਪਲਾਟਾਂ ਦਾ ਮੁੱਖ ਖੇਤੀਬਾੜੀ ਡਾ. ਚਾਹਲ ਵਲੋਂ ਨਿਰੀਖਣ

ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦਾਲਾਂ ਹੇਠ ਰਕਬਾ ਵਧਾਉਣ ਲਈ ਕੌਮੀ ਅੰਨ ਸੁਰੱਖਿਆਂ ਮਿਸ਼ਨ ਤਹਿਤ ਬਿਜਾਏ ਗਏ ਮੂੰਗੀ ਦੇ ਕਲੱਸਟਰ ਪ੍ਰਦਰਸ਼ਨੀ ਪਲਾਟਾਂ ਦਾ ਨਿਰੀਖਣ ਕਰਨ ਲਈ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।ਇਸ …

Read More »

ਪੰਛੀਆਂ ਲਈ ਮਿੱਟੀ ਦੇ ਆਲਣੇ ਦਰੱਖਤਾਂ ‘ਤੇ ਲਗਾਉਣ ਕੀਤੀ ਸ਼ੁਰੂਆਤ

ਪੱਟੀ, 9 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਮੌਜੂਦਾ ਸਮੇਂ ਦੌਰਾਨ ਆਲੋਪ ਹੋ ਰਹੀਆਂ ਪੰਛੀਆਂ ਦੀ ਪ੍ਰਜਾਤੀਆਂ ਨੂੰ ਬਚਾਉਣ ਦੇ ਮਕਸਦ ਨਾਲ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਪੱਟੀ ਵਲੋਂ ਪੰਛੀਆਂ ਲਈ ‘ਰੈਣ ਬਸੇਰੇ’ ਬਣਾਏ ਜਾ ਰਹੇ ਹਨ। ਮਿੱਟੀ ਦੇ ਬਣੇ ਇੰਨਾਂ ਆਲਣਿਆਂ ਨੂੰ ਦਰਖਤਾਂ ‘ਤੇ ਟੰਗਣ ਦੀ ਰਸਮ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਅਤੇ ਕੰਵਲਜੀਤ ਕੌਰ …

Read More »

ਮਿਡ-ਡੇ-ਮੀਲ ਕੁੱਕ ਤੇ ਸਕੂਲ ਵਿਦਿਆਰਥਣਾਂ ਨੂੰ ਅੱਗ ਬੁਝਾਊ ਯੰਤਰਾਂ ਦੀ ਦਿੱਤੀ ਟ੍ਰੇਨਿੰਗ

ਪੱਟੀ, 9 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸਿੱਖਿਆ ਪੰਜਾਬ ਅਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਰਮਜੀਤ ਸਿੰਘ, ਪ੍ਰਿੰਸੀਪਲ ਮੁਕੇਸ ਚੰਦਰ ਂਜੋਸੀ ਦੀ ਅਗਵਾਈ ਹੇਠ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਮਿਡ-ਡੇ-ਮੀਲ ਕੁੱਕ ਅਤੇ ਸਕੂਲ ਵਿਦਿਆਰਥਣਾਂ ਨੂੰ ਰਵੀ ਪ੍ਰਕਾਸ ਸਰਮਾ ਵਲੋਂ ਦੀ ਬੈਸਟ ਫਾਇਰ ਸਰਵਿਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੱਗ ਬੁਝਾਊ ਯੰਤਰਾਂ ਦੀ ਟ੍ਰੇਨਿੰਗ ਦਿੱਤੀ ਗਈ।ਪ੍ਰਿੰਸੀਪਲ ਜੋਸੀ ਨੇ ਕਿਹਾ ਕਿ ਇਸ …

Read More »