Wednesday, November 25, 2026

Daily Archives: June 2, 2016

9 ਸਾਲਾਂ ਵਿਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਹੋਇਆ ਰਿਕਾਰਡ ਵਿਕਾਸ – ਰਾਣੀਕੇ

ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਭਲਾਈ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੇ ਕਿਹਾ ਕਿ ਪਿੱਛਲੇ ਸਾਢੇ 9 ਸਾਲਾਂ ਦੌਰਾਨ ਸੂਬਾ ਸਰਕਾਰ ਵੱਲੋਂ ਰਾਜ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮੁੱਖ ਪ੍ਰਮੁੱਖਤਾ ਦਿੱਤੀ ਗਈ ਅਤੇ ਉਨ੍ਹਾਂ ਤੀਜੀ ਵਾਰ ਅਕਾਲੀ ਭਾਜਪਾ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਕਿਹਾ …

Read More »

ਏ.ਡੀ.ਸੀ ਵੱਲੋਂ ਲੋਕ ਸਮੱਸਿਆਵਾਂ ਤੇ ਮੁਸ਼ਕਿਲਾਂ ਦੇ ਹੱਲ ਲਈ ਸ਼ਿਕਾਇਤ ਨਿਵਾਰਣ ਕੈਂਪ

ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦਰ ਕੁਮਾਰ ਵੱਲੋਂ ਸ਼ਿਕਾਇਤ ਨਿਵਾਰਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਪਹੁੰਚੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਉਹ ਪਹਿਲਾਂ ਮਿਲੀਆਂ ਸ਼ਿਕਾਇਤਾਂ ਸਬੰਧੀ ਪੂਰੀ …

Read More »

ਵਿਸ਼ਵ ਤੰਬਾਕੂ ਰਹਿਤ ਦਿਵਸ ‘ਤੇ ਕੱਢੀ ਜਾਗਰੂਕਤਾ ਰੈਲੀ

ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀ.ਐਚ.ਸੀ.ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਬੀਤਾ ਦੀ ਅਗਵਾਈ ਵਿਚ ਪੀ.ਐਚ.ਸੀ ਸਟਾਫ਼ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ ਮਨਬੀਰ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਅਨੁਸਾਰ ਹਰ ਸਾਲ 25 ਲੱਖ ਲੋਕ ਤੰਬਾਕੂਨੋਸ਼ੀ ਕਾਰਨ ਮੌਤ ਦੇ ਮੂੰਹ ਵਿਚ ਧੱਕੇ …

Read More »

ਦਿੱਲੀ ਕਮੇਟੀ ਵੱਲੋਂ ਅਕਾਉਂਟ ਵਿਸ਼ੇ ਦੇੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ ਗਈ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿੱਕ ਸਕੂਲਾਂ ਵਿਚ ਵਿੱਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਵਿਚ ਹੁਣ ਅਕਾਉਂਟ ਵਿਸ਼ੇ ਦੇੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ ਗਈ।ਇੰਡੀਆ ਗੇਟ ਸਕੂਲ ਵਿੱਖੇ ਲਗਾਈ ਗਈ ਕਾਰਜਸ਼ਾਲਾ ਵਿਚ ਸਕੂਲ ਦੀ ਪ੍ਰਿੰਸੀਪਲ ਦਵਿੰਦਰਜੀਤ ਕੌਰ ਢੀਂਗਰਾ, ਅਕਾਉਂਟ ਵਿਸ਼ੇ ਤੇ ਕਿਤਾਬਾਂ …

Read More »

ਸੰਸਾਰ ਵਾਤਾਵਰਨ ਦਿਹਾੜੇ ਮੌਕੇ ਸਕੂਲ ਦੇ ਬੱਚੇ ਹਰਿਆਲੀ ਯਾਤਰਾ ਦਾ ਹਿੱਸਾ ਬਣਨਗੇ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਸੰਸਾਰ ਵਾਤਾਵਰਨ ਦਿਹਾੜੇ 5 ਜੂਨ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵੱਲੋਂ ਕਲੇਮ ਏਅਰ ਇੰਡੀਆ ਮੂਵਮੈਂਟ (ਕਲੇਮ) ਨਾਂ ਦੀ ਜਥੇਬੰਦੀ ਦੇ ਸਹਿਯੋਗ ਨਾਲ ਹਰਿਆਲੀ ਯਾਤਰਾ ਕੱਢੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਤੀ। ਜੀ.ਕੇ ਨੇ ਦੱਸਿਆ ਕਿ ਵਾਤਾਵਰਨ ਵਿੱਚ ਹਰਿਆਲੀ ਨੂੰ ਵਧਾਉਣ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਅਧਿਕਾਰਾਂ ਸਬੰਧੀ ਸੈਮੀਨਾਰ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) –    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਵਿਕਲਪੀ ਝਗੜਾ ਨਿਵਾਰਣ ਕੇਂਦਰ ਵਿਖੇ ਬਾਲ ਅਧਿਕਾਰਾਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ।ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਬਾਲ ਵਿਕਾਸ ਯੂਨਿਟ ਵੱਲੋਂ …

Read More »

ਪੱਛਮ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਦੇ ਤਹਿਤ, ਇਸ ਸ਼ਨੀਵਾਰ 04, ਜੂਨ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਕ ਜੱਥਾ, …

Read More »

ਨੀਲਾ ਤਾਰਾ ਸਾਕੇ ਦੀ 32ਵੀਂ ਸਲਾਨਾ ਯਾਦ ਵਿੱਚ ਅਰਦਾਸ ਸਮਾਗਮ ਗੁ. ਬੰਗਲਾ ਸਾਹਿਬ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੇ ਨੀਲਾਤਾਰਾ ਸਾਕੇ, ਜਿਸ ਵਿੱਚ ਫੌਜੀ ਹਮਲੇ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸ੍ਰੀ ਦਰਬਾਰ ਸਾਹਿਬ ਦੀ ਪਵਿਤ੍ਰਤਾ ਦੀ ਰਖਿਆ ਕਰਦਿਆਂ ਅਤੇ ਉਹ ਹਜ਼ਾਰਾਂ ਬੇਗੁਨਾਹ ਸਿੰਘ, ਸਿੰਘਣੀਆਂ ਅਤੇ ਬੱਚੇ, ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਜੁੜੇ …

Read More »

ਅਲ-ਫਲਾਹ ਸਕੂਲ ਦਾ ਕ੍ਰਿਕਟ ਖਿਡਾਰੀ ਮੁਹੰਮਦ ਉਸਮਾਨ ਨੈਸ਼ਨਲ ਖੇਡਾਂ ਲਈ ਚੁਣਿਆ ਗਿਆ

ਮਾਲੇਰਕੋਟਲਾ, 1 ਜੂਨ (ਹਰਮਿੰਦਰ ਸਿੰਘ ਭੱਟ) – ਇੰਦੌਰ ਵਿੱਚ ਹੋਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ-17 ਕ੍ਰਿਕਟ ਵਿੱਚ ਅਲ-ਫਲਾਹ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਮੁਹੰਮਦ ਉਸਮਾਨ ਪੁੱਤਰ ਸ਼੍ਰੀ ਅਬਦੁਲ ਰਜ਼ਾਕ ਨੇ ਪੰਜਾਬ ਵਿੱਚ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂ ਰੋਸ਼ਨ ਕੀਤਾ। ਉਸਮਾਨ ਦੀ ਵਧੀਆ ਕਾਰਗੁਜ਼ਾਰੀ ਸਦਕਾ 4 ਜੂਨ ਨੂੰ ਇੰਦੌਰ ਵਿੱਚ ਹੋਣ ਵਾਲੀਆਂ ਨੈਸ਼ਨਲ …

Read More »

ਆਲਮਾਈਟੀ ਪਬਲਿਕ ਸਕੂਲ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

ਮਾਲੇਰਕੋਟਲਾ,  1 ਜੂਨ (ਹਰਮਿੰਦਰ ਸਿੰਘ ਭੱਟ) ਸਥਾਨਕ ਜਮਾਲਪੁਰਾ ਵਿਖੇ ਸਥਿਤ ਆਲਮਾਈਟੀ ਪਬਲਿਕ ਸਕੂਲ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਤੰਬਾਕੂ ਨਾ ਪੀਣ ਸੰਬੰਧੀ ਚਾਰਟ ਬਣਾਏ ਗਏ। ਬੱਚਿਆਂ ਨੇ ਆਪਣੇ ਸਾਥੀ ਬੱਚਿਆਂ ਨੂੰ ਚਾਰਟਾਂ ਸੰਬੰਧੀ ਜਾਣਕਾਰੀ ਦਿੱਤੀ ਤੇ ਛੋਟੇ ਬੱਚਿਆਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਲਈ ਸਮਝਾਇਆ। …

Read More »