Wednesday, November 25, 2026

Monthly Archives: June 2016

ਸ਼ਹਿਰ ਵਿੱਚ ਚੱਲ ਰਹੇ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਅਕਤੂਬਰ ਤੱਕ ਹੋਣਗੇ ਮੁਕੰਮਲ ਡੀ.ਸੀ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਅਕਤੂਬਰ ਮਹੀਨੇ ਤੱਕ ਮੁਕੰਮਲ ਹੋ ਜਾਣਗੇ। ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ …

Read More »

ਗੈਸ ਡਲਿਵਰੀਮੈਨਾਂ ਨੂੰ ਪਰਚੀ ‘ਤੇ ਦਰਸਾਈ ਰਕਮ ਹੀ ਅਦਾ ਕੀਤੀ ਜਾਵੇ- ਡਾ. ਨਿਰਮਲ ਸਿੰਘ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਖ਼ੁਰਾਕ ਤੇ ਸਪਲਾਈਜ਼ ਕੰਟਰੋਲਰ ਡਾ. ਨਿਰਮਲ ਸਿੰਘ ਨੇ ਅੱਜ ਸਮੂਹ ਗੈਸ ਏਜੰਸੀਆਂ ਦੀ ਮੀਟਿੰਗ ਬੁਲਾਈ, ਜਿਸ ਦੌਰਾਨ ਡਲਿਵਰੀਮੈਨਾਂ ਵੱਲੋਂ ਘਰੋ-ਘਰੀ ਰੀਫਿਲ ਤੋਂ ਇਲਾਵਾ ਢੋਆ-ਢੁਆਈ ਦੇ ਚਾਰਜ ਕੀਤੇ ਜਾਣ ਵਾਲੇ ਭੱਤੇ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਜ਼ਿਲ੍ਹੇ ਵਿਚ ਢੋਆ-ਢੁਆਈ ਦੇ ਕੋਈ …

Read More »

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੁਹਿਰਦ ਯਤਨ-ਰੰਧਾਵਾ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ. ਜੁਗਰਾਜ ਸਿੰਘ ਰੰਧਾਵਾ ਨੇ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਵਿਖੇ ਅੱਜ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ …

Read More »

ਡੀ. ਸੀ ਵੱਲੋਂ ਜਿਲ੍ਹੇ ਲਈ 10802 ਕਰੋੜ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹੇ ਦੇ ਚਾਲੂ ਮਾਲੀ ਸਾਲ ਦੀ 10802.38 ਕਰੋੜ ਰੁਪਏ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ ਕੀਤੀ। ਇਹ ਕਰਜ਼ਾ ਯੋਜਨਾ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਲੀਡ ਮੈਨੇਜਰ ਸ੍ਰੀ ਮੁਕੇਸ਼ ਆਨੰਦ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਪ੍ਰਮੁੱਖ ਸ੍ਰੀ ਸੁਭਾਸ਼ ਗੁਪਤਾ ਨਾਲ …

Read More »

30 ਜੂਨ ਤੱਕ ਡਰੇਨਾਂ ਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋਣ- ਡੀ. ਸੀ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਜ਼ਿਲ੍ਹੇ ਵਿਚ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਅਤੇ 30 ਜੂਨ ਤੱਕ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦਾ ਕੰਮ ਮੁਕੰਮਲ …

Read More »

ਦਿੱਲੀ ਕਮੇਟੀ ਨੇ ਭਾਰਤ ਸਰਕਾਰ ਦੀ ਐਸ.ਆਈ.ਟੀ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ

ਦੂਜੇ ਸੂਬੇ ਦੀ ਪੁਲਿਸ ਨੂੰ ਦਿੱਤੀ ਜਾਵੇ 1984 ਸਿੱਖ ਕਤਲੇਆਮ ਦੀ ਜਾਂਚ ਜੌਲੀ ਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ) – ਭਾਰਤ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਕਾਰਜਪ੍ਰਣਾਲੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਲ ਖੜੇ ਕੀਤੇ ਹਨ।ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ …

Read More »

ਗੁ: ਸ਼ਹੀਦਾਂ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ

ਨੌਜਵਾਨ ਨਸ਼ਿਆਂ ਦਾ ਤਿਆਗ ਕਰਦੇ ਹੋਏ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਨਣ ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੈ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਕ ਜਥਾ ਕੜਾਹਿ ਪ੍ਰਸਾਦਿ ਵਲੋਂ ਹਰ ਸਾਲ ਦੀ ਤਰਾਂ ਠੰਡੇ ਮਿੱਠੇ ਜਲ …

Read More »

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੁੱਧਵਾਰ 8 ਜੂਨ

ਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਹਰਿਮੰਦਿਰ ਸਾਹਬ ਦੇ ਸਿਰਜਨਹਾਰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ (26, ਜੇਠ, ਨਾਨਕਸ਼ਾਹੀ ਸੰਮਤ 548) ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ …

Read More »

ਸਰਕਾਰੀ ਸਕੂਲਾਂ ਵਿਚ ਪੰਜਾਬੀ ਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਬਾਰੇ ਸਰਵੇ ਕਰਨ ਵਾਲੇ ਸਟਾਫ਼ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ

ਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਬੀਤੇ ਦਿਨੀਂ ਦਿੱਲੀ ਦੇ 1021 ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਕਮੇਟੀ ਦੇ ਸਕੂਲ ਸਟਾਫ਼ ਦਾ ਅੱਜ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ, ਜੁਆਇੰਟ ਸਕੱਤਰ ਅਮਰਜੀਤ …

Read More »

ਜਸਵੰਤ ਸਿੰਘ ਧਾਲੀਵਾਲ ਬਣੇ ਰਾਸ਼ਟਰੀ ਕਵੀ ਸੰਗਮ ਦੇ ਜਿਲ੍ਹਾ ਪ੍ਰਧਾਨ

ਮਾਲੇਰਕੋਟਲਾ, 7 ਜੂਨ (ਹਰਮਿੰਦਰ ਸਿੰਘ ਭੱਟ) ਸਥਾਨਕ ਲੁਧਿਆਣਾ ਰੋਡ ਤੇ ਸਥਿਤ ਤਾਰਾ ਗੋਲਡਨ ਅਸਟੇਟ ਵਿਖੇ ਰਾਸ਼ਟਰੀਯਾ ਕਵੀ ਸੰਘਮ ਦੇ ਮੰਚ ਹੇਠ ਇੱਕ ਮੁਸ਼ਾਇਰੇ ਦਾ ਆਯੋਜਨ ਕੀਤਾ ਗਿਆ।ਇਸ ਮੁਸ਼ਾਇਰੇ ਦੀ ਪ੍ਰਧਾਨਗੀ ਸ਼੍ਰੀ ਜਸਵੰਤ ਸਿੰਘ ਗੱਜਣਮਾਜਰਾ (ਤਾਰਾ ਗਰੁੱਪ) ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀ ਦਿਨੇਸ਼ ਦੇਵਘਰੀਆ ਨੇ ਸ਼ਿਰਕਤ ਕੀਤੀ। ਮੁਸ਼ਾਇਰੇ ਦੋਰਾਨ ਵੱਖ-ਵੱਖ ਕਵੀਆਂ ਵਿੱਚ ਸ਼੍ਰੀ ਜਸਵੰਤ ਸਿੰਘ ਧਾਲੀਵਾਲ, ਡਾ. ਨਦੀਮ ਅਹਿਮਦ, ਮੁਹੰਮਦ ਅੱਬਾਸ …

Read More »