📝 ਅੱਜ ਦੀਆਂ ਸੁਰਖੀਆਂ….. ਮਿਤੀ : 21 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਟਿਆਲਾ ਦੇ ਖਾਲਸਾ ਕਾਲਜ ਦੀ ਵਿਦਿਆਰਥਣ ਤੇ ਹੈਂਡਬਾਲ ਦੀ ਕੌਮੀ ਖਿਡਾਰਣ ਪੂਜਾ ਕੁਮਾਰੀ ਵਲੋਂ ਖੁਦਕੁਸ਼ੀ– ਕੋਚ ‘ਤੇ ਲਗਾਏ ਪ੍ਰੇਸ਼ਾਨ ਕਰਨ ਦੇ ਦੋਸ਼। ▶ ਮ੍ਰਿਤਕ ਪੂਜਾ ਕੁਮਾਰੀ ਨੇ ਖੁਦਕੁਸ਼ੀ ਨੋਟ ‘ਚ …
Read More »Daily Archives: August 20, 2016
ਇੰਗਲੈਂਡ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮੰਦਭਾਗੀ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ 19 ਅਗਸਤ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ 19 ਅਗਸਤ- ਇੰਗਲੈਂਡ ਦੇ ਵੈਸਟ ਯਾਰਕਸ਼ਾਇਰ ਇਲਾਕੇ ਵਿੱਚ ਬਰੈਡਫੋਰਡ ਦੇ ਗੋਬਿੰਦ ਮਾਰਗ ‘ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੇਟ ਅੰਦਰ ਸੁੱਟਣ ਦੀ ਘਟਨਾ ਮੰਦਭਾਗੀ ਤੇ ਨਾ-ਬਰਦਾਸ਼ਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ …
Read More »ਭਾਰਤ ਸਰਕਾਰ ਵੱਲੋਂ ਕਾਲੀ ਸੂਚੀ ਵਿੱਚੋਂ ਸਿੱਖਾਂ ਦਾ ਨਾਮ ਹਟਾਉਣ ਦਾ ਸਵਾਗਤ
ਅੰਮ੍ਰਿਤਸਰ 19 ਅਗਸਤ (ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ 225 ਸਿੱਖਾਂ ਦਾ ਨਾਮ ਕਾਲੀ ਸੂਚੀ ਵਿੱਚੋਂ ਹਟਾਉਣਾ ਸਵਾਗਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਸਾਲ 1980 ਤੋਂ ਬਾਅਦ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ 298 ਸਿੱਖਾਂ ਦੀ ਕਾਲੀ ਸੂਚੀ ਬਣਾਈ …
Read More »ਦੋ ਹੋਰ ਬੱਚੀਆਂ ਦੇ ਆਉਣ ਨਾਲ ਪੰਘੂੜੇ ਵਿੱਚ ਬੱਚਿਆਂ ਦੀ ਗਿਣਤੀ ਹੋਈ 139
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਦੋ ਹੋਰ ਬੱਚੀਆਂ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਨ੍ਹਾਂ ਬੱਚੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਰਿੰਦਰ ਕੌਰ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ …
Read More »ਖਾਲਸਾ ਅਕੈਡਮੀ ਵਿੱਚ ਸਾਵਣ ਦਿਵਸ ਕਰਵਾਇਆ ਗਿਆ
ਚੌਂਕ ਮਹਿਤਾ, 19 ਅਗਸਤ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਮੁਖੀ, ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਸਾਉਣ ਮਹੀਨੇ ਦੇ ਸੰਬੰਧ ਵਿੱਚ ਪੋ੍ਰਗਰਾਮ ਕਰਵਾਇਆ ਗਿਆ।ਜਿਸ ਵਿੱਚ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਬਹੁਤ ਹੀ ਦਿਲ-ਖਿੱਚ …
Read More »ਮਨੁੱਖੀ ਜੀਵਨ ਬਚਾਉਣ ਲਈ ਰੁੱਖ ਲਾਉਣੇ ਬੇਹੱਦ ਜ਼ਰੂਰੀ- ਪ੍ਰਿੰ: ਅਰਵਿੰਦਰ ਕੌਰ
ਚੌਂਕ ਮਹਿਤਾ, 19 ਅਗਸਤ (ਜੋਗਿੰਦਰ ਸਿੰਘ ਮਾਣਾ) – ਸਰਕਾਰੀ ਸੀ.ਸੈ. ਸਕੂਲ ਖੱਬੇ ਰਾਜਪੂਤਾਂ ਦੇ ਪ੍ਰਿੰ: ਅਰਵਿੰਦਰ ਕੌਰ ਨੇ ਸਕੂਲ ਗਰਾਉਂਡ ਵਿੱਚ ਛਾਂ-ਦਾਰ ਅਤੇ ਫਲਦਾਰ ਬੂਟੇ ਲਾਉਣ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਬੂਟਾ ਜਦ ਦਰੱਖਤ ਬਣ ਜਾਂਦਾ ਹੈ ਤਾਂ ਉਸ ਦੀ ਕੀਮਤ ਲੱਖਾਂ ਰੁਪਏ ਹੋ ਜਾਂਦੀ ਹੈ, ਕਿਉ ਕੇ ਜੋ ਵੀ ਉਸ ਤੋਂ ਸਾਨੂੰ ਪ੍ਰਾਪਤ ਹੁੰਦਾ ਹੈ, ਉਹ …
Read More »ਦਲਿਤ ਵਰਗ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ -ਵਾਲਮੀਕੀ ਮਜ਼੍ਹਬੀ ਸਿੱਖ ਮੋਰਚਾ
ਚੌਂਕ ਮਹਿਤਾ, 19 ਅਗਸਤ (ਜੋਗਿੰਦਰ ਸਿੰਘ ਮਾਣਾ) – ਪਿੰਡ ਗੱਗੜਭਾਣਾ ਵਿਖੇ ਵਾਲਮੀਕੀ ਮਜ੍ਹਬੀ ਸਿੱਖ ਮੋਰਚੇ ਵੱਲੋਂ ਇਕ ਵਿਸ਼ਾਲ ਮੀਟਿੰਗ ਜਿਲਾ ਪ੍ਰਧਾਨ ਰਣਜੀਤ ਸਿੰਘ ਰਾਣਾ ਗੱਗੜਭਾਣਾ ਦੀ ਅਗਵਾਈ ਵਿੱਚ ਹੋਈ।ਇਸ ਮੌਕੇ ਪ੍ਰਧਾਨ ਰਾਣਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ ਵਿੱਚ ਹੋ ਰਹੀਆਂ ਦਲਿਤਾ ਨਾਲ ਧੱਕੇਸ਼ਾਹੀਆ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤੀਆਂ ਜਾਣਗੀਆਂ ਤੇ ਸਰਕਾਰ ਨੂੰ ਇਸ ਦਾ ਮੂੰਹ ਤੋੜ …
Read More »ਖਾਲਸਾ ਕਾਲਜ ਸਕੂਲ ਦੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿੱਚ ਸਰਦਾਰੀ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆ )- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਹਰ ਸਾਲ ਕਰਵਾਏ ਜਾਂਦੇ ਜ਼ਿਲ੍ਹਾ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਦਿਨ ਜਾਰੀ ਰਹੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਯੁਕਤ ਉੱਚ ਅਧਿਕਾਰੀ ਅਤੇ ਸਮੁੱਚੇ ਮੁਕਾਬਲਿਆਂ ਦੀ ਇੰਚਾਰਜ ਸ੍ਰੀਮਤੀ ਪਰਮਿੰਦਰ ਕੌਰ ਅਤੇ ਪ੍ਰਿੰਸੀਪਲ ਨਿਰਮਲ ਸਿੰਘ …
Read More »ਸੂਫ਼ੀ ਗਾਇਕ ਵਾਰਸੀ ਨੇ ‘ਮੱਕੇ ਗਿਆ ਗੱਲ ਮੁਕਦੀਂ ਨਹੀਂ, ਭਾਵੇਂ ਸੌ-ਸੌ ਜੁਮੇ.. ਨਾਲ ਕੀਲੇ ਦਰਸ਼ਕ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਬੀਤੀ ਸ਼ਾਮ ਪਾਕਿਸਤਾਨ ਦੇ ਮਸ਼ਹੂਰ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਨੇ ‘ਸੁਲਤਾਨ ਬਾਹੂ’ ਦੇ ਕਲਾਮ ਪੇਸ਼ ਕਰਦਿਆਂ ਜਦੋਂ ‘ਮੱਕੇ ਗਿਆ ਗੱਲ ਮੁਕਣੀ ਨਾਹੀਂ, ਭਾਵੇਂ ਸੌ-ਸੌ ਜੁਮੇ ਪੜ੍ਹ ਆਈਏ’ ਤਾਂ ਹਾਜ਼ਰ ਸਰੋਤੇ ਤਾੜੀਆਂ ਮਾਰਨ ਤੋਂ ਆਪਣੇ ਹੱਥਾਂ ਨੂੰ ਨਾ ਰੋ ਸਕੇ। ਕਰੀਬ 2 ਘੰਟੇ ਦੇ ਪ੍ਰੋਗਰਾਮ ਦੌਰਾਨ ਆਪਣੀ ਬੁਲੰਦ ਅਵਾਜ਼ ਵਿੱਚ …
Read More »’ਖਾਲਸਾ ਯੂਨੀਵਰਸਿਟੀ’ ਦੀ ਸਥਾਪਨਾ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਣੀਆ)-‘ਖ਼ਾਲਸਾ ਯੂਨੀਵਰਸਿਟੀ’ ਦੀ ਸਥਾਪਨਾ ਸਬੰਧੀ ਲੋੜੀਂਦੀ ਨੋਟੀਫ਼ਿਕੇਸ਼ਨ ਅੱਜ ਗਵਰਨਰ ਪੰਜਾਬ ਵੱਲੋਂ ਜਾਰੀ ਕਰ ਦਿੱਤਾ ਗਿਆ। ਇਸਦੇ ਨਾਲ ਹੀ ਪ੍ਰੋਫੈਸ਼ਨਲ ਅਤੇ ਖੋਜ਼ ਅਧਾਰਿਤ ਕੋਰਸਾਂ ਨੂੰ ਉਤਸ਼ਾਹਿਤ ਕਰਨ ਵਾਲੀ ‘ਖ਼ਾਲਸਾ ਯੂਨੀਵਰਸਿਟੀ, ਅੰਮ੍ਰਿਤਸਰ’ ਦੀ ਮੈਨੇਜ਼ਮੈਂਟ ਵੱਲੋਂ ਚੋਣਵੇਂ ਵਿਸ਼ਿਆਂ ਵਿੱਚ ਦਾਖਲੇ ਦੀ ਸ਼ੁਰੂਆਤ ਕਰ ਦਿੱਤੀ ਗਈ। ਵਰਨਣਯੋਗ ਹੈ ਕਿ ਪੰਜਾਬ ਕੈਬਨਿਟ ਇਸ ਯੂਨੀਵਰਸਿਟੀ ਸਬੰਧੀ ਆਪਣੀ ਪ੍ਰਵਾਨਗੀ ਕਰੀਬ ਇਕ ਮਹੀਨਾ …
Read More »
Punjab Post Daily Online Newspaper & Print Media