📝 ਅੱਜ ਦੀਆਂ ਸੁਰਖੀਆਂ….. ਮਿਤੀ : 23 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਵੀ.ਪੀ ਬਦਨੌਰ ਨੇ ਪੰਜਾਬ ਦੇ ਰਾਜਪਾਲ ਦਾ ਅਹੁੱਦਾ ਸੰਭਾਲਿਆ – ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਆਗੂ ਹੋਏ ਸ਼ਾਮਿਲ। …
Read More »Daily Archives: August 22, 2016
ਸ਼੍ਰੋਮਣੀ ਅਕਾਲੀ ਦਲ (ਅ) ਦੀ ਸਲਾਨਾ ਰਾਜਨੀਤਿਕ ਕਾਨਫਰੰਸ ਬੇਮਿਸਾਲ ਹੋ ਨਿਬੜੀ – ਸਖੀਰਾ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ)- ਰੱਖੜ ਪੁੰਨਿਆ ਦੇ ਸ਼ੁੱਭ ਅਵਸਰ ‘ਤੇ ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਵੱਲੋਂ ਕਰਵਾਈ ਗਈ ਸਲਾਨਾ ਰਾਜਨੀਤਿਕ ਕਾਨਫਰੰਸ ਦੇ ਵਿੱਚ ਸ਼ਮੂਲੀਅਤ ਕਰਨ ਆਏ ਪੰਥ ਦਰਦੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ …
Read More »ਭਾਰਤ ਦੇ ਖੇਤੀਬਾੜੀ ਸਾਇੰਟਿਸਟ ਰਿਕਰੂਟਮੈਂਟ ਬੋਰਡ ਦੇ ਚੇਅਰਮੈਨ ਵੱਲੋਂ ਕੁਦਰਤੀ ਖੇਤੀ ਦਾ ਦੋਰਾ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ)- ਆਲ ਇੰਡੀਆ ਪਿੰਗਲਵਾੜਾ ਚੈਰੀਟਬੇਲ ਸੁਸਾਇਟੀ ਦੇ ਮੁੱਖ ਸੇਵਦਾਰ ਡਾ. ਇੰਦਰਜੀਤ ਕੌਰ ਦੀ ਰਹਿਨੁਮਾਈ ਤੇ ਪਿੰਗਲਵਾੜਾ ਦੇ ਟਰੱਸਟੀ ਮਾਸਟਰ ਰਾਜਬੀਰ ਸਿੰਘ ਦੀ ਦੇਖ ਰੇਖ ਹੇਠਾਂ ਚੱਲ ਰਹੇ ਭਗਤ ਪੂਰਨ ਸਿੰਘ ਕੁਦਰਤੀ ਖੇਡੀ ਮਾਡਲ ਫਾਰਮ ਧੀਰੇਕੋਟ ਵਿਖੇ ਭਾਰਤ ਸਰਕਾਰ ਦੇ ਅਦਾਰੇ ਖੇਤੀਬਾੜੀ ਸਾਇੰਟਿਸਟ ਰਿਕਰੂਟਮੈਂਟ ਬੋਰਡ ਦੇ ਚੇਅਰਮੈਨ ਡਾ. ਗੁਰਬਚਨ ਸਿੰਘ ਉਚੇਚੇ ਤੌਰ ‘ਤੇ ਪੁੱਜੇ ਅਤੇ ਪਿੰਗਲਵਾੜਾ …
Read More »ਆਕਾਸ਼ਵਾਣੀ ਦਿੱਲੀ ਤੋਂ ਪੰਜਾਬੀ ਖ਼ਬਰਾਂ ਦਾ ਪ੍ਰਸਾਰਣ ਬੰਦ ਕਰਨ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਆਕਾਸ਼ਵਾਣੀ ਦਿੱਲੀ ਤੋਂ ਪੰਜਾਬੀ ਖ਼ਬਰਾਂ ਦਾ ਪ੍ਰਸਾਰਣ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸੰਸਕ੍ਰਿਤ ਤੇ ਉਰਦੂ ਬੋਲਣ ਤੇ ਸੁਣਨ ਵਾਲਿਆਂ ਦੀ ਗਿਣਤੀ ਨਾਮਾਤਰ ਹੈ, ਜਦੋਕਿ 35 ਫੀਸਦੀ ਪੰਜਾਬੀ ਭਾਸ਼ਾ ਬੋਲਣ …
Read More »ਸਾਈ ਡਾਇਰੈਕਟਰ ਮੈਡਮ ਨੇ ਕੀਤਾ ਜੀ.ਐਨ.ਡੀ.ਯੂ ਹਾਕੀ ਤੇ ਹੈਂਡਬਾਲ ਸੈਂਟਰਾਂ ਦਾ ਦੌਰਾ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ)- ਸਪੋਰਟਸ ਅਥਾਰਟੀ ਆਫ ਇੰਡੀਆ ਦੇ ਪ੍ਰਬੰਧਾਂ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਹਾਕੀ ਤੇ ਹੈਂਡਬਾਲ ਸੈਂਟਰਾਂ ਦੇ ਵਿੱਚ ਨਵੇਂ ਖਿਡਾਰਣਾਂ ਦੀ ਚੋਣ ਲਈ ਰੱਖੀ ਗਈ ਚੋਣ ਟਰਾਇਲ ਪ੍ਰਕਿਰਿਆ ਦੇ ਦੌਰਾਨ ਸ਼ਾਮਿਲ ਹੋਈਆਂ ਸੈਂਕੜੇ ਖਿਡਾਰਣਾਂ ਦੇ ਨਾਲ ਸਾਂਈ ਨਾਰਥ ਚੰਡੀਗੜ੍ਹ ਦੀ ਡਾਇਰੈਕਟਰ ਮੈਡਮ ਲੱਲਿਤਾ ਸ਼ਰਮਾ ਵਿਸ਼ੇਸ਼ ਤੌਰ ਤੇ ਰੂ-ਬ-ਰੂ ਹੋਏ।ਜੀ.ਐਨ.ਡੀ.ਯੂ ਦੇ ਸਹਾਇਕ ਡਿਪਟੀ …
Read More »ਬਾਬਾ ਅਮਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ ਪੰਜਵੀਂ ਬਰਸੀ ਮਨਾਈ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ)- ਦੇਸ਼ ਦੀ ਅਜਾਦੀ ਤੋਂ ਪਹਿਲਾਂ ਤੇ ਬਾਅਦ ਵਿੱਚ ਵੀ ਲੰਮਾ ਸਮਾਂ ਗੁਰਦੁਆਰਾ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸੇਵਾਵਾਂ ਨਿਭਾਉਣ ਵਾਲੇ ਬਾਬਾ ਅਮਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ ਪੰਜਵੀਂ ਬਰਸੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਕ ਸੰਬੰਧੀਆਂ ਦੇ ਵੱਲੋਂ ਗੁਰਦੁਆਰਾ ਪੁਲਿਸ ਕਲੌਨੀ ਸਿਵਲ ਲਾਈਨ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਗਈ।ਸ਼੍ਰੀ ਅਖੰਡ …
Read More »ਸੰਸਦ ਮੈਂਬਰ ਭਗਵੰਤ ਮਾਨ ਦੀਆਂ ਕੋਸ਼ਿਸਾਂ ਸਦਕਾ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਪੁੱਜੀ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਪੁਸ਼ਤੈਨੀ ਪਿੰਡ ਖਤਰਾਏ ਮਹਾਂਪੁਰਖਾ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚਾਈ ਗਈ।ਭੁਪਿੰਦਰ ਸਿੰਘ ਦੀ ਮੌਤ 8 ਜੁਲਾਈ 2016 ਨੂੰ ਸਾਊਦੀ ਅਰਬ ਵਿਖੇ ਹੋ ਗਈ ਸੀ ਜਿਥੇ ਕਿ ਉਹ ਕੰਮ ਕਰਨ ਗਿਆ ਸੀ।ਭੁਪਿੰਦਰ ਸਿੰਘ ਦਾ ਪਰਿਵਾਰ ਉਸ ਦੀ …
Read More »ਦੋ ਦਿਨਾ ਪੈਨਸ਼ਨ ਅਦਾਲਤ ਲਈ ਸਾਬਕਾ ਸੈਨਿਕਾਂ ਤੋਂ 23 ਤੱਕ ਮੰਗੀਆਂ ਦਰਖ਼ਾਸਤਾਂ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ)- ਰੱਖਿਆ ਵਿਤਰਣ ਅਕਾਊਂਟ ਕੰਟਰੋਲਰ ਜਨਰਲ, ਦਿੱਲੀ ਵੱਲੋਂ ‘ਹੇਯਡ ਆਡੀਟੋਰੀਅਮ’ ਅੰਮ੍ਰਿਤਸਰ ਕੈਂਟ ਵਿਖੇ 26 ਅਤੇ 27 ਅਗਸਤ ਨੂੰ ਰੱਖਿਆ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਅੰਮ੍ਰਿਤਸਰ ਅਤੇ ਲਾਗਲੇ ਜ਼ਿਲ੍ਹਿਆਂ ਦੇ ਸਾਬਕਾ ਸੈਨਿਕ ਪੈਨਸ਼ਨਰਾਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਰੱਖਿਆ ਪੈਨਸ਼ਨ ਵਿਤਰਣ ਅਫ਼ਸਰ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ …
Read More »ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਸਮਾਗਮ ਕਰਵਾਇਆ
ਨਵੀਂ ਦਿੱਲੀ, 20 ਅਗਸਤ (ਪੰਜਾਬ ਪੋਸਟ ਬਿਊਰੋ)- ਜੀਵਨ ਭਰ ਮਾਨਵ ਸੇਵਾ ਵਿੱਚ ਸਮਰਪਿਤ ਰਹੇ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ) ਵਲੋਂ ਗੁਰਦੁਅਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਅਖੰਡ ਸਾਹਿਬ ਦੇ ਪਾਠ ਦੀ ਸਮਾਪਤੀ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ।ਜਿਸ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਰਸ-ਭਿੰਨੇ ਕੀਰਤਨ ਅਤੇ …
Read More »ਬਾਬਾ ਪ੍ਰੀਤਮ ਸਿੰਘ ਆਗਰਾ, ਬਾਬਾ ਈਸ਼ਰ ਸਿੰਘ, ਬਾਬਾ ਗਜਿੰਦਰ ਸਿੰਘ ਇੰਦੋਰ ਤੇ ਭਾਈ ਪਾਲ ਸਿੰਘ ਸਨਮਾਨਿਤ
ਨਵੀਂ ਦਿੱਲੀ, 20 ਅਗਸਤ (ਪੰਜਾਬ ਪੋਸਟ ਬਿਊਰੋ)- ਬਾਬਾ ਪ੍ਰੀਤਮ ਸਿੰਘ (ਆਗਰਾ) ਬੀਤੇ ਦਿਨੀਂ ਆਪਣੇ ਸਾਥੀਆਂ, ਬਾਬਾ ਈਸ਼ਰ ਸਿੰਘ, ਬਾਬਾ ਗਜਿੰਦਰ ਸਿੰਘ (ਇੰਦੋਰ) ਅਤੇ ਭਾਈ ਪਾਲ ਸਿੰਘ ਆਦਿ ਸਹਿਤ ਦਿੱਲੀ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਦਿੱਲੀ ਪੁਜੇ। ਇਸ ਮੌਕੇ ਤੇ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਕਮੇਟੀ) ਅਤੇ ਭਾਈ ਰਣਜੀਤ ਸਿੰਘ, ਹੈਡ ਗ੍ਰੰਥੀ ਗੁ. ਬੰਗਲਾ ਸਾਹਿਬ ਨੇ …
Read More »
Punjab Post Daily Online Newspaper & Print Media