ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਅੱਜ ਜ਼ਿਲ੍ਹੇ ਵਿਚ ਨਵੀਆਂ ਵੋਟਾਂ ਬਨਾਉਣ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸਾਰੇ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਨਵੀਆਂ ਵੋਟਾਂ ਬਨਾਉਣ ਅਤੇ ਆਮ ਜਨਤਾ ਪਾਸੋਂ ਵੋਟਰ ਸੂਚੀ ਵਿਚ ਸੁਧਾਈ ਲਈ …
Read More »Monthly Archives: September 2016
ਦਿੱਲੀ ਕਮੇਟੀ ਨੇ ਕਮੇਟੀ ਚੋਣਾਂ ਲਈ ਵੋਟਰ ਸੂਚੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਦਾ ਕੀਤਾ ਸਵਾਗਤ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂਂ ਪਹਿਲਾ ਗੁਰਦੁਆਰਾ ਚੋਣ ਡਾਇਰੈਕਟਰ ਵੱਲੋਂ ਫੋਟੋ ਵਾਲੀ ਨਵੀਂ ਵੋਟਰ ਸੂਚੀ ਬਣਾਉਣ ਦੇ ਕੰਮ ਦੀ ਅੱਜ ਕੀਤੀ ਗਈ ਸ਼ੁਰੂਆਤ ਦਾ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਸਮੂਹ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਦਿੱਲੀ ਦੀ ਸਿੱਖ ਸੰਗਤ ਨੂੰ ਵੱਧ-ਚੜ੍ਹ …
Read More »ਦਿੱਲੀ ਕਮੇਟੀ ਨੇ 2 ਖਾਲਸਾ ਸਕੂਲਾਂ ਦੀਆਂ ਇਮਾਰਤਾਂ ਦੀ ਦਮਦਮੀ ਟਕਸਾਲ ਨੂੰ ਦਿੱਤੀ ਜਿੰਮੇਵਾਰੀ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਦੇਵ ਨਗਰ ਵਿਖੇ ਚਲਦੇ ਸਰਕਾਰੀ ਸਹਾਇਤਾ ਪ੍ਰਾਪਤ 2 ਖਾਲਸਾ ਸਕੂਲਾਂ ਦੀ ਜਰਜ਼ਰ ਹੋ ਚੁੱਕੀ ਇਮਾਰਤ ਦੀ ਕਾਰਸੇਵਾ ਦਮਦਮੀ ਟਕਸਾਲ ਵੱਲੋਂ ਕੀਤੀ ਜਾਵੇਗੀ। ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਮੁੰਡਿਆਂ ਅਤੇ ਕੁੜੀਆਂ ਦੇ ਵੱਖ-ਵੱਖ ਸੀਨੀਅਰ ਸੈਂਕਡਰੀ ਸਕੂਲ ਦੀ ਮਾਨਤਾ ਵੱਜੋਂ ਚਲ ਰਹੇ …
Read More »ਕੁਲਦੀਪ ਸਿੰਘ ਨੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਿਖੇ ਮੁੱਖ ਮੁਨਸ਼ੀ ਦਾ ਚਾਰਜ ਸੰਭਾਲਿਆ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਤਰਨ ਤਾਰਨ ਰੋਡ ਸਥਿਤ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਿਖੇ ਮੁੱਖ ਮੁਨਸ਼ੀ ਦਾ ਚਾਰਜ ਸੰਭਾਲਦੇ ਹੋਏ ਕੁਲਦੀਪ ਸਿੰਘ ਇਸ ਮੌਕੇ ਚੌਕੀ ਇੰਚਾਰਜ਼ ਸਬ ਇੰਸਪੈਕਟਰ ਮੇਜਰ ਸਿੰਘ ਸਮੇਤ ਹੌਲਦਾਰ ਹਰਦੀਪ ਸਿੰਘ, ਕਿਸ਼ਨ ਸਿੰਘ, ਜੋਗਿੰਦਰ ਸਿੰਘ, ਤਰਸੇਮ ਸਿੰਘ ਮੱਲ੍ਹੀ ਆਦਿ ਵੀ ਮੌਜੂਦ ਸਨ।
Read More »ਭਾਈ ਦਿਆ ਸਿੰਘ ਲਾਹੌਰੀਆ ਦੀ ਮਾਤਾ ਈਸਰ ਕੌਰ ਨੂੰ ਵੱਖ ਵੱਖ ਆਗੂਆਂ ਵਲੋਂ ਸਰਧਾਂਜਲੀਆਂ ਭੇਟ
ਸੰਦੌੜ, 25 ਸਤੰਬਰ (ਹਰਮਿੰਦਰ ਸਿੰਘ ਭੱਟ) – ਵੱਖ ਵੱਖ ਕੇਸਾਂ ਦਾ ਸਾਹਮਣਾ ਕਰਨ ਵਾਲੇ ਕੌਮੀ ਯੋਧੇ ਭਾਈ ਦਿਆ ਸਿੰਘ ਲਾਹੌਰੀਆ ਜਿਨ੍ਹਾਂ ਦੀ ਮਾਤਾ ਈਸਰ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨੂੰ ਅੱਜ ਵੱਖ ਵੱਖ ਆਗੂਆਂ ਵੱਲੋਂ ਸਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਰਾਗੀ ਸਿੰਘਾਂ ਵੱਲੋਂ ਵੈਰਗਾਮਈ ਕੀਰਤਨ ਕੀਤਾ ਗਿਆ।ਸਰਧਾਂਜਲ਼ੀ ਸਮਾਗਮ ਵਿਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਜਥੇਦਾਰ ਧਿਆਨ …
Read More »ਆਈ.ਟੀ ਵਿੰਗ ਦੁਆਰਾ ਸਰਕਾਰ ਦੀਆਂ ਯੋਜਨਾਵਾਂ ਘਰ-ਘਰ ਪਹੁੰਚਾਈਆਂ ਜਾ ਰਹੀਆਂ- ਯੂਥ ਆਗੂ
ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ੀ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੋ ਯੋਜਨਾਵਾਂ ਚਲਾਈਆਂ ਗਈਆਂ ਹਨ ਉਹਨਾਂ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਜ਼ਰੀਏ ਘਰ -ਘਰ ਪਹੁੰਚਾਉਣ ਦੀ ਜਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਵੱਲੋਂ ਬਾਖੂਬੀ ਨਿਭਾਈ …
Read More »ਸੁਖਦਿਆਲ ਸਿੰਘ ਬੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸੁਖਦਿਆਲ ਸਿੰਘ ਬੱਲ ਐਡਵੋਕੇਟ ਡਿਸਟ੍ਰੀਬਿਊਟਰ ਇੰਡੀਅਨ ਆਇਲ ਗੈਸ (ਐਲ.ਪੀ.ਜੀ) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਣ ਕੀਤਾ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ‘ਜੀ ਆਇਆ’ ਕਹਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ …
Read More »66 ਕੇ ਵੀ ਗਰਿਡ ਦਾ ਰੱਖਿਆ ਨੀਂਹ ਪਥਰ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ 66 ਕੇ ਵੀ ਦੇ ਗਰਿੱਡ ਦਾ ਨੀਂਹ ਪ’ਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਸ ਨਾਲ ਲਗਦੇ ਇਲਾਕਿਆਂ ਦੀ ਬਿਜਲੀ …
Read More »ਸ੍ਰੀ ਗੁਰੂ ਰਾਮਦਾਸ ਲੰਗਰ ਦੀਆਂ ਨਵੀਆਂ ਭਠੀਆਂ ਦਾ ਉਦਘਾਟਨ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਨਵੀਆਂ ਬਣੀਆਂ ਭੱਠੀਆਂ ਤੇ ਸ਼ੈੱਡ ਦਾ ਉਦਘਾਟਨ ਕੀਤਾ ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ …
Read More »ਪਿੰਡ ਜੀਵਨ ਸਿੰਘ ਵਾਲਾ ਵਿਖੇ ਗੁਟਕਾ ਸਾਹਿਬ ਨੂੰ ਅੱਗ ਲਗਾਉਣ ਦੀ ਘਟਨਾ ਦਾ ਕੀਤਾ ਵਿਰੋਧ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਇਕ ਵਿਅਕਤੀ ਵੱਲੋਂ ਆਪਣਾ ਅੰਮ੍ਰਿਤ ਭੰਗ ਕਰਨ ਉਪਰੰਤ ਕੱਪੜਿਆਂ ਨਾਲ ਤਿੰਨ ਗੁਟਕਾ ਸਾਹਿਬ ਨੂੰ ਅੱਗ ਲਗਾਉਣ ਦੀ ਘਟਨਾ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਨਿਰਮਲ ਸਿੰਘ ਨੇ ਦਸਮ …
Read More »
Punjab Post Daily Online Newspaper & Print Media