ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਮਰਪੁਰਾ ਵਿਚ ਜਾਗਰੂਕਤਾ ਕੈਂਪ ਲਗਾਕੇ ਹੈਡ ਕਾਂਸਟੇਬਲ ਅਤੇ ਸਿੱਖਿਆ ਦੇ ਟ੍ਰੈਫਿਕ ਇੰਚਾਰਜ਼ ਜੰਗੀਰ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਨੀਲਮ ਰਾਣੀ ਨੇ ਦੱਸਿਆ ਕਿ ਹੈਡ ਕਾਂਸਟੇਬਲ ਜੰਗੀਰ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਬਹੁਤ ਹੀ ਵਧੀਆ ਢੰਗ ਅਤੇ ਰੋਚਕ ਤਰੀਕੇ …
Read More »Monthly Archives: October 2016
ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ ਅਤੇ ਫੂਡ ਸਮਗਰੀ
ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਸਥਾਨਕ ਬਸਤੀ ਹਜ਼ੂਰ ਸਿੰਘ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਅਤੇ ਸਕੂਲ ਦੇ ਮੁੱਖ ਅਧਿਆਪਕ ਗੋਵਿੰਦ ਕੁਮਾਰ ਦੀ ਪ੍ਰਧਾਨਗੀ ਵਿਚ ਬਚਿਆਂ ਨੂੰ ਸਟੇਸ਼ਨਰੀ, ਫੱਲ ਅਤੇ ਹੋਰ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਜਾਣਕਾਰੀ ਦਿੰਦੇ ਹੋਏ ਸੁਸਾਇਟਂ ਦੇ ਪ੍ਰੋਜੈਕਟ ਚੇਅਰਮੈਨ ਰਵੀ ਜੁਨੇਜਾ ਅਤੇ …
Read More »ਜੁਆਇੰਟ ਐਕਸ਼ਨ ਕਮੇਟੀ ਪੰਜਾਬ ਨੇ ਮੰਤਰੀ ਜਿਆਣੀ ਨੂੰ ਸੋਂਪਿਆ ਮੰਗ ਪੱਤਰ
ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ 13 ਐਸੋਸੀੲੈਸ਼ਨਾਂ ਅਤੇ ਵੱਖ ਵੱਖ ਪ੍ਰਾਈਵੇਟ ਕਾਲਜ਼ਾਂ ਅਤੇ ਸੈਲ ਫਾਇਨਾਸ ਮੈਨੈਜਮੈਂਟ ਕਮੇਟੀਆਂ ਵੱਲੌਂ ਐਸਸੀਬੀਸੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 480 ਕਰੋੜ ਦੀ ਰਕਮ ਜਾਰੀ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਐਸੋਸੀਏਸ਼ਨਾਂ ਦਾ ਇੱਕ ਵਫ਼ਦ ਅੱਜ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ …
Read More »ਅੱਤਵਾਦ ਦੇ ਦੌਰਾਨ ਸ਼ਹੀਦ ਹੋਏ ਪੁਲਸ ਕਰਮਚਾਰੀ ਨੂੰ ਸ਼ਰਧਾਂਜਲੀ ਦੇਣ ਲਈ ਪ੍ਰੋਗਰਾਮ ਅਯੋਜਤ
ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੁਕੇਰੀਆਂ ਵਿਚ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਅੱਤਵਾਦ ਦੇ ਦੌਰਾਨ ਸ਼ਹੀਦ ਹੋਏ ਪੁਲਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਪ੍ਰੋਗਰਾਮ ਅਯੋਜਤ ਕੀਤਾ ਗਿਆ। ਜਿਸ ਵਿਚ ਮੰਡੀ ਰੋੜਾਂਵਾਲੀ ਦੇ ਇੰਚਾਰਜ਼ ਏਐਸਆਈ ਕ੍ਰਿਪਾਲ ਸਿੰਘ ਵਿਸ਼ੇਸ਼ ਰੂਪ ਨਾਲ ਹਾਜ਼ਰ ਹੋਏ। ਪ੍ਰੋਗਰਾਮ ਦੌਰਾਨ ਪਿੰਡ ਨੁਕੇਰੀਆਂ ਦੇ ਸ਼ਹੀਦ ਐਚਸੀ ਹਰਬੰਸ ਸਿੰਘ ਦੀ ਵਿਧਵਾ ਪਤਨੀ ਪ੍ਰੀਤਮ …
Read More »ਓੇ.ਐਨ.ਐਮ/ਐਲ.ਐਚ.ਵੀ ਯੂਨੀਅਨ ਦੇ ਮੈਂਬਰਾਂ ਨੇ ਕੰਮ ਛੱਡ ਹੜ੍ਹਤਾਲ ਕਰਕੇ ਦਿੱਤਾ ਧਰਨਾ
ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਿਹਤ ਵਿਭਾਗ ਦੀਆਂ 5000 ਏਐਨਐਮਜ਼ ਅਤੇ ਐਲਐਚਵੀਜ਼ ਦੀਆਂ ਡਾਇਰੈਕਟਰ ਸਿਹਤ ਵਿਭਾਗ ਵੱਲੋਂ ਤਰੱਕੀਆਂ ਨਾ ਕੀਤੇ ਜਾਣ ਅਤੇ ਸਰਕਾਰ ਦੇ ਨੋਟੀਫਿਕੇਸ਼ਨ ਦੇ ਬਾਵਜੂਦ ਸੁਪਰਵਾਈਜ਼ਰ ਅਤੇ ਜ਼ਿਲ੍ਹਾ ਸੁਪਰਵਾਈਜ਼ਰ ਬਣਾਉਣ ਸਬੰਧੀ ਟਾਲਮਟੋਲ ਕਰਨ ਦੇ ਖਿਲਾਫ਼ ਏ.ਐਨ.ਐਮ/ਐਲ.ਐਚ.ਵੀ. ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਵੱਲੋਂ ਪੰਜ ਦਿਨਾਂ ਕਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀਆਂ ਯੂਨੀਅਨ …
Read More »ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸਾਇਕਲਾਂ ਵੰਡੀਆਂ
ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਅੱਜ ਮਾਈਭਾਗੋ ਸਕੀਮ ਦੇ ਤਹਿਤ 43 ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲਾਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਸਾਇਕਲ ਵੰਡ ਸਮਾਗਮ ਵਿਚ ਜੱਥੇਦਾਰ ਚਰਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਲਖਵਿੰਦਰ ਸਿੰਘ ਰੋਹੀਵਾਲਾ ਜ਼ਿਲ੍ਹਾ ਪ੍ਰਧਾਨ ਅਕਾਲੀ, ਹਰਜਿੰਦਰ ਸਿੰਘ ਸੰਧੂ ਦਫ਼ਤਰ ਇੰਚਾਰਜ਼ ਅਕਾਲੀਦਲ ਅਰਨੀਵਾਲਾ, ਜਸਵੰਤ ਸਿੰਘ ਸੰਧੂ …
Read More »ਮਾਰਸ਼ਲ ਜਿੰਮ ਐਂਡ ਅਕੈਡਮੀ ਨੇ ਲਗਾਇਆ ਖੂਨਦਾਨ ਕੈਂਪ
ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਮਾਰਸ਼ਲ ਜਿੰਮ ਐਂਡ ਅਕੈਡਮੀ, ਸਪੋਰਟਸ ਐਂਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਨੋਜ਼ਵਾਨਾਂ ਵਿਚ ਸਿਹਤ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਅਭਿਆਨ ਤਹਿਤ ਸਥਾਨਕ ਐਮ.ਆਰ. ਸਰਕਾਰੀ ਕਾਲਜ ਵਿਚ ਪ੍ਰਿੰਸੀਪਲ ਤ੍ਰਿਭੁਵਨ ਰਾਮ ਦੀ ਅਗਵਾਈ ਵਿਚ ਸਵੈਇੱਛਕ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਸਿਵਲ ਹਸਪਤਾਲ ਫਾਜ਼ਿਲਕਾ ਬਲੱਡ ਬੇਂਕ ਦੇ ਡਾ. ਮੋਹਿਤ ਮਧੁਕਰ ਐਮਓ ਅਤੇ ਉਨ੍ਹਾਂ ਦੀ ਟੀਮ ਬ੍ਰੋਡਰਿਕ, …
Read More »ਪਨਸਪ ਵਰਕਰ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਪਨਬਸ ਵਰਕਰ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਮੁਕੰਮਲ ਹੜ੍ਹਤਾਲ ਸ਼ੁਰੂ ਕਰਕੇ ਸਥਾਨਕ ਬੱਸ ਸਟੈਂਡ ਦੇ ਮੇਨ ਗੇਟ ਦੇ ਸਾਹਮਣੇ ਰੋਸ ਪ੍ਰਦਸ਼ਨ ਕੀਤਾ ਅਤੇ ਸਮੂਹ ਕੰਡਕਟਰ ਅਤੇ ਡਰਾਇਵਰਾਂ ਵੱਲੋਂ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ …
Read More »24, 25 ਅਕਤੂਬਰ ਦੇ ਸਮਾਗਮਾਂ ਸੰਬੰਧੀ ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਟਰੈਫਿਕ ਤੇ ਪਾਰਕਿੰਗ ਦੇ ਬਦਲਵੇਂ ਪ੍ਰਬੰਧ
ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ 24 ਅਤੇ 25 ਅਕਤੂਬਰ ਨੂੰ ਕਰਵਾਏ ਜਾ ਰਹੇ ਸਮਾਗਮਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਅੰਮ੍ਰਿਤਸਰ ਪੁਲੀਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਬਣਾਏ ਗਏ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸ੍ਰੀ ਲੋਕਨਾਥ ਆਂਗਰਾ ਨੇ ਦੱਸਿਆ ਕਿ ਮਿਤੀ 24 ਅਤੇ 25 …
Read More »ਪੰਜਾਬ ਪੁਲੀਸ ਦਾ ਸਿਪਾਹੀ ਪਿਛਲੇ 4 ਸਾਲਾਂ ਤੋਂ ਲਾਪਤਾ
ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਥਾਣਾ ਸਿਲਵ ਲਾਇਨ ਅੰਮ੍ਰਿਤਸਰ ਦੀ ਪੁਲਸ ਨੇ ਪੰਜਾਬ ਪੁਲੀਸ ਦੇ ਇਕ ਸਿਪਾਹੀ ਦੇ ਲਾਪਤਾ ਹੋਣ ਤੇ ਮੁਕੱਦਮਾ ਨੰਬਰ 16, 365 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ।ਇਹ ਮੁਕੱਦਮਾ ਪੁਲੀਸ ਵੱਲੋਂ 2015 ਵਿਚ ਦਰਜ ਕੀਤਾ ਗਿਆ ਸੀ ਅਤੇ ਹਾਲੇ ਤੱਕ ਗੁੰਮ ਹੋਏ ਸਿਪਾਹੀ ਦਾ ਕੋਈ ਵੀ ਪਤਾ ਨਹੀਂ ਲੱਗ ਸਕਿਆ।ਸਿਵਲ ਲਾਇਨ ਦੇ ਏ.ਐਸ.ਆਈ ਕੁਲਦੀਪ ਸਿੰਘ ਨੇ …
Read More »
Punjab Post Daily Online Newspaper & Print Media