Wednesday, November 25, 2026

Daily Archives: December 28, 2016

ਵਿਜੈ ਸਾਂਪਲਾ ਵੱਲੋਂ ਕੀਤੀ ਜਾ ਰਹੀ ਵਿਜੈ ਸੰਕਲਪ ਰੱਥ ਯਾਤਰਾ ਸਬੰਧੀ ਮੀਟਿੰਗ ਹੋਈ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਵਿਜੈ ਸਾਂਪਲਾ ਵੱਲੋਂ ਕੀਤੀ ਜਾ ਰਹੀ ਵਿਜੈ ਸੰਕਲਪ ਰੱਥ ਯਾਤਰਾ ਨੂੰ ਸਫ਼ਲ ਬਣਾਉਣ ਲਈ ਫਾਜ਼ਿਲਕਾ ਵਿਚ ਭਾਜਪਾ ਵਰਕਰਾਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਮਹਾਮੰਤਰੀ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਇਸ ਸਬੰਧ ਵਿਚ ਭਾਜਪਾ ਦੀ ਇੱਕ ਮੀਟਿੰਗ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ …

Read More »

ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਚਹੁੰਮੁੱਖੀ ਵਿਕਾਸ ਕਰਵਾਇਆ- ਜਿਆਣੀ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸਰਹੱਦੀ ਪਿੰਡਾਂ ਦਾ ਚਹੁੰਮੁੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਪਿੰਡਾਂ ਦੇ ਰਸਤਿਆਂ ਨੂੰ ਪੱਕਾ ਕਰਨ ਲਈ ਲਗਭਗ 3281.47 ਲੱਖ ਰੁਪਏ ਖਰਚ ਕੀਤੇ ਗਏ ਹਨ। ਜਦਕਿ 23.89 ਕਿਲੋਮੀਟਰ ਲੰਬੇ ਰਸਤੇ ਤੇ ਖੜਵੰਜੇ ਲਗਾਏ ਗਏ ਹਨ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ …

Read More »

ਪ੍ਰਸਿੱਧ ਪੰਜਾਬੀ ਲੋਕ ਗਾਇਕ ਸ਼ਿੰਦਾ ਸ਼ੋਂਕੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੁੰਦੇ ਹੋਏ ਪੰਜਾਬ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਸ਼ਿੰਦਾ ਸ਼ੋਂਕੀ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਫਾਜ਼ਿਲਕਾ ਵਿਧਾਨਸਭਾ ਤੋਂ ਆਪ ਉਮੀਦਵਾਰ ਸਮਰਬੀਰ ਸਿੰਘ ਅਤੇ ਆਪ ਪਾਰਟੀ ਦੇ ਫਿਰੋਜ਼ਪੁਰ ਆਬਜਰਵਰ ਪੰਕਜ ਰੰਗਾ ਨੇ ਪਾਰਟੀ ਵਿਚ …

Read More »

ਆਪ ਉਮੀਦਵਾਰ ਸਮਰਬੀਰ ਸਿੰਘ ਦੀ ਮਾਤਾ ਨੇ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੇ ਪ੍ਰਤੀ ਫਾਜ਼ਿਲਕਾ ਦੇ ਲੋਕਾਂ ਵਿਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਲੋਕ ਨੋਜ਼ਵਾਨ ਆਪ ਉਮੀਦਵਾਰ ਸਮਰਬੀਰ ਸਿੰਘ ਦੀ ਸਾਫ਼ ਛਵੀ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਦੇ ਨਾਲ ਵੱਡੀ ਗਿਣਤੀ ਵਿਚ ਜੁੜ ਰਹੇ ਹਨ ਉੱਥੇ ਚੋਣ ਪ੍ਰਚਾਰ ਦੌਰਾਨ ਸਮਰਬੀਰ ਸਿੰਘ ਦੀ ਮਾਤਾ ਜਸ਼ਨਦੀਪ ਕੌਰ ਦਾ ਲੋਕ ਭਰਵਾ ਸਵਾਗਤ …

Read More »

ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕਾਰਜਕਾਰੀ ਅਧਿਕਾਰੀ ਨੂੰ ਮਿਲਿਆ ਕਰਮਚਾਰੀ ਦਲ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਸ਼ਾਖਾ ਨਗਰ ਕੌਂਸਲਰ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੂਬਾਈ ਸੰਗਠਨ ਸਕੱਤਰ ਸਤੀਸ਼ ਵਰਮਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ (ਸਥਾਨਕ ਸਰਕਾਰ ਵਿਭਾਗ) ਪੰਜਾਬ ਦੇ ਰਾਜਪਾਲ ਸਿੰਘ ਦੇ ਹੁਕਮ ਮੁਤਾਬਕ ਮੰਤਰੀ ਪ੍ਰੀਸ਼ਦ ਵੱਲੋਂ 5 ਦਸੰਬਰ 2016 ਨੂੰ ਕੀਤੇ ਗਏ ਫੈਸਲੇ ਮੁਤਾਬਕ ਸੀਵਰਮੈਨ ਦੀਆਂ ਅਸਾਮੀਆਂ …

Read More »

ਐਨ.ਐਸ.ਐਸ ਦਾ ਹਫ਼ਤੇਵਾਰ ਕੈਂਪ ਸੰਪਨ-ਲਾਇਆ ਭਾਰਤ ਪਾਕ ਸਰਹੱਦ ਤੇ ਚਰਚ ਦਾ ਟੂਰ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਦੀ ਅਗਵਾਈ ਵਿਚ 21 ਤੋਂ 27 ਦਸੰਬਰ ਤੱਕ ਐਨ.ਐਸ.ਐਸ. ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਕੈਂਪ ਇੰਚਾਰਜ਼ ਮੈਡਮ ਨਿਰਮਲਾ ਜਿਆਣੀ ਨੇ ਦੱਸਿਆ ਕਿ ਦਿਨ ਅਤੇ ਰਾਤ ਦੇ ਲਗਾਏ ਗਏ ਇਸ ਹਫ਼ਤੇਵਰ ਕੈਂਪ ਦੌਰਾਨ ਵਿਦਿਆਰਥਣਾਂ ਨੇ ਪੂਰੇ ਸਕੂਲ ਦੇ ਵੇਹੜੇ ਸਫ਼ਾਈ ਕਰਕੇ ਆਪਣੀ ਸਹਿਯੋਗ …

Read More »

ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 3 ਜਨਵਰੀ ਨੂੰ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ)-ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ’ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ …

Read More »

ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ ਨੇ ਪੰ. ਮਦਨ ਮੋਹਨ ਮਾਲਵੀਅ ਦੀ ਜਯੰਤੀ ਮਨਾਈ

ਧੂਰੀ, 27 ਦਸੰਬਰ (ਪ੍ਰਵੀਨ ਗਰਗ)- ਸਥਾਨਕ ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ (ਰਜਿ.) ਵੱਲੋਂ ਸਥਾਨਕ ਦੁਰਗਾ ਮੰਦਰ ਵਿਖੇ ਪੰ. ਮਦਨ ਮੋਹਨ ਮਾਲਵੀ ਜੀ ਦੀ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ ਜਿਸ ਵਿੱਚ ਸ਼ਹਿਰ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸੰਸਥਾ ਪ੍ਰਧਾਨ ਰਮੇਸ਼ ਕੁਮਾਰ ਗਰਗ ਨੇ ਪੰ. ਮਾਲਵੀਆ …

Read More »

ਸ਼ਹੀਦੀ ਜੋੜ ਮੇਲ ’ਚ ਸੰਗਤਾਂ ਦਾ ਆਇਆ ਹੜ੍ਹ

ਨਵੀਂ ਦਿੱਲੀ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸਜਾਇਆ ਗਿਆ। ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਚਮਕੌਰ ਦੀ ਗੜ੍ਹੀ ਵਿਖੇ ਜੰਗ ਦੇ ਮੈਦਾਨ ’ਚ ਹੋਈ ਸ਼ਹਾਦਤ ’ਤੇ ਗੁਰਦੁਆਰਾ ਦਮਦਮਾ ਸਾਹਿਬ …

Read More »

ਸਾਬਕਾ ਫੋਜੀਆਂ ਵਲੋ ਅਲਗੋਕੋਠੀ ਦੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨੂੰ ਮੰਗ ਪੱਤਰ

ਅਲਗੋਕੋਠੀ, 27 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਕਸਬਾ ਅਲਗੋਕੋਠੀ ਵਿਖੇ ਸਾਬਕਾ ਫੋਜੀਆਂ ਵਲੋ ਅਲਗੋਕੋਠੀ ਦੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸਜੀਵ ਗੁਪਤਾ ਨੂੰ ਮੰਗ ਪੱਤਰ ਕੇ ਬੈਂਕ ਮੇਨੇਜਰ ਤੋ ਮੰਗ ਕੀਤੀ ਕਿ ਇਸ ਬੈਂਕ ਰਾਹੀ ਤਕਰੀਬਨ 150 ਦੇ ਕਰੀਬ ਸਾਬਕਾ ਫੋਜੀ ਪੈਨਸ਼ਨ ਲੈ ਰਹੇ ਹਨ ਅਤੇ ਜਿਸ ਦਿਨ ਦਾ ਸਰਕਾਰ ਵਲੋ ਨੋਟ ਬੰਦੀ ਦਾ ਕੰਮ ਚਲ ਰਿਹਾ ਹੈ ਲਗਭਗ …

Read More »