Wednesday, November 25, 2026

Daily Archives: January 23, 2017

ਪਾਰਲੀਮੈਂਟ ਵਿੱਚ ਜਾ ਕੇ ਪੰਜਾਬ ਦੇ ਮਸਲੇ ਉਠਾਏ ਜਾਣਗੇ – ਜਿਜੇਆਣੀ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਜਾਦ ਚੋਣ ਲੜ ਰਹੇ ਪਰਮਜੀਤ ਸਿੰਘ ਜਿਜੇਆਣੀ ਨੇ ਆਪਣੀ ਪ੍ਰਚਾਰ ਮੁਹਿੰਮ  ਜੰਗੀ ਪੱਧਰ `ਤੇ ਸ਼ੁਰੂ ਕਰ ਦਿੱਤੀ ਹੈ।ਉਹਨਾਂ ਨੇ ਅਕਾਲੀਭਾਜਪਾ ਗਠਜੋੜ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਲੋਕ ਵਿਰੋਧੀ ਗਰਦਾਨਦਿਆਂ ਕਿਹਾ ਕਿ ਇਹ ਸਾਰੇ ਪੰਜਾਬ ਦੇ ਲੋਕਾਂ ਨਾਲ ਸਿਰਫ ਲੋਕ ਲੁਭਾਊ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ …

Read More »

ਕਾਂਗਰਸ ਦੇ ਆਗੂ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਨ ਤੋਂ ਬਾਜ ਆਉਣ – ਪ੍ਰੋ: ਬਡੂੰਗਰ

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਾਂਗਰਸ ਦੇ ਆਗੂਆਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਉਹ ਚੋਣ ਪ੍ਰਚਾਰ ਸਮੇਂ ਹੱਦ ਅੰਦਰ ਰਹਿਣ ਅਤੇ ਸਿੱਖ ਸ਼ਬਦਾਵਲੀ, ਸਿਧਾਂਤਾਂ ਅਤੇ ਪ੍ਰੰਪਰਾਵਾਂ ਨੂੰ ਆਪਣੇ ਢੰਗ ਨਾਲ ਤੋੜ-ਮਰੋੜ ਕੇ ਪੇਸ਼ ਕਰਨ ਦੀ ਹਿਮਾਕਤ ਨਾ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਪ੍ਰਗਟਾਵਾ ਬਸੀ …

Read More »

ਕਿਸਾਨਾਂ ਨੂੰ ਰਵਾਇਤੀ ਸੋਚ ਨੂੰ ਵਿਉਪਾਰਕ ਤੇ ਵਿਗਿਆਨਕ ਸੋਚ ਵਿੱਚ ਬਦਲਣਾ ਚਾਹੀਦਾ ਹੈ- ਅਸ਼ੋਕ ਸ਼ਰਮਾ

ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ ) – ਕਿਸਾਨ, ਖੇਤੀ ਜਿਨਸਾਂ ਦੀ ਪੈਦਾਵਾਰ ਤਾਂ ਕਰ ਲੈਂਦੇ ਹਨ ਪਰ ਮੰਡੀਕਰਨ ਵਿੱਚ ਮੁਹਾਰਤ ਨਾਂ ਹੋਣ ਕਾਰਨ ਉਨਾਂ ਨੂੰ ਲਾਹੇਵੰਦ ਭਾਅ ਨਹੀਂ ਮਿਲਦਾ, ਜਿਸ ਕਾਰਨ ਬਹੁਤੀ ਵਾਰ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ।ਇਹ ਵਿਚਾਰ ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ(ਜ) ਨੇ ਸਥਾਨਕ ਖੇਤੀਬਾੜੀ ਦਫਤਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਕਿਸਾਨ ਬਾਜ਼ਾਰ ਦੇ ਉਦਘਾਟਨ …

Read More »

ਪੱਟੀ ਸ਼ਹਿਰ ਵਿਖੇ ਸਾਬਕਾ ਕੌਂਸਲਰ ਪ੍ਰਤਾਪ ਸਿੰਘ ਸਰਾਫ ਹੋਏ ਕਾਂਗਰਸ ਵਿੱਚ ਸ਼ਾਮਲ

ਪੱਟੀ, 21 ਜਨਵਰੀ (ਅਵਤਾਰ ਸਿੰਘ  ਢਿਲੋਂ) – ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਦੀ ਚੋਣ ਮੁਹਿੰਮ ਉਸ ਵਕਤ ਸਿਖਰਾਂ ’ਤੇ ਪਹੁੰਚ ਗਈ ਜਦੋਂ ਪੱਟੀ ਸ਼ਹਿਰ ਦੇ ਸਾਬਕਾ ਕੌਂਸਲਰ ਪ੍ਰਤਾਪ ਸਿੰਘ ਸਰਾਫ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਹਰਮਿੰਦਰ ਸਿੰਘ ਗਿੱਲ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵਿਚ …

Read More »

ਪਿੰਡ ਚੂੰਗ ਵਿਖੇ ਅਕਾਲੀ ਦਲ ਨੂੰ ਵੱਡਾ ਖੋਰਾ- ਸਰਪੰਚ ਮਹਿੰਗਾ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

ਚੌਂਕ ਮਹਿਤਾ, 22 ਜਨਵਰੀ (ਜੋਗਿੰਦਰ ਸਿੰਘ ਮਾਣਾ) – ਪਿੰਡ ਚੂੰਗ ਵਿੱਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਝੱਟਕਾ ਲੱਗਾ ਜਦ ਹਾਕਮ ਧਿਰ ਦਾ ਵੱਡਾ ਮੁੱਦਈ ਅਤੇ ਪਿੰਡ ਦਾ ਮੌਜ਼ੂਦਾ ਸਰਪੰਚ ਸ੍ਰ. ਮਹਿੰਗਾ ਸਿੰਘ ਵੱਡੀ ਗਿਣਤੀ ਵਿੱਚ ਆਪਣੇ ਸਮਰੱਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ਼ ਪਾਰਟੀ ਵਿੱਚ ਸ਼ਾਮਲ ਹੋ ਗਿਆ। ਉਹਨਾਂ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਕਾਂਗਰਸੀ …

Read More »

ਕਿਸਾਨ ਸੰਘਰਸ ਕਮੇਟੀ ਪੰਜਾਬ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ

ਚੌਂਕ ਮਹਿਤਾ, 22 ਜਨਵਰੀ (ਜੋਗਿੰਦਰ ਸਿੰਘ ਮਾਣਾ) – ਕਿਸਾਨ ਸੰਘਰਸ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੋਨ ਮਹਿਤਾ ਦੀ ਮੀਟਿੰਗ ਮਹਿਤਾ ਮੰਡੀ ਵਿੱਚ ਜੋਨ ਪ੍ਰਧਾਨ ਅਮਰੀਕ ਸਿੰਘ ਭੋੲਵਾਲ, ਜੋਨ ਸਕੱਤਰ ਰਣਜੀਤ ਸਿੰਘ ਕਲੇਰ ਬਾਲਾ ਦੀ ਪ੍ਰਧਾਨਗੀ ਹੇਠ ਵਿਸ਼ਾਲ ਇਕੱਠ ਕੀਤਾ ਗਿਆ। ਇਸ ਵਿਸ਼ਾਲ ਇਕੱਠ ਨੂੰ ਵਿਸ਼ੇਸ਼ ਤੌਰ ਤੇ ਪਹੁੰਚੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜਿਲਾ ਪ੍ਰਧਾਨ ਗੁਰਬਚਨ ਸਿੰਘ ਚੱਬਾ, …

Read More »

ਪਿੰਡ ਗਾਲੋਵਾਲੀ ਵਿਖੇ ਚੋਣ ਰੈਲੀ ਦੌਰਾਨ ਤੱਕੜੀ ਨੂੰ ਵੋਟ ਕਰਨ ਦੀ ਮਜੀਠੀਆ ਨੇ ਕੀਤੀ ਅਪੀਲ

ਮਜੀਠਾ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਾਦਲ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਾਉਂਦਿਆਂ ਤਕੜੀ ਅਤੇ ਲੋਕ ਸਭਾ ਲਈ ਕਮਲ ਦੇ ਫੁੱਲ ਨੂੰ ਭਾਰੀ ਗਿਣਤੀ ’ਚ ਵੋਟ ਕਰਨ ਦੀ ਅਪੀਲ ਕੀਤੀ। ਪਿੰਡ ਗਾਲੋਵਾਲੀ ਅਤੇ ਗਾਲੋਵਾਲੀ ਕੁਲੀਆਂ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ …

Read More »

ਪਿੰਡ ਅਠਵਾਲ ਵਿਖੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ

ਮਜੀਠਾ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲੋਕਾਂ ਨੂੰ ਕਾਂਗਰਸ ਅਤੇ ਆਪ ਦੇ ਅਸਲੀ ਕਿਰਦਾਰ ਨੂੰ ਪਹਿਚਾਨਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇ ਤੁਸੀਂ ਇੱਕ ਗਲਤ ਫੈਸਲਾ ਲੈ ਲਿਆ ਤਾਂ ਜਿਹੜੀਆਂ ਤੁਹਾਨੂੰ ਸਹੂਲਤਾਂ ਮਿਲ ਰਹੀਆਂ ਹਨ, ਇਹ ਸਾਰੀਆਂ ਖਤਮ ਹੋ ਜਾਣਗੀਆਂ।ਅਸੀਂ ਜੋ …

Read More »

ਵੋਟਰਾਂ ਨੂੰ ਵਿਕਾਊ ਕਹਿਣ ਵਾਲਾ ਕੇਜਰੀਵਾਲ ਖੁਦ ਵਿਕਾਊ ਕਿਸਮ ਦਾ ਬੰਦਾ – ਮਜੀਠੀਆ

ਮਜੀਠਾ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਿਕਾਊ ਕਿਸਮ ਦਾ ਬੰਦਾ ਹੈ। ’ਜੈਸਾ ਹੈ ਵੈਸੀ ਸੋਚ’ ਵਾਂਗ ਉਹ ਦੂਜਿਆਂ ਨੂੰ ਵੀ ਵਿਕਾਊ ਸਮਝਣ ਗੁਸਤਾਖ਼ੀ ਕਰ ਰਿਹਾ ਹੈ।ਪਰ ਪੰਜਾਬ ਦੇ ਲੋਕ ਵਿਕਾਊ ਨਹੀਂ, ਦਸਾਂ ਨੋਂਹਾਂ ਦੀ ਕਿਰਤ ਕਮਾਈ ਕਰਨ …

Read More »

ਗਰੀਬਾਂ, ਔਰਤਾਂ ਤੇ ਪੱਛੜੀਆਂ ਸ਼੍ਰੇਣੀਆਂ ਲਈ ਭਲਾਈ ਸਕੀਮਾਂ ਦੀ ਜਨਮ ਦਾਤੀ ਹੈ ਕਾਂਗਰਸ – ਲਾਲੀ ਮਜੀਠੀਆ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਕਿਹਾ ਹੈ ਕਿ ਨੀਅਤ ਸਾਫ ਹੋੋਵੇ ਤਾਂ ਹੀ ਨੀਤੀਆਂ ਸਫਲ ਹੁੰਦੀਆਂ ਹਨ ਵਰਨਾ ਕੇਂਦਰ ਤੋਂ ਆਉਣ ਵਾਲੇ ਨੋਟਾਂ ਦੇ ਭਰੇ ਟਰੱਕ ਵੀ ਹਵਾ ਵਿੱਚ ਗਾਇਬ ਹੋ ਜਾਂਦੇ ਹਨ।ਲਾਲੀ ਮਜੀਠੀਆ ਬੀਤੇ ਕਲ੍ਹ ਹਲਕੇ ਦੇ ਪਿੰਡ ਅਰਜਨ ਮਾਂਗਾ, ਕਲੇਰ …

Read More »