ਗੁਰਪ੍ਰੀਤ ਸਿੰਘ ਭਿੰਡਰ ਪੁੱਤਰ ਅਮਰਜੀਤ ਸਿੰਘ ਭਿੰਡਰ ਨਿਵਾਸੀ ਅੰਮ੍ਰਿਤਸਰ ਦਾ ਸ਼ੁੱਭ ਆਨੰਦ ਕਾਰਜ ਨਵਜੋਤ ਕੌਰ ਪੁੱਤਰੀ ਦਲਬੀਰ ਸਿੰਘ ਨਿਵਾਸੀ ਬੋਪਾਰਾਏ ਕਲਾਂ (ਖਾਸਾ) ਦੇ ਨਾਲ ਪੂਰਨ ਗੁਰਮਤਿ ਮਰਿਯਾਦਾ ਅਨੁਸਾਰ ਸੰਪੰਨ ਹੋਇਆ।
Read More »Daily Archives: January 24, 2017
ਜਨਮ ਦਿਨ ਮੁਬਾਰਕ – ਲਵਾਨ ਅਨੇਜਾ
ਲਵਾਨ ਅਨੇਜਾ ਦੇ ਪਿਤਾ ਗਗਨਦੀਪ ਸਿੰਘ, ਮਾਤਾ ਅਵਿੰਦਰ ਕੌਰ, ਦਾਦਾ ਅਮਰਜੀਤ ਸਿੰਘ ਅਤੇ ਦਾਦੀ ਨਰਿੰਦਰ ਕੌਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ 27 ਜਨਵਰੀ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ : ਮੈਨੇਜਰ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 26 ਜਨਵਰੀ ਨੂੰ ਆਯੋਜਿਤ ਹੋਵੇਗਾ ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੀ ਬੇਅਦਬੀ ਨੂੰ ਨਾ ਸਹਾਰਦੇ ਹੋਏ ਰਣ ਤੱਤੇ ’ਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 27 ਜਨਵਰੀ ਨੂੰ …
Read More »ਕਾਮਾਗਾਟਾਮਾਰੂ ਜਹਾਜ ਦੇ ਸਿੱਖ ਮੁਸਾਫ਼ਰਾਂ ਬਾਰੇ ਹੁਕਮਨਾਮਾ ਜਾਰੀ ਹੋ ਚੁੱਕਾ ਹੈ – ਡਾ: ਰੂਪ ਸਿੰਘ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਕਾਮਾਗਾਟਾਮਾਰੂ ਜਹਾਜ ਦੇ ਸਿੱਖ ਮੁਸਾਫ਼ਰਾਂ ਬਾਰੇ ਹੁਕਮਨਾਮਾ ਜਾਰੀ ਹੋ ਚੁੱਕਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਡਾ: ਰੂਪ ਸਿੰਘ ਨੇ ਕਿਹਾ ਕਿ ਇਹ ਹੁਕਮਨਾਮਾ ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 12 ਅਕਤੂਬਰ 1920 ਨੂੰ ਜਾਰੀ ਹੋ ਚੁੱਕਾ …
Read More »ਪਿੰਡ ਧਰਦਿਓ ਵਿਖੇ 2 ਦਰਜਨ ਤੋ ਵੱਧ ਅਕਾਲੀ ਵਰਕਰ, ਕਾਂਗਰਸ ਵਿੱਚ ਸ਼ਾਮਲ
ਚੌਂਕ ਮਹਿਤਾ, 23 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਧਰਦਿਓ ਵਿਖੇ ਸਾਬਕਾ ਸਰਪੰਚ ਅਜੈਬ ਸਿੰਘ ਅਤੇ ਕਸ਼ਮੀਰ ਸਿੰਘ ਕਾਲਾ ਸਾਬਕਾ ਸਰਪੰਚ ਮਹਿਤਾ ਦੀ ਪ੍ਰੇਰਨਾ ਸਦਕਾ 2 ਦਰਜਨ ਤੋ ਵੱਧ ਅਕਾਲੀ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਉਹਨਾਂ ਨੂੰ ਹਲਕਾ ਜੰਡਿਆਲਾ ਤੋ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਨਿਟ ਮੰਤਰੀ ਨੇ ਸਿਰੋਪਓ ਦੇ ਕੇ …
Read More »25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮੌਕੇ ਰਨ ਫਾਰ ਡੈਮੋਕਰੇਸੀ ਲਈ ਦੋੜੇਗਾ ਫਾਜ਼ਿਲਕਾ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਨੂੰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਲਈ ਕੌਮੀ ਵੋਟਰ ਦਿਵਸ ਨੂੰ ਵੋਟਰ ਜਾਗਰੂਕਤਾ ਦਿਵਸ ਦੇ ਰੂਪ ਵਿਚ …
Read More »ਜ਼ਿਲ੍ਹਾ ਪ੍ਰਸ਼ਾਸਨ ਕਰ ਰਿਹਾ ਵੋਟਿੰਗ ਫ਼ੀਸਦੀ ਦਰ ਵਧਾਉਣ ਲਈ ਉਚਿਤ ਉਪਰਾਲੇ – ਈਸ਼ਾ ਕਾਲੀਆ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਵੋਟਿੰਗ ਫੀਸਦੀ ਦਰ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਲੋਕਾਂ ਨੂੰ ਮਿਲੇ ਸੰਵਿਧਾਨਕ ਹੱਕ ਨੂੰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ …
Read More »ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ’ਚ ਪੂਰੀ ਚੌਕਸੀ ਨਾਲ ਸਥਿਤੀ ਤੇ ਪੂਰੀ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ …
Read More »ਸੜ੍ਹਕ ਹਾਦਸੇ ਵਿਚ ਇੱਕ ਦੀ ਮੌਤ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਸਥਿਤ ਮੰਡੀ ਲਾਧੂਕਾ ਦੇ ਸੇਮਨਾਲੇ ਦੇ ਨੇੜੇ ਹੋਏ ਸੜ੍ਹਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ।ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਗੁਰਲਾਭ ਸਿੰਘ (27) ਵਾਸੀ ਪਿੰਡ ਥੇਹਕਲੰਦਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਲਾਭ ਸਿੰਘ ਬੀਤੀ ਸ਼ਾਮ ਲਗਭਗ 5 ਵਜੇ ਆਪਣੇ ਪਿੰਡ ਵਾਸੀ ਰਿਸ਼ਤੇਦਾਰ ਹਰਪਿੰਦਰ ਸਿੰਘ ਦੇ ਨਾਲ ਮੋਟਰ …
Read More »ਐਕਸਾਈਜ਼ ਤੇ ਕਰ ਆਬਕਾਰੀ ਵਿਭਾਗ ਵੱਲੋਂ 41 ਹਜ਼ਾਰ ਲੀਟਰ ਲਾਹਣ ਬਰਾਮਦ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਐਕਸਾਈਜ਼ ਅਤੇ ਕਰ ਆਬਕਾਰੀ ਵਿਭਾਗ ਦੀ ਟੀਮ ਵੱਲੋਂ 41 ਹਜ਼ਾਰ ਲੀਟਰ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਈ.ਟੀ.ਓ ਰਜਿੰਦਰ ਤਨਵਰ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਦੇ ਕੋਲੋਂ …
Read More »
Punjab Post Daily Online Newspaper & Print Media