Wednesday, November 25, 2026

Monthly Archives: January 2017

ਜ਼ਿਲ੍ਹਾ ਫਾਜ਼ਿਲਕਾ ਵਿਚ ਚੋਣ ਜ਼ਾਬਤਾ ਲੱਗਣ ਨਾਲ ਚੋਣ ਤਿਆਰੀਆਂ ਸ਼ੁਰੁ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਵਿਚ ਨਿਰਪੱਖ ਚੋਣਾਂ ਲਈ ਉਡਣ ਦਸਤੇ, ਵੀਡੀਓ ਸਰਵੇਲੈਂਸ ਟੀਮਾਂ, ਵੀਡੀਓ ਵੀਊਗ ਟੀਮਾਂ, ਐਮ ਸੀ ਐਮ ਸੀ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਵਾਸੀਆਂ …

Read More »

ਐਮ.ਸੀ.ਐਮ.ਸੀ ਟੀਮ ਦੇ ਮੈਂਬਰਾਂ ਨੂੰ ਦਿੱਤੀ ਸਿਖ਼ਲਾਈ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦਰ ਕੁਮਾਰ ਨੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੋਟਰਿੰਗ ਕਮੇਟੀ ਦੇ ਮੈਂਬਰਾਂ ਨੂੰ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸ਼ੋਸ਼ਲ ਮੀਡੀਆ ਵਿਚ ਉਮੀਦਵਾਰਾਂ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਦੀ ਨਿਗਰਾਨੀ ਕਰਨ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਇਸ਼ਤਿਹਾਰਬਾਜੀ ਦੇ ਕੀਤੇ ਜਾਣ ਵਾਲੇ ਖਰਚ ਨੂੰ …

Read More »

ਜਿਲਾ ਚੋਣ ਅਫ਼ਸਰ ਵੱਲੋਂ ਜ਼ਿਲੇ ਵਿਚ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਨੇ ਅੱਜ ਇੱਥੇ ਜ਼ਿਲੇ ਦੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਅਤੇ ਵਿਧਾਨ ਸਭਾ ਚੋਣਾਂ ਸਬੰਧੀ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਡਿਫੈਸਮੈਂਟ ਆਫ ਪ੍ਰਾਪਰਟੀ ਐਕਟ ਨੂੰ ਸਖ਼ਤੀ ਨਾਲ ਲਾਗੂ …

Read More »

ਏ.ਡੀ.ਸੀ ਵਲੋਂ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ)- ਗਣਤੰਤਰ ਦਿਵਸ ਸਮਾਗਮ 26 ਜਨਵਰੀ 2017 ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।ਇਹ ਜਾਣਕਾਰੀ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸਨਰ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ …

Read More »

1 ਕਿਲੋ ਹੈਰੋਇਨ ਤੇ ਪਿਸਤੌਲ ਸਮੇਤ ਦੋਸ਼ੀ ਕਾਬੂ – ਕੱਲ ਵੀ ਪੁਲਿਸ ਨੇ ਫੜੀ ਸੀ 5 ਕਿਲੋ ਹੈਰੋਇਨ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ)- ਕਾਉਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਵੱਡੀ ਪ੍ਰਾਪਤੀ ਕਰਦਿਆਂ ਰੇਲਵੇ ਸਟੈਸ਼ਨ ਅੰਮ੍ਰਿਤਸਰ ਦੇ ਨੇੜੇ ਇਕ ਕਿਲੋ ਹੈਰੋਇਨ ਅਤੇ 32 ਬੋਰ ਦੇ ਪਿਸਤੌਲ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਦੱਸਣਯੋਗ ਹੈ ਕਿ 2 ਜਨਵਰੀ ਨੂੰ ਉਕਤ ਪੁਲਿਸ ਟੀਮ ਅਤੇ ਬੀ:ਐਸ:ਐਫ ਨੇ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਰਮਦਾਸ ਖੇਤਰ ਵਿੱਚੋਂ …

Read More »

ਬੁਢਾਪਾ ਪੈਨਸ਼ਨਾਂ ਬਾਰੇ ਜਾਣਕਾਰੀ ਦੇਣ ਬਾਰੇ

ਧੂਰੀ, 4 ਜਨਵਰੀ (ਪ੍ਰਵੀਨ ਗਰਗ)- ਮਹੇਸ਼ ਜਿੰਦਲ ਹਲਕਾ ਸੀਨੀਅਰ ਸੈਕਟਰੀ ਬੀ.ਜੇ.ਪੀ ਧੂਰੀ ਨੇ ਕਰਿਸ਼ਨ ਗੋਪਾਲ ਐਕਟਿਵ ਮੈਬਰਾਂ ਨਾਲ ਸ੍ਰੀ ਨਛੱਤਰ ਸਿੰਘ ਮਾਸਟਰ ਜਹਾਂਗੀਰ ਚੈਅਰਮੈਨ ਪੈਨਸ਼ਨਰ ਬੋਰਡ ਚੰਡੀਗੜ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਨਛੱਤਰ ਸਿੰਘ ਮਾਸਟਰ ਨੇ  ਬਜੂਰਗਾਂ ਨੂੰ ਮਿਲਣ ਵਾਲੀਆਂ ਪੈਨਸਨਾਂ ਸਬੰਧੀ ਪਾਰਟੀ ਵਰਕਰਾਂ ਨੂੰ ਦਸਿੱਆ ਅਤੇ ਸਰਕਾਰ ਦੀਆ ਨਵੀਆਂ ਹਦਾਇਤਾਂ ਸਬੰਧੀ ਦਸਿਆ ਗਿਆ ਤਾਂ ਕਿ ਬਜੁੱਰਗਾਂ ਨੂੰ ਪੈਨਸਨਾਂ …

Read More »

ਅਕਾਲੀ ਦਲ ਨੇ ਹਰੀ ਸਿੰਘ ਨਾਭਾ ਨੂੰ ਧੂਰੀ ਤੋਂ ਉਮੀਦਵਾਰ ਐਲਾਨਿਆ

ਧੂਰੀ, 4 ਜਨਵਰੀ (ਪ੍ਰਵੀਨ ਗਰਗ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਤੋਂ ਊਮੀਦਵਾਰ ਦੇ ਐਲਾਨ ਚ ਕੀਤੀ ਕੀਤੀ ਜਾ ਰਹੀ ਦੇਰੀ ਨੁੰ ਲੇ ਕੇ ਲਗਾਈਆਂ ਜਾ ਰਹੀਆਂ ਕਿਆਸਰਾਈਆਂ ਅਤੇ ਸਵਾਲੀਆ ਚਿੰਨਾ ਨੂੰ ਅੱਜ ਉਸ ਵੇਲੇ ਪੂਰਨ ਵਿਰਾਮ ਲੱਗ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਵੱਲੌਂ ਜਾਰੀ ਕੀਤੀ ਗਈ ਪੰਜਵੀ ਸੂਚੀ ਵਿੱਚ ਹਰੀ ਸਿੰਘ ਨਾਭਾ ਨੂੰ ਹਲਕਾ ਧੁਰੀ ਤੋਂ ਉਮੀਦਵਾਰ …

Read More »

ਅਕਾਲੀ ਦਲ ਨੇ ਪੰਥਕ ਸੇਵਾ ਦਲ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਦਿੱਲੀ ਗੁਰਦੁਆਰਾ ਚੋਣ ਬੋਰਡ ਨੂੰ ਪੰਥਕ ਸੇਵਾ ਦਲ ਦੀ ਧਾਰਮਿਕ ਪਾਰਟੀ ਵਜੋਂ ਮਾਨਤਾ ਖਾਰਿਜ ਕਰਦੇ ਹੋਏ ਪੰਥਕ ਸੇਵਾ ਦਲ ਨੂੰ ਰਾਂਖਵਾਂ ਚੋਣ ਨਿਸ਼ਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਲਈ ਨਾ ਦੇਣ ਦੀ ਅਪੀਲ ਕੀਤੀ ਹੈ। ਸਾਬਕਾ ਵਿਧਾਇਕ ਤੇ ਦਲ ਦੇ ਸਕੱਤਰ ਜਨਰਲ ਹਰਮੀਤ ਸਿੰਘ …

Read More »

ਭਿੱਖੀਵਿੰਡ ਵਿੱਚ ਅਕਾਲੀ ਦਲ-ਭਾਜਪਾ ਗਠਬੰਧਨ ਨੂੰ ਜਬਰਦਸਤ ਝਟਕਾ

ਭਿੱਖੀਵਿੰਡ/ ਖਾਲੜਾ, 4 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਕਾਂਗਰਸ ਪਾਰਟੀ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਜਿਲਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਵਾਈਸ ਪ੍ਰਧਾਨ ਬੱਬੂ ਸ਼ਰਮਾ ਦੀ ਪ੍ਰੇਰਣਾ ਸਦਕਾ ਸ਼ਿਵ ਕੁਮਾਰ ਬਿੱਟੂ ਆਪਣੇ ਦੋ ਦਰਜਨ ਦੇ ਕਰੀਬ ਪਰਿਵਾਰ ਮੁਖੀਆਂ ਸਮੇਤ ਸ੍ਰੋਮਣੀ ਅਕਾਲ-ਦਲ ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸਾਮਲ ਹੋ ਗਏ। ਕਾਂਗਰਸ ਵਿਚ ਸਾਮਲ ਹੋਏ ਸਿਵ ਕੁਮਾਰ ਬਿੱਟੂ ਆਦਿ …

Read More »

ਐਕਸਾਈਜ ਵਿਭਾਗ ਨੇ 3 ਭੱਠੀਆਂ ਤੇ 14 ਡਰੰਮ ਲਾਹਣ ਬਰਾਮਦ- ਚਾਰ ਗ੍ਰਿਫਤਾਰ

ਭਿੱਖੀਵਿੰਡ/ ਖਾਲੜਾ, 4 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਚੋਣ ਕਮਿਸ਼ਨਜ ਵੱਲੋਂ ਪੰਜਾਬ ਅੰਦਰ ਚੋਣਾਂ ਦੀ ਤਾਰੀਖ ਦਾ ਅੇਲਾਨ ਕਰਦਿਆਂ ਅੱਜ ਤੋਂ ਚੋਣ ਜਾਬਤਾ ਲਾਗੂ ਕਰ ਦਿੱਤੇ ਜਾਣ `ਤੇ ਐਕਸਾਈਜ ਵਿਭਾਗ ਤਰਨ ਤਾਰਨ ਵੱਲੋਂ ਹਰਕਤ ਵਿਚ ਆਉਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕਰਕੇ 3 ਚਾਲੂ ਭੱਠੀਆ, 14 ਡਰੰਮ ਲਾਹਣ, 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਇਸ ਸੰਬੰਧੀ ਪੁਲਿਸ ਥਾਣਾ …

Read More »