Wednesday, November 25, 2026

Monthly Archives: January 2017

ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਲਹਿਰਾਇਆ ਕੌਮੀ ਝੰਡਾ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗਣਤੰਤਰਤਾ ਦਿਵਸ ਦੀ 67ਵੀਂ ਵਰਖ਼ੇਗੰਢ ਮੌਕੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਘਣਸ਼ਿਆਮ ਥੋਰੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।  ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) …

Read More »

ਮੰਚ-ਰੰਗਮੰਚ ਵੱਲੋਂ 14 ਵਾਂ ਰਾਸ਼ਟਰੀ ਰੰਗਮੰਚ ਉਤਸਵ 2017 28 ਜਨਵਰੀ ਤੋਂ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ ਲਾਲ ਨੂੰ ਸਮਰਪਿਤ 14 ਵਾਂ ਰਾਸ਼ਟਰੀ ਰੰਗਮੰਚ ਉਤਸਵ ਦਾ ਆਯੋਜਨ 28 ਜਨਵਰੀ ਤੋਂ 6 ਫਰਵਰੀ 2017 …

Read More »

ਭਾਰਤੀ ਨੌਜਵਾਨ ਦੀ ਰਿਹਾਈ ਦੀ ਉਮੀਦ ਲੈ ਕੇ ਪਾਕਿਸਤਾਨ ਦੀ ਪ੍ਰਸਿੱਧ ਵਕੀਲ ਭਾਰਤ ਪਹੁੰਚੀ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਬਿਊਰੋ)- ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨ ਦੀ ਰਹਿਣ ਵਾਲੀ ਪਠਾਨ ਪਰਿਵਾਰ ਦੀ ਲੜਕੀ ਨਾਲ ਫੇਸਬੁਕ ਤੇ ਪਿਆਰ ਕਰਨ ਵਾਲੇ ਭਾਰਤੀ ਨੌਜਵਾਨ ਦੀ ਰਿਹਾਈ ਦੀ ਉਮੀਦ ਲੈ ਕੇ ਪੇਸ਼ਾਵਰ ਪਾਕਿਸਤਾਨ ਦੀ ਪ੍ਰਸਿੱਧ ਵਕੀਲ ਅਤੇ ਪਾਕਿਸਤਾਨ ਪੀਪਲ ਫਾਰਮ ਦੀ ਮੈਂਬਰ ਰੁਖਸ਼ਾਨਦਾ ਨਾਸ਼ ਭਾਰਤੀ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਲਈ ਭਾਰਤ ਪਹੁੰਚੀ। ਭਾਰਤ ਪਹੁੰਚਣ `ਤੇ ਵਕੀਲ ਰੁਖਸ਼ਾਨਦਾ ਨਾਸ਼ …

Read More »

ਕੋਈ ਵੀ ਰਾਜਨੀਤਿਕ ਪਾਰਟੀ ਕਰਮਚਾਰੀਆਂ ਨੂੰ ਖਾਣਾ ਨਹੀਂ ਖੁਆਏਗੀ – ਜਿਲ੍ਹਾ ਚੋਣ ਅਫਸਰ

ਪਠਾਨਕੋਟ, 27  ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਚੋਣਾਂ-2017 ਲਈ ਜਿਲ੍ਹਾ ਪਠਾਨਕੋਟ ਵਿਖੇ ਬਣਾਏ 565 ਪੋਲਿੰਗ ਬੂੱਥਾਂ ਤੇ ਲਗਾਏ ਗਏ ਪੋਲਿੰਗ ਕਰਮਚਾਰੀਆਂ ਨੂੰ ਮਿਡ ਡੇਅ-ਮੀਲ ਕੁੱਕ ਖਾਣਾ ਬਣਾ ਕੇ ਉਪਲੱਬਧ ਕਰਵਾਉਂਣਗੇ ਅਤੇ ਕੋਈ ਵੀ ਰਾਜਨੀਤਿਕ ਪਾਰਟੀ ਕਰਮਚਾਰੀਆਂ ਨੂੰ ਖਾਣਾ ਨਹੀਂ ਖੁਆਏਗੀ।ਪੋਲਿੰਗ ਦੇ ਦਿਨ ਉਪਰੋਕਤ ਕਾਰਵਾਈ ਦੀ ਵਿਸ਼ੇਸ ਰੂਪ ਵਿੱਚ ਚੈਕਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ …

Read More »

ਸਵੀਪ ਪਠਾਨਕੋਟ ਡੋਰ ਟੂ ਡੋਰ ਸੇਵਾ ਦੀ ਜਿਲ੍ਹਾ ਚੋਣ ਅਫਸਰ ਨੇ ਕੀਤਾ ਅਰੰਭਤਾ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵੱਲੋਂ ਆਪਣੇ (ਡੀ.ਸੀ) ਦਫਤਰ ਮਿੰਨੀ ਸਕੱਤਰੇਤ ਮਲਿਕਪੁਰ ਪਠਾਨਕੋਟ ਵਿਖੇ ਸਵੀਪ ਪਠਾਨਕੋਟ ਡੋਰ ਟੂ ਡੋਰ ਸੇਵਾ ਦਾ ਸੁਭ ਅਰੰਭ ਕੀਤਾ ਗਿਆ। ਇਸ ਮੋਕੇ  ਸਰਵਸੁਮਿਤ  ਕੁਮਾਰ ਵਰਮਾ ਖਰਚਾ ਅਬਜਰਵਰ ਪਠਾਨਕੋਟ, ਨਰੇਸ ਮਹਾਜਨ ਵਧੀਕ ਜਿਲ੍ਹਾ …

Read More »

ਕਿਡਜ਼ੀ ਸਕੂਲ ਪੱਟੀ ਦੇ ਬੱਚਿਆਂ ਮਨਾਇਆ ਗਣਤੰਤਰ ਦਿਵਸ

ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ)- ਕਿਡਜ਼ੀ ਪ੍ਰੀ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸੱਕਿਟਾਂ ਪੇਸ਼ ਕੀਤੀਆਂ ਗਈਆਂ। ਡਾਇਰੈਕਟਰ ਮਲਕੀਤ ਸਿੰਘ ਸੰਧੂ ਨੇ ਗਣਤੰਤਰ ਦਿਵਸ ਦੀ ਬੱਚਿਆ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਅੰਗਰੇਜ਼ਾ ਨੇ ਹਿੰਦੁਸਤਾਨ ਨੂੰ ਗੁਲਾਮ ਬਣਾ …

Read More »

ਚੰਨ ਦੀ ਅਗਵਾਈ ’ਚ ਕੈਰੋਂ ਦੇ ਹੱਕ ਵਿੱਚ ਹੋਇਆ ਵਿਸ਼ਾਲ ਇੱਕਠ

ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪੱਟੀ ਦੇ ਪ੍ਰਧਾਨ ਗੁਰਚਰਨ ਸਿੰਘ ਚੰਨ ਵੱਲੋਂ ਵਾਰਡ ਨੰਬਰ 14 ਵਿੱਚ ਗੁਰੂ ਨਾਨਕ ਕਲੋਨੀ ਵਿਖੇ ਕਰਵਾਏ ਭਰਵੇਂ ਚੋਣ ਇੱਕਠ ਨੂੰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸੰਬੋਧਨ ਕੀਤਾ। ਇਸ ਸਮੇਂ ਬੋਲਦਿਆਂ ਕੈਰੋਂ ਨੇ ਕਿਹਾ ਕਿ ਪੱਟੀ ਸ਼ਹਿਰ ਵਿੱਚ 7500 ਲੋੜਵੰਦ ਪਰਿਵਾਰਾਂ ਦੇ 30 ਹਜ਼ਾਰ ਜੀਆਂ ਨੂੰ ਵਧੀਆ ਕੁਆਲਿਟੀ ਦੀ ਸਸਤੀ ਕਣਕ …

Read More »

ਪੱਟੀ ਨੇ ਵਿਕਾਸ ਪੱਖੋਂ ਆਪਣੀ ਵੱਖਰੀ ਪਛਾਣ ਬਣਾਈ – ਕੈਰੋਂ

ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਅਤੇ ਲੋੜਵੰਦਾਂ ਲਈ ਸ਼ੁਰੂ ਕੀਤੀ ਗਈ ਆਟਾ-ਦਾਲ ਯੋਜਨਾ, ਬੁਢ੍ਹਾਪਾ ਪੈਨਸ਼ਨ, ਸ਼ਗਨ ਸਕੀਮ, ਕਿਸਾਨਾਂ, ਗਰੀਬਾਂ, ਮਜਦੂਰਾਂ ਅਤੇ ਵਪਾਰੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ, ਕੁੱਝ ਅਜਿਹੀਆਂ ਭਲਾਈ ਯੋਜਨਾਵਾਂ ਹਨ ਜਿਨ੍ਹਾਂ ਦਾ ਲਾਭ ਜਨਤਾ ਨੂੰ ਪਹਿਲ ਦੇ ਅਧਾਰ ’ਤੇ ਮਿਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਟੀ ਤੋਂ ਅਕਾਲੀ ਦਲ ਦੇ …

Read More »

ਪਿੰਡ ਨੰਦਪੁਰ ਦੇ 50 ਪਰਿਵਾਰ ਅਕਾਲੀ ਦਲ ’ਚ ਸ਼ਾਮਿਲ

ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ) – ਪੱਟੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਨੰਦਪੁਰ ਦੇ 50 ਪਰਿਵਾਰਾਂ ਨੇ ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਅੰਬੇਦਕਰ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਮੂਲੀਅਤ ਕਰ ਦਿੱਤੀ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਪਾਰਟੀ …

Read More »

ਨਿਊ ਅੰਮ੍ਰਿਤਸਰ ਵਿੱਚ ਲੇੇਬਰ ਵਿਭਾਗ ਦਾ ਦਫਤਰ ਖੁੱਲ੍ਹਣ ਵਿਰੁੱਧ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)  ਇੰਪਰੂਵਮੈਂਟ ਟਰੱਸਟ ਵਲੋਂ ਵਿਕਸਤ ਰਿਹਾਇਸ਼ੀ ਕਲੋਨੀ ਨਿਊ ਅੰਮ੍ਰਿਤਸਰ ਵਿਖੇ ਇਕ ਕਿਰਾਏ ਦੀ ਕੋਠੀ ਵਿੱਚ ਲੇਬਰ ਵਿਭਾਗ ਵਲੋਂ ਹਾਲ ਹੀ ਵਿੱਚ ਖੋਹਲੇ ਗਏ ਦਫਤਰ ਦੇ ਖਿਲਾਫ ਇਲਾਕਾ ਨਿਵਾਸੀਆਂ ਦੇ ਰੋਸ ਧਰਨੇ ਨਿਰੰਤਰ ਜਾਰੀ ਹਨ।ਨਿਊ ਅੰਮ੍ਰਿਤਸਰ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ ਦੇ ਸੱਦੇ ‘ਤੇ ਅੱਜ ਵੀ ਕਲੋਨੀ ਦੇ ਲੋਕਾਂ ਨੇ ਲੇਬਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ …

Read More »