Wednesday, November 25, 2026

Monthly Archives: January 2017

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਦਾ ਆਯੋਜਨ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ‘‘ਆਪੁ ਜਪਹੁ ਅਵਰਾ ਨਾਮੁ ਜਪਾਵਹੁ’’ ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਪ੍ਰੰਤੂ ਸੰਗਤ ਅਤੇ ਨਾਨਕ ਨਾਮ ਲੇਵਾ ਵਲੋਂ ਵਿਸੇਸ਼ ਤੌਰ ’ਤੇ ਕਿਸ ਵੀ ਦਿਨ ਸਮਾਗਮ ਕੀਤਾ ਜਾਂਦਾ ਹੈ[ ਇਸ …

Read More »

ਸਿਵਲ ਸਰਜਨ ਦਫਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਦਫਤਰ ਸਿਵਲ ਸਰਜਨ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਸ ਸਮੇਂ ਸ਼ਿਰਕਤ ਕੀਤੀ ਗਈ। ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ …

Read More »

ਵਿਦਿਆਰਥੀਆਂ ਨੇ ਲਿਆ ਨੈਤਿਕ ਕਦਰਾਂ ਕੀਮਤਾਂ ਵਾਲੀ ਵੋਟਿੰਗ ਦਾ ਅਹਿਦ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ-ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਹਫਤੇ ਤਹਿਤ ਅੱਜ ਸਕੂਲੀ ਵਿਦਿਆਰਥੀਆਂ ਦੀਆਂ ਵੋਟਰ ਜਾਗਰੂਕਤਾ ਰੈਲੀਆਂ ਰਾਹੀਂ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ 1200 ਤੋਂ ਵੱਧ ਵਿਦਿਆਰਥੀ ਇਨ੍ਹਾਂ ਰੈਲੀਆਂ ਰਾਹੀਂ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਪੁੱਜੇ। ਸ਼ਹਿਰ ਦੇ ਵੱਖ ਵੱਖ ਸਕੂਲਾਂ ਕਾਲਜਾਂ ਤੋਂ ਆਏ ਇਨ੍ਹਾਂ ਵਿਦਿਆਰਥੀਆਂ ਨੇ ਨੈਤਿਕ ਕਦਰਾਂ ਕੀਮਤਾਂ ਵਾਲੀ …

Read More »

ਪੋਲਿੰਗ ਵਾਲੀਆਂ ਥਾਵਾਂ ’ਤੇ 552 ਮਾਈਕਰੋ ਆਬਜਰਵਰ ਨਿਗਰਾਨੀ ਰਖਣਗੇ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਜਿਲਾ ਪ੍ਰਸ਼ਾਸਨ ਨੇ ਮਾਈਕਰੋ ਆਬਜਰਵਰਾਂ ਦੀ ਚੋਣ ਸਬੰਧੀ ਪ੍ਰਕ੍ਰਿਆ ਮੁਕੰਮਲ ਕਰ ਲਈ ਹੈ ਜਿਨ੍ਹਾਂ ਨੂੰ ਜਿਲੇ ਦੇ ਸਾਰੇ 6 ਵਿਧਾਨ ਸਭਾ ਹਲਕਿਆਂ ਦੀ ਪੋਲਿੰਗ ਵਾਲੀਆਂ 552 ਥਾਂਵਾਂ ਉੱਤੇ ਤੈਨਾਤ ਕੀਤਾ ਜਾਵੇਗਾ। ਜਿਲਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਇੱਥੇ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ …

Read More »

ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿਚ ਇੱਕ ਮੀਟਿੰਗ ਦਾ ਆਯੋਜਿਨ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ. ਪਰਮਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਮੇਤ ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਨੇ ਮਿਤੀ 11.02.2017 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿਚ ਇੱਕ ਮੀਟਿੰਗ ਦਾ ਆਯੋਜਿਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਮਾਨਯੋਗ …

Read More »

ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਜਿਲ੍ਹਾ ਸਿਹਤ ਸੁਸਾਇਟੀ ਬਠਿੰਡਾ ਦੀ ਮੀਟਿੰਗ ਸਿਵਲ ਸਰਜਨ ਡਾ: ਰੁਘਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਹੋਈ । ਇਸ ਮੀਟਿੰਗ ਦੀ ਪ੍ਰਧਾਨਗੀ ਰੂੂਪ ਸਿੰਘ ਸਹਾਇਕ ਕਮਿਸ਼ਨਰ(ਸ਼ਿਕਾਇਤਾਂ) ਨੇ ਕੀਤੀ।ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ, ਸਿਹਤ ਵਿਭਾਗ ਦੇ ਜਿਲ੍ਹਾ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਐਨ.ਜੀ.ਓ, ਆਈ.ਐਮ.ਏ, …

Read More »

ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਝੂਠ ਦਾ ਪੁਲੰਦਾ- ਔਜਲਾ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਉਹ ਪਹਿਲੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਬਾਰੇ ਪੰਜਾਬੀਆਂ ਨੂੰ ਸਥਿਤੀ ਸ਼ਪਸ਼ਟ ਕਰਨ ਫਿਰ ਨਵਾਂ ਚੋਣ ਮਨੋਰਥ ਪੱਤਰ  …

Read More »

ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਆਟੋਪਿੰਨ ਦਾ ਦਿਹਾਂਤ

ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਆਟੋਪਿੰਨ ਦੇ ਅਕਾਲ ਚਲਾਣੇ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਰਿਵਾਰਕ ਘਾਟਾ ਦੱਸਿਆ ਹੈ। ਜੀ.ਕੇ ਦੇ ਪਿਤਾ ਜਥੇਦਾਰ ਸੰਤੋਖ ਸਿੰਘ ਦੇ ਸਾਥੀ ਰਹੇ ਆਟੋਪਿੰਨ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸਨ ਉਥੇ ਹੀ ਦਿੱਲੀ ਦੀਆਂ ਸਿੱਖ ਸੰਗਤਾਂ ਲਈ ਕੀਤੇ ਗਏ ਬੇਮਿਸਾਲ …

Read More »

ਅੰਧਾ ਮੁਗਲ ਵਿਖੇ ਅਕਾਲੀ ਦਲ ਵੱਲੋਂ ਰੱਖੀ ਗਈ ਨੁਕੱੜ ਬੈਠਕ

ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੇ ਗਏ ਨੁੱਕੜ ਮੀਟਿੰਗਾਂ ਦੇ ਦੌਰ ਤਹਿਤ ਅੰਧਾ ਮੁਗਲ ਵਿਖੇ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਕਮੇਟੀ ਦੇ ਅਤ੍ਰਿੰਗ ਬੋਰਡ ਦੇ ਮੈਂਬਰ ਹਰਵਿੰਦਰ ਸਿੰਘ ਕੇ.ਪੀ ਵੱਲੋਂ ਕਰਵਾਈ ਗਈ ਇਸ ਮੀਟਿੰਗ ’ਚ ਬਜ਼ੁਰਗਾਂ, ਬੀਬੀਆਂ ਅਤੇ ਨੌਜਵਾਨਾਂ ਨੇ ਵੱਡੇ ਪੱਧਰ ’ਤੇ …

Read More »

ਨੌਜਵਾਨਾਂ ਵੱਲੋਂ ਅਕਾਲੀ ਦਲ ਨਾਲ ਜੁੜਨਾ ਕਮੇਟੀ ਚੋਣਾਂ ਦੇ ਹੈਰਾਨੀਕੁੰਨ ਨਤੀਜਿਆਂ ਦਾ ਬਣੇਗਾ ਸਬੱਬ – ਜੀ.ਕੇ

ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਸਾਰੂ ਕਾਰਜਾਂ ਤੋਂ ਸਮਰਪਿਤ ਹੋ ਕੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਲਾਮਬੰਦ ਹੋਣਾਂ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਦਲ ਦੀ ਦਿੱਲੀ ਇਕਾਈ ਅਤੇ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਈ ਨੌਜਵਾਨਾਂ ਨੂੰ ਦਲ ਦੀ ਮੁੱਢਲੀ ਮੈਂਬਰਸ਼ਿਪ ਦਲ …

Read More »