Wednesday, November 25, 2026

Daily Archives: February 3, 2017

ਇਤਿਹਾਸਕ ਪਿੰਡ ਚਮਿਆਰੀ ਦੇ ਸੈਂਕੜੇ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਦੀ ਹਮਾਇਤ ਦਾ ਐਲਾਨ- ਉਪਕਾਰ ਸੰਧੂ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)  -ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦੇ ਉਮੀਦਵਾਰ ਰਾਜਪ੍ਰੀਤ ਸਿੰਘ ਸੰਨੀ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਹੁਲਾਰਾ ਮਿਲਿਆ ਜਦ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਇਤਿਹਾਸਕ ਪਿੰਡ ਚਮਿਆਰੀ ਦੇ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀ …

Read More »

ਅੰਧ-ਵਿਸ਼ਵਾਸ ਵਿਰੋਧੀ ਕਾਨੂੰਨ ਬਣਾਉਣ ਦੇ ਮੁੱਦੇ ਨੂੰ ਸਿਆਸੀ ਪਾਰਟੀਆਂ ਨੇ ਅਣਗੌਲਿਆਂ ਕੀਤਾ – ਤਰਕਸ਼ੀਲ ਸੁਸਾਇਟੀ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਨੇ ਅੰਧ-ਵਿਸ਼ਵਾਸ ਵਿਰੋਧੀ ਕਾਨੂੰਨ ਬਣਾਉਣ ਦੇ ਮੁੱਦੇ ਨੂੰ ਆਪਣੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਨਹੀਂ ਕੀਤਾ ਅਤੇ ਚੋਣ ਪ੍ਰਚਾਰ ਵਿਚ ਵੀ ਇਸ ਮੁੱਦੇ ਨੂੰ ਅਣਗੌਲਿਆਂ ਕੀਤਾ ਗਿਆ ਹੈ।ਸਿਆਸੀ ਪਾਰਟੀਆਂ ਗਰੀਬ ਲੋਕਾਂ ਨੂੰ ਆਟਾ, ਦਾਲ, ਖੰਡ, ਘਿਉ ਸਸਤਾ ਦੇਣ ਦੇ ਵਾਅਦੇ ਤਾਂ ਕਰ ਰਹੀਆਂ …

Read More »

ਸਿਰਸਾ ਸਾਧ ਨਾਲ ਸਾਂਝ ਬਣਾ ਕੇ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪਿੱਠ ਵਿਖਾਈ -ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ)- ਸਿੱਖ ਕੌਮ ਦੀ ਪਾਵਨ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼ਹੀਦਾਂ ਦੀ ਜਥੇਬੰਦੀ ਅਕਾਲੀ ਦਲ ਦੀ ਪਵਿੱਤਰਤਾ ਨੂੰ ਭੰਗ ਕਰਨ ਦੀਆਂ ਕਾਲੀਆਂ ਕਰਤੂਤਾਂ ਨੇ ਅਬਦਾਲੀ ਵਰਗੇ ਧਾੜਵੀਆਂ ਦੀ ਯਾਦ ਤਾਜ਼ਾ ਕਰ ਦਿੱਤੀ ਹੈ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ …

Read More »

ਗੁ: ਸ੍ਰੀ ਪਾਉਂਟਾ ਸਾਹਿਬ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਦਾ ਸਨਮਾਨ

ਅੰਮ੍ਰਿਤਸਰ, 2 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਪੰਥ ਦੀ ਸਿਰਮੌਰ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ ’ਤੇ ਪ੍ਰਸਾਰ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।ਇਸੇ ਉਦੇਸ਼ ਦੀ ਪੂਰਤੀ ਦੇ ਲਈ ਜਲਦੀ …

Read More »

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਗਹਿਰਾ ਸਦਮਾ-ਛੋਟੇ ਭਰਾ ਅਮਰੀਕ ਸਿੰਘ ਦਾ ਦਿਹਾਂਤ

ਅੰਮ੍ਰਿਤਸਰ, 2 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਅਮਰੀਕ ਸਿੰਘ ਅਚਾਨਕ ਚਲਾਣਾ ਕਰ ਗਏ। ਉਨ੍ਹਾਂ ਦੇ ਚਲਾਣੇ `ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ …

Read More »

ਹਜਾਰਾਂ ਵਰਕਰਾਂ ਨਾਲ ਪਲਾਸੌਰ ਨੇ ਕੀਤਾ ਰੋਡ ਸ਼ੋਅ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਚੋਣ ਪ੍ਰਚਾਰ ਦੇ ਆਖਰੀ ਦਿਨ ਹਲਕਾ ਦੱਖਣੀ ਤੋਂ ਅਜਾਦ ਉਮੀਦਵਾਰ ਮਨਿੰਦਰਪਾਲ ਸਿੰਘ ਪਲਾਸੋਰ ਵੱਲੋ ਆਪਣੇ ਹਜਾਰਾਂ ਸਮੱਰਥਕਾਂ ਨਾਲ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਨਵਾਂ ਦੌਰ ਨਵੀਂ ਸੋਚ ਘਰ ਘਰ, ਪਲਾਸੋਰ ਦੇ ਨਾਅਰੇ ਗੁਜਾਉਂਦੇਂ ਹੋਏ ਵਰਕਰਾਂ ਵਿੱਚ ਪਲਾਸੌਰ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ।ਰੋਡ ਸ਼ੋਅ ਦੋਰਾਨ ਪਲਾਸੌਰ ਨੇ ਹਲਕਾ ਦੱਖਣੀ ਦੀ …

Read More »

ਸਿਰਸਾ ਡੇਰਾ ਮੁਖੀ ਦੀ ਹਮਾਇਤ ਲੈਣ ਵਾਲੇ ਸਿੱਖ ਉਮੀਦਵਾਰਾਂ ਦਾ ਕੀਤਾ ਜਾਵੇ ਬਾਈਕਾਟ – ਚਾਹਲ

ਜਲੰਧਰ, 2 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਸੌਦਾ ਸਾਧ ਦੀ ਹਿਮਾਇਤ ਲੈਣ ਦੀ ਪਰਵਾਸੀ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ `ਤੇ ਨਿੰਦਾ ਹੋ ਰਹੀ ਹੈ। ਨਾਰਥ ਅਮਰੀਕਨ ਪੰਜਾਬੀ ਐਸੋਸਈਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਕਿਹਾ ਹੈ ਕਿ ਇਸ ਕਾਰਵਾਈ ਨਾਲ ਅਕਾਲੀ ਦਲ (ਬਾਦਲ) ਨੇ ਨਾ ਸਿਰਫ਼ ਸ੍ਰੀ …

Read More »

ਮਹਿਤਾ ਚੌਕ ਦੇ ਬਜ਼ਾਰਾਂ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

ਚੌਂਕ ਮਹਿਤਾ, 2 ਫਰਵਰੀ   (ਜੋਗਿੰਦਰ ਸਿੰਘ ਮਾਣਾ) – ਮਹਿਤਾ ਚੌਕ ਦੇ ਬਜ਼ਾਰਾਂ ਵਿੱਚ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਹੱਕ ਵਿੱਚ, ਸਾਬਕਾ ਚੇਅਰਮੈਨ ਡਾ: ਪਰਮਜੀਤ ਸਿੰਘ ਸੰਧੂ, ਕੇਵਲ ਕ੍ਰਿਸ਼ਨ ਮੌਦਗਿਲ, ਅਮਰ ਰਾਵਤ, ਅਵਤਾਰ ਸਿੰਘ ਆਰਿਆਂ ਵਾਲੇ, ਮਨਜੀਤ ਸਿੰਘ ਮੰਨਾ, ਠੇਕੇਦਾਰ ਅਮਰੀਕ ਸਿੰਘ ਭੋਗਲ, ਸਰਬਜੀਤ ਸਿੰਘ, ਬਖਸ਼ੀਸ਼ ਸਿੰਘ, ਭੁਪਿੰਦਰ ਸਿੰਘ ਡੀਲਕਸ, ਜਸਵਿੰਦਰ ਸਿੰਘ ਭੁਈ, ਹਰਬੰਸ ਸਿੰਘ ਪੁਰਬਾ ਆਦਿ ਦੀ ਅਗਵਾਈ ਹੇਠ ਕੱਢਿਆ …

Read More »

ਮਜੀਠਾ ਵਾਸੀਆਂ ਦੇ ਠਾਠਾਂ ਮਾਰਦੇ ਜਨ ਸੈਲਾਬ ਵਾਲੇ ਰੋਡ ਸ਼ੋਅ ਨੇ ਵਿਰੋਧੀਆਂ ਦੇ ਹੋਸ਼ ਉਡਾਏ

ਮਜੀਠਾ, 2 ਫਰਵਰੀ (ਪੰਜਾਬ ਪੋਸਟ ਬਿਊਰੋ)- ਚੋਣ ਪ੍ਰਚਾਰ ਦੇ ਆਖਰੀ ਦਿਨ ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਕਸਬਾ ਮਜੀਠਾ ਵਿਖੇ ਠਾਠਾ ਮਾਰਦੇ ਜਨ ਸੈਲਾਬ ਨਾਲ ਕੀਤੇ ਗਏ ਰੋਡ ਸ਼ੋਅ ਨੇ ਵਿਰੋਧੀਆਂ ਦੇ ਹੋਸ਼ ਉਡਾ ਦਿੱਤੇ।ਰੋਡ ਸ਼ੋਅ ਦੀ ਕਾਮਯਾਬੀ ਉਪਰੰਤ ਮਜੀਠੀਆ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਵੇਂ ਲੋਕਾਂ ਨੇ …

Read More »

ਗ੍ਰਾਮ ਪੰਚਾਇਤ ਨੌਸ਼ਹਿਰਾ ਵਿਖੇ ਚੋਣ ਪ੍ਰਚਾਰ ਕਰਦੇ ਹੋਏ ਕੈਬਿਨੇਟ ਮੰਤਰੀ ਪੰਜਾਬ ਅਨਿਲ ਜੋਸ਼ੀ

  ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਉਤਰੀ ਦੇ ਅਧੀਨ ਆਉਦੀ ਮਜੀਠਾ ਰੋਡ ਸਥਿਤ ਗ੍ਰਾਮ ਪੰਚਾਇਤ ਨੌਸ਼ਹਿਰਾ ਵਿਖੇ ਚੋਣ ਪ੍ਰਚਾਰ ਕਰਦੇ ਹੋਏ ਕੈਬਿਨੇਟ ਮੰਤਰੀ ਪੰਜਾਬ ਅਨਿਲ ਜੋਸ਼ੀ।ਇਸ ਦੌਰਾਨ ਪੰਚਾਇਤ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ।

Read More »