Wednesday, November 25, 2026

Daily Archives: March 6, 2017

`ਰਿਕਸ਼ੇ `ਤੇ ਚੱਲਦੀ ਜ਼ਿੰਦਗੀ` ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਲੋਕ ਅਰਪਿਤ

ਅੰਮ੍ਰਿਤਸਰ, 5 ਮਾਰਚ (ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬੀ ਸੱਭਿਆਚਾਰਕ ਸੱਥ ਤੇ ਸਾਹਿਤ ਸੰਸਥਾ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰੂ ਨਗਰੀ ਦੇ ਛੇਹਰਟਾ ਵਾਸੀ ਰਾਜਬੀਰ ਸਿੰਘ ਰਿਕਸ਼ੇਵਾਲੇ ਦੀ ਪੁਸਤਕ `ਰਿਕਸ਼ੇ `ਤੇ ਚੱਲਦੀ ਜ਼ਿੰਦਗੀ` ਸਪੈਸ਼ਲ ਟਾਸਕ ਫੋਰਸ ਪੰਜਾਬ ਦੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਲੋਕ ਅਰਪਿਤ ਕੀਤੀ ਗਈ।ਪੁਸਤਕ ਰਲੀਜ਼ ਕਰਨ ਉਪਰੰਤ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਗੰਗਾ ਜੀ ਨਿਵਾਸ ਦੀ ਆਨਲਾਈਨ ਬੁਕਿੰਗ ਸ਼ੁਰੂ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਦੀ ਸੰਗਤ ਦੀ ਰਿਹਾਇਸ਼ ਲਈ ਸਰਾਵਾਂ ਦੀ ਆਨਲਾਈਨ ਬੁਕਿੰਗ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਉਦਘਾਟਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸਾਹਿਬ ਨੇ …

Read More »

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਚੇਤੰਨ ਹੋਣ – ਪ੍ਰੋ: ਬਡੂੰਗਰ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡੇਰਾਬੱਸੀ ਨੇੜਲੇ ਪਿੰਡ ਦੇਵੀ ਨਗਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜਨ ਅਤੇ ਮੱਖੂ ਨੇੜਲੇ ਪਿੰਡ ਗਾਮਾ ਮੁਰਾਦਾ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸਰੂਪ ਅਤੇ ਪੋਥੀਆਂ ਅਗਨ ਭੇਟ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ …

Read More »

ਨਿੱਜੀ ਪ੍ਰਕਾਸ਼ਕ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਪ੍ਰਕਾਸ਼ਨ `ਚ ਗਲਤੀਆਂ ਦੀ ਪੜਤਾਲ ਹੋਵੇਗੀ- ਪ੍ਰੋ: ਬਡੂੰਗਰ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇੱਕ ਨਿੱਜੀ ਪ੍ਰਕਾਸ਼ਕ ਪਾਸੋਂ ਫਰੀਦਕੋਟ ਨਿਵਾਸੀ ਰਾਗੀ ਭਾਈ ਕਰਮ ਸਿੰਘ ਵੱਲੋਂ ਖ੍ਰੀਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਵਿਚ ਕੁੱਝ ਪੰਨੇ ਨਾ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਲਖਵੀਰ ਸਿੰਘ ਅਰਾਈਆਂਵਾਲਾ …

Read More »

10ਵੀਂ ਸੀ.ਟੀ ਹਾਫ ਮੈਰਾਥਨ `ਚ ਖਿਡਾਰੀਆਂ ਦੀ ਬੱਲੇ ਬੱਲੇ -ਪਹਿਲੀਆਂ 10 ਪੁਜੀਸ਼ਨਾਂ `ਤੇ ਅੰਮ੍ਰਿਤਸਰ ਕਾਬਜ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸੀ.ਟੀ ਗਰੁੱਪ ਆਫ ਇੰਸਟੀਚਿਊਟ ਵਲੋਂ ਜਲੰਧਰ ਵਿਖੇ ਕਰਵਾਈ ਗਈ ਹਾਫ ਮੈਰਾਥਨ ਦੇ ਵਿਚ ਅੰਮ੍ਰਿਤਸਰ ਤੋਂ ਸ਼ਿਰਕਤ ਕਰਨ ਗਏ ਮਹਿਲਾ-ਪੁਰਸ਼ ਖਿਡਾਰੀਆਂ ਦੀ ਝੰਡੀ ਰਹੀ। ਵਾਪਸ ਅੰਮ੍ਰਿਤਸਰ ਪਰਤੇ ਖਿਡਾਰੀਆਂ ਦੀ ਅਗਵਾਈ ਕਰਤਾ ਅੰਤਰਾਸ਼ਟਰੀ ਮਾਸਟਰਜ਼ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਨੇ ਦੱਸਿਆ ਕਿ ਓਪਨ ਗਰੁੱਪ ਵਿਚ ਪਹਿਲੀਆਂ 10 ਪੁਜੀਸ਼ਨਾਂ ਅੰਮ੍ਰਿਤਸਰ ਦੇ ਮਾਸਟਰ ਐਥਲੈਟਿਕਸ ਖਿਡਾਰੀਆਂ ਨੇ ਹਾਸਲ …

Read More »

ਹੋਲਾ ਮੁਹੱਲਾ ਮਹਾਂ ਕੁੰਭ ਮੋਕੇ ਗਤਕਾ ਖਿਡਾਰੀਆਂ ਦਾ ਹੋਇਆ ਸਨਮਾਨ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿੱਖਾਂ ਦੇ 6ਵੇਂ ਗੁਰੂ ਤੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਬਾਬਾ ਮਸਤ ਰਾਮ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਜਾ ਰਹੇ 70ਵੇਂ ਸਲਾਨਾ ਹੋਲਾ ਮੁਹੱਲਾ ਮਹਾਂਕੁੰਭ ਸਮਾਗਮਾਂ ਦੇ ਦੋਰਾਨ ਉਘੇ ਗਤਕਾ ਕੋਚ ਤੇ ਜਿਲ੍ਹਾ ਟੈਕਨੀਕਲ ਇੰਚਾਰਜ ਜਗਦੀਸ਼ ਸਿੰਘ ਦੀ ਦੇਖ ਰੇਖ …

Read More »

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਫੂਲ ਪਿਆਰਾ ਵਿੱਚ ਕਲੱਸਟਰ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਪਠਾਨਕੋਟ, 5 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਕਣਕ ਦੇ ਨਾੜ ਅਤੇ ਫਸਲਾਂ ਦੇ ਰਹਿੰਦ ਖੂੰਹਦ ਨੂੰ ਸਾੜਣ ਤੇ ਲਗਾਈ ਪਾਬੰਦੀ, ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ, ਬਹਾਰ ਰੁੱਤ ਦੀਆਂ ਫਸਲਾਂ ਦੀ ਕਾਸ਼ਤ, ਮਿੱਟੀ ਦੀ ਪਰਖ ਕਰਵਾਉਣ ਦੀ ਮਹੱਤਤਾ ਸੰਬੰਧੀ ਜਾਣਕਾਰੀ ਸੰਬੰਧੀ ਕਿਸਾਨਾਂ ਅੰਦਰ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ …

Read More »

11ਵੇਂ ਕਿਸਾਨ ਬਾਜ਼ਾਰ ਵਿੱਚ ਖੱਪਤਕਾਰਾਂ ਨੇ ਖੁੱਲ ਕੇ ਕੀਤੀ ਖ੍ਰੀਦਦਾਰੀ – ਡਾ. ਅਮਰੀਕ ਸਿੰਘ

ਪਠਾਨਕੋਟ, 5 ਮਾਰਚ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ,ਇੰਦਰਾ ਕਾਲੋਨੀ ਵਿਖੇ ਕਿਸਾਨ ਬਾਜ਼ਾਰ ਲਗਾਇਆ ਗਿਆ, ਜਿਸ ਨਾਲ ਕਿਸਾਨਾਂ ਅਤੇ ਖਪਤਕਾਰਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ।ਅੱਜ ਲਗਾਏ ਗਏ ਗਿਆਰਵੇਂ ਕਿਸਾਨ ਬਾਜ਼ਾਰ ਵਿੱਚ ਦਰਸ਼ਨਾ ਦੇਵੀ ਹਾੜਾ, ਬਲਵਿੰਦਰ ਸਿੰਘ ਸੁਖਾਲਗੜ, ਦਵਿੰਦਰ …

Read More »

ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਦੋ ਰੋਜਾ ਕਬੱਡੀ ਕੱਪ ਮਹਿਤਾ ਨੰਗਲ ਅੱਜ ਤੋ

ਚੌਂਕ ਮਹਿਤਾ, 5 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਖੇਡ ਪ੍ਰੇਮੀਆਂ ਦੇ ਦਿਲਾਂ ਦੀ ਵਿੱਚ ਧੜਕਨ ਤੇ ਮਾਝੇ ਦਾ ਮਸ਼ਹੂਰ ਕਬੱਡੀ ਕੱਪ ਦਮਦਮੀ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ ਹੋਣ ਜਾ ਰਹੇ ਸੰਤ ਕਰਤਾਰ ਸਿੰਘ ਖਾਲਸਾ ਕਬੱਡੀ ਕੱਪ 2017 ਦੀਆਂ ਖੇਡਾਂ ਆਗਾਜ਼ ਅੱਜ ਹੋ ਰਿਹਾ ਹੈ।ਜਿਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਨਤੀਜੇ ਸ਼ਾਨਦਾਰ ਰਹੇ

ਸੁਜਾਨਪੁਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਬੀ.ਏ, ਬੀ.ਕਾਮ ਅਤੇ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ-1 ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬੀ.ਏ ਸਮੈਸਟਰ-1 ਦੀਆਂ ਵਿਦਿਆਰਥਣਾਂ ਕਵਿਤਾ ਦੇਵੀ ਨੇ 400 ਵਿਚੋਂ 284, ਕ੍ਰਿਸ਼ਨਾ ਦੇਵੀ ਨੇ 283 ਅਤੇ ਕਨਿਕਾ ਨੇ 282 ਅੰਕ ਹਾਸਲ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸੇ ਤਰਾਂ ਬੀ.ਕਾਮ ਸਮੈਸਟਰ-1 …

Read More »