ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੱਜ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀਆਂ 15ਵੀਆਂ ਜਨਰਲ ਕੌਂਸਲ ਜੱਥੇਬੰਦਕ ਚੋਣਾਂ ਸਬੰਧੀ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਅਤੇ 8 ਸਿੱਖਿਆ ਬਲਾਕਾਂ ਦੇ ਬਲਾਕ ਪ੍ਰਧਾਨਾਂ ਨੇ ਆਪਣੇ ਆਪਣੇ ਨਾਮਜ਼ਦਗੀ ਪੱਤਰ ਸਥਾਨਕ ਪ੍ਰਤਾਪ ਬਾਗ ਵਿਖੇ ਦਾਖ਼ਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਟੀਯੂ ਪੰਜਾਬ ਵੱਲੋਂ ਨਿਯੁਕਤ ਕੀਤੇ ਗਏ ਰਿਟਰਨਿੰਗ ਅਧਿਕਾਰੀ ਅਮਨਦੀਪ ਸਿੰਘ ਮੁੱਖ ਅਧਿਆਪਕ …
Read More »Daily Archives: April 17, 2017
ਫਾਜ਼ਿਲਕਾ ਵਿਰਾਸਤ ਮਹੋਤਸਵ ਦੀ ਤੀਸਰੀ ਨਾਇਟ ‘ਉਮੀਦ’ ਨੋਜਵਾਨਾਂ ਨੂੰ ਸਮਰਪਿਤ ਰਹੀ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸੰਜੇ ਗਾਂਧੀ ਮੈਮੋਰੀਅਲ ਪਾਰਕ ਵਿਚ ਗ੍ਰੈਜੂਏਟਸ ਵੈਲਫੇਅਰ ਐਸੋਸੀਏਸ਼ਨ ਫਾਜ਼ਿਲਕਾ (ਗਵਫ਼) ਵੱਲੋਂ ਸਮਰਪਤ 11ਵੇਂ ਚਾਰ ਦਿਨਾਂ ਫਾਜ਼ਿਲਕਾ ਵਿਰਾਸਤ ਮਹੋਤਸਵ ਦੀ ਤੀਸਰੀ ਨਾਇਟ ‘ ਉਮੀਦ’ ਨੋਜਵਾਨਾਂ ਨੂੰ ਸਮਰਪਤ ਰਹੀ। ਇਸ ਦੌਰਾਨ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ਫਾਜ਼ਿਲਕਾ ਵਿਰਾਸਤ ਮਹੋਤਸਵ ਦਾ ਆਨੰਦ ਲਿਆ।ਪ੍ਰੋਗਰਾਮ ਵਿਚ ਰਾਜਦੀਪ ਕੌਰ, ਰੰਜਮ ਕਾਮਰਾ, ਅਤੁਲ ਨਾਗਪਾਲ ਅਤੇ ਅਰੁਣ ਵਧਵਾ ਮੁੱਖ …
Read More »ਬਜਟ ਜਾਰੀ ਹੋਣ ਦੇ ਬਾਵਜੂਦ ਨਹੀਂ ਮਿਲੀਆਂ ਤਨਖਾਹਾਂ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਮਾਰਚ ਮਹੀਨੇ ਦੀ ਤਨਖਾਹ ਅਜੇ ਤੱਕ ਜਾਰੀ ਨਾ ਹੋਣ ਸਬੰਧੀ ਰੋਸ ਪ੍ਰਟ ਕੀਤਾ ਗਿਆ ਹੈ। ਜਾਰੀ ਪ੍ਰੈਸ ਬਿਆਨ ਵਿਚ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ, ਸੀਨੀਅਰ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ, ਪਰਮਜੀਤ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਅਮਨਦੀਪ ਸਿੰਘ, ਜਨਰਲ ਸਕੱਤਰ ਰਾਮ ਕ੍ਰਿਸ਼ਨ, ਜ਼ਿਲ੍ਹਾ …
Read More »ਬੇਸਹਾਰਾ ਗਊਵੰਸ਼ਾਂ ਤੇ ਪੰਛੀਆਂ ਨੂੰ ਗਰਮੀ ਤੋਂ ਬਚਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸ਼੍ਰੀ ਨਰਾਇਣ ਵੈਲਫੇਅਰ ਸੁਸਾਇਟੀ ਵੱਲੋਂ ਪੈ ਰਹੀ ਇਸ ਭਿਆਨਕ ਗਰਮੀ ਅਤੇ ਤੇਜ਼ ਧੁੱਪ ਵਿਚ ਸ਼ਹਿਰ ਵਿਚ ਘੁੰਮ ਰਹੇ ਬੇਸਹਾਰਾ ਗਊਵੰਸ਼ਾਂ ਦੇ ਲਈ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਪੰਛੀਆਂ ਦੇ ਲਈ ਵੀ ਘਰਾਂ ਦੀਆਂ ਛੱਤਾਂ ਤੇ ਦਾਣਾ ਅਤੇ ਪਾਣੀ ਮੁਹੱਈਆ ਕਰਵਾਉਣ ਲਈ ਅਭਿਆਨ ਚਲਾਇਆ ਗਿਆ …
Read More »ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਯੂਨੀਅਨ ਦੀ ਫਾਜ਼ਿਲਕਾ ਇਕਾਈ ਵੱਲੋਂ ਮੀਟਿੰਗ ਦਾ ਅਯੋਜਨ ਕੀਤਾ ਗਿਆ। ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਅਤੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਭਾਂਬੜਾ ਨੇ ਕੀਤੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਨੇ ਦੰਸਿਆ ਕਿ ਕੈਪਟਨ ਸਰਕਾਰ …
Read More »ਝਗੜੇ ਵਿਚ ਪਿਤਾ ਪੁੱਤਰ ਜ਼ਖ਼ਮੀ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਰਿਸ਼ਤੇਦਾਰਾਂ ਦੇ ਨਾਲ ਹੋਏ ਝਗੜੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਸ਼ੰਕਰ ਲਾਲ (56) ਵਾਸੀ ਪਿੰਡ ਚੁਵਾੜਿਆਂ ਵਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਾਸੀ ਆਪਣੇ ਰਿਸ਼ਤੇਦਾਰਾਂ ਦੇ ਨਾਲ ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈਕੇ ਝਗੜਾ ਹੋਇਆ ਸੀ। …
Read More »ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਦਿਨੀਂ ਜੰਮੂ ਕਸ਼ਮੀਰ ਦੀ ਸਰਹੱਦ ਤੇ ਸ਼ਹੀਦ ਹੋਏ ਵੀਰ ਸੈਨਿਕ ਕੁਲਵੰਤ ਸਿੰਘ ਦੀ ਯਾਦ ਵਿਚ ਦਸ਼ਮੇਸ਼ ਯੂਥ ਕਲੱਬ ਪਿੰਡ ਜੱਟਵਾਲੀ ਵੱਲੋਂ ਅਯੋਜਤ ਸਮਾਗਮ ਵਿਚ ਉਨ੍ਹਾਂ ਨੂੰ ਯਾਦ ਕੀਤਾ ਗਿਆ।ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਉਨ੍ਹਾਂ ਦੇ ਨਾਲ ਕਲੱਬ ਦੇ ਅਹੁੱਦੇਦਾਰਾਂ ਨੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਵੀਰਤਾ ਪੁਰਸਕਾਰ ਨਾਲ ਸਨਮਾਨਿਤ …
Read More »ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ ਉਤਸਵ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸ਼੍ਰੀ ਬ੍ਰਾਹਮਣ ਸਭਾ ਫਾਜ਼ਿਲਕਾ ਵੱਲੋਂ ਅੱਜ ਸਵੇਰੇ 8.30 ਤੋਂ 10.30 ਵਜੇ ਤੱਕ ਸ਼੍ਰੀ ਸੁੰਦਰਕਾਂਡ ਪਾਠ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਮੰਦਰ ਦੇ ਮੁੱਖ ਸੇਵਾਦਾਰ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੁੰਦਰ ਲਾਲ ਸ਼ਰਮਾ, ਦੀਸ਼ੂ ਸ਼ਰਮਾ ਅਤੇ ਵਿਨੋਦ ਸ਼ਰਮਾ ਵੱਲੋਂ ਭਜਨ ਸੰਕੀਰਤਨ ਕਰਦੇ ਹੋਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ …
Read More »ਕਿਸਾਨ ਕੈਂਪ ਤੇ ਖੇਤੀ ਪ੍ਰਦਰਸ਼ਨੀ ਵਿੱਚ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਅਤੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਵਰਤੋਂ ਲਈ ਖੇਤੀਬਾੜੀ ਵਿਭਾਗ ਅੰਮ੍ਰਿਤਸਰ ਵੱਲੋਂ ਅਜਨਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ । ਸ. ਹਰਪ੍ਰਤਾਪ ਸਿੰਘ ਅਜਨਾਲਾ ਐਮ ਐਲ ਏ ਵੱਲੋ ਇਸ ਕੈਂਪ …
Read More »ਯੂਥ ਸਪੋਰਟਸ ਕਲੱਬ ਰਜਿੰਦਰਾਪੁਰੀ ਵੱਲੋਂ 18ਵਾਂ ਇਨਾਮ ਵੰਡ ਸਮਾਰੋਹ ਤੇ ਤਰਕਸ਼ੀਲ ਮੇਲਾ ਅੱਜ
ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਯੂਥ ਸਪੋਰਟਸ ਕਲੱਬ ਵੱਲੋਂ 18ਵਾਂ ਇਨਾਮ ਵੰਡ ਸਮਾਰੋਹ ਤੇ ਤਰਕਸ਼ੀਲ ਮੇਲਾ ਅੱਜ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ।ਰਜਿੰਦਰਾਪੁਰੀ ਕਲੱਬ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਬ ਵਿੱਚ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂ ਕਿ ਇਸ ਤਰਕਸ਼ੀਲ ਮੇਲੇ ਦਾ ਰਸਮੀ ਆਗਾਜ਼ …
Read More »
Punjab Post Daily Online Newspaper & Print Media