Wednesday, November 25, 2026

Daily Archives: May 3, 2017

ਦਮਦਮੀ ਟਕਸਾਲ ਮਹਿਤਾ ਵੱਲੋਂ ਗੁ: ਹੋਲਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ

ਚੌਂਕ ਮਹਿਤਾ, 2 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਜੂਨ 1984 ਨੂੰ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਬਾਬਾ ਠਾਹਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਹੋਰ ਸੈਂਕੜੇ ਸ਼ਹੀਦ ਸਿੰਘਾਂ ਸਿੰਘਣੀਆ ਦੀ ਯਾਦ ਨੂੰ ਸਮਰਪਿਤ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਜਥਾ ਭਿੰਡਰਾਂ ਮਹਿਤਾ ਵਿਖੇ ਵੱਡੇ …

Read More »

ਸ਼ਹਿਰੀਆਂ ਵਲੋਂ ਮੈਡੀਕਲ ਕਾਲਜ ਇਸੇ ਸਾਲ ਤੋਂ ਸ਼ੁਰੂ ਕਰਨ ਦੀ ਮੰੰਗ

ਮਲੋਟ, 2 ਮਈ (ਪੰਜਾਬ ਪੋਸਟ ਬਿਊਰੋ) – ਵਿਦਿਆਰਥੀਆਂ ਦੀ ਉੱਚ ਵਿੱਦਿਆ ਮੈਡੀਕਲ ਪੜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਵਾਸੀਆ ਵੱਲੋ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਵਿੱਚ ਸ਼ੁਰੂ ਹੋਣ ਵਾਲੇ ਮੈਡੀਕਲ ਕਾਲਜ ਨੂੰ ਇਸੇ ਸਾਲ ਤੋਂ ਹੀ ਸ਼ੁਰੂ ਕੀਤਾ ਜਾਵੇ, ਤਾਂ ਕਿ ਬੱਚਿਆਂ ਦਾ ਇੱਕ ਸਾਲ ਖਰਾਬ ਨਾ ਹੋਵੇ ।ਜੇਕਰ ਕਾਲਜ …

Read More »

ਸ੍ਰੀ ਗੁਰੂ ਰਾਮ ਦਾਸ ਸਰਾਂ ਵਿਚੋਂ ਬੇਹੋਸ਼ ਮਿਲੀ ਔਰਤ ਨੇ ਦਮ ਤੋੜਿਆ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ‘ਸ੍ਰੀ ਗੁਰੂ ਰਾਮ ਦਾਸ ਸਰਾਂ ਅੰਮ੍ਰਿਤਸਰ ਵਿਚੋਂ ਬੀਤੇ ਦਿਨੀਂ ਬੇਹੋਸ਼ ਮਿਲੀ ਔਰਤ, ਜਿਸ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਉਕਤ ਔਰਤ ਦੀ ਸ਼ਨਾਖਤ ਅਜੇ ਤੱਕ ਨਹੀਂ ਹੋ ਸਕੀ ਅਤੇ ਨਾ ਹੀ ਕਿਸੇ …

Read More »

ਡਿਪਟੀ ਕਮਿਸ਼ਨਰ ਸੰਘਾ ਵਲੋਂ ਪਟਵਾਰ ਸਕੂਲ ਦਾ ਉਦਘਾਟਨ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ‘ਸਮਾਜ ਵਿਚ ਹਰੇਕ ਆਦਮੀ ਆਪਣੀ ਪਛਾਣ ਬਨਾਉਣ ਲਈ ਸੰਘਰਸ਼ ਕਰਦਾ ਹੈ, ਪਰ ਜੋ ਪਛਾਣ ਤੁਹਾਡੇ ਵੱਲੋਂ ਇਮਾਨਦਾਰੀ ਅਤੇ ਮਿਹਨਤ ਨਾਲ ਕੀਤੇ ਕੰਮ ਨਾਲ ਬਣਦੀ ਹੈ, ਉਹ ਕਿਸੇ ਰਾਜਸੀ ਜਾਂ ਸਰਕਾਰੀ ਅਹੁਦੇ ਨਾਲ ਨਹੀਂ ਬਣ ਸਕਦੀ।‘ ਉਕਤ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਮਾਈ ਭਾਗੋ ਪੌਲੀਟੈਕਨਿਕ ਕਾਲਜ ਵਿਚ ਖੋਲ੍ਹੇ …

Read More »

1 ਮਈ ਤੱਕ ਖਰੀਦ ਏਜੰਸੀਆਂ ਵੱਲੋਂ 37520 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ

ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਅੰਦਰ 1 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 37520 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 14710 ਮੀਟਰਿਕ ਟਨ, ਐਫ.ਸੀ.ਆਈ ਨੇ 8781 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 7240 ਮੀਟਰਿਕ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕੁਆਰਟਰਲੀ ਐਂਡ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਹੋਈ

ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕੁਆਰਟਰਲੀ ਐਂਡ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੇ ਵਿੱਚ ਸ੍ਰੀ ਰਾਕੇਸ ਕੁਮਾਰ ਸਰਮਾ ਵਧੀਕ ਜਿਲਾ ਅਤੇ ਸੈਸਨ ਜੱਜ, ਵਿਵੇਕ ਸੀਲ ਸੋਨੀ ਐਸ.ਐਸ.ਪੀ ਪਠਾਨਕੋਟ, ਕਪਿਲ ਅਗਰਵਾਲ ਸੀ.ਜੇ.ਐਮ, ਜਗਵਿੰਦਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਐਸ ਕਲੇਰ ਡੀ.ਏ, ਰਾਮ ਲੁਭਾਇਆ ਸਹਾਇਕ ਲੋਕ …

Read More »

‘ਵਿਅਕਤੀਤਵ ਉਭਾਰ’ ਬਾਰੇ ਇੱਕ ਦਿਨਾ ਵਰਕਸ਼ਾਪ ਲਗਾਈ ਗਈ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਐਨ.ਸੀ.ਸੀ ਕੈਂਪ ਦੇ ਹੈਡਕੁਆਟਰ ਅਧੀਨ ਹੇਠ ‘ਵਿਅਕਤੀਤਵ ਉਭਾਰ’ ਨਾਲ ਸੰਬੰਧਿਤ ਇੱਕ ਦਿਨਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਦੇ ਮੁੱਖ ਬੁਲਾਰੇ ‘ਬ੍ਰਿਗੇਡੀਅਰ ਵਿਜੈ ਸਾਗਰ ਦੀਮਾਨ’ ਸਨ, ਉਹਨਾ ਦੇ ਨਾਲ ਕਰਨਲ ਬੀ. ਐਸ ਵਰਮਾ ਵੀ ਮੌਜੂਦ ਰਹੇ।ਉਨ੍ਹਾ ਨੇ ਨੋਜੁਵਾਨਾਂ ਦੇ ਚਰਿੱਤਰ ਨਿਰਮਾਣ, ਭਾਰਤੀ …

Read More »

ਭੁੱਲਰ ਸਕੂਲ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਕੀਤਾ ਜਾਗਰੂਕ

ਬਟਾਲਾ, 2 ਮਈ (ਨਰਿੰਦਰ ਬਰਨਾਲ) – ਐਸ. ਐਸ .ਪੀ ਦੀਪਕ ਹਿਲੌਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਹਿਸੀਲ ਬਟਾਲਾ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੁੱਲਰ ਵਿਖੇ ਏ.ਐਸ ਆਈ ਸਰਵਨ ਸਿੰਘ ਤੇ ਇੰਚਾਰਜ ਟ੍ਰੈਫਿਕ ਐਜੂਕੇਸਨ ਮਨਜਿੰਦਰ ਸਿੰਘ ਦੀ ਅਗਵਾਈ ‘ਚ ਟਰੈਫਿਕ ਜਾਗਰੂਕਤਾ ਅਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ।ਇਸ ਵਿੱਚ ਪ੍ਰਿੰਸੀਪਲ ਲਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਹਾਈ ਤੇ ਸੰਕੈਡਰੀ ਵਿੰਗ ਦੇ ਵਿਦਿਆਰਥੀਆਂ ਨੇ ਹਿੱਸਾ।ਮਨਜਿੰਦਰ ਸਿੰਘ …

Read More »

ਸ਼੍ਰੋਮਣੀ ਕਮੇਟੀ ਦਾ ਵਫਦ ਅੰਡੇਮਾਨ ਨਿਕੋਬਾਰ ਦੇ ਗਵਰਨਰ ਨੂੰ ਮਿਲਿਆ

ਜੇਲ ਦੇ ਮਿਊਜ਼ੀਅਮ ਵਿਚ ਸਿੱਖਾਂ ਦੇ ਇਤਿਹਾਸ ਨੂੰ ਢੁੱਕਵੀਂ ਥਾਂ ਦੇਣ ਦੀ ਮੰਗ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਵਫਦ ਨੇ ਅੰਡੇਮਾਨ-ਨਿਕੋਬਾਰ ਦੇ ਗਵਰਨਰ ਜਨਰਲ ਡਾ. ਜਗਦੀਸ਼ ਮੁਖੀ ਨਾਲ ਉਨ੍ਹਾਂ ਦੀ ਰਿਹਾਇਸ਼ `ਤੇ ਮੁਲਾਕਾਤ ਕਰਕੇ ਉਥੋਂ ਦੀ ਸੈਲੂਲਰ ਜੇਲ੍ਹ ਦੇ ਮਿਊਜ਼ੀਅਮ ਦੇ ਲਾਈਟ ਐਂਡ ਸਾਊਂਡ …

Read More »

ਕੈਪਟਨ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਦੇ ਸਿਟੇ ਸਾਰਥਕ – ਮਗੋਲ

ਅਲਗੋਕੋਠੀ/ ਅਮਰਕੋਟ, 2 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਕੈਪਟਨ ਸਰਕਾਰ ਨੇ ਪੰਜਾਬ ਵਿਚੋ ਨਸ਼ਾ ਜੜ ਤੋਂ ਖਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਹੈ, ਉਸ ਦੇ ਸਿੱਟੇ ਸਾਰਥਕ ਦਿਖਾਈ ਦੇ ਰਹੇ ਹਨ ਅਤੇ ਪੰਜਾਬ ਦੇ ਲੋਕ ਵੀ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਸੇਵਾ ਸਿੰਘ ਮਗੋਲ ਨੇ …

Read More »