Tuesday, November 24, 2026

Daily Archives: June 11, 2017

ਨਾ ਪੈਸਾ ਖਾਣਾ ਤੇ ਨਾ ਖਾਣ ਦਿਆਂਗਾ – ਨਵਜੋਤ ਸਿੱਧੂ

ਅੰਮ੍ਰਿਤਸਰ ਵਿਚ ਕੀਤੀ ਸਾਂਝੀ ਰਸੋਈ ਦੀ ਸ਼ੁਰੂਆਤ ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ  ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ, ਜਿਸ ਵਿਚ ਰੋਟੀ ਅਤੇ ਘਰ ਮੁੱਖ ਤੌਰ ’ਤੇ ਸ਼ਾਮਿਲ ਹਨ, ਨੂੰ ਪੂਰਾ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਹੈ ਅਤੇ ਇੰਨਾਂ ਨੂੰ ਹਰ ਹਾਲ ਪੂਰਾ ਕੀਤਾ ਜਾਵੇਗਾ।ਅੱਜ ਅੰਮਿ੍ਰਤਸਰ …

Read More »

ਕਾਂਗਰਸ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਬਲਿਊ ਸਟਾਰ ਅਪਰੇਸ਼ਨ ਦੀ 33ਵੀਂ ਵਰੇਗੰਢ ਦੇ ਚਾਰ ਦਿਨ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਅਚਾਨਕ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅਤੇ ਉਨਾਂ ਨੇ ਆਮ ਸ਼ਰਧਾਲੂਆਂ ਵਾਂਗ ਤਕਰੀਬਨ 45 ਮਿੰਟ ਤਕ ਲਾਈਨ ਵਿਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸਚਖੰਡ ਵਿਖੇ ਵਿਖੇ ਸੀਸ ਨਿਵਾਉਣ ਤੋਂ ਪਹਿਲਾਂ …

Read More »

ਜਗਦੀਸ਼ ਝੀਂਡਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਵੇਂ ‘ਜਨਤਾ ਅਕਾਲੀ ਦਲ’ ਦੇ ਗਠਨ ਦਾ ਐਲਾਨ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) –  ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਕਾਲੀ ਆਗੂ ਜਗਦੀਸ਼ ਸਿੰਘ ਝੀਂਡਾ ਨੇ ਵੱਡੀ ਗਿਣਤੀ `ਚ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਨਵੇਂ ਅਕਾਲੀ ਦਲ ‘ਜਨਤਾ ਅਕਾਲੀ ਦਲ’ ਦੇ ਗਠਨ ਦਾ ਐਲਾਨ ਕੀਤਾ ਹੈ। ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਉਨਾਂ ਦੀ ਜਨਤਾ ਅਕਾਲੀ ਦਲ …

Read More »

ਭਲਾਈ ਕੇਂਦਰ ਵਿਖੇ 40 ਦਿਨ ਦੇ ਜਪ-ਤਪ ਸਮਾਗਮਾਂ ਦੀ ਸ਼ੁਕਰਾਨਾ ਅਰਦਾਸ ਹੋਈ

ਅੰਮ੍ਰਿਤਸਰ,  10 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਸੁਸਾਇਟੀ ਤੇ ਸਮੂੰਹ ਬੀਬੀਆਂ ਦੇ ਜੱਥਿਆਂ ਵੱਲੋਂ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਨਾਲ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਦਿਨ ਦੇ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ 40 ਦਿਨ ਦੇ ਜਪ-ਤੱਪ ਸਮਾਗਮਾਂ ਦੀਆਂ ਲਾਈਆਂ ਗਈਆਂ ਹਾਜ਼ਰੀਆਂ ਦਾ ਸ਼ੁਕਰਾਨਾ …

Read More »

ਅਜਨਾਲਾ ਖੇਤਰ ਦੀ ਸਰਹੱਦੀ ਚੌਂਕੀ ਤੋਂ ਬੀ.ਐਸ.ਐਫ ਵਲੋਂ ਹੈਰੋਇਨ ਦੇ 6 ਪੈਕੇਟ ਬਰਾਮਦ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ)  ਬੀ.ਐਸ.ਐਫ ਦੀ 70ਵੀਂ ਬਟਾਲੀਅਨ ਨੇ ਸਰਹੱਦੀ ਚੌਂਕੀ ਪੰਜ ਗਰਾਈਆਂ ਨੇੜੇ ਤੜਕੇ ਚਲਾਏ ਗਏ ਤਲਾਸ਼ੀ ਮੁਹਿੰਮ ਦੌਰਾਨ 6 ਪੈਕੇਟ ਹੈਰੋਇਨ ਤੇ ਪਾਕਿਸਤਾਨੀ ਮਾਅਰਕਾ ਗੋਲਡ ਫਲੈਕ ਸਿਗਰਟ ਦਾ ਇਕ ਪੈਕੇਟ ਬਰਾਮਦ ਕੀਤਾ।ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ 30 ਕਰੋੜ ਰੁਪਏ ਦੱਸੀ ਗਈ ਹੈ। ਬੀ.ਐਸ.ਐਫ ਦੇ ਸਥਾਨਕ ਹੈਡ ਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀ.ਆਈ.ਜੀ ਗੁਰਦਾਸਪੁਰ ਗੁਰਪਾਲ ਸਿੰਘ …

Read More »

ਘੁਲਾਲ ਸਕੂਲ ਦੀ ਦਿੱਖ, ਲਿਆਈ ਹਰਿਆਣਾ ਦੇ ਟੀਚਰਾਂ ਨੂੰ ਖਿੱਚ!

ਸਮਰਾਲਾ, 10 ਜੂਨ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੀ ਪਛਾਣ ਸਮਰਾਲਾ ਇਲਾਕੇ ਤੋਂ ਬਿਨਾਂ ਬਾਹਰ ਵੀ ਇੰਨੀ ਕੁ ਬਣ ਗਈ ਹੈ ਕਿ ਲੋਕ ਇਸਨੂੰ ਦੂਰ-ਦੁਰਾਡੇ ਤੋਂ ਦੇਖਣ ਲਈ ਉਚੇਚੇ ਤੌਰ ਤੇ ਆ ਰਹੇ ਹਨ। ਸਕੂਲ ਨੂੰ ਵੇਖਣ ਲਈ ਪਹਿਲਾਂ ਜਲੰਧਰ, ਫਤਿਹਗੜ ਸਾਹਿਬ ਆਦਿ ਜ਼ਿਲਿਆਂ ਤੋਂ ਅਧਿਆਪਕ ਆ ਚੁੱਕੇ ਹਨ।ਇਸੇ ਤਰਾਂ ਘੁਲਾਲ ਸਕੂਲ ਸ਼ੋਸ਼ਲ ਮੀਡੀਆ ਰਾਹੀਂ …

Read More »

ਪਾਵਰ ਕਾਰਪੋਰੇਸ਼ਨ ਮੰਡਲ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਵਿੱਚ ਮੁੱਦੇ ਵਿਚਾਰੇ ਗਏ

ਸਮਰਾਲਾ, 10 ਜੂਨ (ਪੰਜਾਬ ਪੋਸਟ- ਕੰਗ) – ਸਮਰਾਲਾ ਮੰਡਲ ਦੇ ਸਾਰੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੈਨਸ਼ਨਰਾਂ ਦੀ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਸ਼ੁਰੂ ਵਿੱਚ ਸਕੱਤਰ ਗੁਰਚਰਨ ਸਿੰਘ ਕੈਸ਼ੀਅਰ ਵੱਲੋਂ 31 ਮਈ 2017 ਤੱਕ ਦਾ ਫੰਡ ਦਾ ਹਿਸਾਬ ਪੜ ਕੇ ਸੁਣਾਇਆ ਅਤੇ ਬਾਅਦ ਵਿਚ ਜੋ ਬਕਾਇਆ ਫੰਡ ਮੰਡਲ ਕੋਲ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਰਹਿਨੁਮਾਈ ਹੇਠ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ 8 ਜੂਨ ਤੋਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਰੱਖੇ …

Read More »

ਸਕਰੀਨਾਂ ’ਤੇ ਗੁਰਬਾਣੀ ਕੀਰਤਨ ਦੇ ਮੁੜ ਪ੍ਰਸਾਰਨ ਲਈ ਪ੍ਰੋ. ਬਡੂੰਗਰ ਨੇ ਲਿਖਿਆ ਪੱਤਰ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਵਿਰਾਸਤੀ ਮਾਰਗ ’ਤੇ ਲਗਾਈਆਂ ਸਕਰੀਨਾਂ ਉਪਰ ਗੁਰਬਾਣੀ ਕੀਰਤਨ ਦਾ ਪ੍ਰਸਾਰ ਬੰਦ ਕਰਕੇ ਦਿੱਤੀ ਜਾ ਰਹੀ ਇਸ਼ਤਿਹਾਰਬਾਜ਼ੀ ਨੂੰ ਬੰਦ ਕਰਵਾਉਣ ਅਤੇ ਮੁੜ ਗੁਰਬਾਣੀ ਕੀਰਤਨ ਦਾ ਪ੍ਰਸਾਰ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ। ਸ਼੍ਰੋਮਣੀ …

Read More »

ਤਨਮਨਜੀਤ ਸਿੰਘ ਢੇਸੀ ਨੂੰ ਪਹਿਲੇ ਸਿੱਖ ਸੰਸਦ ਮੈਂਬਰ ਬਣਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਪਹਿਲੀ ਵਾਰ ਦਸਤਾਰਧਾਰੀ ਗੁਰਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਚੁਣੇ ਜਾਣ ’ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਂਦਿਆਂ ਕਿਹਾ ਕਿ ਦੁਨੀਆਂ ’ਚ ਵੱਸਦੇ ਸਿੱਖਾਂ ਦਾ ਇਕ ਵਾਰ ਫਿਰ ਸਿਰ ਫ਼ਖ਼ਰ ਨਾਲ ਉੱਚਾ …

Read More »