Tuesday, November 24, 2026

Daily Archives: July 15, 2017

ਪਿੰਡ ਦਿਓਣ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸ਼ੁਰੂ

ਬਠਿੰਡਾ, 14 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ਪਿੰਡ ਦਿਓਣ ਦੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ 7 ਦਿਨਾਂ ਦੇ ਐਨ.ਐਸ.ਐਸ ਕੈਂਪ ਦੀ ਅੱਜ ਮਿਤੀ 14 ਜੁਲਾਈ ਨੂੰ ਸ਼ੁਰੂਆਤ ਕੀਤੀ ਗਈ।ਇਸ ਕੈਂਪ ਲਈ ਕਾਲਜ ਦੇ ਲਗਭਗ 50 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਹਨਾਂ ਵਲੰਟੀਅਰਾਂ ਨੂੰ ਪੰਜ ਗਰੁੱਪਾਂ ਵਿੱਚ ਵੰਡਿਆ ਗਿਆ ਅਤੇ ਇਹਨਾਂ …

Read More »

ਦਾਨੀ ਸੱਜਣ ਵਲੋਂ ਜਰੂਰਤਮੰਦ ਬੱਚਿਆਂ ਵਿਦਿਆਰਥੀਆਂ ਨੂੰ ਸਹਾਇਤਾ

ਬਠਿੰਡਾ, 14 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਈ ਸ਼ਵਿੰਦਰ ਸਿੰਘ ਵਲੋਂ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਵਰਦੀਆਂ, ਦੁਪੱਟੇ ਅਤੇ ਬੂਟ ਵੰਡੇ ਗਏ।ਇਸ ਸਮੇਂ ਭਾਈ ਸ਼ਵਿੰਦਰ ਸਿੰਘ ਨਾਲ ਰਣਦੀਪ ਸਿੰਘ ਬੰਬੇ ਆਪਟੀਕਲ ਵੀ ਹਾਜ਼ਰ ਸਨ।ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ ਵੱਲੋਂ ਭਾਈ ਸ਼ਵਿੰਦਰ ਸਿੰਘ ਅਤੇ ਉਹਨਾਂ ਦੇ ਸਹਿਯੋਗੀਆਂ ਦੀ ਇਸ ਨੇਕ ਕੰਮ …

Read More »

ਲੜਕੀਆਂ ਨੂੰ ਸਵੈ-ਰੱਖਿਆ ਟ੍ਰੇਨਿੰਗ ਦੇਣ ਲਈ ਸੈਂਟਰ ਖੋਲਿਆ

ਬਠਿੰਡਾ, 14 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਵਿਚ ਵੱਖ-ਵੱਖ ਥਾਂਵਾਂ ਤੇ ਮਹਿਲਾਵਾਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦਿਵਾਉਣ ਸਬੰਧੀ ਲੜੀ ਨੂੰ ਜਾਰੀ ਰੱਖਦਿਆਂ ਯੂਥ ਵੀਰਾਂਗਨਾਂਵਾਂ (ਰਜ਼ਿ.) ਇਕਾਈ ਬਠਿੰਡਾ ਵਲੋਂ ਭਾਗੂ ਰੋਡ ਤੇ ਗਲੀ ਨੰ: 20 `ਚ ਪਰਮਜੀਤ ਕੌਰ ਵਾਲੀਆ ਪਤਨੀ ਸੱਜਣ ਸਿੰਘ ਵਾਲੀਆ ਦੀ ਰਿਹਾਇਸ਼ `ਤੇ ਲੜਕੀਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦੇਣ ਲਈ ਸੈਂਟਰ ਦੀ ਸ਼ੁਰੂਆਤ …

Read More »

ਗੁ. ਰਕਾਬ ਗੰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ 18 ਨੂੰ

ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮੁੱਖ ਸਮਾਗਮ ਮੰਗਲਵਾਰ 18 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਖੀਸ਼ਾਹ ਵਣਜਾਰਾ ਹਾਲ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕੋਲਮੋਹਨ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿ. ਸਿ. ਗੁ. ਪ੍ਰਬੰਧਕ ਕਮੇਟੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਦੋ ਦਿਨਾ ਵਿਸ਼ੇਸ਼ ਸਮਾਗਮ 17 ਤੋਂ

ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 17 ਜੁਲਾਈ ਅਤੇ ਮੰਗਲਵਾਰ 18 ਜੁਲਾਈ ਨੂੰ ਦੋ-ਦਿਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿ. ਸਿ. ਗੁ. ਪ੍ਰਬੰਧਕ ਕਮੇਟੀ ਨੇ ਦਸਿਆ ਕਿ …

Read More »

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਦਾਖਲਾ ਲੈਣ ਲਈ ਵਿਦਿਆਰਥੀਆਂ `ਚ ਭਾਰੀ ਉਤਸ਼ਾਹ

ਧੂਰੀ, 14 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਸੈਸ਼ਨ 2017-18 ਲਈ ਵਿਦਿਆਰਥੀ ਭਾਰੀ ਉਤਸ਼ਾਹ ਨਾਲ ਹੁੰਮ-ਹੁੰਮਾ ਕੇ ਕਾਲਜ ਕੈਂਪਸ ਵਿਖੇ ਪਹੁੰਚ ਕੇ ਦਾਖਲੇ ਕਰਵਾ ਰਹੇ ਹਨ ਅਤੇ ਕਾਲਜ ਵੱਲੋਂ 20 ਜੁਲਾਈ ‘ਤੋਂ ਕਲਾਸਾਂ ਆਰੰਭ ਕੀਤੀਆਂ ਜਾ ਰਹੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਿ੍ਰੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਾਲਜ ਵਿਚ ਬੀ.ਏ, ਬੀ.ਕਾਮ ਅਤੇ ਬੀ.ਐਸ.ਸੀ …

Read More »

ਪੱਤਰਕਾਰਾਂ ਦੇ ਸਨਾਖ਼ਤੀ ਕਾਰਡਾਂ ਬਣਾਉਣ ਲਈ ਚਾਰ ਮੈਂਬਰੀ ਰਿਵਿਊ ਕਮੇਟੀ ਦਾ ਗਠਨ

ਪ੍ਰੈਸ ਕਲੱਬ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ‘ਚ ਲਿਆਂਦਾ ਸੀ ਇਹ ਮਾਮਲਾ ਧੂਰੀ, 14 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੱਤਗਕਾਰਾਂ ਨੂੰ ਜਾਰੀ ਕੀਤੇ ਜਾਂਦੇ ਪ੍ਰੈੱਸ ਸਨਾਖ਼ਤੀ ਕਾਰਡ ਤੋਂ ਵਾਂਝੇ ਰਹਿੰਦੇ ਪੱਤਰਕਾਰਾਂ ਦਾ ਮਸਲਾ ਪ੍ਰੈੱਸ ਟੱਰਸਟ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਧਿਆਨ ‘ਚ ਲਿਆਉਣ ਤੋਂ ਬਾਅਦ ਵਿਭਾਗ ਵੱਲੋਂ ਚਾਰ ਮੈਂਬਰੀ ਰਿਵਿਊ …

Read More »

ਚੇਅਰਮੈਨ ਮਨਹਾਰ ਵਾਲਜੀ ਭਾਈ ਜਾਲਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਫਾਈ ਕਰਮਚਾਰੀਆਂ ਬਾਰੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਮਨਹਾਰ ਵਾਲਜੀ ਭਾਈ ਜਾਲਾ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।ਨਾਲ ਹਨ ਕਮਿਸ਼ਨ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ ਅਤੇ ਹੋਰ।

Read More »

ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ ਵਲੋਂ ਜਿਲੇ ਦੇ ਦਫ਼ਤਰਾਂ `ਚ ਅਚਨਚੇਤ ਚੈਕਿੰਗ

ਕਿਹਾ ਗੈਰ ਹਾਜ਼ਰ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਾਰੇ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਉੱਤੇ ਅੱਜ ਸਵੇਰੇ ਵਧੀਕ ਡਿਪਟੀ ਕਮਿਸ਼ਨਰ ਅਤੇ ਹਰੇਕ ਤਹਿਸੀਲ ਦੇ ਐਸ.ਡੀ.ਐਮ ਨੇ ਆਪੋ ਆਪਣੇ ਖੇਤਰਾਂ ਵਿੱਚ ਸਰਕਾਰੀ …

Read More »

ਵੋਟਰ ਜਾਗਰੂਕਤਾ ਰੈਲੀ ਦੌਰਾਨ ਨੌਜਵਾਨਾਂ ਨੂੰ ਵੋਟਰ ਬਣਨ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ 18 ਤੋਂ 21 ਸਾਲ ਦੇ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ।ਰੈਲੀ ਨੂੰ ਐਸ.ਡੀ.ਐਮ-1 ਨਿਤੀਸ਼ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਤੋਂ ਰਵਾਨਾ ਕੀਤਾ।ਰੈਲੀ ਵਿੱਚ ਬੱਚਿਆਂ ਨੇ ਨੌਜਵਾਨਾਂ ਨੂੰ ਵੋਟਰ ਬਣਨ …

Read More »