ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਦਿਨੀ ਦੇਸ਼ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕਰਕੇ ਸਿੱਖ ਕੈਦੀਆਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਤੀ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ, ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਆਦਿ ਲਈ ਕੀਤੀ ਮੰਗ ਸਬੰਧੀ …
Read More »Monthly Archives: July 2017
ਕੀਨੀਆ ਦੇ ਸ਼ਹਿਰ ਨੈਰੋਬੀ ਵਿਖੇ ਸਿੱਖ ਸੁਮਰੀਪ ਕੌਂਸਲ ਕੀਨੀਆ ਵੱਲੋਂ ਦਸਮੇਸ਼ ਸਮਾਗਮ ਦਾ ਅਯੋਜਨ
ਸ਼੍ਰੋਮਣੀ ਕਮੇਟੀ ਵਲੋਂ ਭੇਜੀ ਗਤਕਾ ਟੀਮ ਨੇ ਦਿਖਾਏ ਸਿੱਖ ਮਾਰਸ਼ਲ ਆਰਟ ਦੇ ਜੌਹਰ ਅੰਮ੍ਰਿਤਸਰ (ਨੈਰੋਬੀ) 4 ਜੁਲਾਈ (ਪੰਜਾਬ ਪੋਸਟ ਬਿਊਰੋ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਨੀਆ ਦੇ ਸ਼ਹਿਰ ਨੈਰੋਬੀ ਵਿਖੇ ਸਿੱਖ ਸੁਮਰੀਪ ਕੌਂਸਲ ਕੀਨੀਆ ਵੱਲੋਂ ਦਸਮੇਸ਼ ਸਮਾਗਮ ਭਾਈ ਮਹਿੰਦਰ ਸਿੰਘ ਮੁਖੀ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਵਿਸ਼ੇਸ਼ ਸਹਿਯੋਗ ਨਾਲ …
Read More »ਡੀ.ਸੀ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਸਬੰਧੀ ਸਟੇਟਸ ਰਿਪੋਰਟ ਮੰਗੀ
ਪਠਾਨਕੋਟ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਪ੍ਰਸ਼ਾਸਨਿਕ ਮਾਮਲਿਆਂ ਨੂੰ ਲੈ ਕੇ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਡਾ. ਨੈਨਾ ਸਥਾਲੀਆ …
Read More »ਗੁ. ਗਿਆਨ ਗੋਦੜੀ ਮੁਹਿੰਮ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ
ਨਵੀਂ ਦਿੱਲੀ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਨੂੰ ਸਮਰਪਿਤ ਬਾਲਾ ਪ੍ਰੀਤਮ ਕੀਰਤਨ ਕੌਂਸਿਲ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ। ਉਕਤ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਸਮੂਹ ਹਜ਼ੂਰੀ ਰਾਗੀ ਅਤੇ ਢਾਡੀ ਜਥਿਆਂ ਦੀ ਕੌਂਸਿਲ ਵੱਲੋਂ ਕਰਵਾਉਣ ਦੀ ਜਾਣਕਾਰੀ ਕੌਂਸਿਲ ਪ੍ਰਧਾਨ ਭਾਈ ਮਨੋਹਰ …
Read More »ਵਿਦਵਾਨਾਂ ਦੀ ਨਜ਼ਰ ’ਚ ਸਭ ਤੋਂ ਵੱਡੇ ਭਾਸ਼ਾ ਸ਼ਾਸਤਰੀ ਸਨ ਸ੍ਰੀ ਗੁਰੂ ਨਾਨਕ ਦੇਵ ਜੀ
‘ਗੁਰਮੁਖੀ ਲਿਪੀ ਦੇ ਵਿਕਾਸ ਲਈ ਸਿੱਖ ਗੁਰੂਆਂ ਦਾ ਯੋਗਦਾਨ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ ਨਵੀਂ ਦਿੱਲੀ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਵੱਲੋਂ ‘‘ਗੁਰਮੁਖੀ ਲਿਪੀ ਦੇ ਵਿਕਾਸ ਲਈ ਸਿੱਖ ਗੁਰੂਆਂ ਦਾ ਯੋਗਦਾਨ’’ ਵਿਸੇ ’ਤੇ ਸੈਮੀਨਾਰ ਕਰਵਾਇਆ ਗਿਆ।ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟੱਡੀਜ਼ ਵੱਲੋਂ ਕਰਵਾਏ ਜਾਂਦੇ ਮਾਸਿਕ ਸੈਮੀਨਾਰ ਦੀ ਲੜੀ ’ਚ ਇਸ ਵਾਰ ਡਾ. ਬਲਬੀਰ ਸਿੰਘ …
Read More »GNDU Results declared
Amritsar, July 4 (Punjab Post Bureau) – The results of the following Examinations held by the Guru Nanak Dev University, Amritsar in May, 2017 have been declared and are available on University website www.gndu.ac.in. 1) B.Sc. (FASHION DESIGNING) Semester – VI 2) LL.B (FYIC) Semester-VIII 3) B.Sc. (Biotechnology) Semester-IV 4) B. Design (Multimedia) Semester-II
Read More »ਸੰਸਦੀ ਕਮੇਟੀ ਵਲੋਂ ਪੰਜਾਬ ਦੇ ਵੱਡੇ ਪ੍ਰਾਜੈਕਟਾਂ ਅਤੇ ਯੋਜਨਾਵਾਂ ਦੀ ਸਮੀਖਿਆ
ਨਸ਼ਾ ਮੁਕਤੀ ਲਈ ਕੇਂਦਰ ਪੰਜਾਬ ਦੀ ਮਦਦ ਕਰੇ- ਔਜਲਾ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਵੱਖ-ਵੱਖ ਕੰਮਾਂ ਦੀ ਦੇਖ-ਰੇਖ ਅਤੇ ਰਾਜ ਸਰਕਾਰਾਂ ਦੇ ਸੁਝਾਅ ਲੈਣ ਲਈ ਸੰਸਦ ਵੱਲੋਂ ਗਠਿਤ ਕੀਤੀਆਂ ਗਈ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਪੰਜਾਬ ਦੇ ਵੱਡੇ ਪ੍ਰਾਜੈਕਟਾਂ ਅਤੇ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਕੀਤੀ।ਇਸ ਮੀਟਿੰਗ ਵਿਚ ਲੋਕ ਸਭਾ ਅਤੇ ਰਾਜ ਸਭਾ ਵੱਲੋਂ ਸ਼ਾਮਿਲ ਕੀਤੇ ਗਏ …
Read More »ਫਿਜ਼ਾ `ਚ ਆਪਣੇ ਬੋਲਾਂ ਦੀ ਖੁਸ਼ਬੋ ਘੋਲਦੇ, ਨਹੀਂ ਦੇਖੇ ਬਨੇਰੇ `ਤੇ ਹੁਣ ਤਾਂ ਬੋਲਦੇ ਪੰਛੀ
ਯਾਦਗਾਰੀ ਹੋ ਨਿਬੜੀ ਲੋਕ ਸਾਹਿਤ ਸੰਗਮ ਰਾਜਪੁਰਾ ਦੀ ਸਾਹਿਤਕ ਬੈਠਕ … ਰਾਜਪੁਰਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਲੋਕ ਸਾਹਿਤ ਸੰਗਮ (ਰਜਿ) ਰਾਜਪੁਰਾ ਦੀ ਮਾਸਿਕ ਬੈਠਕ ਡਾ ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਦੇ ਹਾਲ ਵਿਚ ਹੋਈ ਜਿਸ ਵਿਚ ਲੋਕ ਕਵੀ ਕਰਮ ਸਿੰਘ ਹਕੀਰ ਨੇ `ਹਵਾਲਾ ਕਾਂਡ `ਸੁਣਾ ਕੇ ਸਭਾ ਦਾ ਆਗਾਜ਼ ਕੀਤਾ।ਸੁਰਿੰਦਰ ਸਿੰਘ ਸੋਹਣਾ ਦਾ ਧਾਰਮਿਕ ਗੀਤ `ਭੁੱਲਗੇ …
Read More »ਕੈਪਟਨ ਸਾਹਿਬ ਕਦੋਂ ਦੇਵੋਗੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ? – ਪਪੜੌਦੀ
ਸਮਰਾਲਾ, 4 ਜੁਲਾਈ (ਪੰਜਾਬ ਪੋਸਟ- ਕੰਗ) – ਚੋਣਾਂ ਜਿੱਤਣ ਤੋਂ 100 ਦਿਨ ਬਾਅਦ ਹੀ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵੱਡੇ ਵੱਡੇ ਵਾਅਦੇ ਭੁੱਲਦੇ ਨਜ਼ਰ ਆ ਰਹੇ ਹਨ ਭਾਵੇਂ ਉਹ ਸਮਾਰਟ ਫੋਨ ਦੇ ਜਾਂ ਘਰ ਘਰ ਵਿੱਚ ਪੱਕੀ ਨੌਕਰੀ ਦੇ, ਸ਼ਗਨ ਸਕੀਮ, ਆਟਾ ਦਾਲ ਸਕੀਮ ਵਿੱਚ ਚਾਹ ਪੱਤੀ ਸ਼ਾਮਲ ਕਰਨਾ, ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਨਾ ਆਦਿ ਉਕਤ ਸ਼ਬਦਾਂ ਦਾ ਪ੍ਰਗਟਾਵਾ …
Read More »ਕਹਾਣੀਕਾਰ ਨੇਤਰ ਸਿੰਘ ਮੁੱਤੋਂ ਨੂੰ ਸਦਮਾ, ਸੱਸ ਦਾ ਦੇਹਾਂਤ
ਸਮਰਾਲਾ, 4 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਗਰਮ ਮੈਂਬਰ ਅਤੇ ਕਹਾਣੀਕਾਰ ਨੇਤਰ ਸਿੰਘ ਮੁੱਤੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸੱਸ ਸ੍ਰੀਮਤੀ ਨਸੀਬ ਕੌਰ (90) ਵਾਸੀ ਭੋਲਾਪੁਰ, ਝਾਬੇਵਾਲ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੋਲਾਪੁਰ ਵਿਖੇ ਕਰ ਦਿੱਤਾ ਗਿਆ।ਕਹਾਣੀਕਾਰ ਨੇਤਰ ਸਿੰਘ ਮੁੱਤੋਂ ਨਾਲ ਅਫਸੋਸ …
Read More »
Punjab Post Daily Online Newspaper & Print Media