ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ, ਅੰਮ੍ਰਿਤਸਰ ਅਤੇ ਜ਼ਿਲ੍ਹਾ ਪ੍ਰਬੰਧਕਾਂ ਦੇ ਸਹਿਯੋਗ ਨਾਲ ਆਯੋਜਿਤ ‘ਹਿਰਦੇ’ ਪ੍ਰੋਗਰਾਮ ’ਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ …
Read More »Daily Archives: August 17, 2017
ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਨਵੇਂ ਵੀ.ਸੀ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਵਿਸ਼ਵ ਪ੍ਰਸਿੱਧ ਉਘੇ ਆਰਥੋਪੈਡਿਕਸ ਸਰਜਨ, ਅਕਾਦਮਿਕ ਮਾਹਿਰ ਅਤੇ ਵਿਦਵਾਨ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਅੱਜ ਇਥੇ ਇਕ ਸਾਦੇ ਢੰਗ ਰਾਹੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ-ਚਾਂਸਲਰ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ।ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਵਾਈਸ-ਚਾਂਸਲਰ ਦਫਤਰ ਦਾ ਸਟਾਫ ਹਾਜ਼ਰ ਸੀ। ਚਾਰਜ ਲੈਣ …
Read More »ਅਜਾਦੀ ਦਿਹਾੜੇ ਪ੍ਰਧਾਨ ਗਿੰਨੀ ਭਾਟੀਆ ਸਨਮਾਨਿਤ
ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਮਹਾਨਗਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਮਨਾਏ ਗਏ ਅਜਾਦੀ ਦਿਹਾੜੇ ਦੇ ਮੌਕੇ ਕਾਫੀ ਸਮੇਂ ਤੋਂ ਲੋਕ ਭਲਾਈ ਦੇ ਕੰਮ ਕਰ ਰਹੇ ਫਰੈਂਡਜ ਕਲੱਬ ਦੇ ਪ੍ਰਧਾਨ ਗਿੰਨੀ ਭਾਟੀਆ ਨੂੰ ਸਨਮਾਨਿਤ ਕਰਦੇ ਹੋਏ ਬਿਜਲੀ ਅਤੇ ਸਿੰਚਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵਾ, ਡੀ.ਸੀ.ਪੀ ਅਮਰੀਕ ਸਿੰਘ …
Read More »ਸਵਤੰਤਰਤਾ ਦਿਵਸ ਸਬੰਧੀ ਫੁੱਟਬਾਲ ਪ੍ਰਦਸ਼ਨੀ ਮੈਚ ਤੇ ਰਿਲੇਅ ਰੇਸ ਕਰਵਾਈ
ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) -15 ਅਗਸਤ, 2017 ਨੂੰ ਸਵਤੰਤਰਤਾ ਦਿਵਸ ਦੇ ਸਬੰਧ ਵਿੱਚ ਕਰਵਾਏ ਗਏ ਰਿਲੇਅ ਰੇਸਿਜ ਅਤੇ ਫੁੱਟਬਾਲ ਪ੍ਰਦਰਸ਼ਨੀ ਮੈਚ ਖਾਲਸਾ ਕਾਲਜੀਏਟ ਸੈਕ: ਸਕੂਲ `ਚ ਕਰਵਾਏ ਗਏ।ਇਹ ਜਾਕਾਰੀ ਦਿੰਦਿਆਂ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਰਿਲੇਅ ਰੇਸਿਜ ਵਿੱਚ ਚਾਰ ਟੀਮਾਂ ਨੇ ਭਾਗ ਲਿਆ।ਪਹਿਲੇ ਸਥਾਨ ਤੇ ਖਾਲਸਾ ਕਾਲਜੀਏਟ ਸਕੂਲ, ਦੂਜੇ ਸਥਾਨ ਤੇ ਖਾਲਸਾ ਪਬਲਿਕ ਸਕੂਲ …
Read More »ਵਿਰਸੇ ਅਤੇ ਵਿਰਾਸਤ ਨਾਲ ਜੋੜ ਗਿਆ ‘ਆਰਟ ਕੈਂਪ ਇੰਡੀਆ ਐਟ 70’
ਗਿੱਧਾ, ਲੋਕ ਗੀਤ, ਲੋਕ ਵਾਰਾਂ, ਭੰਡ ਅਤੇ ਭੰਗੜਾ ਨੇ ਸਰੋਤੇ ਕੀਲੇ ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਅੰਮਿ੍ਤਸਰ ਅਤੇ ਨਗਰ ਨਿਗਮ ਅੰਮਿ੍ਤਸਰ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਅਰਬਨ ਹਾਟ ਵਿਖੇ …
Read More »ਸਿੰਚਾਈ ਤੇ ਊਰਜਾ ਮੰਤਰੀ ਰਾਣਾ ਗੁਰਜੀਤ ਨੇ ਅੰਮਿ੍ਤਸਰ `ਚ ਲਹਿਰਾਇਆ ਕੌਮੀ ਝੰਡਾ
ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -71ਵਾਂ ਆਜ਼ਾਦੀ ਦਿਹਾੜਾ ਅੰਮਿ੍ਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਰਾਣਾ ਗੁਰਜੀਤ ਸਿੰਘ ਸਿੰਚਾਈ ਅਤੇ ਊਰਜਾ ਮੰਤਰੀ ਪੰਜਾਬ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।ਮੁੱਖ ਚੋਣ ਕਮਿਸ਼ਨਰ ਸ੍ਰੀ ਵੀ:ਕੇ: ਸਿੰਘ, ਜਿਲਾ ਤੇ ਸੈਸ਼ਨ ਜੱਜ …
Read More »40 ਖੂਹ ਬਾਗ ਵਿਖੇ ਬੂਟੇ ਲਗਾ ਕੇ ਆਰਟ ਕੈਂਪ ਇੰਡੀਆ ਦਾ ਕੀਤਾ ਉਦਘਾਟਨ
ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ ਮਨਜੀਤ ਸਿੰਘ) -ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਅੰਮਿ੍ਰਤਸਰ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਅੱਜ 40 ਖੂਹ ਅੰਮਿ੍ਤਸਰ ਵਿਖੇ ਬੂਟੇ ਲਗਾ ਕੇ ਇਸ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ …
Read More »ਸਾਹਿਤ ਸੰਗਮ ਨੇ ਕਰਵਾਇਆ ਸਾਵਣ ਕਵੀ ਦਰਬਾਰ
ਅੰਮਿ੍ਤਸਰ, 16 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) -ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਸਾਹਿਤ ਸੰਗਮ ਅਤੇ ਵਿਰਸਾ ਵਿਹਾਰ ਸੋਸਾਇਟੀ ਵੱਲੋਂ ਸਾਵਣ ਮਹੀਨੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਸਰਬਜੀਤ ਸੰਧੂ ਦੇ ਸਵਾਗਤੀ ਸ਼ਬਦਾਂ ਦੇ ਨਾਲ ਸ਼ੁਰੂ ਹੋਏ ਇਸ ਸਾਹਿਤਕ ਸਮਾਗਮ ਨੂੰ ਸ਼ਾਇਰ ਮਲਵਿੰਦਰ ਨੇ ਮੰਚ ਸੰਚਾਲਣ ਨਾਲ ਲੜੀਬਦ ਕੀਤਾ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੋਮਣੀ ਸ਼ਾਇਰ ਅਜਾਇਬ ਸਿੰਘ ਹੁੰਦਲ, …
Read More »ਸ੍ਰੀ ਗੁਰੂ ਹਰਿ ਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ
ਅੰਮਿ੍ਤਸਰ, 16 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿਖੇ 71ਵਾਂ ਸੁਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬੱਚਿਆਂ ਦੁਆਰਾ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਡਾਂਸ ਅਤੇ ਦੇਸ਼-ਭਗਤਾਂ ਨਾਲ ਸੰਬੰਧਤ ਨਾਟਕ ਪੇਸ਼ ਕੀਤਾ ਗਿਆ।ਇਸ ਸਮਾਰੋਹ ਵਿੱਚ ਗੁਰਜੀਤ ਸਿੰਘ ਔਜਲਾ’ ਮੈਂਬਰ ਪਾਰਲੀਮੈਂਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਝੰਡਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ
ਅੰਮਿ੍ਰਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਬੀ.ਏ ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚੋਂ ਉੱਚ ਸਥਾਨ ਹਾਸਿਲ ਕਰਦਿਆਂ ਸਮੈਸਟਰ ਛੇਵਾਂ ਦੀ ਸ਼ਿਵਾਨੀ ਨੇ ਪ੍ਰਥਮ ਸਥਾਨ, ਸ਼੍ਰਿਸ਼ਟੀ ਨੇ ਦੂਜਾ ਸਥਾਨ ਅਤੇ ਈਸ਼ਾ ਨੇ ਪੰਜਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਪ੍ਰਿੰਸੀਪਲ ਡਾ. …
Read More »
Punjab Post Daily Online Newspaper & Print Media