Tuesday, November 24, 2026

Monthly Archives: August 2017

ਵੱਖ-ਵੱਖ ਥਾਵਾਂ ’ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ’ਤੇ ਚਿੰਤਾ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ ’ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਇਹ ਵਰਤਾਰਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਏਜੰਸੀਆਂ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ …

Read More »

ਬੰਗਾਲ ਦੇ ਉਘੇ ਸਿਆਸਤਦਾਨ ਗਿਆਨ ਸਿੰਘ ਸੋਹਨਪਾਲ ਦੇ ਦਿਹਾਂਤ `ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੰਗਾਲ ਦੇ ਉਘੇ ਸਿਆਸਤਦਾਨ ਗਿਆਨ ਸਿੰਘ ਸੋਹਨਪਾਲ ਦੇ ਅਕਾਲ ਚਲਾਣੇ ’ਤੇ ਡੂੰਘਾ ਅਫਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਬੰਗਾਲ ਦੀ ਸਿਆਸਤ ਵਿਚ ਕਈ ਦਹਾਕੇ ਸਰਗਰਮ ਰਹੇ ਸੋਹਨਪਾਲ ਨੇ ਬੰਗਾਲ ਵਿਚ ਸਿੱਖਾਂ ਦੀ ਵੱਖਰੀ ਪਛਾਣ ਕਾਇਮ ਕੀਤੀ ਸੀ।ਉਨ੍ਹਾਂ ਦਾ ਸਿਆਸੀ ਸਫਰ ਬਹੁਤ ਲੰਮਾ ਹੈ, ਜਿਸ …

Read More »

ਸਰਾਕਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਟਾਈਆਂ ਤੇ ਬੈਲਟਾਂ ਵੰਡੀਆਂ

ਸ਼ਮਰਾਲਾ, 9 ਅਗਸਤ (ਪੰਜਾਬ ਪੋਸਟ- ਕੰਗ) – ਸਰਾਕਰੀ ਹਾਈ ਸਕੂਲ ਬਗਲੀ ਕਲਾਂ ਵਿੱਚ ਦਾਨੀ ਸੱਜਣ ਜਤਿੰਦਰ ਸਿੰਘ ਬਾਜਵਾ ਵਲੋਂ ਵਿਦਿਆਰਥੀਆਂ ਨੂੰ ਟਾਈਆਂ ਅਤੇ ਬੈਲਟਾਂ ਵੰਡੀਆਂ ਗਈਆਂ।ਸਕੂਲ ਮੁਖੀ ਮੇਘਦਾਸ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਾਡਲ ਸਕੂਲਾਂ ਵਰਗੀ ਦਿੱਖ ਪ੍ਰਦਾਨ ਕਰਨ ਲਈ ਸਕੂਲ ਵਿੱਚ ਨਵੀਆਂ ਵਰਦੀਆਂ ਲਗਵਾਈਆਂ ਗਈਆਂ ਹਨ।ਜਿਸ ਵਿੱਚ ਟਾਈ ਤੇ ਬੈਲਟ ਵੀ ਸ਼ਾਮਿਲ ਹਨ।ਉਨਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ …

Read More »

15 ਅਗਸਤ ਦੇ ਮੱਦੇਨਜਰ ਪੁਲਿਸ ਨੇ ਕੀਤੇ ਸੁਰੱਖਿਆ ਸਖਤ ਪ੍ਰਬੰਧ

ਸ਼ਮਰਾਲਾ, 9 ਅਗਸਤ (ਪੰਜਾਬ ਪੋਸਟ- ਕੰਗ) – 15 ਅਗਸਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਮਰਾਲਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।ਪੁਲਿਸ ਵੱਲੋਂ ਸ਼ਹਿਰ ਦੇ ਹਾਈਵੇ ਤੇ ਨਾਕਾਬੰਦੀ ਕਰਕੇ ਹਰ ਵਾਹਨ ਤੇ ਬਾਜ ਵਾਲੀ ਅੱਖ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਰਾਲਾ ਥਾਣਾ ਐਸ.ਐਚ.ਓ …

Read More »

ਪੈਨਸ਼ਨਰਾਂ ਵਲੋਂ ਡੀ.ਸੀ ਕੰਪਲੈਕਸ ਅੱਗੇ ਪ੍ਰਦਰਸ਼ਨ

ਧੂਰੀ / ਸੰਗਰੂਰ, 8 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ / ਮਹੇਸ਼ ਜਿੰਦਲ) – ਪੰਜਾਬ ਪੈਨਸ਼ਨਰਜ਼ ਵੈਲਫ਼ੇਅਰ ਫਰੰਟ ਦੀ ਅਗਵਾਈ ਹੇਠ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀ.ਸੀ ਕੰਪਲੈਕਸ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਰਜਨ ਸਿੰਘ ਨੇ ਕਿਹਾ ਕਿ ਕੈਪਟਨ …

Read More »

ਖ਼ਾਲਸਾ ਕਾਲਜ ਵਿਖੇ 15 ਅਗਸਤ ਨੂੰ ਕਰਵਾਏ ਜਾਣਗੇ ਵਿਰਾਸਤੀ ਤੇ ਸਭਿਆਚਾਰਕ ਮੁਕਾਬਲੇ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਸਬੰਧੀ ਮੁਕਾਬਲੇ ਦੀ ਲੜੀ ਤਹਿਤ ਸਥਾਨਕ ਖ਼ਾਲਸਾ ਕਾਲਜ ਵਿਖੇ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਅਤੇ ਸਭਿਆਚਾਰ ਪ੍ਰੋਗਰਾਮ 15 ਅਗਸਤ ਨੂੰ ਕਰਵਾਇਆ ਜਾ ਰਿਹਾ …

Read More »

ਪੁਤਲੀਘਰ ਵਿਖੇ ਮਲਟੀ ਸਕਿੱਲਡ ਡਿਵਲਪਮੈਂਟ ਸੈਂਟਰ ਦਾ ਡੀ.ਸੀ ਵਲੋਂ ਉਦਘਾਟਨ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਅੱਜ ਪ੍ਰਧਾਨ ਮੰਤਰੀ ਵਲੋਂ ਚਲਾਏ ਗਏ ਸਕਿੱਲ ਇੰਡੀਆ ਮਿਸ਼ਨ ਅਧੀਨ ਪੁਤਲੀਘਰ ਨੇੜੇ ਖੋਲੇ ਗਏ ਬਹੁਪੱਖੀ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕੀਤਾ।ਉਨਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਬਣਾਉਣ ਲਈ ਇਹ ਸੈਂਟਰ ਵੱਡਾ ਯੋਗਦਾਨ ਪਾ ਰਹੇ ਹਨ ਅਤੇ ਇਨਾਂ …

Read More »

ਅਸਲਾ ਭੰਡਾਰ ਵੱਲਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲਾ ਭੰਡਾਰ ਵੱਲਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ …

Read More »

ਯੂੂਨੀਅਨ ਦੇ ਵਿਰੋਧ ਤੇ ਧਰਨੇ ਨੇ ਰੋਕੀ ਕਿਸਾਨ ਦੀ ਜ਼ਮੀਨ ਦੀ ਕੁਰਕੀ

ਧੂਰੀ / ਸੰਗਰੂਰ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ / ਮਹੇਸ਼ ਜਿੰਦਲ) – ਪਿੰਡ ਮੰਡੇਰ ਖੁਰਦ ਦੇ ਇੱਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਲੌਗੋਵਾਲ ਸਬ ਤਹਿਸੀਲ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।ਕਿਸਾਨਾਂ ਦੇ ਵਿਰੋਧ ਕਾਰਨ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋ ਸਕੀ ਅਤੇ ਕੋਈ ਵੀ ਵਿਅਕਤੀ ਜ਼ਮੀਨ ਦੀ …

Read More »

ਨਵੇਂ ਭਰਤੀ ਕਲੱਰਕਾਂ ਦਾ ਪਰਖ ਕਾਲ ਦੋ ਸਾਲ ਕਰਨ ਦੀ ਮੰਗ

ਧੂਰੀ / ਸੰਗਰੂਰ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ / ਮਹੇਸ਼ ਜਿੰਦਲ) – ਪੀ.ਡਬਲਿਊ.ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਰਵਿਸਿਜ਼ ਜਿਲ੍ਹਾ ਸੰਗਰੂਰ ਦੀ ਮੀਟਿੰਗ ਸੰਗਰੂਰ ਵਿਖੇ ਜਿਲ੍ਹਾ ਪ੍ਰਧਾਨ ਰਾਜਵੀਰ ਸ਼ਰਮਾ ਬਡਰੁੱਖਾਂ ਦੀ ਅਗਵਾਈ ਵਿੱਚ ਕੀਤੀ ਗਈ।ਜਿਲ੍ਹਾ ਪ੍ਰਧਾਨ ਵਲੋਂ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪੱਤਰ ਦੇ ਆਧਾਰ `ਤੇ ਜਲ ਸਪਲਾਈ ਵਿਭਾਗ ਵਿੱਚ ਭਰਤੀ ਹੋਏ …

Read More »