Tuesday, November 24, 2026

Monthly Archives: August 2017

ਪਿੰਡ ਈਸੀ ਦੀ ਪੰਚਾਇਤ ਵਲੋਂ ਯੂਨੀਵਰਸਿਟੀ ਕਾਲਜ ਬੇਨੜਾ ਨੂੰ 25 ਹਜ਼ਾਰ ਦੀ ਮਦਦ

ਧੂਰੀ, 31 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ)  ਹਲਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਦੀ ਪ੍ਰੇਰਨਾ ਸਦਕਾ ਸਰਪੰਚ ਰਣਜੀਤ ਸਿੰਘ ਕਾਕਾ ਦੀ ਅਗਵਾਈ ਵਿਚ ਪਿੰਡ ਈਸੀ ਦੀ ਪੰਚਾਇਤ ਨੇ ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਨੂੰ 25 ਹਜ਼ਾਰ ਰੁਪਏ ਵਿੱਤੀ ਮਦਦ ਵੱਜੋਂ ਪ੍ਰਦਾਨ ਕੀਤੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਰਣਜੀਤ ਸਿੰਘ ਕਾਕਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ …

Read More »

ਰਿਟਾਇਰਮੈਂਟ ਮੌਕੇ ਡਾ. ਰਵਿੰਦਰ ਸਿੰਘ ਸਨਮਾਨਿਤ

ਧੂਰੀ, 1 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਵਲ ਹਸਪਤਾਲ ਧੂਰੀ ਵਿਖੇ ਹੋਮਿਓਪੈਥਿਕ ਡਿਸਪੈਂਸਰੀ ਦੇ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ ਨੂੰ 30 ਸਾਲ ਦੀਆਂ ਸੇਵਾਵਾਂ ਉਪਰੰਤ ਬੇਦਾਗ ਰਿਟਾਇਰਮੈਂਟ ਲੈਣ `ਤੇ ਸਨਮਾਨਿਤ ਕੀਤਾ ਗਿਆ।ਹੋਮਿਓਪੈਥੀ ਖੇਤਰ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਂਵਾਂ ਬਦਲੇ ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਅਤੇ ਹੋਰ ਅਨੇਕਾਂ ਪਤਵੰਤੇ ਵਿਅਕਤੀਆਂ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ, ਪਵਨ ਕੁਮਾਰ ਜੈਨ, ਸ਼ਿਵ ਕੁਮਾਰ, …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦੀ ਬਰਸੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹ ਇੱਕ ਅਜਿਹੇ ਕ੍ਰਾਂਤੀਕਾਰੀ ਸਨ ਜੋ ਭਾਰਤ ਵਿੱਚ ਬ੍ਰਿਟਿਸ਼ ਰਾਜ ਦੇ ਖਿਲਾਫ਼ ਲੜੇ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪੱਕੇ ਵਿਸ਼ਵਾਸ ਅਤੇ ਉਤਸ਼ਾਹ ਨੂੰ ਸਲਾਮ ਕੀਤਾ।ਜਿਸ ਨਾਲ ਉਸ ਵੀਰ ਪੁਰਖ ਨੇ ਅੰਗਰੇਜ਼ਾਂ ਦੇ ਪੰਜੇ …

Read More »

ਡੀ.ਏ.ਵੀ ਕਾਲਜ ਵਿਖੇ ਭਾਰਤ ਸਵਾਭਿਮਾਨ ਸੰਗਠਨ ਨੇ ਯੋੋਗਾ ਦੇ ਗੁਰ ਸਿਖਾਏ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਕਾਲਜ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਪਤੰਜਲੀ ਯੋਗਪੀਠ ਸਵਾਮੀ ਰਾਮਦੇਵ ਹਰਦੁਆਰ ਤੋਂ ਭਾਰਤ ਸਵਾਭਿਮਾਨ ਸੰਗਠਨ ਦੇ ਜਿਲਾ ਪ੍ਰਧਾਨ ਅਸ਼ੋਕ ਕੁਮਾਰ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਦੇ ਸਹਿਯੋਗ ਲਈ ਯੋਗ ਇੰਸਟਰੱਕਟਰ ਸ਼੍ਰੀਮਤੀ ਰੂਪ ਮੱਲੀ ਰਾਣੀ ਦਾ ਬਾਗ ਵੀ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਰਾਜੇਸ਼ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਲਾ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚਲ ਰਹੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਵੱਲੋਂ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਛੋਟੇ-ਛੋਟੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਤੇ ਅਧਿਆਪਕਾਂ ਦੀ ਸਹਾਇਤਾ ਨਾਲ ਬਹੁਤ ਹੀ ਸੁੰਦਰ ਤੇ ਆਕਰਸ਼ਕ ਰਚਨਾਤਮਕ ਕਲਾਕ੍ਰਿਤੀਆਂ ਦਾ ਨਿਰਮਾਣ ਕੀਤਾ।ਇਹਨਾਂ ਵਸਤੂਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ …

Read More »

ਸ਼ਰਾਬ ਤਸਕਰੀ ਦੇ ਦੋਸ਼ ’ਚ ਪੰਜ ਗਿ੍ਫਤਾਰ

ਬਠਿੰਡਾ, 31 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਜਿਲਾ ਪੁਲਿਸ ਪ੍ਰਸਾਸ਼ਨ ਵਲੋਂ ਜਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਰੋਕੂ ਮੁਹਿੰਮ ਦੌਰਾਨ ਕੀਤੀ ਜਾ ਰਹੀ ਨਾਕਾਬੰਦੀ ਦੇ ਨਤੀਜੇ ਸਾਰਥੱਕ ਸਿੱਧ ਹੋ ਰਹੇ ਹਨ।ਇਸ ਮੁਹਿੰਮ ਦੌਰਾਨ ਸੀ.ਆਈ.ਏ ਸਟਾਫ਼-2  ਦੇ ਏ.ਐਸ.ਆਈ ਰਣਜੀਤ ਸਿੰਘ ਵਲੋਂ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਸੰਗਤ ਥਾਣਾ ਵਿਚ ਦਰਜ ਮੁਕੱਦਮਾ ਨੰਬਰ 178 ਮਿਤੀ 30-07-17,473 ਆਈ …

Read More »

ਸੇਵਾ ਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ

ਬਠਿੰਡਾ, 31 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਸਿੰਚਾਈ ਵਿਭਾਗ (ਡਰੇਨਜ) ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਉਸਾਰੀ ਮੰਡਲ ਵਿਖੇ ਬਤੌਰ ਡਰਾਫਟਸਮੈਨ ਪਰਮਜੀਤ ਸਿੰਘ ਸੋਢੀ ਨੂੰ ਵਿਭਾਗ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਸਮੂਹ ਸਟਾਫ, ਰਿਸ਼ਤੇਦਾਰਾਂ ਅਤੇ ਪਤਵੰਤਿਆਂ ਵੱਲੋਂ ਉਨਾਂ ਦਾ ਅਤੇ ਉਨਾਂ ਦੀ ਧਰਮਪਤਨੀ ਸ੍ਰੀਮਤੀ ਹਰਮੇਸ਼ ਕੁਮਾਰੀ …

Read More »

ਮੈਡੀਕਲ ਲੈਬੋਰਟਰੀ ਟੈਕਨੇਲੋਜਿਸਟਾਂ ਦੀ ਜਿਲਾ ਪੱਧਰੀ ਅਹੁੱਦੇਦਾਰਾਂ ਦੀ ਚੋਣ

ਬਠਿੰਡਾ, 31 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਜਿਲਾ ਬਠਿੰਡਾ ਦੇ ਮੈਡੀਕਲ ਲੈਬੋਰੇਟਰੀ ਟੈਕਨੇਲੋਜਿਸਟਾਂ ਦੀ ਜਿਲਾ ਪੱਧਰੀ ਮੀਟਿੰਗ ਦੌਰਾਨ ਲੈਬ ਟੈਕਨੇਲੋਜਿਸਟਾਂ ਨੂੰ ਸਮੇਂ-ਸਮੇਂ `ਤੇ ਆਊਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਸਾਰੇ ਲੈਬ ਟੈਕਨੇਲੋਜਿਸਟਾਂ ਦੁਆਰਾ ਮੀਟਿੰਗ ਦੋਰਾਨ ਸਰਬਸੰਮਤੀ ਨਾਲ ਜਿਲੇ ਦੀ ਗਵਰਨਿੰਗ ਬੋਡੀ ਦਾ ਗਠਨ ਕੀਤਾ ਗਿਆ।ਮੌਕੇ ’ਤੇ ਹੀ ਨਵੇਂ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ।ਚੁਣੇ ਗਏ ਅਹੁੱਦੇਦਾਰਾਂ …

Read More »

ਰਾਸ਼ਟਰੀ ਪੱਧਰ ਦੇ ਤਕਨੀਕੀ ਸੈਮੀਨਾਰ ਦੀ ਸ਼ੁਰੂਆਤ

ਬਠਿੰਡਾ, 1 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀ. ਐਂਡ ਟੈਕਨਾਲੋਜੀ ਵੱਲੋਂ ਰਾਸ਼ਟਰੀ ਪੱਧਰ ਦੀ ਲਾਟੈਕਸ ਤੇ ਮੈਟਲੈਬ ਦੇ ਬਾਰੇ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ।ਇਸ ਵਰਕਸ਼ਾਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਸਾਹਿਤਕਾਰ ਤੇ ਵਿਗਿਆਨੀ ਡਾ: ਜਗਤਾਰ ਸਿੰਘ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ

ਬਠਿੰਡਾ, 1 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਗੁਰਦੁਆਰਾ ਸ਼ਹੀਦ ਭਾਈ ਦੀਪ ਸਿੰਘ ਨਗਰ ਵਿਖੇ ਗੁਰਮਤਿ ਪ੍ਰਚਾਰ ਸਭਾ ਵਲੋਂ ਕੀਤੇ ਧਾਰਮਿਕ ਸਮਾਗਮ ਵਿਚ ਭਾਈ ਕਾਰਜ ਸਿੰਘ ਗੋਨਿਆਣਾ ਮੰਡੀ ਵਾਲਿਆਂ ਨੇ ਪ੍ਰਭਾਤੀ ਰਾਗੁ ਵਿੱਚ ਭਗਤ ਕਬੀਰ ਜੀ ਦੇ ਉਚਾਰਨ ਕੀਤੇ ਸ਼ਬਦਾਂ ਦਾ ਕੀਰਤਨ ਕੀਤਾ।ਇਹ ਸ਼ਬਦ ਜੋ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਕ 1349 ਉਪਰ ਦਰਜ ਹਨ।ਉਪਰੰਤ …

Read More »