Tuesday, November 24, 2026

Daily Archives: September 3, 2017

ਵਿਰਸਾ ਵਿਹਾਰ ਕਮੇਟੀ `ਚੋਂ ਜਗਦੀਸ਼ ਸਚਦੇਵਾ ਨੂੰ ਬਾਹਰ ਕੱਢਣ ਸਬੰਧੀ ਪ੍ਰਕਾਸ਼ਿਤ ਖਬਰ ਦਾ ਖੰਡਨ

ਅੰਮਿ੍ਤਸਰ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਰਸਾ ਵਿਹਾਰ ਦੀ ਨਵੀਂ ਚੁਣੀ ਗਈ ਕਾਰਜਕਾਰਨੀ ਦੀ ਪਹਿਲੀ ਇਕੱਤਰਤਾ ਵਿਰਸਾ ਵਿਹਾਰ ਦੇ ਮੁੱਖ ਦਫ਼ਤਰ ਵਿਖੇ ਸੁਸਾਇਟੀ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਵਿਜੇ ਸ਼ਰਮਾ, ਭੁਪਿੰਦਰ ਸਿੰਘ ਸੰਧੂ, ਤੇਜਿੰਦਰ ਰਾਜਾ, ਰਸ਼ਮੀ ਨੰਦਾ, ਸ਼ਾਇਰ ਮਲਵਿੰਦਰ, ਰਿਤੂ ਸ਼ਰਮਾ, ਜਸਵੰਤ ਜੱਸ, ਅਤੇ ਸ਼ਿਵਦੇਵ ਸਿੰਘ ਹਾਜ਼ਰ ਹੋਏ।ਇਸ ਮੀਟਿੰਗ ਦੌਰਾਨ ਜਤਿੰਦਰ ਬਰਾੜ, ਗੁਰਮੀਤ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) –    ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਸਭਾ-ਸੁਸਾਇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ …

Read More »

ਢਾਡੀ ਮਸਲੇ ਦੇ ਹੱਲ ਲਈ ਬਣਾਈਦੋ ਮੈਂਬਰੀ ਕਮੇਟੀ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) –    ਪਿਛਲੇ ਦਿਨੀਂ ਮੀਰੀ ਪੀਰੀ ਸ਼੍ਰੋਮਣੀ ਢਾਡੀ ਜੱਥਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਵੱਖ-ਵੱਖ ਦਿਹਾੜਿਆਂ ਮੌਕੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਉਣ ਸਬੰਧੀ ਹੋਈ ਸਮੇਂ ਦੀ ਵੰਡ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ …

Read More »

ਇੰਗਲੈਂਡ ਨਿਵਾਸੀ ਕਬੱਡੀ ਖਿਡਾਰੀ ਜਸਕਰਨ ਸਿੰਘ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) –  ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਦੇ ਪੁੱਤਰ ਕਬੱਡੀ ਖਿਡਾਰੀ ਜਸਕਰਨ ਸਿੰਘ ਦੀ ਇੰਗਲੈਂਡ ਵਿਚ ਇਕ ਸੜਕ ਹਾਦਸੇ ਦੌਰਾਨ ਹੋਈ ਮੌਤ ‘ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਆਖਿਆ ਕਿ ਬੇਸ਼ੱਕ ਮੌਤ ਇੱਕ ਅਟੱਲ ਸੱਚਾਈ ਹੈ, ਪਰ ਜਦ ਅਜਿਹੇ …

Read More »

ਦੱਖਣੀ ਅਫਰੀਕਾ ਵਿਖੇ ਪਾਵਰ ਲਿਫਟਿੰਗ ਕਾਮਨਵੈਲਥ ਖੇਡਾਂ ਵਿਚ ਭਾਰਤ ਵਲੋਂ ਖੇਡੇਗਾ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ (ਕਪੂਰਥਲਾ) ਦੇ ਵਿਦਿਆਰਥੀ ਸੁਖਪਾਲ ਸਿੰਘ ਦੱਖਣੀ  ਅਫਰੀਕਾ ਪਾਵਰ ਲਿਫਟਿੰਗ ਕਾਮਨਵੈਲਥ ਖੇਡਾਂ ਵਿਚ ਭਾਰਤ ਵੱਲੋਂ ਖੇਡੇਗਾ।ਸਾਊਥ ਅਫਰੀਕਾ ਲਈ ਰਵਾਨਾ ਕਰਨ ਤੋਂ ਪਹਿਲਾਂ ਸੁਖਪਾਲ ਸਿੰਘ ਨੂੰ ਸਨਮਾਨਿਤ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਨੇ ਆਖਿਆ ਕਿ ਪਿੰਡ ਇਬਰਾਹੀਮ …

Read More »

ਚੀਫ਼ ਖ਼ਾਲਸਾ ਦੀਵਾਨ ਨੇ 53 ਅਧਿਆਪਕ ਕੀਤੇ ਸਨਮਾਨਿਤ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਜਗਦੀਪ  ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਆਡੀਟੋਰੀਅਮ ਵਿੱਚ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਹਰ ਇੱਕ ਸਕੂਲ ਦੇ ਵਧੀਆ ਕਾਰਗੁਜਾਰੀ ਵਾਲੇ 53 ਅਧਿਆਪਕਾਂ ਨੂੰ ਸਨਮਾਨਿਤ …

Read More »

ਜਿਲੇ ਦੇ ਸੇਵਾ ਕੇਂਦਰਾਂ ਦੀ ਗਿਣਤੀ 151 ਹੋਈ

ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਹੈ, ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਗਿਣਤੀ 151 ਹੋ ਗਈ ਹੈ।ਨਵੇਂ ਹੁਕਮਾਂ ਅਨੁਸਾਰ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਗਮਾਡਾ ਨਾਲ ਸਬੰਧਿਤ 5 ਸਰਕਾਰੀ ਸੇਵਾਵਾਂ ਉਪਲਬਧ ਕਰਵਾ ਦਿੱਤੀਆਂ ਹਨ ਜਿਸ ਨਾਲ …

Read More »

ਸ਼ਹਿਰ `ਚ ਲੱਗੇ ਗੰਦਗੀ ਢੇਰਾਂ ਤੋਂ ਲੋਕ ਪ੍ਰੇਸ਼ਾਨ

ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੂੜੇ ਦੇ ਡੰਪ ਵਾਲੀ ਜ਼ਮੀਨ ਦੀ ਠੇਕੇ ਦੀ ਰਕਮ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਪੰਜਵੇਂ ਦਿਨ ਵੀ ਕਿਸੇ ਤਣ ਪੱਤਣ ਨਹੀਂ ਲੱਗਾ।ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਨੇ ਲੋਕਾਂ ਦਾ ਨੱਕ ਵਿਚ ਦਮ ਕਰ ਰੱਖਿਆ ਹੈ ਅਤੇ ਅੱਜ ਹੋਈ ਭਾਰੀ ਬਾਰਸ਼ ਨਾਲ ਹਾਲਾਤ ਹੋਰ ਬੱਦਤਰ ਹੋ ਗਏ ਹਨ, ਪਰ …

Read More »

ਸ਼ਰਾਬ ਦੀਆਂ 400 ਤੋਂ ਵੱਧ ਬੋਤਲਾਂ ਬਰਾਮਦ

ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸੰਗਰੂਰ ਪੁਲੀਸ ਨੇ 420 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਕੇ ਇੱਕ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਦੋ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ ਹਨ।ਪੁਲੀਸ ਨੇ ਥਾਣਾ ਸਿਟੀ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਥਾਣਾ ਸਿਟੀ ਪੁਲੀਸ ਦੇ ਇੰਚਾਰਜ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਹੌਲਦਾਰ ਭੋਲਾ ਸਿੰਘ …

Read More »

ਰੋਜ਼ਗਾਰ ਮੇਲੇ `ਚ ਪੱਖੀਆਂ ਬਣੀਆਂ ਡਿਗਰੀਆਂ

ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੈਪਟਨ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਅਨੁਸਾਰ ਭਾਵੇਂ ਅਜੇ ਸਰਕਾਰੀ ਨੌਕਰੀਆਂ ਦਾ ਪਟਾਰਾ ਤਾਂ ਨਹੀਂ ਖੋਲ੍ਹਿਆ ਗਿਆ ਪ੍ਰੰਤੂ ਵੱਖ ਵੱਖ ਕੰਪਨੀਆਂ ਵਿੱਚ ਪ੍ਰਾਈਵੇਟ ਤੌਰ ’ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਬੇਰੁਜ਼ਗਾਰਾਂ ਨੂੰ ਧਰਵਾਸ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ।ਸਰਕਾਰ ਦੇ ਆਦੇਸ਼ ’ਤੇ ਇਥੇ ਸਰਕਾਰੀ ਰਣਬੀਰ …

Read More »