Tuesday, November 24, 2026

Daily Archives: September 19, 2017

ਏਅਰ ਮਾਰਸ਼ਲ ਅਰਜਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਲੱਗੇਗੀ – ਪ੍ਰੋ. ਬਡੂੰਗਰ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਏਅਰ ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਨੇ 1965 ਦੀ ਜੰਗ ਵਿਚ ਭਾਰਤੀ ਹਵਾਈ ਸੈਨਾ ਦੀ ਅਗਵਾਈ ਕਰ ਕੇ ਦੇਸ਼ ਦੀ ਰੱਖਿਆ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। ਪ੍ਰੋ. ਬਡੂੰਗਰ …

Read More »

ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲ ਮੁਖੀ ਸੁਚੇਤ ਰੂਪ `ਚ ਜ਼ਿੰਮੇਵਾਰੀ ਨਿਭਾਉਣ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ, ਜਿਸ ਦੀ ਅਗਵਾਈ ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਡਾਇਰੈਕਟਰ ਸਿੱਖਿਆ ਜਤਿੰਦਰ ਸਿੰਘ ਨੇ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ਾਂ ਅਨੁਸਾਰ ਹੋਈ ਇਕੱਤਰਤਾ ਦੌਰਾਨ ਜਿਥੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਸੰਗੀਤ ਪ੍ਰਤੀਯੋਗਿਤਾ `ਚ ਚੈਂਪੀਅਨ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੰਗੀਤ ਕਲਾ ਮੰਚ ਜਲੰਧਰ ਵਲੋਂ ਕਰਵਾਈ ਗਈ ਰਾਸ਼ਟਰ ਪੱਧਰੀ `ਸੰਗੀਤ ਪ੍ਰਤੀਯੋਗਤਾ 2017 – ਡਾ: ਜੇ.ਐਸ ਬਾਵਰਾ` ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਜੇਤੂ ਰਿਹਾ।ਸਕੂਲ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸਕੂਲ ਦੀ ਨੌਵੀਂ, ਦੱਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਸਫਲਤਾ ਪ੍ਰਾਪਤ ਕੀਤੀ।ਸਮੂਹ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਖਾਸਾ ਬਜਾਰ ਦੇ ਐਨ.ਸੀ.ਸੀ ਦੇ ਕੈਡਿਟਾਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜਾਰ ਦੇ ਐਨ.ਸੀ.ਸੀ ਕੈਡਿਟਾਂ ਨੇ ਸਤਲਾਣੀ ਸਾਹਿਬ ਵਿਖੇ ਲੱਗੇ ਪਹਿਲੇ ਪੰਜਾਬ ਬਟਾਲੀਅਨ ਦੇ ਕੰਬਾਇਨ ਐਨੂਅਲ ਟਰੇਨਿੰਗ ਕੈਂਪ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਅੱਵਲ ਸਥਾਨ ਹਾਸਲ ਕੀਤੇ ਹਨ।ਪਿ੍ਰੰਸੀਪਲ ਡਾ: ਸ਼੍ਰੀਮਤੀ ਅਮਰਪਾਲੀ ਕੌਰ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਲਈ ਵਧਾਈ ਦਿੰਏ ਹੋਏ ਉਨ੍ਹਾਂ ਨੂੰ ਸਕੂਲ ਵਿੱਚ …

Read More »

ਗਿਆਨੀ ਗੁਰਮੁੱਖ ਸਿੰਘ ਦੇ ਕਵਾਟਰ ਦਾ ਬਿਜਲੀ, ਪਾਣੀ ਕੱਟਣਾ ਨਾਦਰਸ਼ਾਹੀ ਫੁਰਮਾਨ- ਸਰਨਾ

ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਕੋੋਲੋ ਉਹਨਾਂ ਦੀ ਰਿਹਾਇਸ਼ ਖਾਲੀ ਕਰਾਉਣ ਲਈ ਸ਼੍ਰੋਮਣੀ ਕਮੇਟੀ ਵੱਲੋ ਕੀਤੀ ਗਈ ਘਿਨਾਉਣੀ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਇੱਕ ਜਥੇਦਾਰ ਦੇ ਸੱਚ ਬੋਲਣ ਕਰਕੇ ਅਜਿਹੀ ਦੁਰਦਸ਼ਾ ਕੀਤੀ ਜਾ …

Read More »

ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ‘ਘੁਮੰਤਰੂ’ ਕਹਿਣਾ ਉਹਨਾਂ ਦਾ ਤਿ੍ਸਕਾਰ ਹੈ- ਖਾਲਸਾ

ਕਿਹਾ ਸਿੱਖਾਂ ਦੀ ਤੌਹੀਨ ਕਰਨਾ ਸਿੱਖ ਪੰਥ ਦੀ ਮਰਿਆਦਾ ਤੇ ਸਿਧਾਂਤ ਦੇ ਉਲਟ ਅੰਮਿ੍ਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਈ ਤਰਸੇਮ ਸਿੰਘ ਖਾਲਸਾ ਸਾਬਕਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਿੱਲੀ ਕਮੇਟੀ ਤੇ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਵੱਲੋ ਸਿੱਖਾਂ ਨੂੰ ਇੱਕ ਨਵੇਂ ਲਕਬ ‘ਘਮੰਤਰੂ’ ਨਾਲ ਸੰਬੋਧਨ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿੱਖਾਂ …

Read More »

ਕਿਸਾਨ ਝੋਨੇ/ਬਾਸਮਤੀ ਦੀ ਫਸਲ ਦਾ ਸ਼ੁੱਧ ਬੀਜ ਖੁਦ ਤਿਆਰ ਕਰਨ- ਡਾ. ਅਮਰੀਕ ਸਿੰਘ

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਝੋਨੇ/ਬਾਸਮਤੀ ਦੀ ਫਸਲ ਦਾ ਸ਼ੁੱਧ ਬੀਜ ਤਿਆਰ ਕਰਨ ਨਾਲ ਜਿਥੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਉਥੇ ਵਧੇਰੇ ਪੈਦਾਵਾਰ ਵੀ ਮਿਲਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜਤਿ ਸਿੰਘ ਮੁੱਖ ਖੇਤੀਬਾੜੀ ਅਫਸਰ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ …

Read More »

PM to dedicate Sardar Sarovar Dam to the nation

New Delhi, Sept. 18 (Punjab Post Bureau) – The Prime Minister Shri Narendra Modi, will dedicate the Sardar Sarovar Dam to the nation, at Kevadia in Gujarat. The height of the dam was recently raised to 138.68 metres, facilitating a usable storage of 4.73 Million Acre feet (MAF). This will greatly benefit the participating States of Gujarat, Rajasthan Madhya Pradesh and …

Read More »

ਨਾਟਸ਼ਾਲਾ ਵਿਖੇ ਪੰਜਾਬੀ ਨਾਟਕ `ਸੌਂਕਨ` ਦਾ ਮੰਚਨ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਵਿੱਚ ਬਲੀ ਗਾਰਗੀ ਲਿਖਤੀ ਤੇ ਏਮੇਨੁਅਲ ਸਿੰਘ ਨਿਦੇਰਸ਼ਿਤ ਪੰਜਾਬੀ ਨਾਟਕ `ਸੌਂਕਨ` ਦਾ ਮੰਚਨ ਕੀਤਾ ਗਿਆ।1970 ਦੇ ਦਸ਼ਕ ਵਿੱਚ ਲਿਖੇ ਇਸ ਨਾਟਕ ਦੀ ਕਹਾਣੀ ਇੱਕ ਅਜਿਹੇ ਪਰਿਵਾਰ ਜਿਸ ਵਿੱਚ ਮਾਂ, ਪੁੱਤਰ, ਬਹੂ ਤੇ ਭੈਣ ਦੇ ਦੁਆਲੇ ਘੁੰਮਦੀ ਹੈ।ਸਰੀਰਕ ਸਬੰਧਾਂ ਤੇ ਰਿਸ਼ਤਿਆਂ ਨੂੰ ਬਿਆਨ ਕਰਦੇ ਇਸ ਨਾਟਕ ਨੇ ਸਮਾਜ `ਤੇ ਕਟਾਕਸ਼ …

Read More »