Tuesday, November 24, 2026

Daily Archives: September 20, 2017

ਕਰਮਚਾਰੀਆਂ ਨੇ ਮੰਗਾਂ ਸਬੰਧੀ ਡੀ.ਸੀ ਦਫ਼ਤਰ ਸਾਹਮਣੇ ਫੂਕਿਆ ਪੰਜਾਬ ਸਰਕਾਰ ਦਾ ਪੁੱਤਲਾ

ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਪੰਜਾਬ ਕਮੇਟੀ ਦੇ ਸੱਦੇ ਤੇ ਜ਼ਿਲਾ ਫਾਜ਼ਿਲਕਾ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾੀਆਂ ਵੱਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਦੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ ਗਿਆ। ਜਿਸ ਦੀ ਪ੍ਰਧਾਨਗੀ ਜ਼ਿਲਾ ਪ੍ਰਧਾਨ ਬਲਬੀਰ ਸਿੰਘ ਕਾਠਗੜ ਨੇ ਕੀਤੀ। ਇਕੱਠ ਨੂੰ ਸੰਬੋਧਨ ਕਰਦੇ ਹੋਏ ਤਹਿਸੀਲ ਫਾਜ਼ਿਲਕਾ  ਦੇ …

Read More »

ਰਾਜਸਥਾਨ ਦੇ ਹਿੰਦੁਮਲ ਕੋਟ ਤੋਂ ਫਾਜ਼ਿਲਕਾ ’ਚ 23 ਸਤੰਬਰ ਨੂੰ ਪ੍ਰਵੇਸ਼ ਕਰੇੇਗੀ ਕੈਮਲ ਸਫਾਰੀ

25 ਸਤੰਬਰ ਨੂੰ ਬਹੁਮੰਤਵੀ ਸਟੇਡੀਅਮ ਵਿਖੇ ਹੋਵੇਗਾ ਸੱਭਿਆਚਾਰਕ ਪ੍ਰੋਗਰਾਮ ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ-ਪਾਕਿ ਸੀਮਾ ਨੇੜੇ ਰਾਜਸਥਾਨ ਦੀ ਹਿੰਦੁਮਲ ਕੋਟ ਚੌਕੀ ਤੋਂ ਜ਼ਿਲੇ ਅੰਦਰ ਕੈਮਲ ਸਫਾਰੀ ਯਾਤਰਾ 23 ਸਤੰਬਰ ਨੂੰ ਦਾਖਲ ਹੋਵੇਗੀ।ਇਸ ਯਾਤਰਾ ਦਾ ਜ਼ਿਲੇ ਵਿੱਚ ਪ੍ਰਵੇਸ਼ ਹੋਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਵੱਲੋਂ ਯਾਤਰਾ ਦੇ ਅਗਾਉ …

Read More »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰਚਾਰ ਵੈਨ ਕਿਸਾਨਾਂ ਨੂੰ ਕਰੇਗੀ ਜਾਗਰੂਕ -ਡੀ.ਸੀ

ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜ਼ਿਲਾ ਪ੍ਰਾਸ਼ਸਨ ਵੱਲੋਂ ਜ਼ਿਲੇ ਵਿੱਚ ਇੱਕ ਜਾਗਰੂਕਤਾ ਵੈਨ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਇਸ ਵੈਨ ਨੂੰ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ …

Read More »

ਸਰਵ ਸਿੱੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਯੂਨੀਅਨ ਵਲੋਂ ਨਵੀਂ ਕਮੇਟੀ ਦਾ ਗਠਨ

ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਵ ਸਿੱਖਿਆ ਅਭਿਆਨ / ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ ਜ਼ਿਲਾ ਫਾਜ਼ਿਲਕਾ ਦੀ ਇੱਕ ਮੀਟਿੰਗ ਬੀਤੀ ਦੇਰ ਸ਼ਾਮ ਇੱਥੇ ਹੋਈ ।ਜਿਸ ’ਚ ਵੱਡੀ ਗਿਣਤੀ ’ਚ ਯੂਨੀਅਨ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ । ਮੀਟਿੰਗ ਦੌਰਾਨ ਸਰਵ ਸੰਮਤੀ ਨਾਲ ਯੂਨੀਅਨ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ।ਜਿਸ ’ਚ ਵਿਕਰਮ ਬਜਾਜ ਨੂੰ ਜ਼ਿਲਾ ਪ੍ਰਧਾਨ, ਰੁਪਮ …

Read More »

ਨੀਲ ਗਾਂ ਦੀ ਹੱਤਿਆ ਦਾ ਫਾਰਮਾਨ ਵਾਪਸ ਲਵੇ ਸਰਕਾਰ -ਜਿਆਣੀ

ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਦੀ ਪਵਿੱਤਰ ਧਰਤੀ ਤੇ ਸਮੇਂ ਸਮੇਂ ਤੇ ਆਏ ਪੀਰ ਪਗੰਬਰਾਂ, ਰਿਸ਼ੀਆਂ ਮੁਨੀਆਂ ਨੇ ਅਹਿੰਸਾ ਪਰਮੋ ਧਰਮ ਦਾ ਸੰਦੇਸ਼ ਦਿੱਤਾ ਹੈ।ਇਤਿਹਾਸ ਗਵਾਹ ਹੈ ਕਿ ਜੀਵਾਂ ਦੀ ਸੁਰੱਖਿਆ ਲਈ ਇਸ ਪਵਿੱਤਰ ਧਰਤੀ ਦੇ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਪਰ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੀ ਕਾਂਗਰ ਸਰਕਾਰ ਨੇ ਮਹਾਪੁਰਸ਼ਾਂ ਦੇ …

Read More »

ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਸਬੰਧੀ ਚੋਥਾ ਸੈਮੀਨਾਰ ਅਯੋਜਿਤ

ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਖਾਂ ਦਾਨ ਨੂੰ ਉਤਸ਼ਾਹਿਤ ਕਰਨ ਦੀ ਲੜੀ ਤਹਿਤ ਅੱਜ ਚੋਥਾ ਸੈਮੀਨਾਰ ਸਥਾਨਕ ਜੋਤੀ ਬੀਐਡ ਕਾਲਜ ਵਿਚ ਅਯੋਜਿਤ ਕੀਤਾ ਗਿਆ। ਸੈਮੀਨਾਰ ਵਿਚ ਮੁੱਖ ਮਹਿਮਾਨ ਜ਼ਿਲਾ ਕਾਨੂੰਨੀ ਸੇਵਾ ਅਥਾਰਟੀ ਦੇ ਸੀਜੇਐਮ ਕੇ.ਕੇ ਬਾਂਸਲ, ਸਹਾਇਕ ਸਿਵਲ ਸਰਜ਼ਲ ਡਾ. ਡੀ.ਕੇ ਭੁੱਕਲ ਸਨ, ਜਦਕਿ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਗਿਰਧਾਰੀ ਲਾਲ ਅਗਰਵਾਲ, …

Read More »

ਕਰਜੇ ਤੋਂ ਪ੍ਰੇਸ਼ਾਨ ਇੱਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ `ਤੇ ਚਾਰ ਖਿਲਾਫ਼ ਮਾਮਲਾ ਦਰਜ਼

ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਬਕੈਨਵਾਲਾ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਸਬੰਧੀ ਚਾਰ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਿਲਸ ਨੂੰ ਦਿੱਤੇ ਬਿਆਨ ਵਿਚ ਰਜਿੰਦਰ ਸਿੰਘ ਵਾਸੀ ਪਿੰਡ ਬਕੈਨ ਵਾਲਾ ਨੇ ਦੱਸਿਆ ਕਿ ਉਸ ਦੇ ਅਤੇ ਉਸ ਦੇ ਭਰਾ ਮੱਖਣ ਸਿੰਘ ਕੋਲ ਲਗਭਗ ਢਾਈ ਕਿਲੇ ਜ਼ਮੀਨ …

Read More »