Tuesday, November 24, 2026

Monthly Archives: October 2017

ਪੰਜਾਬ ‘ਚ ਪੰਜਾਬੀ ਮਾਂ ਬੋਲੀ ਨੂੰ ਤੀਸਰਾ ਸਥਾਨ ਕਿਓਂ?

ਸੰਦੌੜ, 12 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ‘ਚ ਜਿਥੇ ਵੀ ਨਜਰ ਮਾਰੀਏ ਹਰ ਥਾਂ ਮਾਂ ਬੋਲੀ ਪੰਜਾਬੀ ਭਾਸ਼ਾ ਨੰੂ ਤੀਜੇ ਥਾਂ `ਤੇ ਰਖਿਆ ਜਾ ਰਿਹਾ ਹੈ ਜਿਵੇਂ ਸੜਕਾਂ `ਤੇ ਲੱਗੇ ਦਿਸ਼ਾ ਬੋਰਡ, ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਆਦਿ `ਚ ਪੰਜਾਬੀ ਭਾਸ਼ਾ ਹੀ ਗ਼ਾਇਬ ਹੁੰਦੀ ਜਾ ਰਹੀ ਪ੍ਰਤੀਤ ਹੋ ਰਹੀ ਹੈ, ਜੋ ਅਤਿ ਚਿੰਤਾ ਦਾ ਵਿਸ਼ਾ ਹੈ।ਜਿਸ ਕਰ …

Read More »

30 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਕਿਸਾਨਾਂ ਦੀ 30 ਏਕੜ ਝੋਨੇ ਤੇ ਨਰਮੇ ਦੀ ਫ਼ਸਲ ਡੁੱਬੀ

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-  ਸੰਗਤ ਬਲਾਕ ਦੇ ਪਿੰਡ ਚੁੱਘੇ ਕਲਾਂ ਥਾਣਾ ਨੰਦਗੜ ਨੇੜੇ ਬੁਰਜੀ ਨੰਬਰ 76335 ’ਚ 30 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਕਿਸਾਨਾਂ ਦੀ 30 ਏਕੜ ਝੋਨੇ ਅਤੇ ਨਰਮੇ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ।ਇਸ ਬਾਰੇ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ ਛੇ ਵਜੇ ਰਾਜਬਾਹੇ ’ਚ ਜਿਉ ਹੀ ਪਾੜ …

Read More »

ਦਲ ਖ਼ਾਲਸਾ ਨੇ ਜਥੇਦਾਰ ਸ੍ਰੀ ਦਮਦਮਾ ਸਹਿਬ ਤੋਂ ਐਸ.ਜੀ.ਪੀ.ਸੀ ਮੈਂਬਰਾਂ ਦੇ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ

ਸਿੱਖ ਮਸਲਿਆਂ ਸਬੰਧੀ ਵਫਦ ਨੇ ਜਥੇਦਾਰ ਨਾਲ ਕੀਤੀ ਮੀਟਿੰਗ ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਦਲ ਖ਼ਾਲਸਾ ਨੇ ਅੱਜ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋਂ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਡੋਪ ਟੈਸਟ ਕਰਵਾ ਕੇ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ।ਅੱਜ ਤਲਵੰਡੀ ਸਾਬੋਂ ਵਿਖੇ ਦਲ ਖ਼ਾਲਸਾ ਦੇ ਮੀਤ ਪ੍ਰਧਾਨ …

Read More »

ਸਿਹਤ ਵਿਭਾਗ ਬਠਿੰਡਾ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਸਮਰਹਿਲ ਕੈਂਨਵੈਟ ਸਕੂਲ ਬਠਿੰਡਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ਼ ਮਨਾਇਆ ਗਿਆ। ਮਾਨਸਿਕ ਰੋਗਾਂ ਦੇ ਮਾਹਿਰ ਡਾ: ਅਰੁਨ ਬਾਂਸਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ  ਇਨਸਾਨ ਦਾ ਸ਼ਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਨਿਰੋਗ ਹੋਣਾ ਜ਼ਰੁਰੀ …

Read More »

ਐਮ.ਐਸ.ਸੀ ਦੇ ਵਿਦਿਆਰਥੀਆਂ ਦੇ ਨਤੀਜੇ ਰਹੇ ਸ਼ਾਨਦਾਰ

 ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰੀਤਿਕਾ ਤੇ ਰਸ਼ਮੀ ਨੇ 96.40% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੀ ਪੁਜੀਸ਼ਨ ਅਤੇ ਵਿਜੇ ਕੁਮਾਰ ਨੇ 87% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ …

Read More »

ਅੰਤਰ ਜਿਲਾ ਅੰਡਰ 17 ਹਾਕੀ ਲੜਕੇ/ਲੜਕੀਆਂ ਦੀਆਂ ਖੇਡਾਂ ਤੀਜੇ ਦਿਨ ਜਾਰੀ

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- 63ਵੀਆਂ ਪੰਜਾਬ ਸਕੂਲ ਖੇਡਾਂ ਅੰਤਰ ਜਿਲਾ ਅੰਡਰ 17 ਹਾਕੀ ਲੜਕੇ/ਲੜਕੀਆ ਦੀਆਂ ਖੇਡਾਂ ਤੀਜੇ ਦਿਨ ਲੜਕੀਆਂ ਦੇ ਮੁਕਾਬਲੇ ਸਪੋਰਟਸ ਸਕੂਲ ਘੁੱਦਾ ਅਤੇ ਲੜਕਿਆ ਦੇ ਮੁਕਾਬਲੇ ਹਾਕੀ ਸਟੈਡੀਅਮ ਰਜਿੰਦਰਾ ਕਾਲਜ ਵਿਖੇ ਜਿਲਾ ਸਿੱਖਿਆ ਅਫਸਰ ਮਨਿੰਦਰਜੀਤ ਕੌਰ ਦੇ ਦਿਸਾ ਨਿਰਦੇਸ ਅਤੇ ਗੁਰਪ੍ਰੀਤ ਸਿੰਘ ਸਹਾਇਕ ਜਿਲਾ ਸਿਖਿਆ ਅਫਸਰ ਖੇਡਾਂ ਦੀ ਦੇਖ-ਰੇਖ ਵਿੱਚ ਸ਼ਾਨੋ …

Read More »

Army invites applications for Religious Teachers

Jalandhar, Oct. 12 (Punjab Post Bureau) – Army has invited applications for recruitment of Junior Commissioned Officer as Religious teachers i.e. Pandit, Granthi, Maulvi, Padre and Bodh Monk (Mahayana).   The age of the candidate should be between 27 to 34 years for civilian candidates and between 25 to 34 years for candidates,  those who are   re-mustering as on Ist day …

Read More »

ਅਨਾਜ ਮੰਡੀਆਂ `ਚ ਨਿਰਵਿਘਨ ਚੱਲ ਰਹੀ ਹੈ ਝੋਨੇ ਦੀ ਖਰੀਦ ਡੀ.ਸੀ ਈਸ਼ਾ ਕਾਲੀਆ

ਫਾਜ਼ਿਲਕਾ, 11 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸਨਰ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਖਰੀਦ ਦਾ ਕੰਮ ਸਮੂਹ ਮੰਡੀਆਂ ਵਿੱਚ ਨਿਰਵਿਘਨ ਚੱਲ ਰਿਹਾ ਹੈ।ਉਨਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 90293 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਅਤੇ 80822 ਮੀਟਿ੍ਰਕ ਟਨ ਝੋਨੇ …

Read More »

ਬੇਰੁਜ਼ਗਾਰ ਲਾਇਨਮੈਨ ਯੂਨੀਅਨ (ਮਾਨ) ਪੰਜਾਬ ਦੀ ਮੀਟਿੰਗ ਹੋਈ

ਫਾਜ਼ਿਲਕਾ, 11 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਲਾਇਨਮੈਨ ਯੂਨੀਅਨ (ਮਾਨ) ਪੰਜਾਬ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਬੱਗੇਕੇ ਮੋੜ ਦੀ ਅਗਵਾਈ ਵਿਚ ਹੋਈ। ਜਿਸ ਵਿਚ ਸੂਬਾਈ ਪ੍ਰਧਾਨ ਬਲਕੌਰ ਸਿੰਘ ਮਾਨ ਅਤੇ ਮੀਤ ਪ੍ਰਧਾਨ ਕਾਰਜ ਸਿੰਘ ਫਿਰੋਜ਼ਪੁਰ ਵੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ …

Read More »