Tuesday, November 24, 2026

Monthly Archives: October 2017

ਨਿਸ਼ਚਿਤ ਕੀਤੀਆਂ ਜਾਣ ਵਾਲੀਆਂ ਥਾਵਾਂ ‘ਤੇ ਹੀ ਵੇਚੇ ਜਾਣ ਪਟਾਕੇ- ਥਾਣਾ ਮੁਖੀ

ਸੰਦੌੜ, 11 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੇ ਤਿਉਹਾਰਾਂ ਤੇ ਕਿਸੇ ਅਣਸੁਖਾਵੀਂ ਘਟਨਾ ਨਾ ਹੋਣ ਦੇ ਮੱਦੇਨਜ਼ਰ ਰੱਖਦੇ ਹੋਏ ਥਾਣਾ ਸੰਦੌੜ ਦੇ ਮੁਖੀ ਐਸ.ਐਚ.ਓ ਪਵਿੱਤਰ ਸਿੰਘ ਨੇ ਕਸਬੇ ਸੰਦੌੜ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਉਨਾਂ ਨੇ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਬਿਨਾਂ ਲਾਇਸੰਸ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ …

Read More »

ਆਤਿਸ਼ਬਾਜ਼ੀ ਮਾਮਲੇ `ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਗਵਾਈ ਕਰਨ ਦੀ ਅਪੀਲ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੁਪਰੀਮ ਕੋਰਟ ਵਲੋਂ ਦਿੱਲੀ ਵਿਚ ਪਟਾਕਿਆਂ ਦੀ ਵਿਕਰੀ `ਤੇ ਲਗਾਈ ਗਈ ਪਾਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਜ ਵਾਤਾਵਰਣ ਪ੍ਰਦੂਸ਼ਣ ਭਾਰਤ ਦੀ ਬਹੁਤ ਵੱਡੀ ਤੇ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਇਸ ਕਾਰਨ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੀਕ ਸਭ …

Read More »

ਸ਼੍ਰੋਮਣੀ ਕਮੇਟੀ ਵਲੋਂ ਸਢੌਰਾ ਵਿਖੇ ਪੀਰ ਬੁੱਧੂ ਸ਼ਾਹ ਦੀ ਯਾਦ ਵਿਚ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਡਿਓੜੀ ਸਾਹਿਬ, ਯਾਦਗਾਰ ਬਾਬਾ ਬੰਦਾ ਸਿੰਘ ਬਹਾਦੁਰ ਸਢੌਰਾ (ਹਰਿਆਣਾ) `ਚ ਪੀਰ ਬੁੱਧੂ ਸ਼ਾਹ ਜੀ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ਤੇ ਪਹੁੰਚੇ।ਉਨ੍ਹਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ …

Read More »

ਐਨ.ਆਰ.ਆਈ ਸਰਬਜੀਤ ਸਿੰਘ ਮਾਂਗਟ ਵਲੋਂ ਪ੍ਰਾਇਮਰੀ ਸਕੂਲ ਘੁਲਾਲ ਨੂੰ 31000 ਰਾਸ਼ੀ ਦਾਨ

ਸਮਰਾਲਾ, 10 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਪੱਧਰ `ਤੇ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਇਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਹੈ। ਇਥੋਂ ਦੇ ਸਕੂਲ ਇੰਚਾਰਜ਼ ਸੰਜੀਵ ਕੁਮਾਰ (ਸਟੇਟ ਐਵਾਰਡੀ) ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੀਆਂ ਸ਼ੋਸ਼ਲ ਮੀਡੀਆ ਜ਼ਰੀਏ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਇਸੇ ਪਿੰਡ ਦੇ ਪ੍ਰਵਾਸੀ ਭਾਰਤੀ ਸਰਬਜੀਤ ਸਿੰਘ ਮਾਂਗਟ ਕੈਨੇਡਾ ਨੇ 31000/- ਰੁਪਏ …

Read More »

ਸੀ.ਬੀ.ਐਸ.ਈ ਕਲੱਸਟਰ ਖੇਡਾਂ `ਚ ਸੇਂਟ ਸੋਲਜ਼ਰ ਸਕੂਲ ਨੇ ਮਾਰੀ ਬਾਜ਼ੀ

ਜੰਡਿਆਲਾ ਗੁਰੂ, 10 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਇਸ ਸਾਲ ਸੀ. ਬੀ.ਐਸ. ਈ ਬੋਰਡ ਵੱਲੋ ਕਲੱਸਟਰ ਅਥਲੈਟਿਕਸ ਖੇਡਾਂ  ਗੁਰੂ ਨਾਨਕ ਪਬਲਿਕ ਸਕੂਲ ਲੁਧਿਆਣਾ ਵਿਖੇ ਹੋਈਆਂ। ਜਿਸ ਵਿੱਚ ਸੀ.ਬੀ.ਐਸ.ਈ ਬੋਰਡ ਦੇ ਲਗਭਗ ਸਾਰੇ ਹੀ ਸਕੂਲਾਂ ਨੇ ਭਾਗ ਲਿਆ।ਸੇਂਟ ਸਲੋਜਰ ਇਲੀਟਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ  ਮੈਡਲ ਹਾਸਿਲ ਕੀਤੇ।ਸਭ ਤੋ ਪਹਿਲਾ …

Read More »

ਜੀ.ਆਰ.ਪੀ ਮੁਲਾਜ਼ਮਾਂ ਨੇਪਾਲੀ ਪਰਿਵਾਰ ਦਾ ਗੁਆਚਾ ਸਾਮਾਨ ਲੱਭ ਕੇ ਸੌਂਪਿਆ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪੁਲਿਸ ਥਾਣਾ ਜੀ.ਆਰ.ਪੀ ਅੰਮ੍ਰਿਤਸਰ ਦੇ ਅਧਿਕਾਰਤ ਖੇਤਰ ਵਿੱਚ ਆਉਂਦੇ ਅੰਮ੍ਰਿਤਸਰ ਰੇਲਵੇ ਜੰਕਸ਼ਨ ਵਿਖੇ ਥਾਣਾ ਮੁੱਖੀ ਧਰਮਿੰਦਰ ਕਲਿਆਣ ਦੀ ਦੇਖ-ਰੇਖ ਹੇਠ ਚੱਲਣ ਵਾਲੇ ਸੀ.ਸੀ ਟੀ.ਵੀ ਕੈਮਰਾ ਰੂਮ ਦੇ ਇੰਚਾਰਜ ਥਾਣੇਦਾਰ ਅਵਤਾਰ ਸਿੰਘ ਤੇ ਥਾਣੇਦਾਰ ਸੋਢੀ ਸਿੰਘ ਦੀ ਅਗੁਵਾਈ ਵਾਲੀ ਟੀਮ ਦੇ ਵੱਲੋਂ ਚੁਸਤੀ-ਫੁਰਤੀ ਦਾ ਮੁਜ਼ਾਹਰਾ ਕਰਦੇ ਇੱਕ ਨੇਪਾਲੀ ਪਰਿਵਾਰ ਦਾ ਰੋਜ਼ਾਨਾ ਇਸਤੇਮਾਲ ਵਾਲਾ …

Read More »

ਅੰਮ੍ਰਿਤਸਰ ਜਿਲੇ ਦੇ ਕਾਲਜਾਂ (ਏ ਜ਼ੋਨ) ਦਾ ਜ਼ੋਨਲ ਯੁਵਕ ਮੇਲਾ 14 ਅਕਤੂਬਰ ਤੋਂ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਏ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਜਿਸ ਵਿਚ ਅੰਮ੍ਰਿਤਸਰ ਜਿਲੇ ਦੇ ਸਬੰਧਤ ਕਾਲਜ ਭਾਗ ਲੈਣਗੇ, 14 ਅਕਤੂਬਰ ਤੋਂ ਸ਼ੁਰੂ ਹੋ ਕੇ 17 ਅਕਤੂਬਰ ਤਕ ਆਯੋਜਤ ਕੀਤਾ ਜਾ ਰਿਹਾ ਹੈ। ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਅਕਤੂਬਰ …

Read More »

ਪ੍ਰਤਾਪ ਬਾਗ ਵਿਚ ਦਿਵਾਲੀ ਮੇਲਾ 14 ਤੇ 15 ਅਕਤੂਬਰ ਨੂੰ

ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਦਿਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਇਥੋਂ ਦੇ ਪ੍ਰਤਾਪ ਬਾਗ ਵਿਖੇ ਦਿਵਾਲੀ ਮੇਲਾ 14 ਤੇ 15 ਅਕਤੂਬਰ ਨੂੰ ਮਨਾਇਆ ਜਾਵੇਗਾ।ਇਸ ਦੋ ਰੋਜ਼ਾ ਮੇਲੇ ਦੌਰਾਨ ਜ਼ਿਲੇ ਅੰਦਰ ਘਰੇਲੂ ਉਦਯੋਗ ਨੂੰ ਉਤਸਾਹਿਤ ਕਰਨ ਹਿਤ ਜ਼ਿਲੇ ’ਚ ਤਿਆਰ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਤਰਾਂ ਦੀਆਂ ਵਸਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।ਇਹ ਜਾਣਕਾਰੀ …

Read More »