Tuesday, November 24, 2026

Monthly Archives: October 2017

ਟੀ.ਬੀ ਜਾਗਰੂਕਤਾ ਵੈਨ ਝੰਡੀ ਵਿਖਾ ਕੇ ਕੀਤੀ ਰਵਾਨਾ

ਫਾਜ਼ਿਲਕਾ, 3 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਹਸਪਤਾਲ ਫਾਜ਼ਿਲਕਾ ਵਿਚ ਅੱਜ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਲੋਕਾਂ ਨੂੰ ਟੀਬੀ ਰੋਗ ਸਬੰਧੀ ਜਾਗਰੂਕ ਕਰਨ ਲਈ ਟੀ.ਬੀ ਜਾਗਰੂਕਤਾ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਦਵਿੰਦਰ ਭੁੱਕਲ, ਡਾ. ਗੁਰਪ੍ਰੀਤ ਰਾਏ, ਡਾ. ਜਸਦੇਵ ਸਿੰਘ ਅਤੇ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਰਾਜੇਸ਼ ਸ਼ਰਮਾ ਅਤੇ ਜ਼ਿਲਾ ਮਾਸ ਮੀਡੀਆ ਅਫ਼ਸਰ …

Read More »

ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਕਰਵਾਏ ਗਏ ਅੰਤਰ ਸਕੂਲ ਭਾਸ਼ਨ ਮੁਕਾਬਲੇ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਦੇ ਪ੍ਰਿੰਸੀਪਲ ਜੇ.ਐਸ ਬਾਵਾ ਦੀ ਅਗਵਾਈ ਹੇਠ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ …

Read More »

ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਮੁਫ਼ਤ ਮੈਡੀਕਲ ਕੈਂਪ ਆਰੰਭ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –   ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜੋ 10 ਅਕਤੂਬਰ ਤੱਕ ਚੱਲੇਗਾ।ਮੈਡੀਕਲ ਕੈਂਪ ਦੀ ਆਰੰਭਤਾ ਅੱਜ ਅਰਦਾਸ ਨਾਲ ਕੀਤੀ ਨਾਲ ਕੀਤੀ ਗਈ ਅਤੇ ਕੈਂਪ ਦੇ ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਅਤੇ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ 600 ਕੁਇੰਟਲ ਫੁੱਲਾਂ ਨਾਲ ਕੀਤੀ ਜਾਵੇਗੀ ਸਜ਼ਾਵਟ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧ ਵਿਚ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਇਸ …

Read More »

ਸ਼੍ਰੋਮਣੀ ਕਮੇਟੀ ਕਾਲਜ ਦੀ ਵਿਦਿਆਰਥਣ ਨੂੰ ਰਾਸ਼ਟਰੀ ਪੁਰਸਕਾਰ ਨਾਲ ਪ੍ਰਧਾਨ ਮੰਤਰੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ, ਫਫੜੇ ਭਾਈਕੇ (ਮਾਨਸਾ) ਦੀ ਵਿਦਿਆਰਥਣ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਚਲਾਏ ਗਏ `ਸਵੱਛ ਭਾਰਤ ਅਭਿਆਨ` ਤਹਿਤ ਕਰਵਾਏ ਗਏ ਰਾਸ਼ਟਰ ਪੱਧਰ ਦੇ ਨਿਬੰਧ ਰਚਨਾ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ’ਤੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਰਾਸ਼ਟਰੀ ਪੱਧਰ …

Read More »

ਮੀਤ ਸਕੱਤਰ ਨੂੰ ਸੇਵਾ ਮੁਕਤੀ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਦੀਪ ਦੇ ਸੇਵਾ ਮੁਕਤ ਹੋਣ ’ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨਾਂ ਨੂੰ ਸ੍ਰੀ ਸਾਹਿਬ, ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਕਿਹਾ ਕਿ ਜਸਵਿੰੰਦਰ ਸਿੰਘ …

Read More »

ਕਾਂਗਰਸ ਦੇ ਹੱਕ `ਚ ਪ੍ਰਚਾਰ ਲਈ ਗੁਰਦਾਸਪੁਰ ਪੁੱਜੇੇਗਾ ਸਮਰਾਲਾ ਤੋਂ ਨੰਬਰਦਾਰਾਂ ਦਾ ਜਥਾ – ਹਰਬੰਸਪੁਰਾ

ਸਮਰਾਲਾ, 3 ਅਕਤੂਬਰ (ਪੰਜਾਬ ਪੋਸਟ  ਕੰਗ) – ਨੰਬਰਦਾਰ ਯੂਨੀਅਨ ਦੀ ਮੀਟਿੰਗ ਅੱਜ ਤਹਿਸੀਲ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਮਤੇ ਪਾਸ ਕੀਤੇ ਗਏ, ਜਿਨਾਂ ਵਿੱਚ ਪ੍ਰਮੁੱਖ ਤੌਰ ਲੰਮੇ ਸਮੇਂ ਤੋਂ ਪੰਜਾਬ ਨੰਬਰਦਾਰਾਂ ਦੀ ਮੰਗ ਸੀ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ।ਇੱਕ ਮਤੇ ਰਾਹੀਂ ਪਾਸ ਕੀਤਾ ਕਿ ਨੰਬਰਦਾਰਾਂ ਦਾ ਮਾਣ ਭੱਤਾ 5000/- ਰੁਪਏ ਪ੍ਰਤੀ …

Read More »

ਪਿੰਡ ਖਹਿਰੇ ਦੀਆਂ ਖੇਡਾਂ 10 ਤੇ 11 ਅਕਤੂਬਰ ਨੂੰ

ਸਮਰਾਲਾ, 3 ਅਕਤੂਬਰ (ਪੰਜਾਬ ਪੋਸਟ  ਕੰਗ) – ਇੱਥੋ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਖਹਿਰਾ ਅਤੇ ਨਗਰ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੋ ਰੋਜਾ ਖੇਡ ਮੇਲਾ 10 ਅਤੇ 11 ਅਕਤੂਬਰ ਨੂੰ ਸਕੂਲ ਦੀ ਖੇਡ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਪਿੰਦਰ ਸਿੰਘ ਬਾਬੂ ਪ੍ਰਧਾਨ, ਕੁਲਵੀਰ ਸਿੰਘ ਗੋਲਾ ਨੇ ਜਾਣਕਾਰੀ ਦਿੰਦੇ ਹੋਏ …

Read More »

ਜਾਖੜ ਨੂੰ ਕਰਾਰੀ ਹਾਰ ਦੇਣਗੇ ਗੁਰਦਾਸਪੁਰ ਦੇ ਲੋਕ- ਮਜੀਠੀਆ

ਧਾਲੀਵਾਲ/ਬਟਾਲਾ, 3 ਅਕਤੂਬਰ (ਪੰਜਾਬ ਪਸੋਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੁਰਦਾਸਪੁਰ ਉਪ ਚੋਣ ਲਈ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਪੱਖ ਵਿਚ ਕੀਤੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਰਾਰੀ ਹਾਰ ਦੇ ਕੇ ਪੰਜਾਬ ਦੇ ਲੋਕਾਂ ਦਾ ਹੱਕ ਦਿਵਾਉਣ ਲਈ …

Read More »

ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਯੁਵਕ ਮੇਲਾ ਜੇਤੂ ਵਿਦਿਆਰਥਣਾਂ ਸਨਮਾਨਿਤ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਸਰਕਾਰੀ, ਕਾਂਸਟੀਚਿਊਟ ਤੇ ਐਸੋਸੀਏਟ ਕਾਲਜਾਂ ਦਾ ਜ਼ੋਨਲ ਯੁਵਕ ਮੇਲੇ ਦੌਰਾਨ ਟਰਾਫ਼ੀ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ …

Read More »