Tuesday, November 24, 2026

Daily Archives: November 4, 2017

ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਨਵੰਬਰ 1984 ’ਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਲੋਕਾਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੇ ਕੀਤੇ ਗਏ ਕਤਲੇਆਮ ਦੀ ਸਾਲਾਨਾ ਯਾਦ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਸਮੇਂ ਸੱਚਖੰਡ ਸ੍ਰੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪੋਰਟਰੇਟ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੋਰਟਰੇਟ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਮੁਕਾਬਲਿਆਂ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਪੋਟਰੇਟ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਗੁਰਬਾਣੀ ਦੀਆਂ ਤੁੱਕਾਂ ਲਿਖਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਪਿ੍ਰੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸੀਨੀਅਰ ਵਿੰਗ ਦੀ …

Read More »

ਪੇਪਰ ਆਰਟ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਬਣਾ ਕੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖ ਕੇ ਪੇਪਰ ਆਰਟ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਬਣਾ ਕੇ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ।

Read More »

ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਨੇ ਵਿਜਿਲੈਂਸ ਜਾਗਰੁੁਕਤਾ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਵਿਚ 30 ਅਕਤੂਬਰ ਤੋਂ 4 ਨਵੰਬਰ ਤੱਕ ਵਿਜਿਲੈਂਸ ਵੱਲੋਂ ਚੱਲ ਰਹੇ ਜਾਗਰੂਕਤਾ ਹਫਤੇ ਨੂੰ ਮੁੱਖ ਰੱਖਦੇ ਹੋਏ ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਦੇ ਸਟੇਟ ਪ੍ਰਧਾਨ ਡਾ. ਵਨੀਤ ਸਰੀਨ ਦੀ ਅਗਵਾਈ ਵਿਚ ਵਿਜਿਲੈਂਸ ਜਾਗਰੁੁਕਤਾ ਹਫਤੇ `ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਮੁੱਖ ਤੋਰ ਤੇ ਵਿਜਿਲੈਂਸ ਦੇ ਡੀ.ਐਸ.ਪੀ ਨਵਜੋਤ ਸਿੰਘ, ਐਸ.ਐਸ.ਪੀ ਵਿਜਿਲੈਂਸ …

Read More »

ਵੱਖ-ਵੱਖ ਖਰੀਦ ਏਜੰਸੀਆਂ ਨੇ 56183 ਮੀਟਰਿਕ ਟਨ ਝੋਨੇ ਦੀ ਕੀਤੀ ਖਰੀਦ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ 2 ਨਵੰਬਰ ਤੱਕ 56183 ਮੀਟਰਿਕ ਟਨ ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਹੈ।ਇਹ ਜਾਣਕਾਰੀ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਦਿੱਤੀ।ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 46432 ਮੀਟਰਿਕ ਟਨ ਝੋਨੇ ਦੀ ਚੁਕਾਈ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ …

Read More »

ਮੰਡੀ `ਚ ਕਿਸਾਨ ਜਿਨਸ ਦੀ ਤੁਲਾਈ ਆਪਣੀ ਨਿਗਰਾਨੀ `ਚ ਕਰਵਾਉਣ ਡਾ. ਅਮਰੀਕ ਸਿੰਘ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜੀਤ ਸਿੰਘ  ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੀ ਮੰਡੀਕਰਨ ਸ਼ਾਖਾ ਦੀ ਟੀਮ  ਵਲੋਂ ਡਾ. ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ ਦੀ ਅਗਵਾਈ ਟੀਮ ਹੇਠ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਫਰਵਾਲ ਸਥਿਤ ਦਾਣਾ ਮੰਡੀ ਦਾ ਦੌਰਾ ਕੀਤਾ …

Read More »

ਲਓ ਜੀ ਕਰ ਲੋ ਗੱਲ- ਲੁਟੇਰਿਆਂ ਨੇ ਲੁੱਟਿਆ ਪੰਜਾਬ ਪੁਲਿਸ ਦਾ ਹੈਡ ਕਾਂਸਟੇਬਲ

ਮੋਬਾਇਲ ਫੋਨ, ਸ਼ਨਾਖਤੀ ਕਾਰਡ ਤੇ 13000 ਹਜ਼ਾਰ ਖੋਹੇ ਪੱਟੀ, 4 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਚੋਰਾਂ, ਲੁਟੇਰਿਆਂ ਨੂੰ ਕਾਬੂ ਕਰਕੇ ਸਜ਼ਾ ਦੇਣ ਵਾਲੀ ਪੁਲਿਸ ਨੂੰ ਲੁਟੇਰਿਆਂ ਵਲੋਂ ਲੁੱਟ ਕੇ ਫਰਾਰ ਹੋਣ ਦਾ ਸਮਾਚਾਰ ਹੈ।ਇਹ ਘਟਨਾ ਪੱਟੀ ਇਲਾਕੇ ਦੀ ਹੈ, ਜਿਥੇ ਰੋਜ਼ਾਨਾ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ।ਤਾਜ਼ੀ ਘਟਨਾ ਗੋਇਦਵਾਲ ਸਾਹਿਬ ਥਾਣੇ `ਚ ਤੈਨਾਤ ਪੰਜਾਬ ਪੁਲਿਸ ਦੇ …

Read More »

ਦਸ਼ਮੇਸ਼ ਕਾਲਜ ਵਿਖੇ 2 ਰੋਜ਼ਾ ਯੁਵਕ ਮੇਲਾ ਆਯੋਜਿਤ

ਚੌਂਕ ਮਹਿਤਾ, 4 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਦਸ਼ਮੇਸ਼ ਕਾਲਜ਼ ਫ਼ਾਰ ਵਿਮਨ ਮਹਿਤਾ ਚੌਂਕ ਵਿਖੇ 2 ਰੋਜ਼ਾ ਅੰਤਰ ਕਲਾਸ ਸਲਾਨਾ ਯੁਵਕ ਮੇਲਾ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥਣਾਂ ਦੇ ਸ਼ਬਦ ਗਾਇਨ, ਕਵਿਸ਼ਰੀ, ਲੋਕ ਗੀਤ, ਗਿੱਧਾ, ਕਵਿਤਾ, ਲੈਕਚਰ, ਫ਼ੈਸੀ ਡਰੈਸ, ਸੋਲੋ ਡਾਂਸ, ਪੇਂਟਿੰਗ, ਸੁੰਦਰ ਲਿਖਾਈ, ਪਰਾਂਦਾਂ ਮੁਕਾਬਲਾ, ਮਹਿੰਦੀ ਮੁਕਾਬਲਾ ਅਤੇ ਰੰਗੋਲੀ ਆਦਿ ਦੇ ਮੁਕਾਬਲੇ ਕਰਵਾਏ ਗਏ।ਸੀਨੀਅਰ ਵਰਗ `ਚ …

Read More »

ਐਨ.ਆਰ.ਆਈ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੇੇ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ ਵੰਡੇ

ਚੌਂਕ ਮਹਿਤਾ, 4 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਇਲਾਕੇ ਦੇ ਉਘੇ ਸਮਾਜ ਸੇਵਕ ਐਨ.ਆਰ.ਆਈ ਸੁਖਵਿੰਦਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਅਠਵਾਲ ਵਿਖੇ ਬੱਚਿਆ ਨੂੰ ਕੋਟੀਆਂ, ਬੂਟ, ਜੁਰਾਬਾਂ ਵੰਡਦੇ ਹੋਏ।ਉਹਨਾਂ ਨਾਲ ਹਨ ਗਿਆਨ ਸਿੰਘ ਫੌਜੀ, ਲਖਵਿੰਦਰ ਸਿੰਘ, ਚੈਂਚਲ ਸਿੰਘ ਅਠਵਾਲ, ਸੁਲੱਖਣ ਸਿੰਘ ਅਤੇ ਸਟਾਫ ਮੈਂਬਰ ਆਦਿ।

Read More »

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਜੰੰਿਡਆਲਾ ਗੁਰੂ, 4 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਪੰਜ ਪਿਆਰਿਆਂ ਦੀ ਅਗਵਾਈ `ਚ ਸੁੰਦਰ ਫੁੱਲਾਂ ਨਾਲ ਸਜਾਈ ਗੱਡੀ ਵਿਚ ਪਾਲਕੀ ਸਾਹਿਬ ਸ਼ੁਸ਼ੋਭਿਤ ਸੀ।ਸਭ ਤੋਂ ਅੱਗੇ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਖਾਲਸਾਈ ਜਾਹੋ …

Read More »